ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵਲੋਂ ਪਿੰਡ ਬੱਸੀ ਮਰੂਫ ਸਿਆਲਾਂ ’ਚ ’ਮੁੱਖ ਮੰਤਰੀ ਪਿੰਡ ਜਿੰਮ’ ਦੀ ਸ਼ੁਰੂਆਤ
ਹੁਸ਼ਿਆਰਪੁਰ, 5 ਅਕਤੂਬਰ : ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਨੇੜਲੇ ਪਿੰਡ ਬੱਸੀ ਮਰੂਫ ਸਿਆਲਾਂ ਵਿਖੇ ਬਾਡੀ ਬਿਲਡਰ ਸੰਦੀਪ ਸਿੰਘ ਲਹਿਰੀ ਦੀ ਯਾਦ ਵਿਚ ’ਮੁੱਖ ਮੰਤਰੀ ਪਿੰਡ ਜਿੰਮ’ ਦੀ ਸ਼ੁਰੂਆਤ ਕਰਦਿਆਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਆਪਣੀਆਂ ਪਸੰਦੀਦਾ ਖੇਡਾਂ ਨੂੰ ਅਪਨਾ ਕੇ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ’ਤੇ ਨਾਮਣਾ ਖੱਟ ਕੇ ਖੇਡਾਂ ਦੇ ਖੇਤਰ ਵਿਚ ਸੂਬੇ ਦਾ ਨਾਂ ਹੋਰ ਚਮਕਾਇਆ ਜਾਵੇ।
ਪਿੰਡ ਵਾਸੀਆਂ ਵਲੋਂ ਸਵ: ਸੰਦੀਪ ਸਿੰਘ ਲਹਿਰੀ ਦੀ ਯਾਦ ਵਿਚ ਲਾਏ ਗਏ ਖੂਨਦਾਨ ਕੈਂਪ ਦੀ ਸ਼ੁਰੂਆਤ ਅਤੇ ਕਰੀਬ ਸਾਢੇ 5 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਸਪੋਰਟਸ ਹੈਲਥ ਕਲੱਬ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪਿੰਡ ਦੇ ਨੌਜਵਾਨਾਂ ਦਾ ਖੇਡਾਂ ਦੇ ਨਾਲ-ਨਾਲ ਸਮਾਜ ਭਲਾਈ ਦੇ ਕਾਰਜਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣਾ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਖੇਤਰ ਵਿਚ ਖੇਡਾਂ ਦੇ ਪ੍ਰਚਾਰ-ਪ੍ਰਸਾਰ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ...








