Sunday, March 8
Shadow

Tag: breaking news

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਰੈਕੇਟ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਪੰਜ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਰੈਕੇਟ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਪੰਜ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 12 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਪੰਜ ਕਾਰਕੁਨਾਂ ਨੂੰ ਛੇ ਆਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਭਿੱਟੇਵਾੜ ਦੇ ਜਸਕਰਨ ਸਿੰਘ, ਅੰਮ੍ਰਿਤਸਰ ਦੇ ਪਿੰਡ ਰੰਗਗੜ੍ਹ ਦੇ ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ ਦੇ ਬੋਪਾਰਾਏ ਦੇ ਗੁਰਵਿੰਦਰ ਸਿੰਘ, ਅੰਮ੍ਰਿਤਸਰ ਦੇ ਬੋਪਾਰਾਏ ਦੇ ਅਮਨਦੀਪ ਸਿੰਘ ਅਤੇ ਲੁਧਿਆਣਾ ਦੇ ਪਿੰਡ ਮਨਸੂਰਾ ਦੇ ਹਰਕੀਰਤ ਸਿੰਘ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਮੈਗਜ਼...
ਹੜ੍ਹ ਰਾਹਤ ਯਤਨਾਂ ਵਜੋਂ ਪੰਜਾਬ ਸਰਕਾਰ ਵੱਲੋਂ ਡਾਕਟਰੀ ਸਹਾਇਤਾ ਅਤੇ ਬੁਨਿਆਦੀ ਢਾਂਚੇ ਦੀ ਬਹਾਲੀ ‘ਤੇ ਜੋਰ

ਹੜ੍ਹ ਰਾਹਤ ਯਤਨਾਂ ਵਜੋਂ ਪੰਜਾਬ ਸਰਕਾਰ ਵੱਲੋਂ ਡਾਕਟਰੀ ਸਹਾਇਤਾ ਅਤੇ ਬੁਨਿਆਦੀ ਢਾਂਚੇ ਦੀ ਬਹਾਲੀ ‘ਤੇ ਜੋਰ

National, Politics, Punjab
ਚੰਡੀਗੜ੍ਹ, 12 ਸਤੰਬਰ ਹਾਲ ਹੀ ਵਿੱਚ ਆਏ ਹੜ੍ਹਾਂ ਪ੍ਰਤੀ ਇੱਕਜੁੱਟ ਅਤੇ ਹਮਦਰਦੀ ਭਰੇ ਜਵਾਬ ਵਿੱਚ, ਪੰਜਾਬ ਸਰਕਾਰ ਨੇ ਤੇਜ਼ੀ ਨਾਲ ਰਾਹਤ ਪ੍ਰਦਾਨ ਕਰਨ, ਜ਼ਰੂਰੀ ਸੇਵਾਵਾਂ ਬਹਾਲ ਕਰਨ ਅਤੇ ਪ੍ਰਭਾਵਿਤ ਨਾਗਰਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਬਹੁ-ਮੰਤਰਾਲਾ ਯਤਨ ਆਰੰਭੇ ਹੋਏ ਹਨ। ਇਸੇ ਤਹਿਤ ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਸਿੱਖਿਆ, ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ, ਅਤੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮੋਬਾਈਲ ਮੈਡੀਕਲ ਯੂਨਿਟਾਂ ਤਾਇਨਾਤ ਕਰਨ, ਮਹੱਤਵਪੂਰਨ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਵਿੱਚ ਵਿੱਤੀ ਸਹਾਇਤਾ ਅਤੇ ਜ਼ਰੂਰੀ ਸਮਾਨ ਵੰਡ ਕੇ ਮੋਹਰੀ ਭੂਮਿਕਾ ਨਿਭਾਈ। ਡਾ. ਬਲਬੀਰ ਸਿੰਘ ਨੇ ਅਜਨਾਲਾ ਲਈ 15 ਨਵੀਆਂ ਐਂਬੂਲੈਂਸਾਂ ਨੂੰ ਦਿਖਾਈ ਹਰੀ ਝੰਡੀ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮਹੱਤਵਪੂਰਨ, ਨਿਰਵਿਘਨ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਤੋਂ 15...
ਚੋਣ ਕਮਿਸ਼ਨ ਨੇ ਸੀਈਓ ਦਫਤਰਾਂ ਦੇ ਮੀਡੀਆ ਅਤੇ ਸੰਚਾਰ ਅਫ਼ਸਰਾਂ ਲਈ ਇੱਕ ਰੋਜ਼ਾ ਵਰਕਸ਼ਾਪ ਕਰਵਾਈ

ਚੋਣ ਕਮਿਸ਼ਨ ਨੇ ਸੀਈਓ ਦਫਤਰਾਂ ਦੇ ਮੀਡੀਆ ਅਤੇ ਸੰਚਾਰ ਅਫ਼ਸਰਾਂ ਲਈ ਇੱਕ ਰੋਜ਼ਾ ਵਰਕਸ਼ਾਪ ਕਰਵਾਈ

National, Politics, Punjab
ਚੰਡੀਗੜ੍ਹ, 12 ਸਤੰਬਰ: ਭਾਰਤ ਦੇ ਚੋਣ ਕਮਿਸ਼ਨ ਵੱਲੋਂ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਸਾਰੇ 36 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਚੋਣ ਅਧਿਕਾਰੀ( ਸੀਈਓ) ਦਫ਼ਤਰਾਂ ਦੇ ਮੀਡੀਆ ਅਤੇ ਸੰਚਾਰ ਅਫ਼ਸਰਾਂ ਲਈ ਇੱਕ ਰੋਜ਼ਾ ਵਰਕਸ਼ਾਪ ਦਾ ਪ੍ਰਬੰਧ ਕੀਤਾ ਗਿਆ। ਪ੍ਰੋਗਰਾਮ ਵਿੱਚ 51 ਮੀਡੀਆ ਨੋਡਲ ਅਫਸਰ (ਐਮਐਨਓਜ਼) ਅਤੇ ਸੋਸ਼ਲ ਮੀਡੀਆ ਨੋਡਲ ਅਫਸਰਾਂ (ਐਸਐਮਐਨਓਐਸ) ਨੇ ਹਿੱਸਾ ਲਿਆ। ਪੰਜਾਬ ਦੇ ਵਧੀਕ ਸੀਈਓ ਹਰੀਸ਼ ਨਈਅਰ ਵੱਲੋਂ ਇਸ ਵਰਕਸ਼ਾਪ ਵਿੱਚ ਸ਼ਿਰਕਤ ਕੀਤੀ ਗਈ। ਉਦਘਾਟਨੀ ਸੈਸ਼ਨ ਦੌਰਾਨ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ, ਜਿਨ੍ਹਾਂ ਨਾਲ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਵੀ ਮੌਜੂਦ ਸਨ, ਨੇ ਭਾਗੀਦਾਰਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਇਸ ਗੱਲ 'ਤੇ ਜ਼ੋਰ ਦਿੱਤਾ ਗਿਆ ਕਿ ਗਲਤ ਅਤੇ ਗੁੰਮਰਾਹਕੁੰਨ ਜਾਣਕਾਰੀ ਦੇ ਵੱਧ ਰਹੇ ਖ਼ਤਰੇ ਦੇ ਮੱਦੇਨਜ਼ਰ, ਇਹ ਦੱਸਣਾ ਲਾਜ਼ਮੀ ਹੋ ਜਾਂਦਾ ਹੈ ਕਿ ਭਾਰਤ ਵਿੱਚ ਚੋਣਾਂ ਸੰਵਿਧਾਨ ਦੀ ਸਖ਼ਤੀ ਨਾਲ ਪਾਲਣਾ ਅਨੁਸਾਰ ਕਰਵਾਈਆਂ ਜਾਂਦੀਆਂ ਹਨ ਅਤੇ ਗੁੰਮਰਾਹਕੁੰਨ ਜਾਣਕਾਰੀ ਦਾ ਤੱਥ ਅਧਾਰ...
ਬਲਜਿੰਦਰ ਢਿੱਲੋਂ ਨੇ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪੰਜਾਬ ਐਗਰੋ ਫੂਡਗ੍ਰੇਨਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਬਲਜਿੰਦਰ ਢਿੱਲੋਂ ਨੇ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪੰਜਾਬ ਐਗਰੋ ਫੂਡਗ੍ਰੇਨਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

National, Politics, Punjab
ਚੰਡੀਗੜ੍ਹ, 12 ਸਤੰਬਰ: ਸ੍ਰੀ ਬਲਜਿੰਦਰ ਸਿੰਘ ਢਿੱਲੋਂ ਨੇ ਅੱਜ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪੰਜਾਬ ਐਗਰੋ ਫੂਡਗ੍ਰੇਨਜ਼ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਸ੍ਰੀ ਢਿੱਲੋਂ ਨੂੰ ਚੇਅਰਮੈਨ ਵਜੋਂ ਅਹੁਦਾ ਸੰਭਾਲਣ 'ਤੇ ਵਧਾਈ ਦਿੰਦਿਆਂ, ਸ੍ਰੀ ਅਮਨ ਅਰੋੜਾ ਨੇ ਆਸ ਪ੍ਰਗਟਾਈ ਕਿ ਸ੍ਰੀ ਢਿੱਲੋਂ ਦੀ ਅਗਵਾਈ ਹੇਠ ਕਾਰਪੋਰੇਸ਼ਨ ਸੂਬੇ ਦੇ ਆਰਥਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਣ ਤੋਂ ਇਲਾਵਾ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰੇਗੀ ਅਤੇ ਪੰਜਾਬ ਦੀ ਰੀੜ੍ਹ ਦੀ ਹੱਡੀ ਖੇਤੀਬਾੜੀ ਖੇਤਰ ਨੂੰ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਨੇ ਚੇਅਰਮੈਨ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 'ਰੰਗਲਾ ਪੰਜਾਬ' ਸਿਰਜਣ ਦੇ ਵਿਜ਼ਨ ਤਹਿਤ ਪੂਰੀ ਇਮਾਨਦਾਰੀ ਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ, ਸ੍ਰੀ ਬਲਜਿੰਦਰ ਸਿੰਘ ਢਿੱਲੋਂ ਨੇ ਕਿਸਾਨਾਂ ...
ਹੜ੍ਹ ਪ੍ਰਭਾਵਿਤ ਇਲਾਕਿਆਂ ਦੀਆਂ ਮੰਡੀਆਂ ਵਿੱਚ ਲੋੜੀਂਦੀਆਂ ਮੈਡੀਕਲ ਅਤੇ ਸਫਾਈ ਸਹੂਲਤਾਂ ਯਕੀਨੀ ਬਣਾਈਆਂ ਜਾਣ: ਲਾਲ ਚੰਦ ਕਟਾਰੂਚੱਕ

ਹੜ੍ਹ ਪ੍ਰਭਾਵਿਤ ਇਲਾਕਿਆਂ ਦੀਆਂ ਮੰਡੀਆਂ ਵਿੱਚ ਲੋੜੀਂਦੀਆਂ ਮੈਡੀਕਲ ਅਤੇ ਸਫਾਈ ਸਹੂਲਤਾਂ ਯਕੀਨੀ ਬਣਾਈਆਂ ਜਾਣ: ਲਾਲ ਚੰਦ ਕਟਾਰੂਚੱਕ

National, Politics, Punjab
ਚੰਡੀਗੜ੍ਹ, 12 ਸਤੰਬਰ: ਝੋਨੇ ਦੇ ਆਗਾਮੀ ਖਰੀਦ ਸੀਜ਼ਨ ਦੇ ਮੱਦੇਨਜ਼ਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਦੇਖਦਿਆਂ, ਹੜ੍ਹ ਪ੍ਰਭਾਵਿਤ ਖੇਤਰਾਂ ਅਧੀਨ ਮੰਡੀਆਂ ਵਿੱਚ ਲੋੜੀਂਦੀਆਂ ਮੈਡੀਕਲ ਸਹੂਲਤਾਂ ਨੂੰ ਯਕੀਨੀ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਅੱਜ ਇੱਥੇ ਅਨਾਜ ਭਵਨ ਵਿਖੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਅਤੇ ਡੀ.ਐਫ.ਐਸ.ਸੀਜ਼ ਨਾਲ ਵੀਡੀਓ ਕਾਨਫਰੰਸਿੰਗ ਦੌਰਾਨ ਮੰਤਰੀ ਨੂੰ ਦੱਸਿਆ ਗਿਆ ਕਿ 190 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਝੋਨੇ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਜਦੋਂ ਕਿ ਭਾਰਤ ਸਰਕਾਰ ਦੇ ਖੁਰਾਕ ਉਤਪਾਦਨ ਅਤੇ ਵੰਡ ਮੰਤਰਾਲੇ ਵੱਲੋਂ 173.13 ਐਲ.ਐਮ.ਟੀ. ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ। ਸੂਬੇ ਵਿੱਚ ਚੌਲ ਮਿੱਲਾਂ ਦੀ ਗਿਣਤੀ 5049 ਹੈ ਜਦੋਂ ਕਿ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2389 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ। ...
ਪੰਜਾਬ ਦੇ ਰਾਜਪਾਲ ਨੇ ਪੀਪੀਐਸਸੀ ਦੇ ਦੋ ਅਧਿਕਾਰਤ ਮੈਂਬਰਾਂ ਨੂੰ ਸਹੁੰ ਚੁਕਾਈ

ਪੰਜਾਬ ਦੇ ਰਾਜਪਾਲ ਨੇ ਪੀਪੀਐਸਸੀ ਦੇ ਦੋ ਅਧਿਕਾਰਤ ਮੈਂਬਰਾਂ ਨੂੰ ਸਹੁੰ ਚੁਕਾਈ

National, Politics, Punjab
ਚੰਡੀਗੜ੍ਹ, 12 ਸਤੰਬਰ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐਸਸੀ) ਦੇ ਦੋ ਨਵ-ਨਿਯੁਕਤ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਦੱਸਣਯੋਗ ਹੈ ਕਿ ਰਾਜਪਾਲ ਵੱਲੋਂ ਕਮਿਸ਼ਨ ਦੇ ਅਧਿਕਾਰਤ ਮੈਂਬਰਾਂ ਵਜੋਂ ਸੰਜੇ ਗਰਗ ਅਤੇ ਸਰਬਜੀਤ ਸਿੰਘ ਧਾਲੀਵਾਲ ਨੂੰ ਅਹੁਦੇ ਅਤੇ ਸੰਵਿਧਾਨ ਪ੍ਰਤੀ ਵਫ਼ਾਦਾਰੀ ਦੀ ਸਹੁੰ ਚੁਕਾਈ ਗਈ। ਮੋਗਾ ਦੇ ਰਹਿਣ ਵਾਲੇ ਸੰਜੇ ਗਰਗ ਸੇਵਾਮੁਕਤ ਪ੍ਰਿੰਸੀਪਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਮੋਹਾਲੀ ਦੇ ਸਰਬਜੀਤ ਸਿੰਘ ਧਾਲੀਵਾਲ ਸੇਵਾਮੁਕਤ ਜ਼ਿਲ੍ਹਾ ਅਤੇ ਸੈਸ਼ਨ ਜੱਜ ਵਜੋਂ ਸੇਵਾ ਨਿਭਾ ਚੁੱਕੇ ਹਨ। ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਸਕੱਤਰ ਕੇਏਪੀ ਸਿਨਹਾ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਦਾ ਸੰਚਾਲਨ ਕੀਤਾ। ਇਸ ਸਹੁੰ ਚੁੱਕ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਗੁਰਮੀਤ ਸਿੰਘ ਖੁੱਡੀਆਂ, ਚੇਅਰਮੈਨ ਪੀਪੀਐਸਸੀ ਮੇਜਰ ਜਨਰਲ (ਸੇਵਾਮੁਕਤ) ਵਿਨਾਇਕ ਸੈਣੀ ਅਤੇ ਨਵ-ਨਿਯੁਕਤ ਮੈਂਬਰਾਂ ਦੇ ਪਰਿਵਾਰਕ ਮੈਂਬਰ ਅਤੇ ਸ਼ੁਭਚਿੰਤਕ ਸ਼ਾਮਲ ਸਨ।...
45 ਦਿਨਾ ਵਿੱਚ ਹਰ ਪੀੜਤ ਨੂੰ ਮਿਲੇਗਾ ਮੁਆਵਜ਼ਾ: ਸੀਐਮ ਮਾਨ

45 ਦਿਨਾ ਵਿੱਚ ਹਰ ਪੀੜਤ ਨੂੰ ਮਿਲੇਗਾ ਮੁਆਵਜ਼ਾ: ਸੀਐਮ ਮਾਨ

National, Politics, Punjab
ਚੰਡੀਗੜ੍ਹ, 12 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ 45 ਦਿਨਾਂ ਦੇ ਅੰਦਰ ਸੂਬੇ ਦੇ ਸਾਰੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣਾ ਯਕੀਨੀ ਬਣਾਏਗੀ। ਇੱਥੇ ਆਪਣੀ ਸਰਕਾਰੀ ਰਿਹਾਇਸ਼ 'ਤੇ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੇ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਨੂੰ ਫਸਲਾਂ ਦੇ ਖਰਾਬੇ ਦਾ 20,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇਗੀ ਜੋ ਦੇਸ਼ ਵਿੱਚ ਸਭ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਇਹ ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਮੁਆਵਜ਼ਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮੌਕੇ ਮੁਆਵਜ਼ਾ ਲੈਣ ਵਿੱਚ ਕਈ ਸਾਲ ਲੱਗ ਜਾਂਦੇ ਸਨ ਅਤੇ ਫਸਲਾਂ ਬਰਬਾਦ ਹੋਣ ਨਾਲ ਪਹਿਲਾਂ ਹੀ ਦੁਖੀ ਲੋਕਾਂ ਨੂੰ ਮੁਆਵਜ਼ੇ ਲਈ ਸਰਕਾਰੀ ਦਫ਼ਤਰਾਂ ਵਿੱਚ ਖੱਜਲ ਖੁਆਰ ਹੋਣਾ ਪੈਂਦਾ ਸੀ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੀੜਤ ਲੋਕਾਂ ਨੂੰ ਮੁਆਵਜ਼ਾ ਛੇਤੀ ਤੋਂ ਛੇਤੀ ਦੇਣਾ ਸਭ ਤੋਂ ਜ਼ਰੂਰੀ ਹੈ। ਉਨ੍ਹਾਂ ਕਿਹਾ, “ਕਿਸਾਨ ਦਾ ਪੁੱਤ ਹੋਣ ਦੇ ਨਾਤੇ ਮੈਂ ਕਿਸਾਨਾਂ...
ਸਿੱਖਿਆ, ਸਮਾਜਿਕ ਨਿਆਂ ਤੇ ਬਾਲ ਭਲਾਈ ਵਿੱਚ ਦੇਸ਼ ਲਈ ਮਾਡਲ ਬਣਿਆ ਪੰਜਾਬ – ਡਾ. ਬਲਜੀਤ ਕੌਰ

ਸਿੱਖਿਆ, ਸਮਾਜਿਕ ਨਿਆਂ ਤੇ ਬਾਲ ਭਲਾਈ ਵਿੱਚ ਦੇਸ਼ ਲਈ ਮਾਡਲ ਬਣਿਆ ਪੰਜਾਬ – ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 12 ਸਤੰਬਰ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਵਿਕਸਿਤ ਭਾਰਤ 2047 ਰੋਡਮੈਪ ਲਈ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਵਿੱਚ ਹਿੱਸਾ ਲੈਂਦੇ ਹੋਏ ਮੁੱਖ ਸੁਧਾਰਾਂ ਦੀ ਜ਼ੋਰਦਾਰ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਇਹ ਸੁਝਾਅ ਪੰਜਾਬ ਸਰਕਾਰ ਦੀ ਪ੍ਰਗਤੀਸ਼ੀਲ ਸੋਚ ਅਤੇ ਸਮਾਜਿਕ ਨਿਆਂ ਪ੍ਰਤੀ ਮਜ਼ਬੂਤ ਵਚਨਬੱਧਤਾ ਨੂੰ ਦਰਸਾਉਂਦੇ ਹਨ। ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਦੀ ਪ੍ਰਸ਼ੰਸਾ ਕਰਦੇ ਹੋਏ, ਡਾ. ਬਲਜੀਤ ਕੌਰ ਨੇ ਕਿਹਾ ਕਿ ਮਾਨ ਸਰਕਾਰ ਸਿੱਖਿਆ, ਸਮਾਜਿਕ ਨਿਆਂ ਅਤੇ ਬਾਲ ਭਲਾਈ ਦੇ ਖੇਤਰਾਂ ਵਿੱਚ ਦੇਸ਼ ਲਈ ਨਵੇਂ ਮਾਪਦੰਡ ਸੈੱਟ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵੱਲੋਂ ਪੇਸ਼ ਕੀਤੇ ਸੁਝਾਅ ਦੇਸ਼-ਪੱਧਰੀ ਸੁਧਾਰਾਂ ਦੀ ਦਿਸ਼ਾ ਤੈਅ ਕਰਨ ਵਿੱਚ ਮਦਦਗਾਰ ਸਾਬਤ ਹੋਣਗੇ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਕੇਂਦਰੀ ਮੰਤਰੀ ਡਾ. ਬਰਿੰਦਰ ਕੁਮਾਰ ਅਤੇ ਹੋਰ ਰਾਜਾਂ ਦੇ ਮੰਤਰੀਆਂ ਦਾ ਪੰਜਾਬ ਨੂੰ ਆਪਣੇ ਵਿਚਾਰ ਸਾਂਝੇ ਕਰਨ ਦਾ ਮੌਕਾ ਦੇਣ ਲਈ ਧੰਨਵਾਦ ਪ੍ਰਗਟ ਕਰਦੇ ਹੋਏ, ਡਾ. ਬਲਜੀਤ ਕੌਰ ਨੇ ਕਿਹਾ ਕਿ ...
ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਰਾਹਤ ਫ਼ੰਡ ਲਈ 10 ਲੱਖ ਰੁਪਏ ਦਾ ਯੋਗਦਾਨ

ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਰਾਹਤ ਫ਼ੰਡ ਲਈ 10 ਲੱਖ ਰੁਪਏ ਦਾ ਯੋਗਦਾਨ

National, Politics, Punjab
ਚੰਡੀਗੜ੍ਹ, 12 ਸਤੰਬਰ: ਸੂਬੇ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਂਦਿਆਂ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ 10 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ। ਐਸੋਸੀਏਸ਼ਨ ਦੀ ਤਰਫੋਂ ਰਾਸ਼ੀ ਦਾ ਚੈੱਕ ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੂੰ ਪੰਜਾਬ ਸਿਵਲ ਸਕੱਤਰੇਤ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਐਸੋਸੀਏਸ਼ਨ ਦੇ ਅਹੁਦੇਦਾਰ ਤਹਿਸੀਲਦਾਰ ਸੁਖਚਰਨ ਸਿੰਘ ਚੰਨੀ, ਤਹਿਸੀਲਦਾਰ ਹਰਮਿੰਦਰ ਸਿੰਘ ਘੋਲੀਆ, ਨਾਇਬ ਤਹਿਸੀਲਦਾਰ ਹਰਜੋਤ ਸਿੰਘ ਅਤੇ ਨਾਇਬ ਤਹਿਸੀਲਦਾਰ ਪਵਨ ਕੁਮਾਰ ਵੱਲੋਂ ਸੌਂਪਿਆ ਗਿਆ। ਰੈਵੀਨਿਊ ਅਫ਼ਸਰ ਐਸੋਸੀਏਸ਼ਨ ਦੇ ਲੋਕ ਭਲਾਈ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਐਸੋਸੀਏਸ਼ਨ ਨੇ ਮੁਸੀਬਤ ਵਿੱਚ ਘਿਰੇ ਲੋਕਾਂ ਦੀ ਮਦਦ ਵਾਸਤੇ ਅੱਗੇ ਆ ਕੇ ਸਮਾਜਿਕ ਜ਼ਿੰਮੇਵਾਰੀ ਦੀ ਪ੍ਰੇਰਨਾਦਾਇਕ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮੂਹਿਕ ਯੋਗਦਾਨ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਰ...
ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਬਿਮਾਰੀਆਂ ਦੀ ਰੋਕਥਾਮ ਲਈ ਝੋਕੀ ਸਰਕਾਰੀ ਮਸ਼ੀਨਰੀ

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਬਿਮਾਰੀਆਂ ਦੀ ਰੋਕਥਾਮ ਲਈ ਝੋਕੀ ਸਰਕਾਰੀ ਮਸ਼ੀਨਰੀ

National, Politics, Punjab
ਚੰਡੀਗੜ੍ਹ, 11 ਸਤੰਬਰ: ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜ ਜੰਗੀ ਪੱਧਰ ‘ਤੇ ਚੱਲ ਰਹੇ ਹਨ। ਬਿਮਾਰੀਆਂ ਦੀ ਰੋਕਥਾਮ ਲਈ ਸਿਹਤ, ਵੈਟਰਨਰੀ ਤੇ ਹੋਰ ਵਿਭਾਗਾਂ ਦਾ ਸਮੁੱਚਾ ਅਮਲਾ ਦਿਨ-ਰਾਤ ਜੁਟਿਆ ਹੋਇਆ ਹੈ। ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ ਨਾਲ ਮੀਟਿੰਗ ਕਰਕੇ ਹੜ੍ਹਾਂ ਦੌਰਾਨ ਹੋਏ ਖਰਾਬੇ ਅਤੇ ਨੁਕਸਾਨ ਦੀ ਸਮੀਖਿਆ ਕੀਤੀ ਗਈ ਹੈ ਅਤੇ ਸਪੈਸ਼ਲ ਗਿਰਦਾਵਰੀ ਦਾ ਕੰਮ 50 ਪ੍ਰਤੀਸ਼ਤ ਮੁਕੰਮਲ ਕਰਵਾ ਲਿਆ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕੰਮ ਵੀ ਲਗਾਤਾਰ ਚੱਲ ਰਹੇ ਹਨ। ਬੈਂਸ ਨੇ ਦੱਸਿਆ ਕਿ ਮਲੇਰੀਆ ਤੇ ਹੋਰ ਬਿਮਾਰੀਆਂ ਦੇ ਖਤਰੇ ਨੂੰ ਦੇਖਦੇ ਹੋਏ ਫੋਗਿੰਗ ਮਸ਼ੀਨਾਂ ਇਲਾਕੇ ਵਿੱਚ ਭੇਜੀਆਂ ਜਾ ਰਹੀਆਂ ਹਨ। ਵੱਡੇ ਪਿੰਡਾਂ ਵਿੱਚ ਇਹ ਮਸ਼ੀਨਾਂ ਲਗਾਤਾਰ ਚਲਾਈਆਂ ਜਾਣਗੀਆਂ ਅਤੇ ਮੈਡੀਕਲ ਕੈਂਪ ਵੀ ਲਗਾਤਾਰ ਜਾਰੀ ਰਹਿਣਗੇ। ਵੈਟਰਨਰੀ ਟੀਮਾਂ ਨਿਰੰਤਰ ਹਲਕੇ ਵਿੱਚ ਪਸ਼ੂਆ ਦਾ ਇਲਾਜ ਅਤੇ ਵੈਕਸੀਨੇਸ਼ਨ ਕਰ ਰਹੀਆਂ ਹਨ। ਬੈਂਸ ਨੇ ਦੱਸਿਆ ਕਿ ਸਾਰੇ ਪਿੰਡਾਂ ਦ...