ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ ਜਾਵੇਗਾ: ਹਰਜੋਤ ਬੈਂਸ
ਚੰਡੀਗੜ੍ਹ, 3 ਅਕਤੂਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਦੇਸ਼ ਭਰ ਵਿੱਚ ਸ਼ਾਨਦਾਰ ਸਮਾਗਮਾਂ ਦੀ ਲੜੀ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਲੜੀ ਦੌਰਾਨ ਨਗਰ ਕੀਰਤਨ, ਕੀਰਤਨ ਦਰਬਾਰ, ਲਾਈਟ ਐਂਡ ਸਾਊਂਡ ਸ਼ੋਅ, ਡਰੋਨ ਸ਼ੋਅ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਮੁੱਖ ਧਾਰਮਿਕ ਇਕੱਠਾਂ ਸਮੇਤ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਣਗੇ ਜੋ ਗੁਰੂ ਸਾਹਿਬ ਦੀ ਲਾਸਾਨੀ ਕੁਰਬਾਨੀ ਅਤੇ ਧਰਮ ਨਿਰਪੱਖਤਾ ਦੀ ਵਿਰਾਸਤ ਨੂੰ ਦੁਨੀਆਂ ਭਰ ਵਿੱਚ ਉਜਾਗਰ ਕਰਨਗੇ। ਇਨ੍ਹਾਂ ਸਮਾਗਮਾਂ ਦਾ ਉਦੇਸ਼ ਗੁਰੂ ਸਾਹਿਬ ਦੇ ਧਰਮ ਨਿਰਪੱਖਤਾ, ਵਿਸ਼ਵਵਿਆਪੀ ਭਾਈਚਾਰੇ ਅਤੇ ਲਾਸਾਨੀ ਕੁਰਬਾਨੀ ਦੇ ਸਦੀਵੀ ਸੰਦੇਸ਼ ਦਾ ਪ੍ਰਚਾਰ ਕਰਨਾ ਅਤੇ ਸਾਰੇ ਭਾਈਚਾਰਿਆਂ ਦੇ ਲੋਕਾਂ ਵਿੱਚ ਸਦਭਾਵਨਾ ਅਤੇ ਸਮਾਜਿਕ ਏਕਤਾ ਨੂੰ ਉਤਸ਼ਾਹਿਤ ਕਰਨਾ ਹੈ।
ਅੱਜ ਇੱਥੇ ਸੈਰ-ਸਪਾਟਾ ਵਿਭਾਗ ਦੇ ਦਫ਼ਤਰ ਵਿਖੇ ਧਾਰਮਿਕ ਪੈਨਲ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਉਪਰੰਤ, ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੈਰ-ਸਪਾਟਾ ਅਤੇ ਸੱਭਿਆਚਾਰਕ...







