ਗੈਂਗਸਟਰਾਂ ’ਤੇ ਵਾਰ ਦਾ 36ਵਾਂ ਦਿਨ: ਪੰਜਾਬ ਪੁਲੀਸ ਵੱਲੋਂ 546 ਥਾਈਂ ਛਾਪੇਮਾਰੀ ; 148 ਗ੍ਰਿਫ਼ਤਾਰ
ਚੰਡੀਗੜ੍ਹ, 25 ਫਰਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 36ਵੇਂ ਦਿਨ ਪੰਜਾਬ ਪੁਲੀਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 546 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ , ਜੋ 20 ਜਨਵਰੀ, 2026 ਨੂੰ ਪੁਲੀਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲੀਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
36ਵੇਂ ਦਿਨ ਪੁਲੀਸ ਟੀਮਾਂ ਨੇ 148 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਥ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 11,413 ਹੋ ਗਈ ਹੈ।
ਇਸ ਤੋਂ ਇਲਾਵਾ 143 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜ...








