ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਪੜਾਅ-3 ਤਹਿਤ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਿਹਰੀ ਮੌਕਾ
ਗੁਰਦਾਸਪੁਰ 4 ਜੂਨ - ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਪੜਾਅ 3 ਸ਼ੁਰੂ ਕੀਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ(ਜ)-ਕਮ-ਸੀ.ਈ.ੳ. ਡੀ.ਬੀ.ਈ.ਈ ਗੁਰਦਾਸਪੁਰ ਸ੍ਰੀ ਗੁਰਸਿਮਰਨ ਸਿੰਘ ਢਿੱਲੋਂ ਨੇ ਦੱਸਿਆ ਕਿ ਨੌਜਵਾਨ ਜੋ ਰੋਜਗਾਰ ਦੇ ਮੌਕੇ ਪ੍ਰਾਪਤ ਕਰਨਾ ਚਾਹੁੰਦੇ ਹਨ, ਉਹ
https://pminternship.mca.gov.in/ ਵੈਬਸਾਈਟ 'ਤੇ ਜਾ ਕੇ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਪੜਾਅ 3 ਦੇ ਤਹਿਤ ਚੋਟੀ ਦੀਆਂ ਕੰਪਨੀਆਂ ਵਿੱਚ ਕੰਮ ਕਰਨ ਦਾ ਤਜਰਬਾ ਅਤੇ ਹੁਨਰ ਪ੍ਰਾਪਤ ਕਰਨ ਲਈ ਅਰਜੀ ਫਾਰਮ ਅਪਲਾਈ ਕਰ ਸਕਦੇ ਹਨ ।
ਉਨ੍ਹਾਂ ਦੱਸਿਆ ਕਿ ਸ ਸਕੀਮ ਦਾ ਉਦੇਸ਼ ਨੌਜਵਾਨਾਂ ਨੂੰ ਅਸਲ ਕਾਰੋਬਾਰੀ ਮਾਹੌਲ ਵਿੱਚ ਸਿਖਲਾਈ ਦੇ ਕੇ ਉਨ੍ਹਾਂ ਦੀ ਰੁਜ਼ਗਾਰ ਯੋਗਤਾ ਨੂੰ ਵਧਾਉਣਾ ਹੈ । ਚੁਣੇ ਗਏ ਇੰਟਰਨਜ਼ ਨੂੰ ਪੂਰੀ ਇੰਟਰਨਸ਼ਿਪ ਦੌਰਾਨ 9,000/- ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ । ਜੋ ਸਿੱਖਿਆਰਥੀ/ਨੌਜਵਾਨ ਇਸ ਇੰਟਰਨਸ਼ਿਪ ਨੂੰ ਪੂਰਾ ਕਰੇਗਾ, ਉਸਨੂੰ ਸਰਕਾਰ ਵਲੋਂ ਪ੍ਰਧਾਨ ਮੰਤਰੀ ਜੀਵਨ ਜੋਯਤੀ ਬੀਮਾ ਯੋਜਨਾ ਅਤੇ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਤਹਿਤ ਬੀਮਾ ਕਰਵਰੇਜ ਵੀ ਪ੍ਰਦਾਨ ਕੀਤਾ ਜਾਵੇਗ...








