ਸਿਹਤ ਮੰਤਰੀ ਆਰਤੀ ਸਿੰਘ ਰਾਓ ਦੀ ਜਨਤਾ ਨੂੰ ਵੱਡੀ ਸੌਗਾਤ
ਚੰਡੀਗੜ੍ਹ, 5 ਜੂਨ - ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਦੇ ਯਤਨਾਂ ਨਾਲ ਸੂਬੇ ਦੇ ਸਿਹਤ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਦੋ ਮਹੱਤਵਪੂਰਨ ਫ਼ੈਸਲੇ ਲਏ ਗਏ ਹਨ। ਰਾਜ ਸਰਕਾਰ ਨੇ ਜਿੱਥੇ 200 ਬੈੱਡਾਂ ਦੇ ਜ਼ਿਲ੍ਹਾ ਨਾਗਰਿਕ ਹਸਪਤਾਲ, ਪਾਣੀਪਤ ਲਈ 122 ਰੇਗੂਲਰ ਅਸਾਮੀਆਂ ਅਤੇ 97 ਅਸਾਮੀਆਂ ਹਰਿਆਣਾ ਕੌਸ਼ਲ ਰੁਜ਼ਗਾਰ ਨਿਗਮ ਦੇ ਮਾਧਿਅਮ ਰਾਹੀਂ ਭਰਨ ਸਮੇਤ ਕੁੱਲ 219 ਅਸਾਮੀਆਂ ਦੀ ਸਿਰਜਣਾ ਅਤੇ ਪ੍ਰਵਾਨਗੀ ਦਿੱਤੀ ਹੈ, ਉੱਥੇ ਹੀ ਜ਼ਿਲ੍ਹਾ ਕੁਰੂਕਸ਼ੇਤਰ ਦੇ ਉਪ-ਸਿਹਤ ਕੇਂਦਰ ‘ਥਾਣਾ’ ਨੂੰ ਪ੍ਰਾਇਮਰੀ ਸਿਹਤ ਕੇਂਦਰ ਵਿੱਚ ਅਪਗ੍ਰੇਡ ਕਰਨ ਦੀ ਮਨਜ਼ੂਰੀ ਵੀ ਦਿੱਤੀ ਗਈ ਹੈ।
ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਿੱਚ ਪ੍ਰਦੇਸ਼ ਸਰਕਾਰ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਵਿੱਚ ਸਿਹਤ ਸੇਵਾਵਾਂ ਨੂੰ ਮਜ਼ਬੂਤ ਬਣਾਉਣ ਲਈ ਨਿਰੰਤਰ ਕੰਮ ਕਰ ਰਹੀ ਹੈ। ਇਨ੍ਹਾਂ ਫ਼ੈਸਲਿਆਂ ਨਾਲ ਲੋਕਾਂ ਨੂੰ ਬਿਹਤਰ, ਸੁਲਭ ਅਤੇ ਗੁਣਵੱਤਾ ਭਰਪੂਰ ਸਿਹਤ ਸਹੂਲਤਾਂ ਉਪਲਬਧ ਹੋਣਗੀਆਂ ਅਤੇ ਸਿਹਤ ਸੇਵਾਵਾਂ ਦੀ ਪਹੁੰਚ ਅਤੇ ਸਮਰੱਥਾ ਵਿੱਚ ਸ਼ਲਾਘਾਯੋਗ ਵਾਧਾ ਹੋਵੇਗਾ।
ਉਨ੍ਹਾਂ ਨੇ ਦੱਸ...








