Wednesday, March 18
Shadow

Tag: breaking news

ਆਪ ਪੰਜਾਬ ਨੇ ਅਰਵਿੰਦ ਕੇਜਰੀਵਾਲ ਅਤੇ ਆਪ ਆਗੂਆਂ ਦੇ ਹੱਕ ਵਿੱਚ ਅਦਾਲਤ ਦੇ ਫੈਸਲੇ ਦਾ ਚੰਡੀਗੜ੍ਹ ਵਿੱਚ ਮਨਾਇਆ ਜਸ਼ਨ

ਆਪ ਪੰਜਾਬ ਨੇ ਅਰਵਿੰਦ ਕੇਜਰੀਵਾਲ ਅਤੇ ਆਪ ਆਗੂਆਂ ਦੇ ਹੱਕ ਵਿੱਚ ਅਦਾਲਤ ਦੇ ਫੈਸਲੇ ਦਾ ਚੰਡੀਗੜ੍ਹ ਵਿੱਚ ਮਨਾਇਆ ਜਸ਼ਨ

Politics
ਚੰਡੀਗੜ੍ਹ, 27 ਫਰਵਰੀ 2026 ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਹੋਰਾਂ ਨੂੰ ਬਰੀ ਕਰਨ ਦੇ ਫੈਸਲੇ ਤੋਂ ਬਾਅਦ, ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਚੰਡੀਗੜ੍ਹ ਸਥਿਤ ਪਾਰਟੀ ਦਫਤਰ ਵਿਖੇ ਬੜੇ ਉਤਸ਼ਾਹ ਨਾਲ ਇਸ ਫੈਸਲੇ ਦਾ ਜਸ਼ਨ ਮਨਾਇਆ। ਜਸ਼ਨਾਂ ਦੌਰਾਨ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਢੋਲ ਦੀ ਥਾਪ 'ਤੇ ਭੰਗੜਾ ਪਾਇਆ ਅਤੇ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਉਨ੍ਹਾਂ ਨੇ ਇਸ ਫੈਸਲੇ ਨੂੰ "ਸੱਚ ਅਤੇ ਇਮਾਨਦਾਰ ਰਾਜਨੀਤੀ ਦੀ ਜਿੱਤ" ਕਰਾਰ ਦਿੱਤਾ। ਇਸ ਮੌਕੇ ਸੀਨੀਅਰ ਆਗੂਆਂ ਵਿੱਚ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਹਰਦੀਪ ਸਿੰਘ ਮੁੰਡੀਆਂ ਅਤੇ ਹਰਜੋਤ ਬੈਂਸ ਦੇ ਨਾਲ ਸੈਂਕੜੇ ਪਾਰਟੀ ਵਰਕਰ ਮੌਜੂਦ ਸਨ। ਇਕੱਠ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਅਦਾਲਤ ਦੇ ਫੈਸਲੇ ਨੇ ਨਿਆਂਪਾਲਿਕਾ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕੀਤਾ ਹੈ ਅਤੇ ‘ਆਪ’ ਦੀ ਚੋਟੀ ਦੀ ਲੀਡਰਸ਼ਿਪ ਵਿਰੁੱਧ ਰਾਜਨੀਤੀ ਤੋਂ ਪ੍ਰੇਰਿਤ ਇਲਜ਼ਾਮਾਂ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਪਾਰਟੀ ਦਾ ਸਿ...
ਸਪੀਕਰ ਸ. ਸੰਧਵਾਂ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਸਹੁੰ ਚੁਕਾਈ

ਸਪੀਕਰ ਸ. ਸੰਧਵਾਂ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਸਹੁੰ ਚੁਕਾਈ

local news
ਫਰੀਦਕੋਟ, 27 ਫਰਵਰੀ () ਜ਼ਿਲ੍ਹਾ ਫਰੀਦਕੋਟ ਦੇ ਸਮੂਹ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅਹੁਦੇ ਦੀ ਸਹੁੰ ਚੁਕਾਈ ਗਈ। ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਵਿਧਾਇਕ ਜੈਤੋ ਸ. ਅਮੋਲਕ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਰਾਜਨੀਤੀ ਸਭ ਤੋਂ ਵੱਡੀ ਲੋਕ ਸੇਵਾ ਹੈ। ਉਨ੍ਹਾਂ ਕਿਹਾ ਕਿ ਪੰਚਾਇਤੀ ਰਾਜ ਸੰਸਥਾਵਾਂ ਲੋਕਤੰਤਰ ਦੀ ਨੀਂਹ ਹਨ ਅਤੇ ਇਨ੍ਹਾਂ ਰਾਹੀਂ ਪਿੰਡਾਂ ਦੇ ਸਮੁੱਚੇ ਵਿਕਾਸ ਨੂੰ ਨਵੀਂ ਦਿਸ਼ਾ ਮਿਲਦੀ ਹੈ। ਉਨ੍ਹਾਂ ਮੈਂਬਰਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ  ਘਰ-ਘਰ ਤੱਕ ਪਹੁੰਚਾਇਆ ਜਾਵੇ ਤਾਂ ਜੋ ਹਰ ਵਰਗ ਦੇ ਲੋਕਾਂ ਨੂੰ ਇਨ੍ਹਾਂ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਜਦੋਂ ਵੀ ਕਿਸੇ ਮੈਂਬਰ ਨੂੰ ਲੋਕ ਭਲਾਈ ਦੇ ਕੰਮ ਲਈ ਉਨ੍ਹਾਂ ਦੀ ਜਰੂਰਤ ਹੋਵੇਗੀ ਤਾਂ ਉਹ ਬਿਨਾਂ ਝਿਜਕ ਉਨ੍ਹਾਂ ਨੂੰ ਮਿਲਣ ਉਹ ਲੋਕਾਂ ਦੀ ਸੇਵਾ ਵੇਲੇ ਦਿਨ ਰਾਤ ਹਾਜ਼ਰ ਹਨ। ਇਸ...
ਦਿਵਿਆਂਗ ਅਤੇ ਸੀਨੀਅਰ ਸਿਟੀਜਨ ਵੋਟਰਾਂ ਲਈ ਸਹੂਲਤਾਂ ਸੰਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਬੈਠਕ

ਦਿਵਿਆਂਗ ਅਤੇ ਸੀਨੀਅਰ ਸਿਟੀਜਨ ਵੋਟਰਾਂ ਲਈ ਸਹੂਲਤਾਂ ਸੰਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਬੈਠਕ

local news
* ਚੋਣਾਂ ਦੌਰਾਨ ਵੋਟਰਾਂ ਲਈ ਸੁਵਿਧਾਜਨਕ ਅਤੇ ਸਮਾਨ ਅਧਿਕਾਰਾਂ ਵਾਲਾ ਵਾਤਾਵਰਣ ਯਕੀਨੀ ਬਣਾਉਣ ਦੇ ਨਿਰਦੇਸ਼ ਮਾਲੇਰਕੋਟਲਾ, 27 ਫਰਵਰੀ:                  ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਦਿਵਿਆਂਗ ਅਤੇ 85 ਸਾਲ ਤੋਂ ਉਪਰ ਦੇ ਸੀਨੀਅਰ ਸਿਟੀਜਨ ਵੋਟਰਾਂ ਦੀ ਸਹੂਲਤ ਲਈ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਬੈਠਕ ਆਯੋਜਿਤ ਕੀਤੀ ਗਈ। ਬੈਠਕ ਦੀ ਪ੍ਰਧਾਨਗੀ ਕਰਦਿਆਂ ਸਹਾਇਕ ਕਮਿਸ਼ਨਰ ਮਨਦੀਪ ਕੌਰ ਨੇ ਕਿਹਾ ਕਿ ਦਿਵਿਆਂਗਜਨ ਸਮਾਜ ਦਾ ਮਹੱਤਵਪੂਰਨ ਹਿੱਸਾ ਹਨ ਅਤੇ ਚੋਣ ਪ੍ਰਕਿਰਿਆ ਦੌਰਾਨ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸੁਵਿਧਾ ਪ੍ਰਦਾਨ ਕਰਨਾ ਪ੍ਰਸ਼ਾਸਨ ਦੀ ਪ੍ਰਾਥਮਿਕਤਾ ਹੈ।                 ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਦਿਵਿਆਂਗਜਨਾਂ ਅਤੇ 85 ਸਾਲ ਤੋਂ ਵੱਧ ਉਮਰ ਦੇ ਸੀਨੀਅਰ ਸਿਟੀਜਨਾਂ ਲਈ ਤਿਆਰ ਕੀਤੀ ‘ਸਕਸ਼ਮ ਐਪ’ਬਾਰੇ ਵਿਆਪਕ ਜਾਗਰੂਕਤਾ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਇਸ ਐਪ ਰਾਹੀਂ ਦਿਵਿਆਂਗ ਵੋਟਰ ਆਪਣੀ ਰਜਿਸਟ੍ਰੇਸ਼ਨ ਅਤੇ ਵੋਟ ਵਿੱਚ ਸੋਧ ਘਰ ਬੈਠੇ ਕਰ ਸਕਦੇ ਹਨ, ਇਸ ਤੋਂ ਇਲਾਵਾ ਮਤਦਾਨ ਦੇ ਦਿਨ ਵ੍ਹੀ...
ਦੂਸ਼ਿਤ ਪਾਣੀ ਕਰਕੇ ਫੈਲੀ ਬਿਮਾਰੀ ਤੋਂ ਬਚਾਅ ਲਈ ਲਗਾਇਆ ਮੈਡੀਕਲ ਕੈਂਪ

ਦੂਸ਼ਿਤ ਪਾਣੀ ਕਰਕੇ ਫੈਲੀ ਬਿਮਾਰੀ ਤੋਂ ਬਚਾਅ ਲਈ ਲਗਾਇਆ ਮੈਡੀਕਲ ਕੈਂਪ

local news
ਫਿਰੋਜ਼ਪੁਰ,27 ਫ਼ਰਵਰੀ (            ) ਸਿਵਲ ਸਰਜਨ ਫ਼ਿਰੋਜ਼ਪੁਰ ਡਾ ਰਾਜੀਵ ਪਰਾਸ਼ਰ ਦੇ ਹੁਕਮਾਂ ਤੇ ਕਮਿਊਨਿਟੀ ਹੈਲਥ ਸੈਂਟਰ ਮਮਦੋਟ ਅਧੀਨ ਪੈਂਦੇ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਦੂਸ਼ਿਤ ਪਾਣੀ ਪੀਣ ਕਾਰਨ ਬੀਮਾਰ ਹੋਏ ਪਿੰਡ ਵਾਸੀਆ ਦੀ ਸਿਹਤ ਯਾਬੀ ਲਈ ਸਿਹਤ ਵਿਭਾਗ ਵਲੋ ਲਗਾਤਾਰ ਕੈਂਪ ਲਗਾ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਅੱਜ ਪਿੰਡ ਵਿੱਚ ਸਿਹਤ ਵਿਭਾਗ ਵਲੋ ਲਗਾਏ ਗਏ ਮੇਗਾ ਮੈਡੀਕਲ ਕੈਂਪ ਵਿੱਚ ਸਿਵਲ ਹਸਪਤਾਲ ਫਿਰੋਜ਼ਪੁਰ ਤੋ ਮਾਹਿਰ ਡਾਕਟਰਾਂ ਦੀ ਟੀਮ ਵਿਸ਼ੇਸ਼ ਤੌਰ ’ਤੇ ਪੁੱਜੀ ਜਿਨ੍ਹਾਂ ਵਲੋ ਲੋਕਾਂ ਦੀ ਸਿਹਤ ਸੰਬੰਧੀ ਜਾਂਚ ਕਰ ਦਵਾਈਆਂ ਦਿਤੀਆਂ ਗਈਆਂ।             ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਨੇ ਦੱਸਿਆ ਕਿ ਮੈਡੀਕਲ ਕੈਂਪ ਦੌਰਾਨ ਪਿੰਡ ਵਾਸੀਆਂ ਦੇ ਲੈਬ ਟੈਸਟ ਕੀਤੇ ਵੀ ਗਏ। ਦੁਪਹਿਰ ਤੱਕ 50 ਦੇ ਕਰੀਬ ਕੀਤੇ ਗਏ ਲੈਬ ਟੈਸਟਾਂ ਚੋਂ ਸਿਰਫ਼ 4 ਟੈਸਟਾਂ ਵਿੱਚ ਪੀਲੀਏ ਦੇ ਲੱਛਣ ਪਾਏ ਗਏ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪਾਣੀ ਦੇ ਨਮੂਨੇ ਲੈ ਜਾਂਚ ਲਈ ਲੈਬੋਰੋਟਰੀ ਭੇਜੇ ਗਏ। ਜਿਲ੍ਹਾ ਫੂਡ ਅਫ਼ਸਰ ਦੀ ਟੀਮ ਵੱਲੋ ਪਿੰਡ ਵਿੱਖੇ ਕੁੱ...
ਮਾਨ ਸਰਕਾਰ ਵਲੋਂ ਜ਼ਿਲ੍ਹੇ ਦੀਆਂ ਸੜਕਾਂ ਲਈ 248 ਕਰੋੜ ਰੁਪਏ ਜਾਰੀ: ਮੀਤ ਹੇਅਰ

ਮਾਨ ਸਰਕਾਰ ਵਲੋਂ ਜ਼ਿਲ੍ਹੇ ਦੀਆਂ ਸੜਕਾਂ ਲਈ 248 ਕਰੋੜ ਰੁਪਏ ਜਾਰੀ: ਮੀਤ ਹੇਅਰ

Punjab
ਬਰਨਾਲਾ/ ਧਨੌਲਾ, 27 ਫਰਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚੇ ਵਿਚ ਸੁਧਾਰ ਲਈ ਵਿਕਾਸ ਕਾਰਜ ਕਰਾਏ ਜਾ ਰਹੇ ਹਨ।ਸਰਕਾਰ ਵਲੋਂ ਜ਼ਿਲ੍ਹਾ ਬਰਨਾਲਾ ਵਿੱਚ ਸਿਰਫ਼ ਸੜਕਾਂ ਲਈ 248 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਧਨੌਲਾ ਤੋਂ ਬੁੱਗਰਾਂ ਰੋਡ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਇਸ ਮੌਕੇ ਕਿਹਾ ਕਿ ਅੱਜ ਕਰੀਬ ਪੌਣੇ 19 ਕਰੋੜ ਰੁਪਏ ਦੀ ਲਾਗਤ ਨਾਲ 4 ਸੜਕਾਂ ਦੇ ਕੰਮਾਂ ਦਾ ਨੀਂਹ ਪੱਥਰ ਰੱਖਿਆ ਗਿਆ ਹੈ ਜਿਨ੍ਹਾਂ ਨੂੰ ਚੌੜਾ ਕਰਕੇ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਇਲਾਕੇ ਦੀਆਂ ਪੁਰਾਣੀਆਂ 10 ਫੁੱਟੀਆਂ ਸੜਕਾਂ ਨੂੰ 18 ਫੁੱਟ ਚੌੜਾ ਕੀਤਾ ਜਾ ਰਿਹਾ ਹੈ ਜਦਕਿ ਇਸ ਤੋਂ ਪਹਿਲਾਂ ਸਰਕਾਰਾਂ ਵੇਲੇ ਇਨ੍ਹਾਂ ਸੜਕਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਅਤੇ ਇਹ ਸੜਕਾਂ ਮਾਨ ਸਰਕਾਰ ਵਲੋਂ 18 ਫੁੱਟੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ...
ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

Punjab
ਬਰਨਾਲਾ, 27 ਫਰਵਰੀ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਮਿਸ ਅੰਸ਼ੂਲ ਬੇਰੀ ਵੱਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਸ਼੍ਰੀ ਮਦਨ ਲਾਲ, ਚੀਫ਼ ਲੀਗਲ ਏਡ ਡਿਫੈਂਸ ਕਾਉਂਸਲ ਸ਼੍ਰੀ ਗੁਰਮੇਲ ਸਿੰਘ ਗਿੱਲ, ਅਸਿਸਟੈਂਟ ਲੀਗਲ ਏਡ ਡਿਫੈਂਸ ਕੌਂਸਲ ਬਰਨਾਲਾ ਮਿਸ ਲਵਲੀਨ ਕੌਰ ਹਾਜ਼ਰ ਸਨ। ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੇ ਜੇਲ੍ਹ ਬੰਦੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਜਾਇਜ਼ਾ ਲਿਆ ਅਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਵਾਇਆ। ਉਨ੍ਹਾਂ ਵੱਲੋਂ ਜੇਲ੍ਹ ਬੈਰਕਾਂ ਅਤੇ ਰਸੋਈ ਘਰ ਦੀ ਚੈਕਿੰਗ ਕੀਤੀ ਗਈ ਅਤੇ ਸਾਫ਼—ਸਫ਼ਾਈ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਮਾਨਯੋਗ ਸੁਪਰੀਮ ਕੋਰਟ ਅਤੇ ਮਾਨਯੋਗ ਹਾਈ ਕੋਰਟ ...
ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Punjab
ਚੰਡੀਗੜ੍ਹ 27 ਫਰਵਰੀ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਬਠਿੰਡਾ ਦੇ ਕੋਟ ਸ਼ਮੀਰ ਦੇ ਮਾਲ ਦਫ਼ਤਰ ਵਿਖੇ ਤਾਇਨਾਤ ਪਟਵਾਰੀ ਮਨਜੋਤ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਕੋਟ ਸ਼ਮੀਰ, ਜ਼ਿਲ੍ਹਾ ਬਠਿੰਡਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਆਪਣੇ ਰਿਸ਼ਤੇਦਾਰ ਦੀ ਜੱਦੀ ਜਾਇਦਾਦ ਦੇ ਇੰਤਕਾਲ ਲਈ ਦੋਸ਼ੀ ਪਟਵਾਰੀ ਨੂੰ ਮਿਲਿਆ ਸੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਪਟਵਾਰੀ ਨੇ ਉਸਦੇ ਰਿਸ਼ਤੇਦਾਰ ਦੀ ਜਾਇਦਾਦ ਦੇ ਇੰਤਕਾਲ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਸਾਰੀ ਗੱਲਬਾਤ ਰਿਕਾਰਡ ਕਰ ਲਈ। ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸਨੇ ਪੰਜਾਬ ਵਿਜੀਲੈਂਸ ਬਿ...
ਹੋਲਾ ਮੁਹੱਲਾ: ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦੀ ਸੁਰੱਖਿਆ  ਲਈ 5000 ਪੁਲਿਸ ਮੁਲਾਜ਼ਮ ਤਾਇਨਤਾ, 21 ਪਾਰਕਿੰਗਾਂ ਤੇ ਸ਼ਟਲ ਸੇਵਾਵਾਂ ਦੀ ਵੀ ਦਿੱਤੀ ਜਾਵੇਗੀ ਸਹੂਲਤ

ਹੋਲਾ ਮੁਹੱਲਾ: ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦੀ ਸੁਰੱਖਿਆ ਲਈ 5000 ਪੁਲਿਸ ਮੁਲਾਜ਼ਮ ਤਾਇਨਤਾ, 21 ਪਾਰਕਿੰਗਾਂ ਤੇ ਸ਼ਟਲ ਸੇਵਾਵਾਂ ਦੀ ਵੀ ਦਿੱਤੀ ਜਾਵੇਗੀ ਸਹੂਲਤ

Politics, Punjab
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 26 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾਣ ਵਾਲੇ ਪਵਿੱਤਰ ਤਿਉਹਾਰ ਹੋਲਾ ਮੁਹੱਲਾ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਦੇ ਮੱਦੇਨਜ਼ਰ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਇਸ ਧਾਰਮਿਕ ਸਮਾਗਮ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਉਥੋਂ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ । ਜ਼ਿਕਰਯੋਗ ਹੈ ਕਿ ਤਿੰਨ ਰੋਜ਼ਾ  ਸਾਲਾਨਾ  ਹੋਲਾ ਮੁਹੱਲਾ 2 ਮਾਰਚ ਤੋਂ 4 ਮਾਰਚ, 2026 ਤੱਕ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ। ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਰੂਪਨਗਰ ਰੇਂਜ ਨਾਨਕ ਸਿੰਘ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਰੂਪਨਗਰ ਮਨਿੰਦਰ ਸਿੰਘ ਨਾਲ ਇੱਕ ਤਾਲਮੇਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਨਿਰਦੇਸ਼ ਦਿੱਤੇ ਕਿ ਦੁਨੀਆ ਭਰ ਤੋਂ ਖਾਲਸੇ ਦੇ ਜਨਮ ਸਥਾਨ ’ਤੇ ਨੱਤਮਤਸਕ ਹੋਣ ਵਾਲੀਆਂ ਲੱਖਾਂ ਸੰਗਤਾਂ  ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਜਾਣ। ...
ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

Punjab
ਚੰਡੀਗੜ੍ਹ, 26 ਫਰਵਰੀ 2026: ਭਗਵੰਤ ਮਾਨ ਸਰਕਾਰ ਦੀ ਆਗਵਾਈ ਹੇਠ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ (ਪੀਐਸਆਰਐਲਐਮ) ਵੱਲੋਂ 18 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਵਿਆਪਕ ਪੱਧਰ ‘ਤੇ ਮਨਾਇਆ ਜਾ ਰਿਹਾ ਹੈ ਜਿਸ ਦੌਰਾਨ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਹਲਕਿਆਂ, ਜ਼ਿਲ੍ਹਿਆਂ ਅਤੇ ਸੂਬਾ ਪੱਧਰ 'ਤੇ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਸਮਾਗਮ ਦੌਰਾਨ 100 ਚੋਟੀ ਦੇ ਉੱਦਮੀਆਂ ਲਈ ਹਰੇਕ ਨੂੰ 25,000 ਰੁਪਏ ਦਿੱਤੇ ਜਾਣਗੇ। ਦੱਸਣਯੋਗ ਹੈ ਕਿ ਸਵੈ-ਸਹਾਇਤਾ ਸਮੂਹਾਂ ਦੀਆਂ ਗੈਰ-ਕਾਰਗੁਜ਼ਾਰੀ ਸੰਪਤੀਆਂ ਦੀ ਦਰ 18 ਫ਼ੀਸਦ ਤੋਂ ਘੱਟ 2.16 ਫ਼ੀਸਦ ਹੋ ਗਈ ਹੈ। ਇਸ ਸਬੰਧੀ ਵੱਡੇ ਪੱਧਰ 'ਤੇ ਜਸ਼ਨਾਂ ਦਾ ਐਲਾਨ ਕਰਦਿਆਂ ਅਤੇ ਸਾਲ 2022 ਤੋਂ ਬਾਅਦ ਦਿੱਤੇ ਜਾ ਰਹੇ ਵਿੱਤੀ ਅਤੇ ਸੰਸਥਾਗਤ ਲਾਭਾਂ ਬਾਰੇ ਜਾਣਕਾਰੀ ਦਿੰਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸਰਕਾਰ ਵੱਲੋਂ ਸੂਬੇ ਭਰ ਵਿੱਚ ਸਵੈ-ਸਹਾਇਤਾ ਸਮੂਹਾਂ ਦਾ ਵਿਸਥਾਰ ਕੀਤਾ ਗਿਆ ਹੈ, ਫੰਡਿੰਗ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਪੇਂਡੂ ਔਰਤਾਂ ਦੀ ਸਥਿਤੀ ਨੂੰ ਮਜ਼ਬੂਤ ਕੀਤਾ ਗਿਆ ਹੈ। ...
ਪੈਨਸ਼ਨਰ ਸੇਵਾ ਪੋਰਟਲ ਦੇ ਸਾਰੇ ਲੰਬਿਤ ਮੁੱਦਿਆਂ ਦਾ 31 ਮਾਰਚ, 2026 ਤੱਕ ਨਿਪਟਾਰਾ ਕਰਨਾ ਲਾਜ਼ਮੀ, ਅਣਗਹਿਲੀ ਵਰਤਣ ਵਾਲੇ ਬੈਂਕਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ: ਹਰਪਾਲ ਸਿੰਘ ਚੀਮਾ

ਪੈਨਸ਼ਨਰ ਸੇਵਾ ਪੋਰਟਲ ਦੇ ਸਾਰੇ ਲੰਬਿਤ ਮੁੱਦਿਆਂ ਦਾ 31 ਮਾਰਚ, 2026 ਤੱਕ ਨਿਪਟਾਰਾ ਕਰਨਾ ਲਾਜ਼ਮੀ, ਅਣਗਹਿਲੀ ਵਰਤਣ ਵਾਲੇ ਬੈਂਕਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ: ਹਰਪਾਲ ਸਿੰਘ ਚੀਮਾ

Politics
ਚੰਡੀਗੜ੍ਹ, 26 ਫਰਵਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਵੱਖ-ਵੱਖ ਬੈਂਕਾਂ ਨਾਲ ਇੱਕ ਵਿਆਪਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਦਾ ਉਦੇਸ਼ ਪੈਨਸ਼ਨਰ ਸੇਵਾ ਪੋਰਟਲ (ਪੀ ਐਸ ਪੀ) 'ਤੇ ਲੰਬਿਤ ਪਏ ਮੁੱਦਿਆਂ ਨੂੰ ਹੱਲ ਕਰਨਾ ਸੀ। ਵਾਰ-ਵਾਰ ਹੋ ਰਹੀ ਦੇਰੀ ਅਤੇ ਸਮਾਂ-ਸੀਮਾਵਾਂ ਦੀ ਉਲੰਘਣਾ 'ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸਾਰੇ ਲੰਬਿਤ ਮਾਮਲਿਆਂ ਨੂੰ ਕਲੀਅਰ ਕਰਨ ਲਈ 31 ਮਾਰਚ, 2026 ਦੀ ਸਖ਼ਤ ਡੈੱਡਲਾਈਨ ਤੈਅ ਕੀਤੀ ਅਤੇ ਸਪੱਸ਼ਟ ਕੀਤਾ ਕਿ ਅੱਗੇ ਤੋਂ ਕੋਈ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬੈਂਕ ਪਹਿਲਾਂ ਵੀ ਤੈਅ ਸਮਾਂ-ਸਾਰਣੀ ਦੀ ਪਾਲਣਾ ਕਰਨ ਵਿੱਚ ਅਸਫਲ ਰਹੇ ਸਨ, ਜਿਸ ਕਾਰਨ ਪੰਜਾਬ ਸਰਕਾਰ ਨੂੰ ਉਨ੍ਹਾਂ ਦੀ ਬੇਨਤੀ 'ਤੇ ਤਰੀਕਾਂ ਵਿੱਚ ਵਾਧਾ ਕਰਨਾ ਪਿਆ। ਉਨ੍ਹਾਂ ਕਿਹਾ, “ਇਨ੍ਹਾਂ ਛੋਟਾਂ ਦੇ ਬਾਵਜੂਦ, ਪ੍ਰਮੁੱਖ ਵਿੱਤੀ ਸੰਸਥਾਵਾਂ ਵਿੱਚ ਭਾਰੀ ਬੈਕਲਾਗ ਬਰਕਰਾਰ ਹੈ। ਇਹ ਸਥਿਤੀ ਨਾ-ਮਨਜ਼ੂਰ ਹੈ। ਪੈਨਸ਼ਨਰ ਸੇਵਾ ਪੋਰਟਲ ਨਾਲ ਸਬੰਧਤ ਸਾ...