ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ
ਧੂਰੀ, 17 ਮਾਰਚ
ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਜੇਕਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਅੱਜ ਦੇਸ਼ ਦਾ ਨਕਸ਼ਾ ਬਿਲਕੁਲ ਵੱਖਰਾ ਹੁੰਦਾ। ਉਨ੍ਹਾਂ ਨੇ ਸਵਾਲ ਕਰਦਿਆਂ ਕਿਹਾ ਕਿ ਆਜ਼ਾਦੀ ਦੇ ਦਹਾਕਿਆਂ ਬਾਅਦ ਵੀ ਦੇਸ਼ ਵੇਲਾ ਵਿਹਾਅ ਚੁੱਕੇ ਸਿਸਟਮ ਦੇ ਜਾਲ ਵਿੱਚ ਕਿਉਂ ਉਲਝਿਆ ਹੋਇਆ ਹੈ ਜਦਕਿ ਇਸੇ ਸਿਸਟਮ ਤੋਂ ਨਿਜਾਤ ਪਾਉਣ ਲਈ ਭਗਤ ਸਿੰਘ ਅਤੇ ਕਰਤਾਰ ਸਿੰਘ ਸਰਾਭਾ ਵਰਗੇ ਇਨਕਲਾਬੀਆਂ ਨੇ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਇਹ ਕੰਧ ’ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਕਿ ਸਾਲ 2027 ਵਿੱਚ ਵੀ ਆਮ ਆਦਮੀ ਪਾਰਟੀ ਹੀ ਸੱਤਾ ਵਿੱਚ ਆਵੇਗੀ ਕਿਉਂਕਿ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ ਅਤੇ ਵਿਰੋਧੀਆਂ ਕੋਲ ਲੋਕਾਂ ਅੱਗੇ ਜਾਣ ਲਈ ਕੋਈ ਮੁੱਦਾ ਨਹੀਂ ਬਚਿਆ।
ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵਾਰੋ-ਵਾਰੀ ਪੰਜਾਬ ਨੂੰ ਲੁੱਟਣ ਤੋਂ ਬਾਅਦ ਹੁਣ ਫੇਰ ਸੱਤਾ ਵਿੱਚ ਆਉਣ ਲਈ ਆਪਸ ਵਿੱਚ ਕਾਟੋ-ਕਲੇਸ਼ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੇ ਹੱਕਾਂ ਦੀ ਰ...








