Shadow

Tag: breaking news

कामगार कल्याण बोर्ड द्वारा वित्तीय वर्ष 2026-27 के लिए 211.47 करोड़ का वार्षिक बजट स्वीकृत

कामगार कल्याण बोर्ड द्वारा वित्तीय वर्ष 2026-27 के लिए 211.47 करोड़ का वार्षिक बजट स्वीकृत

himachal news
हिमाचल प्रदेश भवन एवं सन्निर्माण कामगार कल्याण बोर्ड के अध्यक्ष नरदेव सिंह कंवर ने आज यहां बोर्ड की 54वीं निदेशक मंडल बैठक की अध्यक्षता की। बैठक में राज्य के निर्माण श्रमिकों के कल्याण को सुदृढ़ करने के उद्देश्य से कई महत्वपूर्ण निर्णय लिए गए। अध्यक्ष ने बताया कि वित्तीय वर्ष 2025-26 के लिए 211.47 करोड़ रुपये के वार्षिक बजट को स्वीकृति प्रदान की गई है, जिसमें से 105 करोड़ रुपये विभिन्न सामाजिक कल्याण योजनाओं के अंतर्गत पंजीकृत लाभार्थियों के हित में निर्धारित किए गए हैं। कौशल विकास और सतत आजीविका के महत्त्व पर बल देते हुए उन्होंने कहा कि पंजीकृत श्रमिकों तथा उनके आश्रितों के लिए रोज़गार के बेहतर अवसर सुनिश्चित करने के लिए कौशल प्रशिक्षण कार्यक्रमों के लिए 5 करोड़ रुपये की स्वीकृति दी गई है। श्रमिकों में जागरूकता बढ़ाने के लिए सूचना, शिक्षा एवं संचार गतिविधियों के लिए भी बजट का प्रावधान किया गय...
नशे के खिलाफ सख्ती जारी, शिक्षण संस्थानों के आसपास विशेष निगरानी के निर्देश

नशे के खिलाफ सख्ती जारी, शिक्षण संस्थानों के आसपास विशेष निगरानी के निर्देश

himachal news
मंडी, 6 अप्रैल। जिला स्तरीय नार्को समन्वय समिति (NCORD) की बैठक अतिरिक्त जिला दण्डाधिकारी मंडी डॉ मदन कुमार की अध्यक्षता में आयोजित की गई। उन्होंने कहा कि नशे के व्यापार में संलिप्त लोगों के विरुद्ध लगातार सख्त कार्रवाई की जा रही है। उन्होंने पुलिस तथा शिक्षा विभाग को निर्देश दिए कि शिक्षण संस्थानों के आसपास स्थित दुकानों पर विशेष निगरानी रखी जाए और यदि किसी विशेष वस्तु की बिक्री या उपभोग (कंजम्पशन) असामान्य रूप से अधिक हो, तो उसकी जानकारी तुरंत जिला प्रशासन को उपलब्ध करवाई जाए। बैठक में हमीरपुर में टॉफी में चरस मिलाकर बेचने का मामला सामने आने पर ऐसे मामलों पर लगातार निगरानी रखने और समय पर इनपुट उपलब्ध करवाने के निर्देश दिए गए। उन्होंने कहा कि उच्च शिक्षण संस्थानों में नए सत्र के दौरान विद्यार्थियों का प्रवेश हो रहा है, इसलिए नए विद्यार्थियों को नशे के दुष्प्रभावों के प्रति जागरूक करने ...
ਅਕਾਲੀਆਂ ਨੇ ਪੰਜਾਬ ਨੂੰ ਲੁੱਟਣ ਦੀ ਆਦਤ ਨਹੀਂ ਛੱਡੀ; ਰੈਲੀ ਵਿੱਚ ਬਿਜਲੀ ਚੋਰੀ ਕਰਦੇ ਫੜੇ ਗਏ ਅਕਾਲੀ ਆਗੂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲੀਆਂ ਨੇ ਪੰਜਾਬ ਨੂੰ ਲੁੱਟਣ ਦੀ ਆਦਤ ਨਹੀਂ ਛੱਡੀ; ਰੈਲੀ ਵਿੱਚ ਬਿਜਲੀ ਚੋਰੀ ਕਰਦੇ ਫੜੇ ਗਏ ਅਕਾਲੀ ਆਗੂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news, Politics
ਪਟਿਆਲਾ; 6 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਨਤਕ ਰੈਲੀ ਵਿੱਚ ਬਿਜਲੀ ਚੋਰੀ ਕਰਦੇ ਫੜੇ ਗਏ ਅਕਾਲੀ ਆਗੂਆਂ ਨੇ ਪੰਜਾਬ ਨੂੰ ਲੁੱਟਣ ਦੀ ਆਪਣੀ ਆਦਤ ਅਜੇ ਤੱਕ ਨਹੀਂ ਛੱਡੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਸੱਤਾ ਤੋਂ ਬਾਹਰ ਹੋ ਕੇ ਵੀ ਉਹ ਅਜਿਹੀਆਂ ਘਟੀਆ ਕਾਰਵਾਈਆਂ ਕਰ ਰਹੇ ਹਨ ਤਾਂ ਫਿਰ ਸੱਤਾ 'ਚ ਆ ਕੇ ਤਾਂ ਉਹ ਜੋ ਨੁਕਸਾਨ ਪੰਜਾਬ ਨੂੰ ਪਹੁੰਚਾਉਣਗੇ, ਉਸ ਦਾ ਅੰਦਾਜ਼ਾ ਵੀ ਨਹੀਂ ਲਾਇਆ ਜਾ ਸਕਦਾ, ਜੋ ਗੰਭੀਰ ਸ਼ੰਕੇ ਖੜ੍ਹੇ ਕਰਦਾ ਹੈ। ਅਕਾਲੀਆਂ ਨੂੰ ਆਦਤਨ ਅਪਰਾਧੀ ਆਖਦਿਆਂ ਜਿਨ੍ਹਾਂ ਨੇ ਪਹਿਲਾਂ ਰੇਤਾ ਅਤੇ ਬੱਸਾਂ ਲੁੱਟੀਆਂ ਅਤੇ ਹੁਣ ਬਿਜਲੀ ਚੋਰੀ ਤੱਕ ਆ ਗਏ ਹਨ, ਉਨ੍ਹਾਂ ਕਿਹਾ ਕਿ ਅਜਿਹਾ ਘਟੀਆ ਵਿਵਹਾਰ ਸਰਕਾਰੀ ਸਰੋਤਾਂ ਦਾ ਸ਼ੋਸ਼ਣ ਕਰਨ ਦੀ ਉਨ੍ਹਾਂ ਦੀ ਦ੍ਰਿੜ੍ਹ ਮਾਨਸਿਕਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਨੇ ਇਸ ਦੇ ਆਧਾਰ 'ਤੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦਾ ਸਮਾਜਿਕ ਬਾਈਕਾਟ ਕਰਨ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਬੇਅਦਬੀ ਅਤੇ ਲੋਕਾਂ 'ਤੇ ਅੱਤਿਆਚਾਰ ਢਾਹੁਣ ਲਈ ਜ਼ਿੰਮੇਵਾਰ ਲੋਕਾਂ ਨ...
ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
ਚੰਡੀਗੜ੍ਹ; 6 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਅਧੀਨ ਪੰਜਾਬ ਦੇ ਬਿਜਲੀ ਖੇਤਰ ਵਿੱਚ ਵੱਡਾ ਢਾਂਚਾਗਤ ਬਦਲਾਅ ਆਇਆ ਹੈ। ਕਿਸੇ ਸਮੇਂ ਘਾਟੇ ਵਿੱਚ ਚੱਲ ਰਿਹਾ ਇਹ ਵਿਭਾਗ ਹੁਣ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕਰ ਕੇ ਵੀ ਮੁਨਾਫ਼ਾ ਕਮਾ ਰਿਹਾ ਹੈ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਰਕਾਰ ਨੇ ਨਾ ਸਿਰਫ਼ 600 ਯੂਨਿਟ ਮੁਫ਼ਤ ਬਿਜਲੀ ਰਾਹੀਂ ਬਹੁਗਿਣਤੀ ਪਰਿਵਾਰਾਂ ਲਈ ਜ਼ੀਰੋ ਬਿਜਲੀ ਬਿੱਲ ਯਕੀਨੀ ਬਣਾਏ, ਸਗੋਂ ਪਿਛਲੀਆਂ ਸਰਕਾਰਾਂ ਵੱਲੋਂ ਜਨਤਕ ਜਾਇਦਾਦਾਂ ਵੇਚਣ ਦੇ ਪੁਰਾਣੇ ਰੁਝਾਨ ਨੂੰ ਬਦਲਦਿਆਂ 540 ਮੈਗਾਵਾਟ ਗੋਇੰਦਵਾਲ ਥਰਮਲ ਪਾਵਰ ਪਲਾਂਟ ਨੂੰ ਖ਼ਰੀਦ ਕੇ ਬਿਜਲੀ ਉਪਲਬਧਤਾ ਵਿੱਚ ਅਹਿਮ ਸੁਧਾਰ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਸਮੇਤ ਹੋਰ ਸ਼੍ਰੇਣੀਆਂ ਲਈ ਟੈਰਿਫ ਘਟਾਏ ਗਏ ਹਨ, ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ ਅਤੇ ਨਵੇਂ ਸਬਸਟੇਸ਼ਨਾਂ ਅਤੇ ਟ੍ਰਾਂਸਫਾਰਮਰਾਂ ਰਾਹੀਂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ। ਰੁਜ਼ਗਾਰ ਪੈਦਾ ਕਰਨ ’ਤੇ ਜ਼ੋ...
1388 ਕਰੋੜ ਰੁਪਏ ਦੇ ਸਾਲਾਨਾ ਐਕਸ਼ਨ ਪਲਾਨ ਨਾਲ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਦਿੱਤੀ ਜਾਵੇਗੀ ਟਿਕਾਊ ਤੇ ਗਤੀਸ਼ੀਲ ਅਗਵਾਈ: ਗੁਰਮੀਤ ਸਿੰਘ ਖੁੱਡੀਆਂ

1388 ਕਰੋੜ ਰੁਪਏ ਦੇ ਸਾਲਾਨਾ ਐਕਸ਼ਨ ਪਲਾਨ ਨਾਲ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਦਿੱਤੀ ਜਾਵੇਗੀ ਟਿਕਾਊ ਤੇ ਗਤੀਸ਼ੀਲ ਅਗਵਾਈ: ਗੁਰਮੀਤ ਸਿੰਘ ਖੁੱਡੀਆਂ

breaking news, hot news
ਚੰਡੀਗੜ੍ਹ, 6 ਅਪ੍ਰੈਲ: ਸੂਬੇ ਦੇ ਖੇਤੀਬਾੜੀ ਖੇਤਰ ਦੀ ਦਸ਼ਾ ਨੂੰ ਬਦਲਣ ਲਈ ਇੱਕ ਵੱਡਾ ਕਦਮ ਚੁੱਕਦਿਆਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਸਾਲ 2026-27 ਲਈ ਖੇਤੀਬਾੜੀ ਵਿਭਾਗ ਦੇ ਵੱਖ-ਵੱਖ ਪ੍ਰੋਜੈਕਟਾਂ ਨੂੰ ਲਾਗੂ ਕਰਨ ਲਈ 1,388 ਕਰੋੜ ਰੁਪਏ ਦੀ ਸਾਲਾਨਾ ਐਕਸ਼ਨ ਪਲਾਨ (ਕਾਰਜ ਯੋਜਨਾ) ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਇਹ ਜਾਣਕਾਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ। ਸੋਮਵਾਰ ਨੂੰ ਇੱਥੇ ਆਪਣੇ ਦਫ਼ਤਰ ਵਿੱਚ ਪ੍ਰੋਜੈਕਟਾਂ ਦੀ ਸਮੀਖਿਆ ਲਈ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਇਹ ਐਕਸ਼ਨ ਪਲਾਨ, ਜੋ ਪਹਿਲਾਂ ਹੀ ਪ੍ਰਵਾਨਗੀ ਲਈ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਨੂੰ ਭੇਜੀ ਜਾ ਚੁੱਕੀ ਹੈ, ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਨਿਬੇੜੇ, ਜਲ ਸੰਭਾਲ, ਫ਼ਸਲੀ ਵਿਭਿੰਨਤਾ ਅਤੇ ਕੁਦਰਤੀ ਖੇਤੀ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਖੇਤਾਂ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਫ਼ਸਲਾਂ ਦੀ ਰਹਿੰਦ-ਖੂੰਹ...
ਪਾਕਿਸਤਾਨ ਇੰਟੈਲੀਜੈਂਸ ਆਪਰੇਟਿਵਜ਼ ਦੁਆਰਾ ਚਲਾਏ ਜਾ ਰਹੇ ਆਈ.ਐਸ.ਆਈ-ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਦੋ ਹੈਂਡ ਗ੍ਰਨੇਡ, ਇੱਕ ਗਲੌਕ ਪਿਸਤੌਲ ਸਮੇਤ ਤਿੰਨ ਗ੍ਰਿਫ਼ਤਾਰ

ਪਾਕਿਸਤਾਨ ਇੰਟੈਲੀਜੈਂਸ ਆਪਰੇਟਿਵਜ਼ ਦੁਆਰਾ ਚਲਾਏ ਜਾ ਰਹੇ ਆਈ.ਐਸ.ਆਈ-ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਦੋ ਹੈਂਡ ਗ੍ਰਨੇਡ, ਇੱਕ ਗਲੌਕ ਪਿਸਤੌਲ ਸਮੇਤ ਤਿੰਨ ਗ੍ਰਿਫ਼ਤਾਰ

breaking news, Crime
ਚੰਡੀਗੜ੍ਹ/ਅੰਮ੍ਰਿਤਸਰ, 6 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਵਿੰਗ ਨੇ ਤਿੰਨ ਮੁਲਜ਼ਮਾਂ ਨੂੰ ਦੋ ਆਰਗਸ ਹੈਂਡ ਗ੍ਰਨੇਡਾਂ ਅਤੇ ਇੱਕ ਵਿਦੇਸ਼ੀ ਗਲੌਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਇੰਟੈਲੀਜੈਂਸ ਆਪਰੇਟਿਵਜ਼ (ਪੀ.ਆਈ.ਓ.) ਦੁਆਰਾ ਚਲਾਏ ਜਾ ਰਹੇ ਆਈਐਸਆਈ ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨ ਤਾਰਨ ਦੇ ਪਿੰਡ ਅੰਮੀਸ਼ਾਹ ਦੇ ਵਸਨੀਕ ਸਰਬਜੀਤ ਸਿੰਘ, ਅੰਮ੍ਰਿਤਸਰ ਦੇ ਪਿੰਡ ਨੰਗਲ ਪੰਨੂਆਂ ਦੇ ਵਸਨੀਕ ਬਿਕਰਮਜੀਤ ਸਿੰਘ ਅਤੇ ਅੰਮ੍ਰਿਤਸਰ ਦੀ ਇੰਦਰਾ ਕਲੋਨੀ ਦੇ ਵਸਨੀਕ ਅਮਨਦੀਪ ਸਿੰਘ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਗ੍ਰਨੇਡਾਂ 'ਤੇ ਪਾਕਿਸਤਾਨ ਔਰਡਨੈਂਸ ਫੈਕਟਰੀ (ਪੀ.ਓ.ਐਫ.) ਦੀ ਮਾਰ...
ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ ‘ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ ‘ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ

breaking news
ਚੰਡੀਗੜ੍ਹ, 6 ਅਪ੍ਰੈਲ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਟੈਕਸ ਚੋਰੀ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਨੂੰ ਦੁਹਰਾਉਂਦੇ ਹੋਏ, ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਵਿੱਚ ਇਨਫੋਰਸਮੈਂਟ ਦੇ ਖੇਤਰ ਵਿੱਚ ਰਿਕਾਰਡ ਨਤੀਜੇ ਪ੍ਰਾਪਤ ਕੀਤੇ ਹਨ, ਜੋ ਖੁਫੀਆ ਜਾਣਕਾਰੀ ਅਧਾਰਤ ਕਾਰਵਾਈ ਅਤੇ ਮਾਲੀਏ ਦੀ ਮਜ਼ਬੂਤ ਸੁਰੱਖਿਆ ਵੱਲ ਇੱਕ ਨਿਰਣਾਇਕ ਬਦਲਾਅ ਨੂੰ ਦਰਸਾਉਂਦਾ ਹੈ। ਕਾਰਗੁਜ਼ਾਰੀ ਦਾ ਵੇਰਵਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟਸ ਦੀਆਂ ਫੋਕਸਡ ਅਤੇ ਖੁਫੀਆ ਜਾਣਕਾਰੀ ਅਧਾਰਤ ਕਾਰਵਾਈਆਂ ਸਦਕਾ, ਸੂਬੇ ਦੇ ਕਰ ਵਿਭਾਗ ਨੇ ਵਿੱਤੀ ਸਾਲ 2025-26 ਦੌਰਾਨ 1,383.11 ਕਰੋੜ ਰੁਪਏ ਦੇ ਭਾਰੀ ਜੁਰਮਾਨੇ ਲਗਾਏ। ਇਸ ਲਗਾਏ ਗਏ ਜੁਰਮਾਨੇ ਵਿੱਚੋਂ 1,137.85 ਕਰੋੜ ਰੁਪਏ ਪਹਿਲਾਂ ਹੀ ਵਸੂਲ ਕੀਤੇ ਜਾ ਚੁੱਕੇ ਹਨ, ਜੋ ਇਨਫੋਰਸਮੈਂਟ ਦੀ ਕੁਸ਼ਲਤਾ ਅਤੇ ਮਾਲੀਆ ਵਸੂਲੀ ਵਿੱਚ ਇੱਕ ਮਹੱਤਵਪੂਰਨ ਪ੍ਰਾਪਤੀ ਨੂੰ ਦਰਸਾਉਂਦਾ ਹੈ।" ...
ਪਨਗ੍ਰੇਨ, ਮਾਰਕਫੈਡ ਸਮੇਤ ਖਰੀਦ ਏਜੰਸੀਆਂ ਨੂੰ ਸਮੇਂ ਸਿਰ ਅਤੇ ਪਾਰਦਰਸ਼ੀ ਖਰੀਦ ਯਕੀਨੀ ਬਣਾਉਣ ਦੇ ਹੁਕਮ

ਪਨਗ੍ਰੇਨ, ਮਾਰਕਫੈਡ ਸਮੇਤ ਖਰੀਦ ਏਜੰਸੀਆਂ ਨੂੰ ਸਮੇਂ ਸਿਰ ਅਤੇ ਪਾਰਦਰਸ਼ੀ ਖਰੀਦ ਯਕੀਨੀ ਬਣਾਉਣ ਦੇ ਹੁਕਮ

National
ਮਾਲੇਰਕੋਟਲਾ, 06 ਅਪ੍ਰੈਲ –                    ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਅਤੇ ਐੱਸ.ਐੱਸ.ਪੀ ਗਗਨ ਅਜੀਤ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਵਿੱਚ ਕਣਕ ਦੀ ਅਗੇਤੀ ਖਰੀਦ ਲਈ ਕੀਤੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਸਮੀਖਿਆ ਮੀਟਿੰਗ ਕੀਤੀ ਗਈ।                    ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਣਕ ਦੀ ਸੰਭਾਵਿਤ ਆਮਦ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਇਸ ਸਾਲ ਜ਼ਿਲ੍ਹੇ ਵਿੱਚ ਕਰੀਬ 2 ਲੱਖ 47 ਹਜਾਰ ਮੈਟ੍ਰਿਕ ਟਨ ਕਣਕ ਦੀ ਆਮਦ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਚਲਾਉਣ ਲਈ ਮੰਡੀ ਬੋਰਡ ਵੱਲੋਂ ਕੁੱਲ 46 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚ 04 ਮੁੱਖ ਯਾਰਡ, 06 ਸਬ-ਯਾਰਡ ਅਤੇ 36 ਖਰੀਦ ਕੇਂਦਰ ਸ਼ਾਮਲ ਹਨ।                    ਉਨ੍ਹਾਂ ਖਰੀਦ ਏਜੰਸੀਆਂ ਤੋਂ ਕਣਕ ਦੀ ਸਟੋਰੇਜ਼ ਲਈ ਲੋੜੀਂਦੀ ਜਗ੍ਹਾ, ਬਾਰਦਾਨਾ ਅਤੇ ਹੋਰ ਜ਼ਰੂਰੀ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਸਮੂਹ ਖਰੀਦ ਕੇਂਦਰਾਂ ‘ਤੇ ਸਟਾਫ਼ ਦ...
ਐਮਪੀ ਕੰਗ ਅਤੇ ਵਿਧਾਇਕ ਚੱਢਾ ਨੇ ਰੰਗੀਲਪੁਰ ਤੋਂ ਬਰਦਾਰ ਤੱਕ ਜਾਂਦੀ ਸੜਕ ਦੇ ਨਵੀਨੀਕਰਣ ਦਾ ਨੀਂਹ ਪੱਥਰ ਰੱਖਿਆ

ਐਮਪੀ ਕੰਗ ਅਤੇ ਵਿਧਾਇਕ ਚੱਢਾ ਨੇ ਰੰਗੀਲਪੁਰ ਤੋਂ ਬਰਦਾਰ ਤੱਕ ਜਾਂਦੀ ਸੜਕ ਦੇ ਨਵੀਨੀਕਰਣ ਦਾ ਨੀਂਹ ਪੱਥਰ ਰੱਖਿਆ

hot news
ਰੂਪਨਗਰ, 06 ਅਪ੍ਰੈਲ: ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਅਤੇ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਅੱਜ ਲਗਭਗ 5.60 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਐਨ.ਐਚ-205 ਤੋਂ ਰੰਗੀਲਪੁਰ-ਮੀਆਂਪੁਰ-ਪੁਰਖਾਲੀ ਅੱਪ ਟੂ ਬਰਦਾਰ ਸੜਕ ਦੇ ਨਵੀਨੀਕਰਣ ਦੇ ਕੰਮ ਲਈ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਨਿਰੰਤਰ ਮਹੱਤਵਪੂਰਨ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਕੋਨੇ ਵਿੱਚ ਸੜਕਾਂ ਦੇ ਨਵੀਨੀਕਰਨ ਅਤੇ ਵਿਕਾਸ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਨਵਿਆਉਣ ਨਾਲ ਇਲਾਕੇ ਦੇ 25 ਤੋਂ ਵੱਧ ਪਿੰਡਾਂ ਨੂੰ ਸਿੱਧਾ ਲਾਭ ਮਿਲੇਗਾ ਅਤੇ ਆਵਾਜਾਈ ਦੀ ਸੁਵਿਧਾ ਵਿੱਚ ਵੀ ਵੱਡਾ ਸੁਧਾਰ ਆਵੇਗਾ। ਉਨ੍ਹਾਂ ਹੋਰ ਕਿਹਾ ਕਿ ਇਹ ਪ੍ਰੋਜੈਕਟ ਪੂਰਾ ਹੋਣ ਉਪਰੰਤ ਲੋਕਾਂ ਨੂੰ ਸੁਚੱਜੀ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਸੰਵਾਦ ਪ੍ਰੋਗਰਾਮ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਸੰਵਾਦ ਪ੍ਰੋਗਰਾਮ

National
ਲਹਿਰਾਗਾਗਾ, 05 ਅਪ੍ਰੈਲ- ਪੰਜਾਬ ਸਰਕਾਰ ਦੇ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਜਨਤਾ ਨਾਲ ਸਿੱਧਾ ਸੰਵਾਦ ਕਾਇਮ ਕਰਨ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕੇ ਦੇ ਪਿੰਡ ਚੂੜਲ ਕਲਾਂ, ਚੂੜਲ ਖੁਰਦ, ਗੁਰੂ ਨਾਨਕ ਨਗਰ, ਰਾਮਪੂਰਾ ਜਵਾਹਰਵਾਲਾ ਅਤੇ ਗੋਬਿੰਦਪੁਰਾ ਜਵਾਹਰਵਾਲਾ ਵਿੱਚ ਸੰਵਾਦ ਪ੍ਰੋਗਰਾਮ ਕਰਵਾਏ ਗਏ। ਇਨ੍ਹਾਂ ਪ੍ਰੋਗਰਾਮਾਂ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਗੋਇਲ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ ਕੀਤੇ ਗਏ ਵੱਡੇ ਵਿਕਾਸ ਕਾਰਜਾਂ ਅਤੇ ਲੋਕ-ਹਿਤੈਸ਼ੀ ਫ਼ੈਸਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ, ਪਾਣੀ, ਕਾਨੂੰਨ-ਵਿਵਸਥਾ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਲੜਾਈ ਦੇ ਖੇਤਰ ਵਿੱਚ ਇਤਿਹਾਸਕ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਸੁਵਿਧਾਵਾਂ ਦੇਣ ਅਤੇ ਉਨ੍ਹਾਂ ਦੀ ਜ਼ਿੰਦਗੀ ਨੂੰ ਸੁਖਾਲਾ ਬਣਾਉਣਾ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ...