ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਛੇ ਵਿਅਕਤੀ ਪੰਜ ਪਿਸਤੌਲਾਂ ਸਣੇ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 6 ਮਾਰਚ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਆਧੁਨਿਕ ਪਿਸਤੌਲਾਂ ਅਤੇ ਇੱਕ ਤੇਜ਼ਧਾਰ ਹਥਿਆਰ ਸਮੇਤ ਛੇ ਵਿਅਕਤੀਆਂ, ਜਿਨ੍ਹਾਂ ਵਿੱਚੋਂ ਇੱਕ ਨਾਬਾਲਗ ਹੈ, ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੋਹਿਤ ਕੁਮਾਰ (18) ਵਾਸੀ ਮਕਬੂਲਪੁਰਾ, ਅੰਮ੍ਰਿਤਸਰ; ਕਰਨਬੀਰ ਸਿੰਘ ਉਰਫ਼ ਅਜੈ (24) ਵਾਸੀ ਪਿੰਡ ਕਾਲੇ ਤਰਨਤਾਰਨ; ਜਸ਼ਨਦੀਪ ਸਿੰਘ ਉਰਫ਼ ਗਿਆਨੀ (18), ਓਂਕਾਰ ਸਿੰਘ ਉਰਫ਼ ਵੰਸ਼ (21) ਅਤੇ ਆਕਾਸ਼ਦੀਪ ਸਿੰਘ (24), ਤਿੰਨੋਂ ਵਾਸੀ ਪਿੰਡ ਮਰੀ ਮੇਘਾ, ਤਰਨਤਾਰਨ ਅਤੇ 16 ਸਾਲਾ ਨਾਬਾਲਗ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ .30 ਬੋਰ, ਇੱਕ 9 ਐਮਐਮ ਗਲੌਕ, ਇੱਕ .30 ਬੋਰ ਪੀਐਕਸ5,...








