ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਅੱਤਵਾਦ ਨੈੱਟਵਰਕ ਦਾ ਪਰਦਾਫਾਸ਼; 42.9 ਕਿਲੋਗ੍ਰਾਮ ਹੈਰੋਇਨ, 4 ਹੈਂਡ ਗ੍ਰਨੇਡ, ਇੱਕ ਪਿਸਤੌਲ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 29 ਜਨਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵਿਲੇਜ ਡਿਫੈਂਸ ਕਮੇਟੀ (ਵੀਡੀਸੀ) ਦੇ ਸਹਿਯੋਗ ਨਾਲ 42.9 ਕਿਲੋਗ੍ਰਾਮ ਹੈਰੋਇਨ, ਚਾਰ ਹੈਂਡ ਗ੍ਰਨੇਡ ਅਤੇ ਇੱਕ ਸਟਾਰ-ਮਾਰਕ ਪਿਸਤੌਲ ਸਮੇਤ 46 ਜ਼ਿੰਦਾ ਕਾਰਤੂਸ ਬਰਾਮਦ ਕਰਕੇ ਸਰਹੱਦ ਪਾਰੋਂ ਨਾਰਕੋ-ਅੱਤਵਾਦ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਇਹ ਆਪਰੇਸ਼ਨ ਵੀਡੀਸੀਜ਼ - ਪੰਜਾਬ ਸਰਕਾਰ ਦੀ ਪ੍ਰਮੁੱਖ ਪਹਿਲਕਦਮੀ ਜਿਸਦਾ ਉਦੇਸ਼ ਅੰਦਰੂਨੀ ਸੁਰੱਖਿਆ ਅਤੇ ਨਸ਼ਾ ਵਿਰੋਧੀ ਯਤਨਾਂ ਵਿੱਚ ਭਾਈਚਾਰਕ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਹੈ, ਜ਼ਰੀਏ ਪ੍ਰਾਪਤ ਕਾਰਵਾਈਯੋਗ ਅਤੇ ਭਰੋਸੇਯੋਗ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਚਲਾਇਆ ਗਿਆ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥ, ਹਥਿਆਰ ਅਤੇ ਵਿਸਫੋਟਕ ਸਮੱਗਰੀ ਅੰ...








