ਡੇਅਰੀ ਕਿੱਤੇ ਨੂੰ ਉਤਸ਼ਾਹਿਤ ਕਰਨ ਵੱਲ ਪੁਲਾਂਘ: ਪੰਜਾਬ ਵੱਧ ਪੈਦਾਵਾਰ ਵਾਲੀਆਂ ਐਚ.ਐਫ. ਤੇ ਮੁਰ੍ਹਾ ਨਸਲਾਂ ਦੇ ਸੀਮਨ ਬਦਲੇ ਕੇਰਲਾ ਨੂੰ ਸਾਹੀਵਾਲ ਸਾਨ੍ਹ ਸਪਲਾਈ ਕਰੇਗਾ
ਚੰਡੀਗੜ੍ਹ, 25 ਸਤੰਬਰ:
ਉਤਪਾਦਨ ਵਧਾਉਣ ਲਈ ਚੰਗੀ ਨਸਲ ਦੇ ਪਸ਼ੂ ਤਿਆਰ ਕਰਨ ਅਤੇ ਕਿਸਾਨਾਂ ਨੂੰ ਖੁਸ਼ਹਾਲ ਬਣਾਉਣ ਦੇ ਉਦੇਸ਼ ਨਾਲ ਪੰਜਾਬ ਅਤੇ ਕੇਰਲਾ ਸੂਬਿਆਂ ਨੇ ਪਸ਼ੂ ਪਾਲਣ ਦੇ ਖੇਤਰ ਵਿੱਚ ਇੱਕ-ਦੂਜੇ ਦੀਆਂ ਵਿਲੱਖਣ ਸਮਰੱਥਾਵਾਂ ਦਾ ਲਾਭ ਉਠਾ ਕੇ ਪਸ਼ੂਧਨ ਦੀ ਉਤਪਾਦਕਤਾ ਨੂੰ ਵਧਾਉਣ ਲਈ ਇੱਕ ਇਤਿਹਾਸਕ ਸਮਝੌਤਾ ਕੀਤਾ ਹੈ। ਇਸ ਰਣਨੀਤਕ ਸਹਿਯੋਗ ਵਿੱਚ ਉੱਚ-ਗੁਣਵੱਤਾ ਵਾਲੀ ਜੈਨੇਟਿਕ ਸਮੱਗਰੀ ਦਾ ਅਦਾਨ-ਪ੍ਰਦਾਨ ਕਰਨਾ ਸ਼ਾਮਲ ਹੈ, ਜਿਸ ਤਹਿਤ ਕੇਰਲਾ ਵੱਲੋਂ ਪੰਜਾਬ ਤੋਂ ਸਾਹੀਵਾਲ ਨਸਲ ਦੇ ਸਾਨ੍ਹ ਖਰੀਦੇ ਜਾਣਗੇ। ਇਸ ਦੇ ਬਦਲੇ ਵਿੱਚ ਪੰਜਾਬ ਵੱਲੋਂ ਕੇਰਲਾ ਤੋਂ ਹੋਲਸਟਾਈਨ ਫ੍ਰਾਈਜ਼ੀਅਨ (ਐਚਐਫ) ਅਤੇ ਮੁਰ੍ਹਾ ਨਸਲ ਦੇ ਸਾਨ੍ਹਾਂ ਦਾ ਸੀਮਨ ਪ੍ਰਾਪਤ ਕਰੇਗਾ। ਪੰਜਾਬ ਨੇ ਕੇਰਲਾ ਪਸ਼ੂਧਨ ਵਿਕਾਸ ਬੋਰਡ ਤੋਂ ਐਚਐਫ ਸੀਮਨ ਦੀਆਂ 30,000 ਖੁਰਾਕਾਂ ਅਤੇ ਮੁਰ੍ਹਾ ਬਫਲੋ ਸੀਮਨ ਦੀਆਂ 60,520 ਖੁਰਾਕਾਂ ਖਰੀਦਣ ਦਾ ਸ਼ੁਰੂਆਤੀ ਆਰਡਰ ਦਿੱਤਾ ਹੈ।
ਪਸ਼ੂ ਪਾਲਣ ਖੇਤਰ ਦੇ ਵਿਕਾਸ ਲਈ ਇਹ ਫੈਸਲੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ...







