Shadow

Tag: breaking news

ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

hot news
ਚੰਡੀਗੜ੍ਹ; 27 ਮਈ 2026- ਪੰਜਾਬ ਵਿੱਚ ਬਦਲਦੇ ਤਾਪਮਾਨ ਅਤੇ ਉਮਸ ਭਰੀ ਗਰਮੀ ਦੇ ਆਉਣ ਨਾਲ ਇੱਕ ਵਾਰ ਫਿਰ ਮੌਸਮੀ ਬੀਮਾਰੀਆਂ ਦਾ ਪ੍ਰਕੋਪ ਵਧਣਾ ਸ਼ੁਰੂ ਹੋ ਗਿਆ ਹੈ। ਰੋਜ਼ਾਨਾ ਦੀਆਂ ਬੀਮਾਰੀਆਂ ਤੋਂ ਰਾਹਤ ਲਈ ਪਹਿਲਾਂ ਹੀ ਮਰੀਜ਼ਾਂ ਦੀ ਭੀੜ ਝੱਲ ਰਹੇ ਸਰਕਾਰੀ ਹਸਪਤਾਲਾਂ ਵਿੱਚ ਹੁਣ ਬੁਖ਼ਾਰ ਨਾਲ ਸੰਬੰਧਤ ਬੀਮਾਰੀਆਂ, ਸਾਹ ਨਾਲ ਜੁੜੀਆਂ ਇਨਫੈਕਸ਼ਨਾਂ ਅਤੇ ਪੇਟ ਨਾਲ ਸੰਬੰਧਤ ਸਮੱਸਿਆਵਾਂ ਦੇ ਮਾਮਲਿਆਂ ਵਿੱਚ ਨਵਾਂ ਵਾਧਾ ਵੇਖਿਆ ਜਾ ਰਿਹਾ ਹੈ। ਡਾਕਟਰਾਂ ਅਨੁਸਾਰ ਇਹ ਮੌਸਮੀ ਲਹਿਰ ਹਰ ਸਾਲ ਚਿੰਤਾਜਨਕ ਢੰਗ ਨਾਲ ਵਾਪਸ ਆਉਂਦੀ ਹੈ। ਐਕਿਊਟ ਫੈਬਰਾਈਲ ਇਲਨੈੱਸ ਕੋਈ ਇੱਕ ਬੀਮਾਰੀ ਨਹੀਂ, ਸਗੋਂ ਅਚਾਨਕ ਤੇਜ਼ ਬੁਖਾਰ ਨਾਲ ਉਤਪੰਨ ਹੋਣ ਵਾਲੀ ਇੱਕ ਅਜਿਹੀ ਸਥਿਤੀ ਹੈ ਜਿਸ ਵਿੱਚ ਕਈ ਤਰ੍ਹਾਂ ਦੀਆਂ ਬੀਮਾਰੀਆਂ ਸ਼ਾਮਲ ਹੋ ਸਕਦੀਆਂ ਹਨ। ਯੂਐੱਸ ਸੈਂਟਰਜ਼ ਫ਼ਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰਿਵੈਂਸ਼ਨ (CDC) ਅਨੁਸਾਰ, ਅਜਿਹੀਆਂ ਸਥਿਤੀਆਂ ਵਾਇਰਲ, ਬੈਕਟੀਰੀਅਲ ਜਾਂ ਪਰਜੀਵੀ ਸੰਕਰਮਣਾਂ ਕਾਰਨ ਹੋ ਸਕਦੀਆਂ ਹਨ। ਕਈ ਵਾਰ ਮਰੀਜ਼ ਬੁਖ਼ਾਰ ਨੂੰ ਮੁੱਖ ਲੱਛਣ ਵਜੋਂ ਲੈ ਕੇ ਹਸਪਤਾਲ ਪਹੁੰਚਦੇ ਹਨ, ਜਦਕਿ ਇਨਫੈਕਸ਼ਨ ਦਾ ਅਸਲ ਕਾ...
नेरवा में 5 करोड़ रुपये की लागत से बनेगा नया स्कूल भवन

नेरवा में 5 करोड़ रुपये की लागत से बनेगा नया स्कूल भवन

himachal news
मुख्यमंत्री ठाकुर सुखविन्द्र सिंह सुक्खू ने आज शिमला जिला के राजकीय वरिष्ठ माध्यमिक विद्यालय नेरवा के विद्यार्थियों के साथ संवाद किया। इस विद्यालय को  हाल ही में सीबीएसई पाठयक्रम के अंतर्गत लाया गया है। इस अवसर पर मुख्यमंत्री ने कहा कि वे यहां विद्यार्थियों के साथ संवाद करने आए हैं। राज्य सरकार ने 150 से अधिक विद्यालयों में सीबीएसई पाठयक्रम शुरू किया है। उन्होंने कहा कि विद्यार्थियों के साथ संवाद करने से उन्हें उनकी समस्याओं को समझने और शिक्षा व्यवस्था में सुधार लाने का अवसर मिलता है। मुख्यमंत्री ने कहा कि विद्यालय के सीबीएसई संस्थान बनने के बाद नेरवा स्कूल में विद्यार्थियों की संख्या में उल्लेखनीय वृद्धि हुई है। इसलिए राज्य सरकार ने विद्यालय को दो शिफ्टों में संचालित करने की अनुमति दी है। उन्होंने कहा कि नेरवा में 5 करोड़ रुपये की लागत से नया स्कूल भवन निर्मित किया जाएगा, इसका निर्माण कार...
ਗੈਂਗਸਟਰਾਂ ‘ਤੇ ਵਾਰ ਦਾ 127ਵਾਂ ਦਿਨ: ਪੰਜਾਬ ਪੁਲਿਸ ਵੱਲੋਂ 369 ਥਾਈਂ ਛਾਪੇਮਾਰੀ; 118 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 127ਵਾਂ ਦਿਨ: ਪੰਜਾਬ ਪੁਲਿਸ ਵੱਲੋਂ 369 ਥਾਈਂ ਛਾਪੇਮਾਰੀ; 118 ਗ੍ਰਿਫ਼ਤਾਰ

Crime, Punjab
ਚੰਡੀਗੜ੍ਹ, 27 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 127ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 369 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 127ਵੇਂ ਦਿਨ ਪੁਲਿਸ ਟੀਮਾਂ ਨੇ 118 ਵਿਅਕਤੀਆਂ ਨੂੰ 9 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 32,305 ਹੋ ਗਈਆਂ। ਇਸ ਤੋਂ ਇਲਾਵਾ 88 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 12 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਲੋਕ, ਐ...
ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ

ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ

hot news
*ਚੰਡੀਗੜ੍ਹ/ਮੂਨਕ, 27 ਮਈ:*ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸਿਵਲ ਹਸਪਤਾਲ ਮੂਨਕ ਪਹੁੰਚ ਕੇ, ਪਿਛਲੇ ਦਿਨੀਂ ਇੱਕ ਵਿਆਹ ਸਮਾਗਮ ਦੌਰਾਨ ਖਾਣਾ ਖਾਣ ਪਿੱਛੋਂ ਬਿਮਾਰ ਹੋਏ ਵਿਅਕਤੀਆਂ ਨੂੰ ਦਿੱਤੇ ਜਾ ਰਹੇ ਇਲਾਜ ਦਾ ਜਾਇਜ਼ਾ ਲਿਆ। ਮੰਤਰੀ ਨੇ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ ਅਤੇ ਅਧਿਕਾਰੀਆਂ ਨੂੰ ਸਾਰੇ ਪ੍ਰਭਾਵਿਤ ਵਿਅਕਤੀਆਂ ਲਈ ਨਿਰੰਤਰ ਮੈਡੀਕਲ ਸਹੂਲਤਾਂ ਅਤੇ ਤੁਰੰਤ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਦੱਸ ਦੇਈਏ ਕਿ ਪਿਛਲੇ ਦਿਨੀਂ ਮੂਨਕ ਵਿਖੇ ਇੱਕ ਵਿਆਹ ਸਮਾਗਮ ਦੌਰਾਨ ਖਾਣਾ ਖਾਣ ਤੋਂ ਬਾਅਦ ਕਈ ਵਿਅਕਤੀਆਂ, ਜਿਨ੍ਹਾਂ ਵਿੱਚ ਮਹਿਲਾਵਾਂ, ਮਰਦ, ਬੱਚੇ ਅਤੇ ਬਜ਼ੁਰਗ ਸ਼ਾਮਲ ਸਨ, ਦੀ ਅਚਾਨਕ ਤਬੀਅਤ ਵਿਗੜ ਜਾਣ ਤੋਂ ਬਾਅਦ ਉਨ੍ਹਾਂ ਨੂੰ ਮੂਨਕ ਦੇ ਸਿਵਲ ਹਸਪਤਾਲ ਅਤੇ ਕੁਝ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ, ਜੋ ਅੱਜ ਵੀ ਹਸਪਤਾਲ ਵਿੱਚ ਜੇਰੇ ਇਲਾਜ ਹਨ। ਕੈਬਿਨਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਿਵਲ ਸਰਜਨ ਸੰਗਰੂਰ, ਐਸ.ਡੀ.ਐਮ ਅ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕਾਰਗੁਜ਼ਾਰੀ ਅਤੇ “ਆਪ” ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਚੰਗਾਲੀ ਵਾਲਾ ਦੇ 45 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕਾਰਗੁਜ਼ਾਰੀ ਅਤੇ “ਆਪ” ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਚੰਗਾਲੀ ਵਾਲਾ ਦੇ 45 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

hot news
ਦਿੜ੍ਹਬਾ, 27 ਮਈ- ਵਿਧਾਨ ਸਭਾ ਹਲਕਾ ਦਿੜ੍ਹਬਾ ਅਧੀਨ ਪੈਂਦੇ ਪਿੰਡ ਚੰਗਾਲੀ ਵਾਲਾ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਪਿੰਡ ਦੇ 45 ਪਰਿਵਾਰਾਂ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਅਲਵਿਦਾ ਕਹਿੰਦੇ ਹੋਏ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਨ੍ਹਾਂ ਪਰਿਵਾਰਾਂ ਨੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ, ਇਮਾਨਦਾਰ ਪ੍ਰਸ਼ਾਸਨ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸਾਫ਼-ਸੁਥਰੀ ਅਤੇ ਵਿਕਾਸਮੁਖੀ ਕਾਰਗੁਜ਼ਾਰੀ ’ਤੇ ਭਰੋਸਾ ਜਤਾਉਂਦਿਆਂ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਦਾ ਫੁੱਲ ਮਾਲਾਵਾਂ ਪਾ ਕੇ ਅਤੇ ਸਿਰੋਪੇ ਦੇ ਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਸਬੰਧੀ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਸ਼ਮੂਲੀਅਤ ਸਿਰਫ਼ ਇੱਕ ਰਾਜਨੀਤਿਕ ਘਟਨਾ ਨਹੀਂ, ਸਗੋਂ ਲੋਕਾਂ ਦੇ ਵਧਦੇ ਵਿਸ਼ਵਾਸ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ’ਤੇ ਮੋਹਰ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕ ਰਵਾਇਤੀ ਸਿਆਸਤ ਤੋਂ ਤੰਗ ਆ ਚੁੱਕੇ ਹਨ ਅਤੇ ਅੱਗੇ ਵੀ ਆਪ ਦੀ ਹੀ ਸਰਕਾਰ ਚਾਹੁੰਦੇ ਹਨ, ਜੋ ਲੋਕਾਂ ਨਾਲ ਖੜ੍ਹੀ ...
ਕਾਨੂੰਨੀ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਅਪ੍ਰੈਲ 2026 ਤੱਕ 39.58 ਲੱਖ ਰੁਪਏ ਕੀਤੇ ਇਕੱਤਰ

ਕਾਨੂੰਨੀ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਅਪ੍ਰੈਲ 2026 ਤੱਕ 39.58 ਲੱਖ ਰੁਪਏ ਕੀਤੇ ਇਕੱਤਰ

hot news
ਚੰਡੀਗੜ੍ਹ, 27 ਮਈ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਦੇ ਲੀਗਲ ਮੈਟਰੋਲੋਜੀ ਵਿੰਗ ਵਲੋਂ ਇਸ ਸਾਲ ਜਨਵਰੀ ਤੋਂ ਅਪ੍ਰੈਲ ਤੱਕ ਇਕੱਤਰ ਕੀਤੀ ਗਈ ਕੰਪਾਊਂਡਿੰਗ ਫੀਸ, ਨਿਰੀਖਣ ਅਤੇ ਤਸਦੀਕ ਵਰਗੇ ਵੱਖ-ਵੱਖ ਮਾਪਦੰਡਾਂ ਤਹਿਤ ਮਿਸਾਲੀ ਕਾਰਗੁਜ਼ਾਰੀ ਦਿਖਾਈ ਗਈ ਹੈ। ਕੰਪਾਊਂਡਿੰਗ ਫੀਸਾਂ ਦੇ ਮਾਮਲੇ ਵਿੱਚ, ਲੀਗਲ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਅਪ੍ਰੈਲ 2026 ਤੱਕ 39.58 ਲੱਖ ਰੁਪਏ ਇਕੱਤਕ ਕੀਤੇ। ਵਿੰਗ ਨੇ ਇਸੇ ਸਮੇਂ ਦੌਰਾਨ 8864 ਨਿਰੀਖਣ ਕੀਤੇ। ਇਸ ਦੇ ਨਾਲ ਹੀ 870 ਚਲਾਨ ਕੀਤੇ ਗਏ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਹੋਰ ਵੀ ਜੋਸ਼ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ। ਜ਼ਿਕਰਯੋਗ ਹੈ ਕਿ ਵਿੰਗ ਕੋਲ ਅੰਮ੍ਰਿਤਸਰ, ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿਖੇ ਵਿਭਾਗ ਦੀ ਮਲਕੀਅਤ ਵਾਲੀਆਂ ਮਿਆਰੀ ਲੈਬਾਂ ਹਨ ਜਦੋਂ ਕਿ ਸਰਹਿੰਦ ਅਤੇ ਖੰਨਾ ਵਿਖੇ ਨਵੀਆਂ ਲੈਬਾਂ ਸਥਾਪਤ ਕੀਤੀਆਂ ਜਾਣਗੀਆਂ। ਲੀਗਲ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

breaking news
ਚੰਡੀਗੜ੍ਹ, 27 ਮਈ: ਮਹਿੰਦਰ ਚੌਧਰੀ ਜ਼ੂਆਲੋਜੀਕਲ ਪਾਰਕ, ਛੱਤਬੀੜ ਵਿਖੇ ਸੈਲਾਨੀਆਂ ਦੀ ਆਮਦ ਵਿੱਚ ਲਗਾਤਾਰ ਹੋ ਰਹੇ ਵਾਧਾ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗਲੀ ਜੀਵ ਸੰਭਾਲ ਅਤੇ ਲੋਕ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਦੇ ਨਿਰੰਤਰ ਯਤਨਾਂ ਦੇ ਪ੍ਰਤੱਖ ਨਤੀਜੇ ਦਿਖਾਈ ਦੇ ਰਹੇ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੌਜੂਦਾ ਸਾਲ ਦੇ ਪਹਿਲੇ ਪੰਜ ਮਹੀਨਿਆਂ ਵਿੱਚ ਛੱਤਬੀੜ ਚਿੜੀਆਘਰ ਵਿਖੇ 2,31,930 ਸੈਲਾਨੀਆਂ ਦੀ ਆਮਦ ਦਰਜ ਕੀਤੀ ਗਈ ਹੈ, ਜੋ ਸੂਬਾ ਸਰਕਾਰ ਦੇ ਜੰਗਲੀ ਜੀਵ ਸੰਭਾਲ ਦੀ ਦਿਸ਼ਾ ਵਿੱਚ ਕੀਤੇ ਗਏ ਯਤਨਾਂ ਨੂੰ ਦਰਸਾਉਂਦਾ ਹੈ। ਇਸ ਸਬੰਧੀ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਬਾਰੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਸਾਡੀ ਸਰਕਾਰ ਨੇ ਲੋਕਾਂ ਨੂੰ ਜੰਗਲੀ ਜੀਵਾਂ ਦੇ ਪਾਲਣ-ਪੋਸ਼ਣ ਅਤੇ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਲਗਾਤਾਰ ਕੰਮ ਕੀਤਾ ਹੈ ਅਤੇ ਲੋਕਾਂ ਵੱਲੋਂ ਮਿਲਿਆ ਹੁੰਗਾਰਾ ਬਹੁਤ ...
उत्तराखंड और पूर्वाेत्तर राज्यों में बादल फटने की घटनाएं बढ़ने की संभावनाः मुख्यमंत्री

उत्तराखंड और पूर्वाेत्तर राज्यों में बादल फटने की घटनाएं बढ़ने की संभावनाः मुख्यमंत्री

himachal news
मुख्यमंत्री ठाकुर सुखविन्द्र सिंह सुक्खू ने मंगलवार सायं शिमला के गेयटी थियेटर में नगर निगम शिमला के पूर्व उप-महापौर टिकेंद्र पंवर द्वारा संपादित पुस्तक ‘सिटी लिमिट्स-द क्राइसिज़ ऑफ अर्बनाइजेशन’ का विमोचन किया। इस अवसर पर मुख्यमंत्री ने कहा कि प्रकृति ने हिमाचल प्रदेश को स्वच्छ आबोहवा और पानी का उपहार दिया है और इन संसाधनों का संरक्षण प्रत्येक नागरिक की सामूहिक जिम्मेदारी है। उन्होंने कहा कि राज्य की राजधानी और सबसे बड़े शहर के रूप में शिमला ने पिछले कुछ वर्षों में अनेक बदलाव देखें है। उन्होंने कहा कि वह बचपन से लेकर अब तक शिमला शहर में हो रहे बदलावों को देख रहे हैं। जहां पहले जंगल हुआ करते थे, वहां अब इमारतें बन गई हैं। हिमाचल प्रदेश की भौगोलिक स्थिति को देखते हुए यहां सुनियोजित निर्माण आवश्यक है। मुख्यमंत्री ने कहा कि शिमला शहर को तारों के जाल से निजात दिलवाने के लिए 145 करोड़ रुपये की ला...
ਪਾਰਦਰਸ਼ੀ ਅਤੇ ਅਮਨ-ਅਮਾਨ ਨਾਲ ਵੋਟਾਂ ਦੀ ਗਿਣਤੀ ਲਈ ਕਾਊਂਟਿੰਗ ਸਟਾਫ਼ ਦੀ ਵਿਸ਼ੇਸ਼ ਰਿਹਰਸਲ ਸੰਪੰਨ

ਪਾਰਦਰਸ਼ੀ ਅਤੇ ਅਮਨ-ਅਮਾਨ ਨਾਲ ਵੋਟਾਂ ਦੀ ਗਿਣਤੀ ਲਈ ਕਾਊਂਟਿੰਗ ਸਟਾਫ਼ ਦੀ ਵਿਸ਼ੇਸ਼ ਰਿਹਰਸਲ ਸੰਪੰਨ

local news
ਅਮਰਗੜ੍ਹ /ਮਾਲੇਰਕੋਟਲਾ, 27 ਮਈ :                    ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਨਗਰ ਕੌਂਸਲ ਮਾਲੇਰਕੋਟਲਾ, ਨਗਰ ਕੌਂਸਲ ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਦੀ ਵੋਟਾਂ ਦੀ ਗਿਣਤੀ ਨੂੰ ਪਾਰਦਰਸ਼ੀ, ਨਿਰਪੱਖ ਅਤੇ ਅਮਨ-ਅਮਾਨ ਨਾਲ ਨੇਪਰੇ ਚੜ੍ਹਾਉਣ ਲਈ ਕਾਊਂਟਿੰਗ ਸਟਾਫ਼ ਦੀ ਵਿਸ਼ੇਸ਼ ਰਿਹਰਸਲ ਕਰਵਾਈ ਗਈ। ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਅਮਰਗੜ੍ਹ ਹਰਬੰਸ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 29 ਮਈ 2026 ਨੂੰ ਸਵੇਰੇ 08:00 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ ਅਤੇ ਇਸ ਲਈ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਕਾਊਂਟਿੰਗ ਸਟਾਫ਼ ਨੂੰ ਰਿਹਰਸਲ ਦੌਰਾਨ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਗਿਣਤੀ ਪ੍ਰਕਿਰਿਆ ਸਬੰਧੀ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ ਤਾਂ ਜੋ ਗਿਣਤੀ ਦਾ ਕੰਮ ਪੂਰੀ ਪਾਰਦਰਸ਼ਤਾ ਅਤੇ ਸੁਚੱਜੇ ਢੰਗ ਨਾਲ ਸੰਪੰਨ ਹੋ ਸਕੇ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਦੌਰਾਨ ਸੁਰ...
ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸਮੁੱਚੀ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਚਾੜ੍ਹਿਆ ਜਾਵੇਗਾ ਨੇਪਰੇ: ਡਿਪਟੀ ਕਮਿਸ਼ਨਰ

ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸਮੁੱਚੀ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਚਾੜ੍ਹਿਆ ਜਾਵੇਗਾ ਨੇਪਰੇ: ਡਿਪਟੀ ਕਮਿਸ਼ਨਰ

local news
ਸੰਗਰੂਰ, 27 ਮਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ, ਨਵੀ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਸ਼ਡਿਊਲ ਜਾਰੀ ਕੀਤਾ ਗਿਆ ਹੈ ਅਤੇ ਇਸ ਸਮੁੱਚੀ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼ ਘਰੋਂ-ਘਰੀਂ ਜਾ ਕੇ ਵੋਟਰਾਂ ਦੇ Enumeration Form ਭਰਵਾਉਣਗੇ। ਇਸ ਕਾਰਜ ਲਈ ਜ਼ਿਲ੍ਹੇ ਵਿੱਚ 1006 ਬੀ.ਐਲ.ਓਜ਼, 107 ਸੁਪਰਵਾਈਜ਼ਰ, 05 ਈ.ਆਰ.ਓ.ਜ਼ ਅਤੇ 10 ਏ.ਈ.ਆਰ.ਓਜ਼ ਸਮੇਤ ਹੋਰ ਸਹਾਇਕ ਚੋਣ ਅਮਲਾ ਲਗਾਇਆ ਗਿਆ ਹੈ। ਜ਼ਿਲ੍ਹਾ ਸੰਗਰੂਰ ਵਿੱਚ ਇਸ ਸਮੇਂ 917330 ਵੋਟਰ ਹਨ, ਜਿਸ ਅਨੁਸਾਰ ਹਰੇਕ ਬੀ.ਐਲ.ਓ. ਨੂੰ ਔਸਤ 912 ਵੋਟਰਾਂ ਦੀ SIR ਕਰਨੀ ਹੋਵੇਗੀ। ਉਨ੍ਹਾਂ ਨੂੰ ਐਸ.ਆਈ.ਆਰ. ਲਈ ਵਿਸ਼ੇਸ਼ ਸਿਖਲਾਈ ਵੀ ਦਿੱਤੀ ਜਾਵੇਗੀ ਤਾਂ ਜੋ ਰਿਵੀਜ਼ਨ ਦਾ ਕੰਮ ਸੁਚਾਰੂ ...