ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ
ਡੇਰਾ ਬਾਬਾ ਨਾਨਕ, 26 ਫਰਵਰੀ ( ) ਡੇਰਾ ਬਾਬਾ ਨਾਨਕ ਹਲਕੇ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਲੋਕ ਮਿਲਣੀ ਦੌਰਾਨ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਕੇ ਸਬੰਧਤ ਵਿਭਾਗ ਰਾਹੀਂ ਹੱਲ ਕਰਵਾਈਆਂ।
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਇਤਿਹਾਸਕ ਅਤੇ ਧਾਰਮਿਕ ਹਲਕੇ ਡੇਰਾ ਬਾਬਾ ਨਾਨਕ ਅੰਦਰ ਸਰਬਪੱਖੀ ਵਿਕਾਸ ਕਰਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਉਹ ਦਿਨ ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਪਿਛਲੇ ਚਾਰ ਸਾਲਾਂ ਦੌਰਾਨ ਸਮੁੱਚੇ ਹਲਕੇ ਵਿੱਚ ਲੋਕ ਹਿੱਤ ਵਿੱਚ ਵੱਖ-ਵੱਖ ਵਿਕਾਸ ਕਾਰਜ ਕੀਤੇ ਗਏ ਹਨ ਅਤੇ ਨਿਰੰਤਰ ਵਿਕਾਸ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਖੁਦ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰ ਰਹੇ ਹਨ।
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਗੱਲਬਾਤ ਕਰਦਿਆਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਸ਼ੁਰੂਆਤ ਕੀਤੀ ਹੈ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖਾਂ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਉਨ੍ਹਾਂ ਦੱਸਿਆ ਕਿ ਡੇਰਾ ਬਾਬਾ...








