ਪੰਜਾਬ ਦੇ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀਆਂ ਵੱਲੋਂ ਕੀਤੇ ਗਏ ਵਿਸ਼ਵਾਸਘਾਤ ਕਾਰਨ 2027 ਵਿੱਚ ਇਨ੍ਹਾਂ ਦਾ ਮੁਕੰਮਲ ਸਫਾਇਆ ਕਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਫਾਜ਼ਿਲਕਾ, 2 ਅਪ੍ਰੈਲ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਦੇ ਲੋਕਾਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦਾ ਮੁਕੰਮਲ ਸਫਾਇਆ ਕਰਨ ਦਾ ਸੰਕਲਪ ਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਵੱਲੋਂ ਦਹਾਕਿਆਂ ਦੀ "ਲੁੱਟ, ਝੂਠ ਅਤੇ ਵਿਸ਼ਵਾਸਘਾਤ" ਨੂੰ ਨਿਰਣਾਇਕ ਤੌਰ 'ਤੇ ਦਰਕਿਨਾਰ ਕੀਤਾ ਜਾਵੇਗਾ ਕਿਉਂਕਿ ਸੂਬਾ ਹੁਣ ਪੂਰੀ ਤਰ੍ਹਾਂ ਆਮ ਆਦਮੀ ਪਾਰਟੀ (ਆਪ) ਦੇ ਇਮਾਨਦਾਰ ਸ਼ਾਸਨ ਅਤੇ ਲੋਕ ਪੱਖੀ ਵਿਕਾਸ ਵੱਲ ਮਜ਼ਬੂਤੀ ਨਾਲ ਵੱਧ ਰਿਹਾ ਹੈ।
ਇੱਥੇ 283.99 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਅਤੇ ਉਦਘਾਟਨ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਰਵਾਇਤੀ ਪਾਰਟੀਆਂ ਦਾ ਪੰਜਾਬ ਵਿੱਚ ਕੋਈ ਭਵਿੱਖ ਨਹੀਂ ਹੈ, ਜਿਨ੍ਹਾਂ ਨੇ ਵਾਰ-ਵਾਰ "ਪੰਜਾਬ ਨਾਲ ਵਿਸ਼ਵਾਸਘਾਤ ਕੀਤਾ" ਹੈ। ਉਨ੍ਹਾਂ ਕਿਹਾ ਕਿ ‘ਆਪ' ਸਰਕਾਰ ਵੱਲੋਂ ਸਿੱਖਿਆ, ਸਿਹਤ ਸੰਭਾਲ, ਨੌਕਰੀਆਂ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਵਿਆਪਕ ਕਦਮ ਚੱਕੇ ਜਾ ਰਹੇ ਹਨ ਅਤੇ ਸੂਬਾ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਲੋਕਾਂ ...








