Monday, March 9
Shadow

Tag: breaking news

ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਕਸਬਿਆਂ ਅਤੇ ਸ਼ਹਿਰਾਂ ਵਿੱਚ ਚੱਲ ਰਹੇ ਸਫਾਈ, ਮੁਰੰਮਤ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ

ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਕਸਬਿਆਂ ਅਤੇ ਸ਼ਹਿਰਾਂ ਵਿੱਚ ਚੱਲ ਰਹੇ ਸਫਾਈ, ਮੁਰੰਮਤ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ

National, Politics, Punjab
*ਚੰਡੀਗੜ੍ਹ, 26 ਸਤੰਬਰ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਤੋਂ ਬਾਅਦ ਵੱਖ-ਵੱਖ ਕਸਬਿਆਂ ਅਤੇ ਸ਼ਹਿਰਾਂ ਵਿੱਚ ਸਫਾਈ, ਰਾਹਤ ਅਤੇ ਮੁੜ ਵਸੇਬੇ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ। ਸ਼ਹਿਰੀ ਸਥਾਨਕ ਸੰਸਥਾਵਾਂ (ਯੂ.ਐਲ.ਬੀ.) ਦੇ ਕਮਿਸ਼ਨਰਾਂ ਨਾਲ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਈ ਜ਼ਿਲ੍ਹੇ ਰਾਵੀ, ਬਿਆਸ, ਸਤਲੁਜ ਅਤੇ ਘੱਗਰ ਵਰਗੀਆਂ ਨਦੀਆਂ ਦੇ ਨਾਲ-ਨਾਲ ਸਹਾਇਕ ਨਦੀਆਂ ਵਿੱਚ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਅਗਸਤ ਦੇ ਅਖੀਰ ਅਤੇ ਸਤੰਬਰ ਦੇ ਸ਼ੁਰੂ ਵਿੱਚ ਤੇਜ਼ ਬਾਰਿਸ਼ ਕਾਰਨ ਕਈ ਕਸਬਿਆਂ ਵਿੱਚ ਭਾਰੀ ਹੜ੍ਹ ਆਏ ਅਤੇ ਪਾਣੀ ਭਰ ਗਿਆ ਸੀ। ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਭਗਵੰਤ ਸਿੰਘ ਮਾਨ ਨੇ ਪ੍ਰਭਾਵਿਤ ਸ਼ਹਿਰੀ ਖੇਤਰਾਂ ਵਿੱਚ ਸਥਿਤੀ ਆਮ ਵਾਂਗ ਬਹਾਲ ਕਰਨ ਲਈ ਸਾਫ਼-ਸਫਾਈ, ਪੀਣ ਯੋਗ ਪਾਣੀ ਦੀ ਸਪਲਾਈ ਅਤੇ ਸਿਹਤ ਸਬੰਧੀ ਸਾਵਧਾਨੀਆਂ ਵਰਤਣ  ਦੀ ਫੌਰੀ ਲੋੜ 'ਤੇ ਜ਼ੋਰ ਦਿੱਤਾ। ਪਾਣੀ ਨਾਲ ਭਰੇ ਇਲਾਕਿਆਂ ਵਿੱਚ ਗਾਰ, ਰੇਤ ਅਤੇ ਹੋਰ...
ਸੋਨਾਲੀਕਾ ਗਰੁੱਪ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 4.5 ਕਰੋੜ ਦੀ ਮਦਦ

ਸੋਨਾਲੀਕਾ ਗਰੁੱਪ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 4.5 ਕਰੋੜ ਦੀ ਮਦਦ

National, Politics, Punjab
ਚੰਡੀਗੜ੍ਹ, 26 ਸਤੰਬਰ 2025: ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਸੋਨਾਲੀਕਾ ਲੀਡਿੰਗ ਐਗਰੀ ਐਵੋਲੂਸ਼ਨ ਫਰਮ ਵੱਲੋਂ ਪਹਿਲਾਂ ਹੀ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਲਗਭਗ 4.5 ਕਰੋੜ ਰੁਪਏ ਦਾ ਯੋਗਦਾਨ ਪਾ ਗਿਆ ਹੈ।ਇਸ ਤੋਂ ਇਲਾਵਾ ਹੜ੍ਹਾਂ ਦੀ ਮਾਰੇ ਹੇਠ ਆਏ ਇਲਾਕਿਆਂ ਨੂੰ ਹੋਰ ਇਮਦਾਦ ਦੇਣ ਲਈ ਸੋਨਾਲੀਕਾ ਫਰਮ ਨੇ ਮਿਸ਼ਨ "ਚੜ੍ਹਦੀ ਕਲਾ" ਤਹਿਤ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਵਿੱਚ ਪੰਜਾਹ ਲੱਖ ਰੁਪਏ ਦਿੱਤੇ ਹਨ। ਇਸ ਸਬੰਧ ਵਿੱਚ ਸੋਨਾਲੀਕਾ ਫਰਮ ਦੇ ਸੀਨੀਅਰ ਉੱਪ ਪ੍ਰਧਾਨ( ਕਾਰਪੋਰੇਟ ਰਿਲੇਸ਼ਨਜ਼) ਸ਼੍ਰੀ ਜੇ.ਐਸ. ਚੌਹਾਨ ਅਤੇ ਸੀਨੀਅਰ ਉਪ ਪ੍ਰਧਾਨ (ਅਕਾਊਂਟਸ ਐਂਡ ਫਾਈਨਾਂਸ) ਸ਼੍ਰੀ ਰਜਨੀਸ਼ ਜੈਨ ਨੇ ਨਿੱਜੀ ਤੌਰ `ਤੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਪੰਜਾਹ ਲੱਖ ਰੁਪਏ ਦੀ ਰਕਮ ਦਾ ਚੈੱਕ ਸੌਂਪਿਆ। ਇਸ ਤੋਂ ਇਲਾਵਾ ਸੋਨਾਲੀਕਾ ਲੀਡਿੰਗ ਐਗਰੀ ਐਵੋਲੂਸ਼ਨ ਫਰਮ ਵੱਲੋਂ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੂੰ ਐਮਰਜੈਂਸੀ ਸਿਹਤ ਸਹੂਲਤਾਂ ਨਾਲ ਪੂਰੀ ਤਰ੍ਹਾਂ ਲੈਸ 12 ਐਂਬੂਲੈਂਸਾਂ ਵੀ ਦਾਨ ਕੀਤੀਆਂ ਜਾ ਰਹੀਆਂ ਹਨ। ਇਹ ਐਂਬੂਲੈਂਸਾਂ ਬ੍ਰਾਂਡਿੰਗ ਪ੍ਰਕਿਰਿਆ ਅਧ...
ਪੰਜਾਬ ਵਿਧਾਨ ਸਭਾ ਵੱਲੋਂ ਹੜ੍ਹਾਂ ਦੌਰਾਨ ਜਾਨ ਗਵਾਉਣ ਵਾਲੇ 59 ਨਾਗਰਿਕਾਂ ਨੂੰ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਵੱਲੋਂ ਹੜ੍ਹਾਂ ਦੌਰਾਨ ਜਾਨ ਗਵਾਉਣ ਵਾਲੇ 59 ਨਾਗਰਿਕਾਂ ਨੂੰ ਸ਼ਰਧਾਂਜਲੀ

National, Politics, Punjab
ਚੰਡੀਗੜ੍ਹ, 26 ਸਤੰਬਰ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਆਪਣੀ ਜਾਨ ਗਵਾਉਣ ਵਾਲੇ 59 ਨਾਗਰਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸੈਸ਼ਨ ਦੀ ਸ਼ੁਰੂਆਤ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਮੂਹ ਮੈਂਬਰਾਂ ਵੱਲੋਂ ਹੋਰ ਵਿਛੜੀਆਂ ਰੂਹਾਂ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਇਸ ਵਿੱਚ ਪੰਜਾਬ ਦੇ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ, ਸਾਬਕਾ ਵਿਧਾਇਕ ਰਘੁਬੀਰ ਸਿੰਘ, ਲੈਫਟੀਨੈਂਟ ਕਰਨਲ ਸ਼ਹੀਦ ਭਾਨੂੰ ਪ੍ਰਤਾਪ ਸਿੰਘ ਮਨਕੋਟੀਆ, ਏ.ਐਲ.ਡੀ. ਸ਼ਹੀਦ ਦਲਜੀਤ ਸਿੰਘ, ਲਾਸ ਨਾਇਕ ਸ਼ਹੀਦ ਰਿੰਕੂ ਸਿੰਘ ਤੇ ਸ਼ਹੀਦ ਪ੍ਰਿਤਪਾਲ ਸਿੰਘ, ਸਿਪਾਹੀ ਸ਼ਹੀਦ ਹਰਮਿੰਦਰ ਸਿੰਘ, ਅਦਾਕਾਰ ਤੇ ਕਾਮੇਡੀਅਨ ਜਸਵਿੰਦਰ ਸਿੰਘ ਭੱਲਾ  ਸੰਗੀਤਕਾਰ ਚਰਨਜੀਤ ਅਹੂਜਾ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਦੇ ਭਰਾ ਰਾਮ ਪ੍ਰਸ਼ਾਦ ਸ਼ਰਮਾ ਦੇ ਅਕਾਲ ਚਲਾਣੇ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ।...
‘ਯੁੱਧ ਨਸ਼ਿਆਂ ਵਿਰੁੱਧ’ ਦਾ 208ਵਾਂ ਦਿਨ: ਪੰਜਾਬ ਪੁਲਿਸ ਵੱਲੋਂ 8.7 ਕਿਲੋ ਹੈਰੋਇਨ ਅਤੇ 5 ਕਿਲੋ ਅਫ਼ੀਮ ਸਮੇਤ 91 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦਾ 208ਵਾਂ ਦਿਨ: ਪੰਜਾਬ ਪੁਲਿਸ ਵੱਲੋਂ 8.7 ਕਿਲੋ ਹੈਰੋਇਨ ਅਤੇ 5 ਕਿਲੋ ਅਫ਼ੀਮ ਸਮੇਤ 91 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ, 25 ਸਤੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 208ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 353 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 74 ਐਫਆਈਆਰਜ਼ ਦਰਜ ਕਰਕੇ 91 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 208 ਦਿਨਾਂ ਵਿੱਚ ਗਿ੍ਰਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 30,944 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 8.7 ਕਿਲੋ ਹੈਰੋਇਨ, 13 ਕਿਲੋ ਭੁੱਕੀ, 5 ਕਿਲੋ ਅਫ਼ੀਮ, 1113 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 8100 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣ...
ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਕੇਸ ‘ਚ ਡਿਪਟੀ ਡਾਇਰੈਕਟਰ ਸਿੰਗਲਾ ਤੇ ਉਸ ਦੇ ਪਰਿਵਾਰ ਵੱਲੋਂ ਬਣਾਈਆਂ ਗੈਰ-ਕਾਨੂੰਨੀ ਜਾਇਦਾਦਾਂ ਜ਼ਬਤ

ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਕੇਸ ‘ਚ ਡਿਪਟੀ ਡਾਇਰੈਕਟਰ ਸਿੰਗਲਾ ਤੇ ਉਸ ਦੇ ਪਰਿਵਾਰ ਵੱਲੋਂ ਬਣਾਈਆਂ ਗੈਰ-ਕਾਨੂੰਨੀ ਜਾਇਦਾਦਾਂ ਜ਼ਬਤ

Crime, National, Politics, Punjab
ਚੰਡੀਗੜ੍ਹ, 25 ਸਤੰਬਰ, 2025 – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਇੱਕ ਕੇਸ ਵਿੱਚ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ, ਉਸ ਦੀ ਪਤਨੀ ਰਚਨਾ ਸਿੰਗਲਾ ਅਤੇ ਉਸ ਦੇ ਪੁੱਤਰ ਸਵਰਾਜ ਸਿੰਗਲਾ ਅਤੇ ਸਿਧਾਰਥ ਸਿੰਗਲਾ ਦੀਆਂ ਦੀਆਂ 8 ਜਾਇਦਾਦਾਂ ਅਤੇ ਤਿੰਨ ਬੈਂਕ ਖਾਤੇ ਜ਼ਬਤ ਕੀਤੇ ਗਏ ਹਨ। ਇਹ ਕਾਰਵਾਈ ਉਕਤ ਮੁਲਜ਼ਮਾਂ ਵਿਰੁੱਧ ਚੱਲ ਰਹੇ ਅਪਰਾਧਿਕ ਮਾਮਲਿਆਂ ਵਿੱਚ ਅਦਾਲਤ ਵੱਲੋਂ ਜਾਰੀ ਹੁਕਮਾਂ ਉਪੰਰਤ ਅਮਲ ਵਿੱਚ ਲਿਆਂਦੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ "ਰਾਜ ਬਨਾਮ ਰਾਕੇਸ਼ ਕੁਮਾਰ ਸਿੰਗਲਾ ਅਤੇ ਹੋਰ" ਸਿਰਲੇਖ ਹੇਠ 19 ਅਪ੍ਰੈਲ, 2023 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)(ਬੀ) ਅਤੇ 13(2) ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਤਹਿਤ ਦਰਜ ਐਫ.ਆਈ.ਆਰ. ਨੰਬਰ 8 ਦੇ ਸਬੰਧ ਵਿੱਚ ਚਲਦੇ ਮੁਕੱਦਮੇ ਦੌਰਾਨ ਲੁਧਿਆਣਾ ਦੀ ਅਦਾਲਤ ਵੱਲੋਂ ਜ਼ਬਤੀ ਦਾ ਹੁਕਮ ਜਾਰੀ ਕੀਤਾ ਗਿਆ ਹੈ। ਜ਼ਬਤ ਕੀਤੀਆਂ ਗਈਆਂ ਜਾਇਦਾਦਾਂ ਵਿੱਚ ਖੰਨਾ ਵਿ...
ਸਰਹੱਦ ਪਾਰੋਂ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਵਿੱਚ ਸ਼ਾਮਲ ਛੇ ਵਿਅਕਤੀ 4 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਸਰਹੱਦ ਪਾਰੋਂ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਵਿੱਚ ਸ਼ਾਮਲ ਛੇ ਵਿਅਕਤੀ 4 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 25 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਇਤਲਾਹ ‘ਤੇ ਕਾਰਵਾਈ ਕਰਦਅਿਾਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਵੱਡੇ ਨਸ਼ਾ ਅਤੇ ਹਥਿਆਰ ਤਸਕਰੀ  ਨੈੱਟਵਰਕ ਦੇ ਛੇ ਕਾਰਕੁਨਾਂ ਨੂੰ , 4.03 ਕਿਲੋ ਹੈਰੋਇਨ ਅਤੇ 2 ਅਤਿ-ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ ਕਰਕੇ, ਗਿਰੋਹ ਨੂੰ ਬੇਅਸਰ ਕਰ ਦਿੱਤਾ ਹੈ।ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਿਰੋਜ਼ਪੁਰ ਦੇ ਪਿੰਡ ਮੁੱਲਾ ਰਹੀਮਾ ਉਤਾਰ ਦੇ ਰਹਿਣ ਵਾਲੇ ਜਗੀਰ ਸਿੰਘ ਉਰਫ਼ ਸੁੱਚਾ (35), ਫਿਰੋਜ਼ਪੁਰ ਦੇ ਪਿੰਡ ਚਾਹ ਬੋਹੜੀਆ ਦੇ ਰਹਿਣ ਵਾਲੇ ਅੰਗਰੇਜ ਸਿੰਘ (20), ਤਰਨਤਾਰਨ ਦੇ ਮਸਤਗੜ੍ਹ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ (30), ਤਰਨਤਾਰਨ ਦੇ ਮਸਤਗੜ੍ਹ ਦੇ ਰਹਿਣ ਵਾਲੇ ਪਲਵਿੰਦਰ ਸਿੰਘ (35), ਫਿਰੋਜ਼ਪੁਰ ਦੀ ਘਿੰਨੀਵਾਲਾ ਕੈਨਾਲ ਕਲੋਨੀ ਦੇ ਰਹਿਣ ਵਾਲੇ ਲਖਵਿੰਦਰ ਸਿੰਘ ਉਰਫ਼ ਲੱਕੀ (...
ਉਮੀਦ ਦੇ ਬੀਜ: ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਫ਼ਤ ਦੇਵੇਗੀ 2 ਲੱਖ ਕੁਇੰਟਲ ਕਣਕ ਦਾ ਬੀਜ

ਉਮੀਦ ਦੇ ਬੀਜ: ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਫ਼ਤ ਦੇਵੇਗੀ 2 ਲੱਖ ਕੁਇੰਟਲ ਕਣਕ ਦਾ ਬੀਜ

National, Politics, Punjab
ਚੰਡੀਗੜ੍ਹ, 25 ਸਤੰਬਰ: ਹਾਲ ਹੀ ‘ਚ ਆਏ ਭਿਆਨਕ ਹੜ੍ਹਾਂ ਨਾਲ ਝੰਬੇ ਕਿਸਾਨਾਂ ਦੀ ਸਹਾਇਤਾ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਪ੍ਰਭਾਵਿਤ ਕਿਸਾਨਾਂ ਨੂੰ ਆਗਾਮੀ ਹਾੜ੍ਹੀ ਸੀਜ਼ਨ ਲਈ ਦੋ ਲੱਖ ਕੁਇੰਟਲ ਉੱਚ-ਗੁਣਵੱਤਾ ਵਾਲਾ ਕਣਕ ਦਾ ਬੀਜ ਮੁਫ਼ਤ ਦਿੱਤਾ ਜਾਵੇਗਾ। ਇਹ ਐਲਾਨ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਪ੍ਰੈਸ ਕਾਨਫਰੰਸ ਵਿੱਚ ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਵੀ ਮੌਜੂਦ ਸਨ। ਸ. ਖੁੱਡੀਆਂ ਨੇ ਕਿਹਾ ਕਿ ਇਹ ਸਹਾਇਤਾ, ਜਿਸ ‘ਤੇ ਲਗਭਗ 74 ਕਰੋੜ ਰੁਪਏ ਖ਼ਰਚ ਆਵੇਗਾ, ਦਾ ਉਦੇਸ਼  ਸਾਉਣੀ ਸੀਜ਼ਨ-2025 ਦੌਰਾਨ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਨੁਕਸਾਨੇ ਗਏ 5 ਲੱਖ ਏਕੜ ਖੇਤੀਬਾੜੀ ਰਕਬੇ ਦੀਆਂ ਬਿਜਾਈ ਸਬੰਧੀ ਲੋੜਾਂ ਨੂੰ ਪੂਰਾ ਕਰਨਾ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵੱਡਾ ਨੁਕਸਾਨ ਪਹੁੰਚਾਇਆ ਹੈ, ਜਿਸ ਨਾਲ ਝੋਨੇ, ਨਰਮੇ ਅਤੇ ਮੱਕੀ ਦੀ ਖੜ੍ਹੀ ਫਸਲ ਤਬਾਹ ਹੋ ਗਈ ਅਤੇ ਵੱਡੀ ਗਿਣਤੀ ਕਿਸਾਨਾਂ ਨੂ...
14 ਜ਼ਿਲ੍ਹਿਆਂ ਦੇ 72 ਜਲ ਸਰੋਤਾਂ ਦੀ ਵੈਟਲੈਂਡਜ਼ (ਸੁਰੱਖਿਆ ਅਤੇ ਪ੍ਰਬੰਧਨ) ਨਿਯਮਾਂ, 2017 ਦੇ ਤਹਿਤ ਨੋਟੀਫਿਕੇਸ਼ਨ ਲਈ ਸਿਫਾਰਿਸ਼

14 ਜ਼ਿਲ੍ਹਿਆਂ ਦੇ 72 ਜਲ ਸਰੋਤਾਂ ਦੀ ਵੈਟਲੈਂਡਜ਼ (ਸੁਰੱਖਿਆ ਅਤੇ ਪ੍ਰਬੰਧਨ) ਨਿਯਮਾਂ, 2017 ਦੇ ਤਹਿਤ ਨੋਟੀਫਿਕੇਸ਼ਨ ਲਈ ਸਿਫਾਰਿਸ਼

National, Politics, Punjab
ਚੰਡੀਗੜ੍ਹ, ਸਤੰਬਰ 25: ਵਣ ਮੰਤਰੀ, ਪੰਜਾਬ ਸ਼੍ਰੀ ਲਾਲ ਚੰਦ ਕਟਾਰੂਚੱਕ ਦੀ ਪ੍ਰਧਾਨਗੀ ਹੇਠ ਰਾਜ ਵਿੱਚ ਵੈਟਲੈਂਡਾਂ ਦੀ ਸੰਭਾਲ ਦੀਆਂ ਪਹਿਲਕਦਮੀਆਂ ਦੀ ਸਮੀਖਿਆ ਕਰਨ ਲਈ ਪੰਜਾਬ ਰਾਜ ਵੈਟਲੈਂਡ ਅਥਾਰਟੀ ਦੀ ਤੀਜ਼ੀ ਮੀਟਿੰਗ ਹੋਈ। WP(C) ਨੰ. 304/2018 - ਆਨੰਦ ਆਰੀਆ ਬਨਾਮ ਭਾਰਤ ਸਰਕਾਰ ਦੇ ਮਾਮਲੇ ਵਿੱਚ, ਮਾਣਯੋਗ ਸੁਪਰੀਮ ਕੋਰਟ ਵੱਲੋਂ ਰਾਜ/ਕੇਂਦਰ ਸ਼ਾਸਿਤ ਪ੍ਰਦੇਸ਼ ਵੈਟਲੈਂਡ ਅਥਾਰਟੀ ਨੂੰ ਹਰੇਕ ਵੈਟਲੈਂਡ ਦੀਆਂ ਵੈਟਲੈਂਡ ਸੀਮਾਵਾਂ ਦੀ ਜ਼ਮੀਨੀ ਸੱਚਾਈ ਦੇ ਨਾਲ-ਨਾਲ ਹੱਦਬੰਦੀ ਨੂੰ ਪੂਰਾ ਕਰਕੇ ਪਛਾਣ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਪੰਜਾਬ ਦੀਆਂ ਜ਼ਿਲ੍ਹਾ ਵੈਟਲੈਂਡ ਕਮੇਟੀਆਂ ਦੁਆਰਾ ਪਛਾਣੇ ਗਏ 1143 ਜਲ ਸਰੋਤਾਂ ਦੀ ਜ਼ਮੀਨੀ ਸੱਚਾਈ, ਡਿਜੀਟਲ ਮੈਪਿੰਗ ਅਤੇ ਮੁਲਾਂਕਣ ਤੋਂ ਬਾਅਦ, 14 ਜ਼ਿਲ੍ਹਿਆਂ ਦੇ 72 ਜਲ ਸਰੋਤਾਂ ਨੂੰ ਵੈਟਲੈਂਡਜ਼ (ਸੁਰੱਖਿਆ ਅਤੇ ਪ੍ਰਬੰਧਨ) ਨਿਯਮਾਂ, 2017 ਦੇ ਤਹਿਤ ਨੋਟੀਫਿਕੇਸ਼ਨ ਲਈ ਸਿਫਾਰਿਸ਼ ਕੀਤੀ ਗਈ ਹੈ । ਇਨ੍ਹਾਂ ਵਿੱਚ ਅੰਮ੍ਰਿਤਸਰ (2), ਬਰਨਾਲਾ (8), ਫਰੀਦਕੋਟ (2), ਫਹਿਤਗੜ੍ਹ ਸਹਿਬ (12), ਫਾਜ਼ਿਲਕਾ (8), ਫਿਰੋਜ਼ਪੁਰ (3), ਜਲੰਧਰ (2), ਕਪੂਰਥਲਾ (4)...
ਓ.ਟੀ.ਐਸ. ਨੀਤੀ ਦਾ ਮਕਸਦ ‘ਬਿਮਾਰ’ ਚੌਲ ਮਿੱਲਾਂ ਨੂੰ ਮੁੜ ਕਾਰਜਸ਼ੀਲ ਕਰ ਕੇ ਰੋਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨਾ: ਲਾਲ ਚੰਦ ਕਟਾਰੂਚੱਕ

ਓ.ਟੀ.ਐਸ. ਨੀਤੀ ਦਾ ਮਕਸਦ ‘ਬਿਮਾਰ’ ਚੌਲ ਮਿੱਲਾਂ ਨੂੰ ਮੁੜ ਕਾਰਜਸ਼ੀਲ ਕਰ ਕੇ ਰੋਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨਾ: ਲਾਲ ਚੰਦ ਕਟਾਰੂਚੱਕ

National, Politics, Punjab
ਚੰਡੀਗੜ੍ਹ, ਸਤੰਬਰ 25: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖਰੀਦ ਪ੍ਰਕਿਰਿਆ ਨਾਲ ਜੁੜੇ ਹਰ ਭਾਈਵਾਲ ਦੀ ਭਲਾਈ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ। ਸੂਬੇ ਦੇ ਚੌਲ ਮਿੱਲ ਮਾਲਿਕ ਵੀ ਇਸ ਖਰੀਦ ਪ੍ਰਕਿਰਿਆ ਦਾ ਇੱਕ ਅਹਿਮ ਅੰਗ ਹਨ। ਇਸੇ ਨੂੰ ਮੁੱਖ ਰੱਖ ਕੇ ਪੰਜਾਬ ਕੈਬਨਿਟ ਨੇ ਚੌਲ ਮਿੱਲਾਂ ਲਈ ਵਨ ਟਾਇਮ ਸੈਟਲਮੈਂਟ (ਓ.ਟੀ.ਐਸ.) 2025 ਲਿਆਉਣ ਨੂੰ ਬੀਤੇ ਦਿਨੀਂ ਮਨਜ਼ੂਰੀ ਦੇ ਦਿੱਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ 2024-25 ਤੱਕ 1688 ਮਿੱਲਰਾਂ ਵੱਲ ਤਕਰੀਬਨ 12000 ਕਰੋੜ ਰੁਪਇਆ ਬਕਾਇਆ ਹੈ ਜਿਸ ਵਿੱਚ 10000 ਕਰੋੜ ਵਿਆਜ ਤੇ 2181 ਕਰੋੜ ਰੁਪਏ ਮੂਲ ਰਕਮ ਸ਼ਾਮਿਲ ਹੈ। ਇਸ ਨਵੀਂ ਓਟੀਐਸ ਨੀਤੀ ਤਹਿਤ ਮਿੱਲਰਾਂ ਨੂੰ ਮੂਲ ਰਕਮ ਦਾ ਅੱਧਾ ਹਿੱਸਾ ਤਾਰਨਾ ਪਵੇਗਾ। ਮੰਤਰੀ ਨੇ ਇਹ ਵੀ ਕਿਹਾ ਕਿ ਨੋਟੀਫਿਕੇਸ਼ਨ ਦੇ 1 ਮਹੀਨੇ ਅੰਦਰ ਡਿਫਾਲਟਰ ਮਿੱਲਰ ਅਨਾਜ ਖਰੀਦ ਪੋਰਟਲ ਉੱਤੇ ਅਰਜ਼ੀ ਦੇ ਸਕਦੇ ਹਨ ਜਾਂ ਤੁਰੰਤ ਵੀ ਬਕਾਇਆ ਰਕਮ ਜਮਾਂ ਕਰਵਾ ਸਕਦੇ ਹਨ। ਮਿੱਲਰ ਕੋਲ ਵਸੂ...
ਮੋਹਾਲੀ ਵਿੱਚ 300 ਕਰੋੜ ਰੁਪਏ ਦਾ ਨਿਵੇਸ਼ ਕਰੇਗੀ ਇਨਫੋਸਿਸ ਲਿਮਟਡ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੋਹਾਲੀ ਵਿੱਚ 300 ਕਰੋੜ ਰੁਪਏ ਦਾ ਨਿਵੇਸ਼ ਕਰੇਗੀ ਇਨਫੋਸਿਸ ਲਿਮਟਡ : ਕੈਬਨਿਟ ਮੰਤਰੀ ਸੰਜੀਵ ਅਰੋੜਾ

National, Politics, Punjab
ਚੰਡੀਗੜ੍ਹ, 25 ਸਤੰਬਰ 2025: ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਦੇ ਉਦਯੋਗ ਅਤੇ ਵਣਜ ਨੂੰ ਹੋਰ ਹੁਲਾਰਾ ਦੇਣ ਅਤੇ ਸੂਬੇ ਵਿੱਚ ਉੱਚ ਆਰਥਿਕ ਵਿਕਾਸ ਦਾ ਰਾਹ ਪੱਧਰਾ ਕਰਨ ਲਈ ਇਨਫੋਸਿਸ ਲਿਮਟਿਡ ਆਪਣੇ ਕਾਰੋਬਾਰ ਨੂੰ ਹੋਰ ਵਿਸਤਾਰ ਕਰਨ ਲਈ ਮੋਹਾਲੀ ਵਿੱਚ ਲਗਭਗ 300 ਕਰੋੜ ਰੁਪਏ ਦਾ ਨਿਵੇਸ਼ ਕਰੇਗੀ। ਇਸ ਨਾਲ 2500 ਵਿਅਕਤੀਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ 210 ਵਿਅਕਤੀਆਂ ਨੂੰ ਅਸਿੱਧੇ ਤੌਰ ਤੇ ਰੁਜ਼ਗਾਰ ਦੇ ਮੌਕਿਆਂ ਖੁੱਲ੍ਹਣਗੇ। ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਇਨਫੋਸਿਸ ਲਿਮਟਿਡ 2017 ਤੋਂ ਮੋਹਾਲੀ ਵਿੱਚ ਮੌਜੂਦ ਹੈ ਅਤੇ ਇਸ ਸਮੇਂ ਲਗਭਗ 900 ਕਰਮਚਾਰੀ ਇਥੇ ਕੰਮ ਕਰ ਰਹੇ ਹਨ। ਆਪਣੇ ਕਾਰੋਬਾਰ ਨੂੰ ਵਧਾਉਣ ਅਤੇ ਸਥਾਨਕ ਪ੍ਰਤਿਭਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਭ ਪਹੁੰਚਾਉਣ ਲਈ, ਕੰਪਨੀ ਰਣਨੀਤਕ ਤੌਰ `ਤੇ ਨਾ ਸਿਰਫ਼ ਆਪਣੇ ਕਾਰਜਾਂ ਦਾ ਪੜਾਅਵਾਰ ਢੰਗ ਨਾਲ ਵਿਸਥਾਰ ਕਰ ਰਹੀ ਹੈ ਸਗੋਂ ਇਸ ਨਾਲ ਟਿਕਾਊ ਵਿਕਾਸ ਅਤੇ ਵੱਡੇ ਪੱਧਰ ‘ਤੇ ਖੇਤਰੀ ਸ਼ਮੂਲੀਅਤ ਨੂੰ ਵੀ ...