Shadow

Tag: breaking news

ਮੰਡੀ ਕਿਲਿਆਂਵਾਲੀ ਵਿਖੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੀਤੀ ਲੋਕ ਮਿਲਣੀ

ਮੰਡੀ ਕਿਲਿਆਂਵਾਲੀ ਵਿਖੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੀਤੀ ਲੋਕ ਮਿਲਣੀ

hot news
ਲੰਬੀ/ਸ੍ਰੀ ਮੁਕਤਸਰ ਸਾਹਿਬ, 06 ਅਕਤੂਬਰ: ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਹਲਕੇ ਦੀ ਮੰਡੀ ਕਿੱਲਿਆਂਵਾਲੀ ਵਿਖੇ ਲੋਕ ਮਿਲਣੀ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀ ਕਿੱਲਿਆਂਵਾਲੀ ਵਿਕਾਸ ਦੇ ਪ੍ਰੋਜੈਕਟਾਂ ਦੇ ਨੇਪਰੇ ਚਾੜ੍ਹਿਆ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਜਲਦੀ ਹੀ ਹੋਰ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਮੰਡੀ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਸਬੰਧੀ ਫੀਡਬੈਕ ਹਾਸਲ ਕੀਤਾ। ਲੋਕ ਮਿਲਣੀ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਆਪਣੇ ਵਾਰਡ ਅਤੇ ਮੁਹੱਲਿਆਂ ਨਾਲ ਸਬੰਧਤ ਵੱਖ-ਵੱਖ ਵਿਕਾਸ ਕਾਰਜਾਂ, ਨਾਗਰਿਕ ਸਹੂਲਤਾਂ ਅਤੇ ਹੋਰ ਜਨਤਕ ਮਸਲਿਆਂ ਸਬੰਧੀ ਆਪਣੇ ਸੁਝਾਅ ਅਤੇ ਮੰਗਾਂ ਕੈਬਨਿਟ ਮੰਤਰੀ ਦੇ ਧਿਆਨ ਵਿੱਚ ਲਿਆਂਦੀਆਂ। ਕੈਬਨਿਟ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪ੍ਰਾਪਤ ਹੋਈਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦਾ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਪਹਿਲ ਦੇ ਆਧਾਰ 'ਤੇ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ...
ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਅਨਾਜ ਮੰਡੀ ਮਾਲੇਰਕੋਟਲਾ ਵਿਖੇ ਝੋਨੇ ਦੀ ਸਰਕਾਰੀ ਖਰੀਦ ਕਰਵਾਈ ਸ਼ੁਰੂ

ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਅਨਾਜ ਮੰਡੀ ਮਾਲੇਰਕੋਟਲਾ ਵਿਖੇ ਝੋਨੇ ਦੀ ਸਰਕਾਰੀ ਖਰੀਦ ਕਰਵਾਈ ਸ਼ੁਰੂ

hot news
ਮਾਲੇਰਕੋਟਲਾ, 6 ਅਕਤੂਬਰ —           ਵਿਧਾਇਕ ਮਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਸਥਾਨਕ ਅਨਾਜ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਮੰਡੀਆਂ ਵਿੱਚ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਖਰੀਦ ਸੀਜ਼ਨ ਦੌਰਾਨ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ, ਮਜ਼ਦੂਰਾਂ ਅਤੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਵੱਲੋਂ ਵੇਚੀ ਗਈ ਝੋਨੇ ਦੀ ਫ਼ਸਲ ਦੀ ਅਦਾਇਗੀ ਖਰੀਦ ਏਜੰਸੀਆਂ ਵੱਲੋਂ ਨਿਰਧਾਰਤ ਸਮੇਂ ਅਨੁਸਾਰ ਸਿੱਧੀ ਉਨ੍ਹਾਂ ਦੇ ਖਾਤਿਆਂ ਵਿੱਚ ਕੀਤੀ ਜਾਵੇਗੀ। ਖਰੀਦ ਕੇਂਦਰਾਂ ਵਿੱਚ ਕਿਸਾਨਾਂ ਅਤੇ ਹੋਰਾਂ ਦੀ ਸਹੂਲਤ ਲਈ ਪੀਣ ਵਾਲੇ ਪਾਣੀ, ਛਾਂ, ਰੌਸ਼ਨੀ ਸਮੇਤ ਹੋਰ ਬੁਨਿਆਦੀ ...
19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ

19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ

breaking news
ਚੰਡੀਗੜ੍ਹ, 6 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਾ ਆਉਣ ਦੇਣ ਦੀ ਆਪਣੀ ਵਚਨਬੱਧਤਾ ਨੂੰ ਪੂਰਾ ਕਰਦਿਆਂ, ਝੋਨੇ ਦੇ ਖਰੀਦ ਸੀਜ਼ਨ 2026-27 ਨੂੰ ਨਿਰਵਿਘਨ ਬਣਾਉਣ ਲਈ ਅਣਥੱਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਦਾ ਸਪੱਸ਼ਟ ਸਬੂਤ ਇਹ ਹੈ ਕਿ ਹੁਣ ਤੱਕ 19222 ਕਿਸਾਨਾਂ ਦੇ ਖਾਤਿਆਂ ਵਿੱਚ ਲਗਭਗ 800 ਕਰੋੜ ਰੁਪਏ ਦੀ ਰਾਸ਼ੀ ਜਮ੍ਹਾਂ ਕਰਵਾਈ ਜਾ ਚੁੱਕੀ ਹੈ। ਅੱਜ ਇੱਥੇ ਇੱਕ ਮੀਟਿੰਗ ਦੌਰਾਨ ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਹੁਣ ਤੱਕ ਉਹ 10 ਜ਼ਿਲ੍ਹਿਆਂ - ਗੁਰਦਾਸਪੁਰ, ਪਟਿਆਲਾ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਫਤਹਿਗੜ੍ਹ ਸਾਹਿਬ ਅਤੇ ਕਪੂਰਥਲਾ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਨਿੱਜੀ ਤੌਰ ਉੱਤੇ ਜਾਇਜ਼ਾ ਲੈ ਚੁੱਕੇ ਹਨ। ਮੰਤਰੀ ਨੇ ਕਿਹਾ ਕਿ ਇਹ ਬਹੁਤ ...
ਮਾਲੇਰਕੋਟਲਾ ਪੁਲਿਸ ਵੱਲੋਂ ਸਨੈਚਿੰਗ ਤੇ ਵਾਹਨ ਚੋਰੀ ਦੀਆਂ ਵਾਰਦਾਤਾਂ ਟਰੇਸ

ਮਾਲੇਰਕੋਟਲਾ ਪੁਲਿਸ ਵੱਲੋਂ ਸਨੈਚਿੰਗ ਤੇ ਵਾਹਨ ਚੋਰੀ ਦੀਆਂ ਵਾਰਦਾਤਾਂ ਟਰੇਸ

hot news
ਅਮਰਗੜ੍ਹ/ ਮਾਲੇਰਕੋਟਲਾ 06 ਅਕਤੂਬਰ:                      ਮਾਲੇਰਕੋਟਲਾ ਪੁਲਿਸ ਵੱਲੋਂ ਸਨੈਚਿੰਗ ਅਤੇ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਟਰੇਸ ਕਰਨ ਅਤੇ ਇਨ੍ਹਾਂ ਵਿੱਚ ਸ਼ਾਮਲ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਇੱਕ ਮੁਲਜ਼ਮ ਨੂੰ ਕਾਬੂ ਕਰਕੇ ਉਸ ਪਾਸੋਂ 2,000 ਰੁਪਏ ਦੀ ਨਕਦੀ ਅਤੇ 3 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਲਵਲੀ ਪੁੱਤਰ ਦਵਿੰਦਰ ਸਿੰਘ, ਵਾਸੀ ਸਦਰਾਬਾਦ ਨੌਸ਼ਹਿਰਾ ਵਜੋਂ ਹੋਈ ਹੈ। ਇਹ ਕਾਰਵਾਈ ਐੱਸ.ਐੱਸ.ਪੀ. ਮਲੇਰਕੋਟਲਾ ਹਰਕਮਲ ਪ੍ਰੀਤ ਸਿੰਘ ਖੱਖ, ਪੀ.ਪੀ.ਐੱਸ. ਅਤੇ ਡੀ.ਐੱਸ.ਪੀ. ਸਬ-ਡਿਵੀਜ਼ਨ ਅਮਰਗੜ੍ਹ ਸੰਜੀਵ ਕਪੂਰ, ਪੀ.ਪੀ.ਐੱਸ. ਦੀ ਅਗਵਾਈ ਹੇਠ ਏ.ਐੱਸ.ਆਈ. ਹਰਜਿੰਦਰ ਸਿੰਘ, ਇੰਚਾਰਜ ਪੁਲਿਸ ਪੋਸਟ ਹਿੰਮਤਾਨਾ ਵੱਲੋਂ ਅਮਲ ਵਿੱਚ ਲਿਆਂਦੀ ਗਈ। ਪੁਲਿਸ ਅਨੁਸਾਰ ਪਹਿਲਾਂ ਦਰਜ ਸਨੈਚਿੰਗ ਦੇ ਇੱਕ ਮੁਕੱਦਮੇ ਦੀ ਤਫ਼ਤੀਸ਼ ਦੌਰਾਨ ਮੁਲਜ਼ਮ ਪਾਸੋਂ ਇੱਕ ਮੋਟਰਸਾਈਕਲ ...
ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

hot news
ਚੰਡੀਗੜ੍ਹ, 6 ਅਕਤੂਬਰ: ਪੰਜਾਬ ਦੇ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਨੂੰ ਹੋਰ ਮਜ਼ਬੂਤ ਕਰਨ ਦੀ ਲੜੀ ਤਹਿਤ ਸੂਬੇ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਮੱਛੀ ਪਾਲਣ ਵਿਭਾਗ ਵਿੱਚ ਨਵੇਂ ਭਰਤੀ ਹੋਏ ਦੋ ਉਮੀਦਵਾਰਾਂ, ਜਿਨ੍ਹਾਂ ਵਿੱਚ ਇੱਕ ਮਲਟੀਪਰਪਜ਼ ਫਿਸ਼ਰੀਜ਼ ਸਕਿਲਡ ਵਰਕਰ ਅਤੇ ਇੱਕ ਫਿਸ਼ਰਮੈਨ (ਮੱਛੀ ਪਾਲਕ) ਸ਼ਾਮਲ ਹੈ, ਨੂੰ ਨਿਯੁਕਤੀ ਪੱਤਰ ਸੌਂਪੇ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਨਿਯੁਕਤੀਆਂ ਉਸ ਨਿਰੰਤਰ ਭਰਤੀ ਮੁਹਿੰਮ ਦਾ ਹਿੱਸਾ ਹਨ, ਜਿਸ ਤਹਿਤ ਮੱਛੀ ਪਾਲਣ ਵਿਭਾਗ ਵਿੱਚ ਸਾਲ 2022 ਤੋਂ ਲੈ ਕੇ ਹੁਣ ਤੱਕ 55 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਭਰਤੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵਿਭਾਗ ਦੀ ਪ੍ਰਸ਼ਾਸਕੀ, ਤਕਨੀਕੀ ਅਤੇ ਕਾਰਜਕਾਰੀ ਸਮਰੱਥਾ ਵਿੱਚ ਵੱਡਾ ਵਾਧਾ ਹੋਇਆ ਹੈ। ਇਹ ਕਦਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਮੱਛੀ ਪਾਲਣ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਪੰਜਾਬ ਭਰ ਦੇ ਮੱਛੀ ਪਾਲਕਾਂ ਨੂੰ ਪੂਰਨ ਸਹਿਯੋਗ ਦੇਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਨਵ-ਨਿਯੁਕਤ ...
ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

breaking news
*ਚੰਡੀਗੜ੍ਹ, 6 ਅਕਤੂਬਰ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਦੇ ਲੋਕਾਂ ਨੂੰ ਸਾਫ਼ ਅਤੇ ਪੀਣ ਯੋਗ ਪਾਣੀ ਮੁਹੱਈਆ ਕਰਵਾਉਣ ਲਈ ਆਪਣੇ ਯਤਨਾਂ ਦਾ ਦਾਇਰਾ ਲਗਾਤਾਰ ਵਧਾ ਰਹੀ ਹੈ। ਇਸੇ ਵਚਨਬੱਧਤਾ ਤਹਿਤ ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ 267 ਕਰੋੜ ਰੁਪਏ ਦੀ ਲਾਗਤ ਵਾਲੀ ਨਹਿਰੀ ਪਾਣੀ ਆਧਾਰਤ ਬਹੁਪੱਖੀ ਜਲ ਸਪਲਾਈ ਸਕੀਮ ਦਾ ਉਦਘਾਟਨ ਕੀਤਾ। ਇਹ ਨਹਿਰੀ ਪਾਣੀ ਪ੍ਰਾਜੈਕਟ ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ ਦੇ ਲਗਭਗ 3 ਲੱਖ ਲੋਕਾਂ ਅਤੇ 167 ਪਿੰਡਾਂ ਦੇ 45000 ਤੋਂ ਵਧ ਘਰਾਂ ਨੂੰ ਸਾਫ਼ ਅਤੇ ਪੀਣਯੋਗ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਏਗਾ। ਇਹ ਯੋਜਨਾ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟਾਉਣ ਅਤੇ ਨਹਿਰੀ ਪਾਣੀ ਸਪਲਾਈ ਪ੍ਰਣਾਲੀਆਂ ਰਾਹੀਂ ਸਾਫ਼ ਅਤੇ ਸੁਰੱਖਿਅਤ ਪੀਣਯੋਗ ਪਾਣੀ ਦੀ ਨਿਰੰਤਰ ਸਪਲਾਈ ਯਕੀਨੀ ਬਣਾਉਣ ਵੱਲ ਵੀ ਵਡਮੁੱਲਾ ਕਦਮ ਹੈ। ਪ੍ਰਾਜੈਕਟ ਦੀ ਸ਼ੁਰੂਆਤ ਪਿੱਛੋਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਨਹਿਰੀ ਪਾਣੀ ਨੂੰ ਟਰੀਟ ਕਰਕੇ ਪੀਣਯੋਗ ਬਣਾਉਣ ਲਈ 39...
ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ

breaking news
ਚੰਡੀਗੜ੍ਹ, 6 ਅਕਤੂਬਰ 2026- ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਭਗਵੰਤ ਸਿੰਘ ਮਾਨ ਸਰਕਾਰ ਨੇ ਸੂਬੇ ਦੀ ਪ੍ਰਮੁੱਖ ਸਕੀਮ "ਬਿੱਲ ਲਿਆਓ ਇਨਾਮ ਪਾਓ" (ਮੇਰਾ ਬਿੱਲ ਸਕੀਮ) ਵਿੱਚ ਇੱਕ ਹੋਰ ਸਾਲ ਦਾ ਵਾਧਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ, "ਇਸ ਸਕੀਮ ਤਹਿਤ ਹੁਣ ਤੱਕ 9.40 ਕਰੋੜ ਰੁਪਏ ਦੇ ਜੁਰਮਾਨੇ ਦੀ ਮੰਗ ਕੀਤੀ ਗਈ ਹੈ (ਜਿਸ ਵਿੱਚੋਂ 7.31 ਕਰੋੜ ਰੁਪਏ ਦੀ ਵਸੂਲੀ ਹੋ ਚੁੱਕੀ ਹੈ), 135 ਨਵੇਂ ਡੀਲਰ ਰਜਿਸਟਰ ਕੀਤੇ ਗਏ, ਅਤੇ ਵਿੱਤੀ ਵਰ੍ਹੇ 2025–26 ਤੇ 2026–27 ਦੌਰਾਨ ਕੱਢੇ ਗਏ 4,058 ਡਰਾਵਾਂ ਵਿੱਚ 3,548 ਪ੍ਰਮਾਣਿਤ ਲੱਕੀ ਡਰਾਅ ਜੇਤੂਆਂ ਨੂੰ 2.30 ਕਰੋੜ ਰੁਪਏ ਤੋਂ ਵੱਧ ਦੀ ਇਨਾਮੀ ਰਾਸ਼ੀ ਵੰਡੀ ਗਈ ਹੈ। ਇਸ ਸਕੀਮ ਨੇ ਨਿਯਮਾਂ ਦੀ ਪਾਲਣਾ ਕਰਵਾਉਣ ਅਤੇ ਲੋਕਾਂ ਨੂੰ ਉਤਸ਼ਾਹਿਤ ਕਰਨ, ਦੋਵਾਂ ਪੱਖਾਂ ਤੋਂ ਸ਼ਾਨਦਾਰ ਨਤੀਜੇ ਦਿੱਤੇ ਹਨ।" ਇਸ ਪਹਿਲਕਦਮੀ ਦੀ ਕਾਮਯਾਬੀ 'ਤੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਇਸ ਸਕੀਮ ਰਾਹੀਂ ਬਿੱਲਾਂ ਦੀ ਪੁਖ਼ਤਾ ਜਾਂਚ ਯਕੀਨੀ ਬਣੀ ਅਤੇ...
30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

breaking news
ਚੰਡੀਗੜ੍ਹ, 6 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਕਪੂਰਥਲਾ ਵਿਖੇ ਤਾਇਨਾਤ ਸਬ-ਡਿਵੀਜ਼ਨਲ ਇੰਜੀਨੀਅਰ (ਐਸ.ਡੀ.ਈ.) ਅਗਮਜੋਤ ਸਿੰਘ ਨੂੰ 1,25,000 ਰੁਪਏ ਦੀ ਰਿਸ਼ਵਤ ਦੀ ਮੰਗ ਕਰਨ ਅਤੇ ਬਤੌਰ ਪਹਿਲੀ ਕਿਸ਼ਤ 30,000 ਰੁਪਏ ਲੈਂਦਿਆਂ ਉਸਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇੱਥੇ ਅੱਜ ਇਹ ਜਾਣਕਾਰੀ ਸਾਂਝੀ ਕਰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਅਧਿਕਾਰੀ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਸਬ-ਡਿਵੀਜ਼ਨ ਨੰਬਰ 2, ਕਪੂਰਥਲਾ ਵਿਖੇ ਤਾਇਨਾਤ ਇੱਕ ਸਬ-ਡਿਵੀਜ਼ਨਲ ਕਲਰਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦਾ ਤਬਾਦਲਾ ਮੁਲਜ਼ਮ ਐਸ.ਡੀ.ਈ. ਅਗਮਜੋਤ ਸਿੰਘ ਵੱਲੋਂ 5 ਅਕਤੂਬਰ 2026 ਨੂੰ ਪਿੰਡ ਚੱਕੋਕੀ, ਜ਼ਿਲ੍ਹਾ ਕਪੂਰਥਲਾ ਦੀ ਜਲ ਸਪਲਾਈ ਸਕੀਮ ਵਿਖੇ ਕਰ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਸ਼ਿਕਾਇਤ ਕਰਤਾ ਦਾ ਘਰ ਤਾਇਨਾਤੀ ਵਾਲੀ ਥਾਂ ਤੋਂ ਕਾਫ਼ੀ ਦੂਰ ਸੀ,...
ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡੀ.ਸੀ. ਰੁਹਾਲ ਚਾਬਾ ਨੇ ਫ਼ਰੀਦਕੋਟ ਮੰਡੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ

ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡੀ.ਸੀ. ਰੁਹਾਲ ਚਾਬਾ ਨੇ ਫ਼ਰੀਦਕੋਟ ਮੰਡੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ

hot news
ਫ਼ਰੀਦਕੋਟ, 5 ਅਕਤੂਬਰ- ਝੋਨੇ ਦੀ ਸਰਕਾਰੀ ਖਰੀਦ ਸੀਜ਼ਨ-2026 ਦੀ ਸ਼ੁਰੂਆਤ ਅੱਜ ਫ਼ਰੀਦਕੋਟ ਦੀ ਅਨਾਜ ਮੰਡੀ ਵਿਖੇ ਕੀਤੀ ਗਈ। ਇਸ ਮੌਕੇ ਹਲਕਾ ਫ਼ਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜੋ ਕਿਸਾਨਾਂ ਨੂੰ ਖੇਤਾਂ ਲਈ ਨਿਰਵਿਘਨ ਬਿਜਲੀ ਦੀ ਸਪਲਾਈ ਮੁਹੱਈਆ ਕਰਵਾਈ ਗਈ ਹੈ ਜਿਸ ਕਾਰਨ ਬਹੁਤ ਵਧੀਆ ਝਾੜ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਖਰੀਦ, ਲਿਫ਼ਟਿੰਗ ਅਤੇ ਅਦਾਇਗੀ ਦੀ ਪ੍ਰਕਿਰਿਆ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਸਬੰਧਤ ਵਿਭਾਗਾਂ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।...
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਕਾਇਆ ਮੰਗਾਂ ਦੇ ਹੱਲ ਲਈ ਆਈ.ਟੀ.ਆਈ. ਇੰਸਟ੍ਰਕਟਰਾਂ ਅਤੇ ਪਨਬੱਸ/ਪੀ.ਆਰ.ਟੀ.ਸੀ. ਯੂਨੀਅਨਾਂ ਨਾਲ ਅਹਿਮ ਮੀਟਿੰਗਾਂ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਕਾਇਆ ਮੰਗਾਂ ਦੇ ਹੱਲ ਲਈ ਆਈ.ਟੀ.ਆਈ. ਇੰਸਟ੍ਰਕਟਰਾਂ ਅਤੇ ਪਨਬੱਸ/ਪੀ.ਆਰ.ਟੀ.ਸੀ. ਯੂਨੀਅਨਾਂ ਨਾਲ ਅਹਿਮ ਮੀਟਿੰਗਾਂ

hot news
ਚੰਡੀਗੜ੍ਹ, 5 ਅਕਤੂਬਰ: ਸੂਬਾ ਸਰਕਾਰ ਦੇ ਮੁਲਾਜ਼ਮਾਂ ਅਤੇ ਠੇਕਾ ਅਧਾਰਤ ਸਟਾਫ਼ ਦੀਆਂ ਸ਼ਿਕਾਇਤਾਂ ਤੇ ਸੇਵਾ ਨਾਲ ਸਬੰਧਤ ਮਸਲਿਆਂ ਦੇ ਹੱਲ ਲਈ ਪੰਜਾਬ ਦੇ ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਮੁਖੀ ਵੀ ਹਨ, ਨੇ ਅੱਜ ਵੱਖ-ਵੱਖ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈ.) ਦੀਆਂ ਮੁਲਾਜ਼ਮ ਜਥੇਬੰਦੀਆਂ ਅਤੇ ਪੰਜਾਬ ਰੋਡਵੇਜ਼, ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (25/11) ਦੇ ਨੁਮਾਇੰਦਿਆਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ। ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰੇ ਦੌਰਾਨ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਟਰਾਂਸਪੋਰਟ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ 15 ਅਕਤੂਬਰ ਤੱਕ ਠੇਕਾ ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਵਿਭਾਗ ਨੂੰ ਇਹ ਵੀ ਹਦਾਇਤ ਕੀਤੀ ਕਿ ਬੋਰਡ ਆਫ਼ ਡਾਇਰੈਕਟਰਜ਼ (ਬੀ.ਓ.ਡੀ.) ਦੀ ਮੀਟਿੰਗ ਬਿਨਾਂ ਕਿਸੇ ਦੇਰ...