ਪੰਜਾਬ ਸਰਕਾਰ ਵੱਡੇ ਸ਼ਹਿਰਾਂ ਵਿੱਚ 447 ਇਲੈਕਟ੍ਰਿਕ ਬੱਸਾਂ ਸ਼ੁਰੂ ਕਰੇਗੀ; ਆਧੁਨਿਕ ਚਾਰਜਿੰਗ ਢਾਂਚਾ ਹੋਵੇਗਾ ਸਥਾਪਤ: ਡਾ. ਰਵਜੋਤ ਸਿੰਘ
ਚੰਡੀਗੜ੍ਹ, 9 ਸਤੰਬਰ:
ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇਥੇ ਦੱਸਿਆ ਕਿ ਸੂਬਾ ਸਰਕਾਰ ਵਾਤਾਵਰਣ ਅਨੁਕੂਲ ਸਾਫ਼-ਸੁਥਰੀ ਜਨਤਕ ਆਵਾਜਾਈ ਦੇ ਵਿਸਤਾਰ ਲਈ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਜਲਦ ਹੀ ਆਧੁਨਿਕ ਚਾਰਜਿੰਗ ਬੁਨਿਆਦੀ ਢਾਂਚਾ ਸਥਾਪਤ ਕਰਕੇ 447 ਇਲੈਕਟ੍ਰਿਕ ਬੱਸਾਂ ਸ਼ੁਰੂ ਕਰੇਗੀ।
ਇੱਥੇ "ਈ-ਮੋਬਿਲਿਟੀ ਅਤੇ ਸਸਟੇਨੇਬਲ ਪਬਲਿਕ ਟ੍ਰਾਂਸਪੋਰਟੇਸ਼ਨ 'ਤੇ ਪੰਜਾਬ ਕਨਕਲੇਵ" ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਅਗਲੇ ਸਾਲ ਦੇ ਸ਼ੁਰੂ ਵਿੱਚ ਪੰਜਾਬ ਸੂਬਾ ਵਾਤਾਵਰਣ ਅਨੁਕੂਲ ਜਨਤਕ ਆਵਾਜਾਈ ਦੀ ਦਿਸ਼ਾ ਵਿੱਚ ਵੱਡੀ ਤਬਦੀਲੀ ਦਾ ਗਵਾਹ ਬਣੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸ਼ਹਿਰ ਵਿਕਾਸ ਦੇ ਇੰਜਣ ਹਨ, ਜਿਨ੍ਹਾਂ ਦਾ ਟਿਕਾਊ ਵਿਕਾਸ ਯਕੀਨੀ ਬਣਾਉਣਾ ਸਰਕਾਰ ਦੇ ਏਜੰਡੇ ‘ਤੇ ਹੈ। ਉਨ੍ਹਾਂ ਕਿਹਾ ਕਿ ਡੀਜ਼ਲ ਤੋਂ ਇਲੈਕਟ੍ਰਿਕ ਵਾਹਨਾਂ ਵੱਲ ਰੁਖ਼ ਕਰਨ ਨਾਲ ਨਾ ਸਿਰਫ਼ ਪ੍ਰਦੂਸ਼ਣ ਘਟਦਾ ਹੈ ਸਗੋਂ ਡਰਾਈਵਰਾਂ ਦੀ ਆਮਦਨ ਵੀ ਵਧਦੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲ ਔਰਤਾਂ ਦੇ ਸਸ਼ਕਤੀਕਰਨ ਵਿੱਚ ਵੀ ਅਹਿਮ ਯ...








