ਵਿੱਤ ਵਿਭਾਗ ਵੱਲੋਂ ‘ਆਸ਼ਾ ਵਰਕਰਾਂ’ ਲਈ ਛੇ ਮਹੀਨੇ ਦੀ ਜਣੇਪਾ ਛੁੱਟੀ ਨੂੰ ਮਨਜ਼ੂਰੀ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 10 ਸਤੰਬਰ
ਜ਼ਮੀਨੀ ਪੱਧਰ 'ਤੇ ਸਿਹਤ ਸੰਭਾਲ ਕਰਮਚਾਰੀਆਂ ਦੇ ਮਾਣ ਅਤੇ ਭਲਾਈ ਨੂੰ ਬਰਕਰਾਰ ਰੱਖਣ ਲਈ ਇੱਕ ਠੋਸ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਰਾਸ਼ਟਰੀ ਸਿਹਤ ਮਿਸ਼ਨ (ਐਨਐਚਐਮ) ਅਧੀਨ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਕੰਮ ਕਰਨ ਵਾਲੇ ਮਾਨਤਾ ਪ੍ਰਾਪਤ ਸਮਾਜਿਕ ਸਿਹਤ ਕਾਰਕੁਨ (ਏ.ਐਸ.ਐਚ.ਏ) ਅਤੇ ਆਸ਼ਾ ਫੈਸੀਲੀਟੇਟਰ ਹੁਣ ਛੇ ਮਹੀਨੇ ਦੀ ਜਣੇਪਾ ਛੁੱਟੀ ਦੇ ਹੱਕਦਾਰ ਹੋਣਗੇ। ਇਹ ਲਾਭ ਜਣੇਪਾ ਲਾਭ ਐਕਟ, 1961 ਦੇ ਉਪਬੰਧਾਂ ਅਧੀਨ ਦਿੱਤ ਜਾਵੇਗਾ।
ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦੇ ਹੋਏ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਹ ਫੈਸਲਾ ਸਰਕਾਰ ਦੀ ਮੌਜੂਦਾ ਨੀਤੀ ਦੇ ਅਨੁਸਾਰ ਹੈ ਜਿਸ ਵਿੱਚ ਇਸਦੀਆਂ ਸਾਰੀਆਂ ਮਹਿਲਾ ਕਰਮਚਾਰੀਆਂ ਨੂੰ 180 ਦਿਨਾਂ ਦੀ ਪੂਰੀ ਤਨਖਾਹ ਵਾਲੀ ਜਣੇਪਾ ਛੁੱਟੀ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਛੁੱਟੀ ਕਿਸੇ ਹੋਰ ਛੁੱਟੀ ਦੇ ਖਾਤਿਆਂ ਵਿੱਚੋਂ ਨਹੀਂ ਕੱਟੀ ਜਾਵੇਗੀ। ਵਿੱਤ ਮੰਤਰੀ ਨੇ ਇਹ ਵੀ ਦੱਸਿਆ ਕਿ ਮੈਟਰਨਿਟੀ ਬੈਨੀਫਿਟ ਐਕਟ, 1961, ਅਤੇ 12 ਅਪ੍ਰ...








