ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸ਼ਾਮ ਲਾਲ ਗੋਇਲ ਨੂੰ ਸ਼ਰਧਾ ਪੁਸ਼ਪ ਅਰਪਿਤ
ਖਨੌਰੀ/ਸੁਨਾਮ, 11 ਜਨਵਰੀ
ਜਿਹੜਾ ਵੀ ਇਨਸਾਨ ਦੁਨੀਆਂ ਵਿੱਚ ਆਇਆ ਹੈ, ਉਸ ਨੇ ਇੱਕ ਦਿਨ ਇੱਥੋਂ ਜਾਣਾ ਹੀ ਜਾਣਾ ਹੈ। ਪਰ ਕੁਝ ਲੋਕ ਅਜਿਹੇ ਹੁੰਦੇ ਹਨ, ਜਿਹੜੇ ਆਪਣੇ ਗੁਣਾਂ ਨਾਲ ਸਮਾਜ ਵਿੱਚ ਅਜਿਹੀ ਮਹਿਕ ਛੱਡ ਜਾਂਦੇ ਹਨ ਕਿ ਦੁਨੀਆਂ ਤੋਂ ਜਾਣ ਤੋਂ ਬਾਅਦ ਵੀ ਉਹ ਖੁਸ਼ਬੂ ਸਮਾਜ ਵਿੱਚ ਕਾਇਮ ਰਹਿੰਦੀ ਹੈ ਤੇ ਲੋਕ ਅਜਿਹੇ ਲੋਕਾਂ ਨੂੰ ਸਦਾ ਯਾਦ ਰੱਖਦੇ ਹਨ।
ਸਵਰਗੀ ਸ਼੍ਰੀ ਸ਼ਾਮ ਲਾਲ ਗੋਇਲ ਪੁੱਤਰ ਸ਼੍ਰੀ ਬਾਬੂ ਰਾਮ ਗੋਇਲ ਵੀ ਅਜਿਹੀ ਹੀ ਸ਼ਖਸੀਅਤ ਦੇ ਮਾਲਕ ਸਨ ਤੇ ਉਹਨਾਂ ਵੱਲੋਂ ਸਮਾਜ ਦੀ ਬਿਹਤਰੀ ਲਈ ਪਾਏ ਯੋਗਦਾਨ ਨੂੰ ਸਦਾ ਯਾਦ ਰੱਖਿਆ ਜਾਵੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸ਼੍ਰੀ ਸ਼ਾਮ ਲਾਲ ਗੋਇਲ ਨਮਿਤ ਸ੍ਰੀ ਗਰੁੜ ਪੁਰਾਣ ਜੀ ਦੇ ਪਾਠ ਦਾ ਭੋਗ ਅਤੇ ਰਸਮ ਪਗੜੀ ਸਮਾਰੋਹ ਵਿੱਚ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਕੀਤਾ। ਇਸ ਮੌਕੇ ਉਹਨਾਂ ਨੇ ਪ੍ਰਾਰਥਨਾ ਕੀਤੀ ਕਿ ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਜ਼ਿਕਰਯੋਗ ਹੈ ਕਿ ਸ਼੍ਰੀ ਸ਼ਾਮ ਲਾਲ ਗੋਇਲ, ਕੈਬਨਿਟ ਮੰਤਰੀ ਸ਼੍ਰ...








