ਓ.ਐਸ.ਡੀ. ਸੁਖਵੀਰ ਸਿੰਘ ਨੇ ਸੁਣੀਆਂ ਧੂਰੀ ਵਾਸੀਆਂ ਦੀਆਂ ਮੁਸ਼ਕਲਾਂ
ਧੂਰੀ, 23 ਫਰਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਇਥੇ ਸਥਿਤ ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਧੂਰੀ ਹਲਕੇ ਦੇ ਵਸਨੀਕਾਂ ਨਾਲ ਮੁਲਾਕਾਤ ਕਰਦੇ ਹੋਏ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ। ਇਸ ਦੌਰਾਨ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਤੋਂ ਪਹੁੰਚੇ ਲੋਕਾਂ ਨੇ ਆਪਣੇ ਇਲਾਕਿਆਂ ਨਾਲ ਸੰਬੰਧਿਤ ਵਿਕਾਸ ਕੰਮਾਂ, ਬੁਨਿਆਦੀ ਸਹੂਲਤਾਂ, ਸੜਕਾਂ, ਪਾਣੀ ਅਤੇ ਬਿਜਲੀ ਸਪਲਾਈ ਸਬੰਧੀ ਮੁੱਦੇ ਧਿਆਨ ਵਿੱਚ ਲਿਆਂਦੇ।
ਓ.ਐਸ.ਡੀ. ਸੁਖਵੀਰ ਸਿੰਘ ਨੇ ਮੌਕੇ ‘ਤੇ ਮੌਜੂਦ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਅਤੇ ਕਿਹਾ ਕਿ ਹਰ ਇਕ ਅਰਜ਼ੀ ਨੂੰ ਗੰਭੀਰਤਾ ਨਾਲ ਲਿਆ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਲੋਕ-ਕੇਂਦਰਿਤ ਪ੍ਰਸ਼ਾਸਨ ਹੈ ਅਤੇ ਆਮ ਆਦਮੀ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ।
ਇਸ ਮੌਕੇ ਮੁੱਖ ਮੰਤਰੀ ਫੀਲਡ ਅਫ਼ਸਰ ਅਰਵਿੰਦ ਕੁਮਾਰ ਵੀ ਹਾਜ਼ਰ ਸਨ, ਜਿਨ੍ਹਾਂ ਵੱਲੋਂ ਮੌਕੇ ‘ਤੇ ਹੀ ਕਈ ਮਾਮਲਿਆਂ ਦੀ ਪ੍ਰਗਤੀ ਬਾਰੇ ਜਾਣਕਾਰੀ...








