ਮੋਗਾ ਦੀ ਇਤਿਹਾਸਕ ਰੈਲੀ ਨੇ ਨਸ਼ਿਆਂ ਵਿਰੁੱਧ ਪੰਜਾਬ ਦੀ ‘ਜੰਗ’ ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ, ਆਪਣੀਆਂ ‘ਸਿਆਸੀ ਦੁਕਾਨਾਂ’ ਬੰਦ ਹੋਣ ਦੇ ਡਰੋਂ ਵਿਰੋਧੀ ਧਿਰਾਂ ਘਬਰਾਈਆਂ: ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ੍ਹ, 17 ਫਰਵਰੀ 2026
ਆਮ ਅਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵਿਲੇਜ ਡਿਫੈਂਸ ਕਮੇਟੀ (ਵੀਡੀਸੀ) ਦੇ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ ਲਈ ਮੋਗਾ ਵਿੱਚ ਹੋਏ ਵਿਸ਼ਾਲ ਇਕੱਠ ਨੂੰ ਇੱਕ ਇਤਿਹਾਸਕ ਪਲ ਅਤੇ ਨਸ਼ਿਆਂ ਵਿਰੁੱਧ ਪੰਜਾਬ ਦੀ ਜਾਰੀ ਲੜਾਈ ਵਿੱਚ ਇੱਕ ਨਿਰਣਾਇਕ ਮੀਲ ਦਾ ਪੱਥਰ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਾਰੀ ਸ਼ਮੂਲੀਅਤ ਸੂਬੇ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕਤ ਕਰਨ ਲਈ ਜਨਤਕ ਸੰਕਲਪ ਦੀ ਇੱਕ ਨਵੀਂ ਲਹਿਰ ਨੂੰ ਦਰਸਾਉਂਦੀ ਹੈ।
ਮੰਗਲਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਸਾਲ ਮਾਰਚ ਵਿੱਚ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸ਼ੁਰੂ ਕੀਤੀ ਸੀ, ਜਿਸ ਦੇ ਸੂਬੇ ਭਰ ਵਿੱਚ ਸ਼ਾਨਦਾਰ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ।ਵੱਡੇ ਸਮੱਗਲਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹਾਂ ਵਿੱਚ ਡੱਕਿਆ ਗਿਆ, ਕੇਸ ਦਰਜ ਕੀਤੇ ਗਏ ਅਤੇ ਨਸ਼ਾ ਤਸਕਰਾਂ ਦੇ ਨੈੱਟਵਰਕ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ। ਸ...








