Saturday, October 24
Shadow

Tag: breaking news

ਪੇਸ਼ਾਬ ਵਿੱਚ ਖੂਨ? ਪੈਲਵਿਕ ਦਰਦ? ਪੰਜਾਬ ਦੇ ਡਾਕਟਰ ਨੇ ਦੱਸੇ ਪ੍ਰੋਸਟੇਟ ਕੈਂਸਰ ਦੇ ਲੱਛਣ, ਸਮੇਂ ਸਿਰ ਜਾਂਚ ਦੀ ਦਿੱਤੀ ਸਲਾਹ

ਪੇਸ਼ਾਬ ਵਿੱਚ ਖੂਨ? ਪੈਲਵਿਕ ਦਰਦ? ਪੰਜਾਬ ਦੇ ਡਾਕਟਰ ਨੇ ਦੱਸੇ ਪ੍ਰੋਸਟੇਟ ਕੈਂਸਰ ਦੇ ਲੱਛਣ, ਸਮੇਂ ਸਿਰ ਜਾਂਚ ਦੀ ਦਿੱਤੀ ਸਲਾਹ

hot news
ਚੰਡੀਗੜ੍ਹ,19 ਜੂਨ : ਸਟੇਟ ਹੈਲਥ ਏਜੰਸੀ (ਐਸਐਚਏ), ਪੰਜਾਬ ਦੇ ਅੰਕੜਿਆਂ ਅਨੁਸਾਰ ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪ੍ਰੋਸਟੇਟ ਕੈਂਸਰ ਦੇ ਇਲਾਜਾਂ ਵਿੱਚ ਲਗਭਗ 60 ਫੀਸਦ ਹਿੱਸਾ ਹਾਰਮੋਨ ਥੈਰੇਪੀ ਲਈ ਰਿਹਾ ਹੈ। ਇਹ ਅੰਕੜੇ ਦੱਸਦੇ ਹਨ ਕਿ ਸੂਬੇ ਵਿੱਚ ਪ੍ਰੋਸਟੇਟ ਕੈਂਸਰ ਦਾ ਬੋਝ ਵਧ ਰਿਹਾ ਹੈ ਅਤੇ ਨਾਲ ਹੀ ਐਡਵਾਂਸਡ ਕੈਂਸਰ ਸਬੰਧੀ ਇਲਾਜ ਦੇ ਖਰਚ ਨੂੰ ਪੂਰਾ ਕਰਨ ਲਈ ਲੋਕਾਂ ਦਾ ਸਰਕਾਰੀ ਸਿਹਤ ਯੋਜਨਾਵਾਂ ‘ਤੇ ਵੱਧ ਭਰੋਸਾ ਵੀ ਵਧ ਰਿਹਾ ਹੈ। ਸਟੇਟ ਹੈਲਥ ਏਜੰਸੀ ਦੇ ਅੰਕੜਿਆਂ ਮੁਤਾਬਿਕ ਪਿਛਲੇ ਪੰਜ ਮਹੀਨਿਆਂ ਵਿੱਚ ਪ੍ਰੋਸਟੇਟ ਕੈਂਸਰ ਨਾਲ ਸੰਬੰਧਤ 1478 ਇਲਾਜ ਪੈਕੇਜ ਮਨਜ਼ੂਰ ਕੀਤੇ ਗਏ, ਜਿਨ੍ਹਾਂ ‘ਤੇ ਕੁੱਲ 2.86 ਕਰੋੜ ਰੁਪਏ ਦਾ ਖਰਚ ਹੋਇਆ। ਇਨ੍ਹਾਂ ਵਿੱਚ ਹਾਰਮੋਨ ਥੈਰੇਪੀ ਸਭ ਤੋਂ ਮੁੱਖ ਇਲਾਜ ਰਹੀ, ਜਿਸ ਦੇ 918 ਆਪ੍ਰੇਸ਼ਨ ਕੀਤੇ ਗਏ। ਇਹ ਕੁੱਲ ਮਨਜ਼ੂਰ ਇਲਾਜਾਂ ਦਾ ਲਗਭਗ 60 ਪ੍ਰਤੀਸ਼ਤ ਹੈ ਅਤੇ ਇਸ ਇਲਾਜ ‘ਤੇ 1.57 ਕਰੋੜ ਰੁਪਏ ਖਰਚ ਹੋਇਆ, ਜੋ ਕੁੱਲ ਖਰਚ ਦਾ ਅੱਧ ਤੋਂ ਵੱਧ ਹਿੱਸਾ ਬਣਦਾ ਹੈ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ...
ਮਜਦੂਰ ਹਿੱਤਾਂ ਪ੍ਰਤੀ ਹਰਿਆਣਾ ਸਰਕਾਰ ਦੀ ਵੱਡੀ ਪਹਿਲ – ਨਿਰਮਾਣ ਮਜਦੂਰ ਰਜਿਸਟ੍ਰੇਸਤਨ ਪੋਰਟਲ ਮੁੜ ਸ਼ੁਰੂ ਹੋਇਆ – ਕਿਰਤ ਮੰਤਰੀ ਅਨਿਲ ਵਿਜ

ਮਜਦੂਰ ਹਿੱਤਾਂ ਪ੍ਰਤੀ ਹਰਿਆਣਾ ਸਰਕਾਰ ਦੀ ਵੱਡੀ ਪਹਿਲ – ਨਿਰਮਾਣ ਮਜਦੂਰ ਰਜਿਸਟ੍ਰੇਸਤਨ ਪੋਰਟਲ ਮੁੜ ਸ਼ੁਰੂ ਹੋਇਆ – ਕਿਰਤ ਮੰਤਰੀ ਅਨਿਲ ਵਿਜ

haryana
ਚੰਡੀਗੜ੍ਹ, 18 ਜੂਨ – ਹਰਿਆਣਾ ਦੇ ਕਿਰਤ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਨਿਰਮਾਣ ਕਾਮਿਆਂ ਦੀ ਭਲਾਈ ਅਤੇ ਸਮਾਜਿਕ ਸੁਰੱਖਿਆ ਲਈ ਪੂਰੀ ਤਰ੍ਹਾ ਪ੍ਰਤੀਬੱਧ ਹੈ। ਇਸੀ ਪ੍ਰਤੀਬੱਧਤਾ ਤਹਿਤ ਹਰਿਆਣਾ ਭਵਨ ਅਤੇ ਹੋਰ ਨਿਰਮਾਣ ਕੰਮਕਾਰ ਭਲਾਈ ਬੋਰਡ ਵੱਲੋਂ ਲੰਬੇ ਸਮੇਂ ਤੋਂ ਪੈਡਿੰਗ ਨਿਰਮਾਣ ਕਾਮਿਆਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼ਰਮਿਕ ਰਜਿਸਟ੍ਰੇਸ਼ਨ ਪੋਰਟਲ ਨੂੰ ਮੁੜ ਸ਼ੁਰੂ ਕਰ ਦਿੱਤਾ ਗਿਆ ਹੈ, ਤਾਂ ਜੋ ਮੌਜੂਦਾ ਅਤੇ ਯੋਗ ਕਾਮਿਆਂ ਨੂੰ ਸਰਕਾਰ ਦੀ ਭਲਾਈਕਾਰੀ ਯੋਜਨਾਵਾਂ ਦਾ ਲਾਭ ਸਮੇਂਬੱਧ ਢੰਗ ਨਾਲ ਮਿਲ ਸਕੇ।           ਸ੍ਰੀ ਵਿਜ ਨੇ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਇਹ ਯਕੀਨੀ ਕਰਨਾ ਹੈ ਕਿ ਮਜਦੂਰ ਭਲਾਈ ਯੋਜਨਾਵਾਂ ਦਾ ਲਾਭ ਸਿਰਫ ਮੌਜੂਦਾ ਅਤੇ ਯੋਗ ਲਾਭਕਾਰਾਂ ਤੱਕ ਪਹੁੰਚੇ ਅਤੇ ਵਿਵਸਥਾ ਵਿੱਚ ਪੂਰੀ ਪਾਰਦਰਸ਼ਿਤਾ ਅਤੇ ਜਵਾਬਦੀ ਬਣੀ ਰਹੇ। ਇਸੀ ਦ੍ਰਿਸਤਟੀਕੋਣ ਨਾਲ ਪਹਿਲਾਂ ਤੋਂ ਪ੍ਰਾਪਤ ਸ਼ਿਕਾਇਤਾਂ ਅਤੇ ਅਨਿਯਮਤਤਾਵਾਂ ਨੂੰ ਜਾਂਚ ਦੇ ਬਾਅਦ ਹੁਣ ਸੋਧ ਅਤੇ ਵੱਧ ਮਜਬੂਤ ਵਿਵਸਥਾ ਦੇ ਨਾਲ ਰਜਿਸਟ੍ਰੇਸ਼ਣ ਪ੍ਰਕ੍ਰਿਆ ਮੁੜ ਸ਼ੁਰੂ ਕੀਤੀ ਗਈ ਹੈ।           ਉਨ੍ਹਾਂ ਨੇ ਦਸ...
ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਕੁਰਬਾਨੀ ਸੱਚ, ਹਿੰਮਤ ਅਤੇ ਮਨੁੱਖਤਾ ਦੀ ਰੱਖਿਆ ਦਾ ਅਮਰ ਸੰਦੇਸ਼ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਕੁਰਬਾਨੀ ਸੱਚ, ਹਿੰਮਤ ਅਤੇ ਮਨੁੱਖਤਾ ਦੀ ਰੱਖਿਆ ਦਾ ਅਮਰ ਸੰਦੇਸ਼ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

haryana
ਚੰਡੀਗੜ੍ਹ, 18 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਚਮ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਕੁਰਬਾਨੀ ਭਾਰਤੀ ਇਤਿਹਾਸ ਵਿੱਚ ਸੱਚ, ਧਰਮ, ਮਨੁੱਖਤਾ ਅਤੇ ਅਧਿਆਤਮਕ ਸ਼ਕਤੀ ਦੀ ਇੱਕ ਵਿਲੱਖਣ ਮਿਸਾਲ ਹੈ। ਉਨ੍ਹਾਂ ਦਾ ਜੀਵਨ ਅਤੇ ਸ਼ਹਾਦਤ ਸਾਨੂੰ ਬੇਇਨਸਾਫ਼ੀ, ਜ਼ੁਲਮ ਅਤੇ ਝੂਠ ਦੇ ਸਾਹਮਣੇ ਕਦੇ ਵੀ ਨਾ ਝੁਕਣ ਦੀ ਪ੍ਰੇਰਣਾ ਦਿੰਦੀ ਹੈ। ਮੁੱਖ ਮੰਤਰੀ ਵੀਰਵਾਰ ਨੂੰ ਪੰਚਕੂਲਾ ਵਿੱਚ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ 420ਵੇਂ ਸ਼ਹੀਦੀ ਦਿਹਾੜੇ ਦੇ ਮੌਕੇ 'ਤੇ ਆਯੋਜਿਤ ਰਾਜ ਪੱਧਰੀ ਸਮਾਗਮ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ 'ਤੇ ਗੁਰੂ ਅਰਜਨ ਦੇਵ ਜੀ ਦੇ ਜੀਵਨ 'ਤੇ ਅਧਾਰਿਤ ਇੱਕ ਡਾਕੂਮੈਂਟਰੀ ਫ਼ਿਲਮ ਵੀ ਦਿਖਾਈ ਗਈ। ਇਸ ਦੌਰਾਨ ਮੁੱਖ ਮੰਤਰੀ ਨੇ ਛਬੀਲ ਦੀ ਸੇਵਾ ਵੀ ਕੀਤੀ। ਸਮਾਗਮ ਵਿੱਚ ਹਰਿਆਣਾ ਅਤੇ ਪੰਜਾਬ ਤੋਂ ਕਈ ਸੰਤ-ਮਹਾਂਪੁਰਖ ਪਹੁੰਚੇ ਅਤੇ ਹਰਿਆਣਾ ਸਰਕਾਰ ਵੱਲੋਂ ਕਰਵਾਏ ਗਏ ਇਸ ਸਮਾਗਮ ਦੀ ਸ਼ਲਾਘਾ ਕਰਦੇ ਹੋਏ ਇਸ ਦੇ ਲਈ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਪ੍ਰਗਟਾਇਆ। ਹਰਿਆਣਾ ਸਰਕਾਰ ਵੱਲੋਂ ‘ਸੰਤ ਮਹਾਂਪੁਰਖ ਸਨਮਾਨ ਅਤੇ ਵਿਚਾਰ ਪ੍ਰਸਾਰ ਯੋਜ...
ਪਹਿਲੀ ਵਿਸ਼ਵ ਯੋਗਾਸਨ ਚੈਂਪੀਅਨਸ਼ਿਪ ਦੇ ਜੇਤੂ ਖਿਡਾਰੀਆਂ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ

ਪਹਿਲੀ ਵਿਸ਼ਵ ਯੋਗਾਸਨ ਚੈਂਪੀਅਨਸ਼ਿਪ ਦੇ ਜੇਤੂ ਖਿਡਾਰੀਆਂ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ

haryana
ਚੰਡੀਗੜ੍ਹ, 18 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਪਹਿਲੀ ਵਿਸ਼ਵ ਯੋਗਾਸਨ ਚੈਂਪੀਅਨਸ਼ਿਪ ਵਿੱਚ ਹਰਿਆਣਾ ਦੀ ਨੁਮਾਇੰਦਗੀ ਕਰਨ ਵਾਲੇ ਖਿਡਾਰੀਆਂ ਨੇ ਮੁਲਾਕਾਤ ਕੀਤੀ। ਇਹ ਮੁਲਾਕਾਤ ਚੰਡੀਗੜ੍ਹ ਸਥਿਤ ਸੰਤ ਕਬੀਰ ਕੁਟੀਰ ਵਿਖੇ ਹੋਈ। ਇਸ ਮੌਕੇ ਹਰਿਆਣਾ ਯੋਗ ਕਮਿਸ਼ਨ ਦੇ ਚੇਅਰਮੈਨ ਡਾ. ਜੈਦੀਪ ਆਰੀਆ ਅਤੇ ਹਰਿਆਣਾ ਯੋਗਾਸਨ ਸਪੋਰਟਸ ਐਸੋਸੀਏਸ਼ਨ ਦੇ ਜਨਰਲ ਸਕੱਤਰ ਡਾ. ਯੁੱਧਵੀਰ ਵੀ ਮੌਜੂਦ ਰਹੇ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਖਿਡਾਰੀਆਂ ਨੂੰ ਉਨ੍ਹਾਂ ਦੀ ਇਸ ਪ੍ਰਾਪਤੀ 'ਤੇ ਵਧਾਈ ਦਿੰਦਿਆਂ ਕਿਹਾ ਕਿ ਹਰਿਆਣਾ ਸਰਕਾਰ ਯੋਗ ਅਤੇ ਯੋਗਾਸਨ ਦੇ ਪ੍ਰਚਾਰ-ਪਸਾਰ ਅਤੇ ਖਿਡਾਰੀਆਂ ਨੂੰ ਬਿਹਤਰ ਮੌਕੇ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਯੋਗ ਭਾਰਤੀ ਸੰਸਕ੍ਰਿਤੀ ਦੀ ਅਮੂਲ ਵਿਰਾਸਤ ਹੈ ਅਤੇ ਇਸ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਰਾਜ ਸਰਕਾਰ ਵਚਨਬੱਧ ਹੈ। ਮੁੱਖ ਮੰਤਰੀ ਨੇ ਖਿਡਾਰੀਆਂ ਨੂੰ ਭਵਿੱਖ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਦੇਸ਼ ਅਤੇ ਸੂਬੇ ਦਾ ਨਾਂ ਰੌਸ਼ਨ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਖਿਡਾਰੀਆਂ ਨੇ ਮੁੱਖ ਮੰਤਰੀ ਨੂ...
ਅਕਾਲੀਆਂ ਨੂੰ ਖ਼ਿਆਲੀ ਦੁਨੀਆ ਤੋਂ ਬਾਹਰ ਆ ਜਾਣਾ ਚਾਹੀਦਾ ਹੈ; ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਆ ਗਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲੀਆਂ ਨੂੰ ਖ਼ਿਆਲੀ ਦੁਨੀਆ ਤੋਂ ਬਾਹਰ ਆ ਜਾਣਾ ਚਾਹੀਦਾ ਹੈ; ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਆ ਗਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news, Politics
ਫਗਵਾੜਾ; 18 ਜੂਨ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ 'ਤੇ ਵਾਰੋ-ਵਾਰੀ ਰਾਜ ਕਰਨ ਵਾਲੀਆਂ ਸਿਆਸੀ ਪਾਰਟੀਆਂ ਦਾ ਦੌਰ ਹੁਣ ਖ਼ਤਮ ਹੋ ਚੁੱਕਾ ਹੈ ਅਤੇ ਸੂਬੇ ਦੇ ਭਰੋਸੇ ਨੂੰ ਠੇਸ ਪਹੁੰਚਾਉਣ ਵਾਲਿਆਂ ਨੂੰ ਜਵਾਬਦੇਹ ਬਣਾਇਆ ਜਾਵੇਗਾ। ਫਗਵਾੜਾ ਵਿੱਚ ‘ਲੋਕ ਮਿਲਣੀ’ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਆਮ ਆਦਮੀ ਪਾਰਟੀ (ਆਪ) ਦਾ ‘ਝਾੜੂ’ ਪੰਜਾਬ ਦੇ ਸਿਆਸੀ ਪ੍ਰਬੰਧ ਦੀ ਸਫ਼ਾਈ ਕਰ ਰਿਹਾ ਹੈ, ਉੱਥੇ ਇੱਕੋ ਸਿੱਕੇ ਦੇ ਦੋ ਪਹਿਲੂ—ਅਕਾਲੀ ਅਤੇ ਕਾਂਗਰਸ—ਦਹਾਕਿਆਂ ਤੱਕ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਕਰਨ ਤੋਂ ਬਾਅਦ ਹੁਣ ਆਪਣੀ ਸਿਆਸੀ ਹੋਂਦ ਦੀ ਲੜਾਈ ਲੜ ਰਹੇ ਹਨ। ਅਕਾਲੀ ਲੀਡਰਸ਼ਿਪ ਵੱਲੋਂ ਲੋਕਾਂ ਨੂੰ ਗੁਮਰਾਹ ਕਰਨ ਅਤੇ ਉਨ੍ਹਾਂ ਦੀ ਭਰੋਸੇਯੋਗਤਾ 'ਤੇ ਸਵਾਲ ਉਠਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਝੂਠ ਬੋਲਿਆ, ਉਹ ਕਿਸੇ ਦੇ ਵਫ਼ਾਦਾਰ ਨਹੀਂ ਹੋ ਸਕਦੇ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਆਪਣ...
ਆਪ ਵਫ਼ਦ ਨੇ ਡੀਜੀਪੀ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾ ਕੇ ਜਾਅਲੀ ਵੀਡੀਓ ਬਣਾਉਣ ਦੀ ਸਾਜ਼ਿਸ਼ ਦੇ ਮਾਸਟਰਮਾਈਂਡਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ

ਆਪ ਵਫ਼ਦ ਨੇ ਡੀਜੀਪੀ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾ ਕੇ ਜਾਅਲੀ ਵੀਡੀਓ ਬਣਾਉਣ ਦੀ ਸਾਜ਼ਿਸ਼ ਦੇ ਮਾਸਟਰਮਾਈਂਡਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ

Politics
ਚੰਡੀਗੜ੍ਹ, 18 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਕਸ ਨੂੰ ਖ਼ਰਾਬ ਕਰਨ ਅਤੇ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਨੀਅਤ ਨਾਲ ਬਣਾਈ ਗਈ ਫਰਜ਼ੀ ਵੀਡੀਓ ਦੇ ਮਾਮਲੇ ਨੂੰ ਲੈ ਕੇ ਵੀਰਵਾਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 'ਆਪ' ਪੰਜਾਬ ਦੇ ਇੱਕ ਵਫ਼ਦ ਨੇ ਪੰਜਾਬ ਦੇ ਡੀਜੀਪੀ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਡੀਜੀਪੀ ਨੂੰ ਦੋ ਅਹਿਮ ਰਿਪੋਰਟਾਂ ਸੌਂਪਦਿਆਂ ਫਰਜ਼ੀ ਵੀਡੀਓ ਬਣਾਉਣ ਅਤੇ ਇਸ ਨੂੰ ਸੋਸ਼ਲ ਮੀਡੀਆ 'ਤੇ ਫੈਲਾਉਣ ਵਾਲੇ ਸ਼ਰਾਰਤੀ ਤੱਤਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਵਫ਼ਦ ਵਿੱਚ 'ਆਪ' ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਡੀਜੀਪੀ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਿਰੋਮਣੀ ਅਕਾਲੀ ਦਲ 'ਤੇ ਤਿੱਖਾ ਹਮਲਾ ਬੋਲਿਆ। ਚੀਮਾ ਨੇ ਕਿਹਾ ਕਿ 3 ਕਰੋੜ ਪੰਜਾਬੀਆਂ ਵੱਲੋਂ ਚੁਣੀ ਗਈ ਹਰਮਨ ਪਿਆਰੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ...
ਫੋਰੈਂਸਿਕ ਰਿਪੋਰਟਾਂ ਨੇ ਸਾਜਿਸ਼ ਨੂੰ ਪੂਰੀ ਤਰ੍ਹਾਂ ਨਕਾਰਿਆ, ਵਾਇਰਲ ਵੀਡੀਓ ਦੇ ਫਰਜ਼ੀ ਹੋਣ ਅਤੇ ਸੀਐਮ ਭਗਵੰਤ ਸਿੰਘ ਮਾਨ ਨਾਲ ਕੋਈ ਸਬੰਧ ਨਾ ਹੋਣ ਦੀ ਕੀਤੀ ਪੁਸ਼ਟੀ: ਹਰਪਾਲ ਸਿੰਘ ਚੀਮਾ

ਫੋਰੈਂਸਿਕ ਰਿਪੋਰਟਾਂ ਨੇ ਸਾਜਿਸ਼ ਨੂੰ ਪੂਰੀ ਤਰ੍ਹਾਂ ਨਕਾਰਿਆ, ਵਾਇਰਲ ਵੀਡੀਓ ਦੇ ਫਰਜ਼ੀ ਹੋਣ ਅਤੇ ਸੀਐਮ ਭਗਵੰਤ ਸਿੰਘ ਮਾਨ ਨਾਲ ਕੋਈ ਸਬੰਧ ਨਾ ਹੋਣ ਦੀ ਕੀਤੀ ਪੁਸ਼ਟੀ: ਹਰਪਾਲ ਸਿੰਘ ਚੀਮਾ

hot news, Politics
ਚੰਡੀਗੜ੍ਹ / ਮੋਹਾਲੀ 18 ਜੂਨ- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨਾਲ ਵੀਰਵਾਰ ਨੂੰ ਇੱਕ ਫਰਜ਼ੀ ਅਤੇ ਮਨਘੜਤ ਵੀਡੀਓ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਪੰਜਾਬ ਦੇ ਸਮਾਜਿਕ ਸਦਭਾਵਨਾ ਨੂੰ ਅਸਥਿਰ ਕਰਨ ਦੀ ਇੱਕ ਘਿਨਾਉਣੀ ਸਿਆਸੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ। ਭਾਰਤ ਸਰਕਾਰ ਦੁਆਰਾ ਮਾਨਤਾ ਪ੍ਰਾਪਤ ਦੋ ਸੁਤੰਤਰ ਪ੍ਰਯੋਗਸ਼ਾਲਾਵਾਂ (ਲੈਬਾਂ) ਦੁਆਰਾ ਕੀਤੀ ਗਈ ਫੋਰੈਂਸਿਕ ਜਾਂਚ ਦਾ ਹਵਾਲਾ ਦਿੰਦੇ ਹੋਏ ਆਗੂਆਂ ਨੇ ਕਿਹਾ ਕਿ ਪ੍ਰੋਪੇਗੰਡਾ ਮੁਹਿੰਮ ਨੂੰ ਵਿਗਿਆਨਕ ਸਬੂਤਾਂ ਦੁਆਰਾ ਪੂਰੀ ਤਰ੍ਹਾਂ ਨਸ਼ਟ ਕਰ ਦਿੱਤਾ ਗਿਆ ਹੈ, ਜਿਸ ਵਿੱਚ ਵੀਡੀਓ ਦੇ 1,1191 ਫਰੇਮਾਂ ਦੇ ਤਕਨੀਕੀ ਵਿਸ਼ਲੇਸ਼ਣ ਨੇ ਨਿਰਣਾਇਕ ਤੌਰ 'ਤੇ ਸਾਬਤ ਕੀਤਾ ਹੈ ਕਿ ਵਾਇਰਲ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਸੀਐਮ ਭਗਵੰਤ ਸਿੰਘ ਮਾਨ ਨਹੀਂ ਹਨ। 'ਆਪ' ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ' ਲਾਗੂ ਕੀ...
ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਧਰਮ ਪਤਨੀ ਮੈਡਮ ਖੁਸ਼ਬੂ ਸਾਵਣ ਸੁੱਖਾਂ ਵੱਲੋਂ ਵੱਖ-ਵੱਖ ਵਾਰਡਾਂ ਵਿਖੇ ਰਾਸ਼ਨ ਕਿੱਟਾਂ ਦੀ ਵੰਡ ਕੀਤੀ

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਧਰਮ ਪਤਨੀ ਮੈਡਮ ਖੁਸ਼ਬੂ ਸਾਵਣ ਸੁੱਖਾਂ ਵੱਲੋਂ ਵੱਖ-ਵੱਖ ਵਾਰਡਾਂ ਵਿਖੇ ਰਾਸ਼ਨ ਕਿੱਟਾਂ ਦੀ ਵੰਡ ਕੀਤੀ

hot news
ਫਾਜਿਲਕਾ 18 ਜੂਨ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੁਆਰਾ ਗਰੀਬ ਅਤੇ ਲੋੜਵੰਦ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਤਹਿਤ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮ ਪਤਨੀ ਅਤੇ ਖੁਸ਼ੀ ਫਾਊਂਡੇਸ਼ਨ ਦੇ ਚੇਅਰਪਰਸਨ ਮੈਡਮ ਖੁਸ਼ਬੂ ਸਾਵਣ ਸੁੱਖਾਂ ਵੱਲੋਂ ਫਾਜ਼ਿਲਕਾ ਦੇ ਵਾਰਡ ਨੰਬਰ 14 ,16 ਅਤੇ 17 ਵਿਖੇ ਲੋਕਾਂ ਨੂੰ ਰਾਸ਼ਨ ਕਿੱਟਾਂ ਦੀ ਵੰਡ ਕੀਤੀ ਗਈ ਇਸ ਮੌਕੇ ਸੰਬੋਧਨ ਕਰਦਿਆਂ ਉਹਨਾਂ ਜਾਣਕਾਰੀ ਦਿੱਤੀ ਕਿ ਸਾਰੇ ਯੋਗ ਪਰਿਵਾਰਾਂ ਤੱਕ ਪੌਸ਼ਟਿਕ ਭੋਜਨ ਯਕੀਨੀ ਪਹੁੰਚਾਉਣ ਲਈ ਮਾਨ ਸਰਕਾਰ ਵੱਲੋਂ ਪੂਰੇ ਪੰਜਾਬ 'ਚ ਰਾਸ਼ਨ ਕਿੱਟਾਂ ਲਗਾਤਾਰ ਵੰਡੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਰਾਸ਼ਨ ਕਿੱਟਾਂ ਵਿੱਚ ਸ਼ਾਮਲ ਰੋਜ਼ਾਨਾ ਵਰਤੋਂ ਦੀਆਂ ਉੱਚ-ਗੁਣਵੱਤਾ ਵਸਤੂਆਂ ਸਰਕਾਰ ਵੱਲੋਂ ਭੇਜੀ ਗਈ ਇਸ ਵਿਸ਼ੇਸ਼ ਰਾਸ਼ਨ ਕਿੱਟ ਵਿੱਚ ਗਰੀਬ ਪਰਿਵਾਰਾਂ ਦੀ ਰੋਜ਼ਾਨਾ ਰਸੋਈ ਦੀ ਵਰਤੋਂ ਵਾਲੀਆਂ ਮਿਆਰੀ ਵਸਤੂਆਂ ਸ਼ਾਮਲ ਹਨ, ਜੋ ਸਿੱਧੇ ਤੌਰ ਤੇ ਉਨ੍ਹਾਂ ਤੱਕ ਪਹੁੰਚਾਈਆਂ ਗਈਆਂ ਇਸ ਮੌਕੇ ਰਾਸ਼ਨ ਕਿੱਟਾਂ ਹਾਸਲ ਕਰਨ ਵਾਲੇ ਲਾਭਪਾਤਰੀਆਂ  ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜ...
ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ ਮੇਲ ਨਹੀਂ ਖਾਂਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ ਮੇਲ ਨਹੀਂ ਖਾਂਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
ਚੰਡੀਗੜ੍ਹ; 18 ਜੂਨ: ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦਾ ਸਾਰਾ ਜਨਤਕ ਜੀਵਨ ਲੋਕਾਂ ਦੀ ਸੇਵਾ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸਮਰਪਿਤ ਰਿਹਾ ਹੈ ਅਤੇ ਕੋਈ ਵੀ ਸਿਆਸੀ ਪ੍ਰਚਾਰ, ਸੰਗਤ ਜਾਂ ਸੂਬੇ ਦੇ ਲੋਕਾਂ ਨਾਲ ਉਨ੍ਹਾਂ ਦੇ ਰਿਸ਼ਤੇ ਨੂੰ ਕਮਜ਼ੋਰ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਦੋ ਸੁਤੰਤਰ ਫੋਰੈਂਸਿਕ ਰਿਪੋਰਟਾਂ ਨੇ ਨਕਲੀ ਵੀਡੀਓ ਵਿਵਾਦ ਪਿੱਛੇ ਦੀ ਸੱਚਾਈ ਨੂੰ ਬੇਨਕਾਬ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਾਂਚ ਕੀਤੇ ਗਏ 1,191 ਫਰੇਮਾਂ ਵਿੱਚੋਂ ਇੱਕ ਵੀ ਫਰੇਮ ਉਨ੍ਹਾਂ ਦੇ ਚਿਹਰੇ, ਕੱਦ, ਸਰੀਰਕ ਬਣਤਰ ਜਾਂ ਦਿੱਖ ਨਾਲ ਮੇਲ ਨਹੀਂ ਖਾਂਦਾ। ਇਸ ਘਟਨਾ ਨੂੰ ਬਦਨਾਮ ਕਰਨ ਦੀ ਇੱਕ ਸੋਚੀ-ਸਮਝੀ ਸਾਜ਼ਿਸ਼ ਕਰਾਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੁਝ ਤਾਕਤਾਂ ਪੰਜਾਬ ਦੀ ਤਰੱਕੀ ਅਤੇ ਲੋਕਾਂ ਵੱਲੋਂ ਮਿਲ ਰਹੇ ਬੇਅੰਤ ਪਿਆਰ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਡੀ.ਜੀ.ਪੀ. ਪੰਜਾਬ ਨੂੰ ਨਿਰਦੇਸ਼ ਦਿੱਤੇ ਹਨ ਕਿ ਇਸ ਨਕਲੀ ਵੀਡੀਓ ਨੂੰ ਬਣਾਉਣ, ਫੰਡ ਦੇ...
ਪੰਜਾਬ ਵਿਧਾਨ ਸਭਾ ਸਪੀਕਰ ਨੇ ਆਲ ਇੰਡੀਆ ਸੀ.ਏ. ਫਾਈਨਲ ਪ੍ਰੀਖਿਆ ਚੋਂ ਮੋਹਰੀ ਰਹਿਣ ਵਾਲੇ ਨੂਰ ਸਿੰਗਲਾ ਨੂੰ ਵਧਾਈ ਦਿੱਤੀ

ਪੰਜਾਬ ਵਿਧਾਨ ਸਭਾ ਸਪੀਕਰ ਨੇ ਆਲ ਇੰਡੀਆ ਸੀ.ਏ. ਫਾਈਨਲ ਪ੍ਰੀਖਿਆ ਚੋਂ ਮੋਹਰੀ ਰਹਿਣ ਵਾਲੇ ਨੂਰ ਸਿੰਗਲਾ ਨੂੰ ਵਧਾਈ ਦਿੱਤੀ

hot news
ਚੰਡੀਗੜ੍ਹ, 18 ਜੂਨ:ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਟਿਆਲਾ ਦੇ ਰਹਿਣ ਵਾਲੇ ਨੂਰ ਸਿੰਗਲਾ ਅਤੇ ਉਸਦੇ ਮਾਪਿਆਂ ਨੂੰ ਵੱਕਾਰੀ ਚਾਰਟਰਡ ਅਕਾਊਂਟੈਂਟਸ (ਸੀਏ) ਫਾਈਨਲ ਪ੍ਰੀਖਿਆ ਵਿੱਚ ਪੂਰੇ ਦੇਸ਼ ਚੋਂ ਪਹਿਲਾ ਸਥਾਨ  (ਏਆਈਆਰ 1) ਪ੍ਰਾਪਤ ਕਰਨ ਲਈ ਦਿਲੋਂ ਵਧਾਈ ਦਿੱਤੀ। ਇਸ ਸ਼ਾਨਦਾਰ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਨੂਰ ਸਿੰਗਲਾ ਨੇ ਦੇਸ਼ ਦੀਆਂ ਪੇਸ਼ੇਵਰ ਪ੍ਰੀਖਿਆਵਾਂ ਵਿੱਚੋਂ ਸਭ ਤੋਂ ਔਖੀ ਮੰਨੀ ਜਾਂਦੀ ਇਸ ਪ੍ਰੀਖਿਆ ਵਿੱਚ 600 ਚੋਂ 499 ਅੰਕ (83.17%) ਪ੍ਰਾਪਤ ਕਰਕੇ ਪੂਰੇ ਪੰਜਾਬ ਦਾ ਸਿਰ ਉੱਚਾ ਕੀਤਾ ਹੈ। ਨੂਰ ਨੇ ਸਮਰਪਣ, ਲਗਨ ਅਤੇ ਸਖ਼ਤ ਮਿਹਨਤ ਦਾ ਨਵਾਂ ਮਾਪਦੰਡ ਸਥਾਪਤ ਕੀਤਾ ਹੈ। ਸਪੀਕਰ ਨੇ ਕਿਹਾ,‘‘ਨੂਰ ਸਿੰਗਲਾ ਦੀ ਇਤਿਹਾਸਕ ਸਫਲਤਾ ਪੇਸ਼ੇਵਰ ਜਗਤ ਵਿੱਚ ਵੱਡਾ ਨਾਂ ਬਣਾਉਣ ਦਾ ਸੁਪਨਾ ਦੇਖਣ ਵਾਲੇ ਹਜ਼ਾਰਾਂ ਪੰਜਾਬੀ ਨੌਜਵਾਨਾਂ, ਖਾਸ ਕਰਕੇ ਛੋਟੇ ਸ਼ਹਿਰਾਂ ਦੇ ਨੌਜਵਾਨਾਂ ਲਈ ਪ੍ਰੇਰਣਾ ਹੈ’’। ਉਨ੍ਹਾਂ ਨੇ ਇਸ ਅਕਾਦਮਿਕ ਸਫ਼ਰ ਦੌਰਾਨ ਨੂਰ ਦੇ ਮਾਪਿਆਂ ਅਤੇ ਅਧਿਆਪਕਾਂ ਦੇ ਅਟੁੱਟ ਸਮਰਥਨ, ਕੁਰਬਾਨੀ ਅਤੇ ਮਾਰਗਦਰਸ਼ਨ...