ਦੇਸ਼ ਦੀ ਪ੍ਰਗਤੀ ਵਿੱਚ ਵਿਗਿਆਨ ਦੀ ਅਹਿਮ ਭੂਮਿਕਾ: ਹਰਜੋਤ ਬੈਂਸ ਨੇ ਵਿਦਿਆਰਥੀਆਂ ਨੂੰ ਆਪਣੀ ਜਿਗਿਆਸਾ ਵਧਾਉਣ ਲਈ ਕੀਤਾ ਉਤਸ਼ਾਹਿਤ
ਚੰਡੀਗੜ੍ਹ/ਐਸ.ਏ.ਐਸ. ਨਗਰ, 28 ਫਰਵਰੀ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਵੀਨਤਾ ਨੂੰ ਉਤਸ਼ਾਹਿਤ ਕਰਨ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਇੱਕ ਵਿਕਸਤ ਰਾਸ਼ਟਰ ਦਾ ਰਾਹ ਉਸਦੀਆਂ ਵਿਗਿਆਨਕ ਖੋਜਾਂ ਨਿਰਧਾਰਤ ਕਰਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਦੇਸ਼ ਦੀ ਵਿਕਾਸ ਕਹਾਣੀ ਨੂੰ ਵਿਸ਼ਵ ਪੱਧਰ 'ਤੇ ਪਹੁੰਚਾਉਣ ਲਈ ਜਿਗਿਆਸਾ ਦੀ ਭਾਵਨਾ (ਉਤਸੁਕਤਾ ਵਧਾਉਣ) ਨੂੰ ਅਪਣਾਉਣ ਦਾ ਸੱਦਾ ਦਿੱਤਾ।
ਰਾਸ਼ਟਰੀ ਵਿਗਿਆਨ ਦਿਵਸ ਮੌਕੇ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਰਚ ਮੋਹਾਲੀ ਵਿਖੇ ਸਾਲਾਨਾ ਸਾਇੰਸ ਫੈਸਟ "ਤੱਤਵਾ" ਦਾ ਉਦਘਾਟਨ ਕਰਦਿਆਂ, ਸਿੱਖਿਆ ਮੰਤਰੀ ਸ. ਬੈਂਸ ਨੇ ਵਿਦਿਆਰਥੀਆਂ ਨੂੰ ਵਿਗਿਆਨ ਨੂੰ ਸਿਰਫ਼ ਇੱਕ ਵਿਸ਼ੇ ਵਜੋਂ ਨਹੀਂ, ਸਗੋਂ ਰਾਸ਼ਟਰ ਦੇ ਵਿਕਾਸ ਲਈ ਇੱਕ ਅਹਿਮ ਸਾਧਨ ਵਜੋਂ ਦੇਖਣ ਦੀ ਅਪੀਲ ਕੀਤੀ।
ਸਿੱਖਿਆ ਮੰਤਰੀ ਸ. ਬੈਂਸ ਨੇ ਸੰਸਥਾ ਦੇ ਨੌਜਵਾਨ ਵਿਦਿਆਰਥੀਆਂ ਅਤੇ ਇੱਥੇ ਮੌਜੂਦ ਸਕੂਲ ਆਫ ਐਮੀਨੈਂਸ ਤੇ ਮੈਰੀਟੋਰੀਅਸ ਸਕੂਲਾਂ ਦ...






