*ਹੁਣ ਪੰਜਾਬ ਵਿੱਚ 112 ਡਾਇਲ ਕਰਕੇ ਕੀਤੀ ਜਾ ਸਕਦੀ ਹੈ ਸਾਈਬਰ ਫਰਾਡ ਅਤੇ ਹਾਈਵੇ ਐਮਰਜੈਂਸੀ ਦੀ ਰਿਪੋਰਟ *
ਚੰਡੀਗੜ੍ਹ, 21 ਅਗਸਤ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਐਮਰਜੈਂਸੀ ਸੇਵਾਵਾਂ ਨੂੰ ਵਧੇਰੇ ਪਹੁੰਚਯੋਗ ਅਤੇ ਕੁਸ਼ਲ ਬਣਾਉਣ ਦੇ ਮੱਦੇਨਜ਼ਰ ਇੱਕ ਮਹੱਤਵਪੂਰਨ ਕਦਮ ਤਹਿਤ ਪੰਜਾਬ ਪੁਲਿਸ ਨੇ ਭਾਰਤੀ ਰਾਸ਼ਟਰੀ ਰਾਜਮਾਰਗ ਅਥਾਰਟੀ (ਐਨਐਚਏਆਈ) ਹੈਲਪਲਾਈਨ 1033 ਅਤੇ ਸਾਈਬਰ ਕ੍ਰਾਈਮ ਹੈਲਪਲਾਈਨ 1930 ਨੂੰ ਏਕੀਕ੍ਰਿਤ ਕਰਕੇ ਹੁਣ ਡਾਇਲ 112 ਨਾਲ ਜੋੜ ਦਿੱਤਾ ਹੈ। ਪੰਜਾਬ ਦੀ ਇਸ ਏਕੀਕ੍ਰਿਤ ਸੰਕਟਕਾਲੀ ਪ੍ਰਤੀਕਿਰਿਆ ਪ੍ਰਣਾਲੀ ਰਾਹੀਂ ਹੁਣ ਨਾਗਰਿਕ ਹਾਈਵੇ ਹਾਦਸਿਆਂ ਅਤੇ ਹੋਰ ਵਾਹਨਾਂ ਸਬੰਧੀ ਹੋਰ ਦਿੱਕਤਾਂ ਦੇ ਨਾਲ-ਨਾਲ ਵਿੱਤੀ ਧੋਖਾਧੜੀ ਅਤੇ ਸਾਈਬਰ ਅਪਰਾਧਾਂ ਦੀ ਰਿਪੋਰਟ ਹੁਣ ਸਿਰਫ਼ 112 ਡਾਇਲ ਕਰਕੇ ਕਰ ਸਕਦੇ ਹਨ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਲਾਗੂ ਕੀਤੀ ਗਈ ਇਹ ਪਹਿਲਕਦਮੀ, ਇੱਕ ਸਿੰਗਲ-ਵਿੰਡੋ ਪਲੈਟਫਾਰਮ ਤਹਿਤ ਕਈ ਮਹੱਤਵਪੂਰਨ ਸੇਵਾਵਾਂ ਪ੍ਰਦਾਨ ਕਰਦੀ ਹੈ ਅਤੇ ਫੌਰੀ ਸਹਾਇਤਾ ਉਪਲਬਧ ਕਰਵਾਉਣ ਲਈ ਆਸਾਨ ਪਹੁੰਚ ਨੂੰ ਯਕੀਨੀ ਬਣਾਉਂਦੀ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਨਾਗਰਿਕਾਂ ਨੂੰ ਧੋਖਾਧੜੀ ਜਾਂ ਸੜਕ ਹਾਦਸੇ ਦੀ ਰਿ...








