ਪੰਜਾਬ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਅਤੇ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਸਾਰੇ ਪਲੇਅ-ਵੇਅ ਸਕੂਲਾਂ ਦੀ ਲਾਜ਼ਮੀ ਔਨਲਾਈਨ ਰਜਿਸਟ੍ਰੇਸ਼ਨ ਲਈ ਪੋਰਟਲ ਕੀਤਾ ਲਾਂਚ : ਡਾ. ਬਲਜੀਤ ਕੌਰ
ਚੰਡੀਗੜ੍ਹ, 21 ਜਨਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਬੱਚਿਆਂ ਦੇ ਸਰਵਪੱਖੀ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿਖੇ ਕਰਵਾਈ ਮੀਡੀਆ ਕਾਨਫਰੰਸ ਦੌਰਾਨ ਪਲੇਅ-ਵੇਅ ਸਕੂਲਾਂ ਲਈ ਇੱਕ ਆਨਲਾਈਨ ਰਜਿਸਟ੍ਰੇਸ਼ਨ ਪੋਰਟਲ ਸ਼ੁਰੂ ਕਰਨ ਦਾ ਐਲਾਨ ਕੀਤਾ।
ਮੀਡੀਆ ਨੂੰ ਸੰਬੋਧਨ ਕਰਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, ‘‘ ਪੰਜਾਬ ਵਿੱਚ ਚੱਲ ਰਹੇ ਸਾਰੇ ਪਲੇਅ-ਵੇਅ ਸਕੂਲਾਂ ਸਮੇਤ ਛੇ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨ ਵਾਲੇ ਨਿੱਜੀ ਸਕੂਲਾਂ ਨੂੰ ਇਸ ਪੋਰਟਲ ’ਤੇ ਰਜਿਸਟ੍ਰੇਸ਼ਨ ਕਰਨੀ ਲਾਜ਼ਮੀ ਹੋਵੇਗੀ। ਇਹ ਕਦਮ ਬੱਚਿਆਂ ਦੀ ਸਿੱਖਿਆ, ਸੁਰੱਖਿਆ ਅਤੇ ਸਮੁੱਚੇ ਵਿਕਾਸ ਦੀ ਪ੍ਰਭਾਵੀ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਚੁੱਕਿਆ ਗਿਆ ਹੈ।’’
ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਨੇ ਦੱਸਿਆ ਕਿ ਛੇ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਇੱਕ’ੋ ਤਰ੍ਹਾਂ ਦਾ ਪਾਠਕ੍ਰਮ ਤਿਆਰ ਕੀਤਾ ਜਾ ਰਿਹਾ...







