ਧੂਰੀ ਹਲਕੇ ਦੇ ਪਿੰਡ ਕੱਕੜਵਾਲ ‘ਚ 2.20 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ
ਧੂਰੀ, 18 ਜਨਵਰੀ:
ਧੂਰੀ ਹਲਕੇ ਦੇ ਪਿੰਡ ਕੱਕੜਵਾਲ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡ ਦੇ ਸਰਬਪੱਖੀ ਵਿਕਾਸ ਨੂੰ ਤਰਜੀਹ ਦਿੰਦਿਆਂ ਲਗਭਗ 2.20 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਇਨ੍ਹਾਂ ਵਿਕਾਸ ਪ੍ਰੋਜੈਕਟਾਂ ਦਾ ਉਦੇਸ਼ ਪਿੰਡ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਪਿੰਡ ਵਾਸੀਆਂ ਨੂੰ ਸਾਫ਼, ਸੁਚੱਜਾ ਅਤੇ ਸੁਰੱਖਿਅਤ ਵਾਤਾਵਰਣ ਪ੍ਰਦਾਨ ਕਰਨਾ ਹੈ।
ਪਿੰਡ ਕੱਕੜਵਾਲ ਦੇ ਸਰਪੰਚ ਜਗਜੀਤ ਸਿੰਘ ਨੇ ਦੱਸਿਆ ਕਿ ਪਿੰਡ ਕੱਕੜਵਾਲ ਤੋਂ ਕਹੇਰੂ ਨੂੰ ਜੋੜਨ ਵਾਲੀ ਲਗਭਗ 2.20 ਕਿਲੋਮੀਟਰ ਲੰਬੀ ਸੜਕ ਦਾ ਨਿਰਮਾਣ 1.23 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਮੰਡੀ ਬੋਰਡ ਵੱਲੋਂ ਕੀਤਾ ਜਾ ਰਿਹਾ ਹੈ। ਇਸ ਸੜਕ ਦੀ ਚੌੜਾਈ 10 ਫੁੱਟ ਤੋਂ ਵਧਾ ਕੇ 18 ਫੁੱਟ ਕੀਤੀ ਜਾ ਰਹੀ ਹੈ, ਜਿਸ ਨਾਲ ਆਵਾਜਾਈ ਆਸਾਨ ਹੋਵੇਗੀ ਅਤੇ ਆਲੇ-ਦੁਆਲੇ ਦੇ ਪਿੰਡਾਂ ਨਾਲ ਬਿਹਤਰ ਪਹੁੰਚ ਬਣੇਗੀ।
ਸ. ਜਗਜੀਤ ਸਿੰਘ ਨੇ ਦੱਸਿਆ ਪਿੰਡ ਵਿੱਚ 16.50 ਲੱਖ ਰੁਪਏ ਨਾਲ ਸੀਵਰੇਜ ਪਾਈਪ ਲਾਈਨ ਪਾਉਣ ਦਾ ਕੰਮ ਵੀ ਜੰਗੀ ਪੱਧਰ ’ਤੇ ਜਾਰੀ ਹੈ...








