ਗੈਂਗਸਟਰਾਂ ’ਤੇ ਵਾਰ ਦਾ 73ਵਾਂ ਦਿਨ: ਪੰਜਾਬ ਪੁਲਿਸ ਨੇ 483 ਥਾਈਂ ਕੀਤੀ ਛਾਪੇਮਾਰੀ ; 198 ਗ੍ਰਿਫ਼ਤਾਰ*
ਚੰਡੀਗੜ੍ਹ, 3 ਅਪ੍ਰੈਲ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 73ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 483 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ- ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਵੱਲੋਂ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।
73ਵੇਂ ਦਿਨ ਪੁਲਿਸ ਟੀਮਾਂ ਨੇ 13 ਹਥਿਆਰ ਬਰਾਮਦ ਕਰਨ ਉਪਰੰਤ 198 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 18,629 ਹੋ ਗਈ ਹੈ।
ਇਸ ਤੋਂ ਇਲਾਵਾ 72 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ , ਜਦੋਂ ਕਿ 106 ਵਿਅਕਤੀਆਂ...








