ਹੜ੍ਹਾਂ ਕਾਰਨ 4 ਲੱਖ ਏਕੜ ਰਕਬਾ ਡੁੱਬਣ ਨਾਲ ਦੇਸ਼ ਦਾ ਅੰਨ ਭੰਡਾਰ ਸੰਕਟ ‘ਚ, ਗੁਰਮੀਤ ਖੁੱਡੀਆਂ ਵੱਲੋਂ ਕੇਂਦਰ ਤੋਂ ਤੁਰੰਤ ਆਰਥਿਕ ਰਾਹਤ ਦੀ ਮੰਗ
ਚੰਡੀਗੜ੍ਹ, 4 ਸਤੰਬਰ:
ਹੜ੍ਹਾਂ ਕਾਰਨ ਮੁਸ਼ਕਿਲ ਭਰੇ ਦੌਰ ਵਿੱਚੋਂ ਗੁਜ਼ਰ ਰਹੇ ਦੇਸ਼ ਦੇ ਅੰਨ ਭੰਡਾਰ ਪੰਜਾਬ ਲਈ ਅੱਜ ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਤੋਂ ਹੜ੍ਹਾਂ ਨਾਲ ਪੈਦਾ ਹੋਏ ਸੰਕਟ ਨਾਲ ਨਜਿੱਠਣ ਲਈ ਤੁਰੰਤ ਵਿੱਤੀ ਰਾਹਤ ਅਤੇ ਵੱਡਾ ਵਿੱਤੀ ਵਿਸ਼ੇਸ਼ ਪੈਕੇਜ ਦੇਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਹੜ੍ਹਾਂ ਦੀ ਮਾਰ ਹੇਠ ਆਏ ਚਾਰ ਲੱਖ ਏਕੜ ਖੇਤੀਬਾੜੀ ਰਕਬੇ ਲਈ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ ਵਿੱਚ ਵਾਧਾ ਕਰਨ ਦੀ ਮੰਗ ਵੀ ਕੀਤੀ ਹੈ।
ਸ. ਖੁੱਡੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਦੇ ਨਾਲ ਅੰਮ੍ਰਿਤਸਰ, ਗੁਰਦਾਸਪੁਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਅਤੇ ਇਸ ਕੁਦਰਤੀ ਆਫ਼ਤ ਦੇ ਖੇਤੀਬਾੜੀ ਖੇਤਰ 'ਤੇ ਬੇਹੱਦ ਮਾੜੇ ਪ੍ਰਭਾਵ ਨੂੰ ਉਜਾਗਰ ਕੀਤਾ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚਣ ਉਪਰੰਤ ਸ. ਖੁੱਡੀਆਂ ਨੇ ਸ੍ਰੀ ਚੌਹਾਨ ਨੂੰ ਰਿਸੀਵ ਕੀਤਾ, ਜੋ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ...








