ਭਗਵੰਤ ਮਾਨ ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ
*ਚੰਡੀਗੜ੍ਹ, 3 ਮਾਰਚ:*
ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ‘ਚੋਂ 14,100 ਔਰਤ ਉੱਦਮੀਆਂ ਨੂੰ ਮਹਿਲਾ ਦਿਵਸ ਮੌਕੇ ਸਨਮਾਨਿਤ ਕਰਨ ਲਈ ਚੱਲ ਰਹੀ ਮੁਹਿੰਮ ‘ਚ 28,000 ਤੋਂ ਵੱਧ ਰਜਿਸਟ੍ਰੇਸ਼ਨ ਹੋ ਚੁੱਕੀ ਹੈ, ਜੋ ਸਰਕਾਰ ਦੇ ਪੇਂਡੂ ਮਹਿਲਾ-ਨੇਤ੍ਰਿਤ ਵਿਕਾਸ ਵੱਲ ਮਜ਼ਬੂਤ ਕਦਮ ਨੂੰ ਦਰਸਾਉਂਦਾ ਹੈ।
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਸ ਸਬੰਧੀ ਸੂਬਾ ਪੱਧਰੀ ਸਮਾਗਮ 18 ਮਾਰਚ, 2026 ਨੂੰ ਕਰਵਾਇਆ ਜਾਵੇਗਾ, ਜਿਸ ਦੌਰਾਨ ਪੰਜਾਬ ਦੀਆਂ ਚੋਟੀ ਦੀਆਂ 100 ਚੁਣੀਆਂ ਗਈਆਂ ਮਹਿਲਾ ਉੱਦਮੀਆਂ ਲਈ ਹਰੇਕ ਨੂੰ 25,000 ਰੁਪਏ ਦਾ ਇਨਾਮ ਦਿੱਤਾ ਜਾਵੇਗਾ ਜੋ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ (ਪੀਐਸਆਰਐਲਐਮ) ਤਹਿਤ ਮਹਿਲਾ ਉੱਦਮੀ ਕਾਰੋਬਾਰੀਆਂ ਨੂੰ ਇੱਕ ਵੱਡੀ ਪਛਾਣ ਮੁਹੱਈਆ ਕਰਵਾਉਣ ਦੀ ਸਰਕਾਰ ਦੀ ਇੱਕ ਪਹਿਲ ਹੈ।
ਵੀਡੀਓ ਕਾਨਫਰੰਸਿੰਗ ਰਾਹੀਂ ਤਿਆਰੀਆਂ ਦੀ ਸਮੀਖਿਆ ਕਰਦੇ ਹੋਏ ਪੰਜਾਬ ਦੇ ਗ੍ਰਾਮੀਣ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ, “ਪੰਜਾਬ ਪੇਂਡੂ ਆਜੀਵਿਕਾ ਮਿਸ਼ਨ ਨੂੰ ਵੱਡਾ ਹੁੰਗਾਰਾ ਮਿਲ ਰਹੀ ਹੈ ਕਿਉਂਕਿ 28,000 ਤੋਂ ਵੱਧ ਮਹਿਲ...








