ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਅਧਿਕਾਰੀ ਸੇਵਾ ਦੀ ਭਾਵਨਾ ਨਾਲ ਕੰਮ ਕਰਨ – ਡਿਪਟੀ ਕਮਿਸ਼ਨਰ
ਸ੍ਰੀ ਅਨੰਦਪੁਰ ਸਾਹਿਬ 08 ਜਨਵਰੀ ()
ਹੋਲੇ ਮਹੱਲੇ ਦਾ ਤਿਉਹਾਰ ਕੀਰਤਪੁਰ ਸਾਹਿਬ ਅਤੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ, ਜਿਸ ਦੇ ਲਈ ਪ੍ਰਸ਼ਾਸਨ ਵੱਲੋਂ ਵਿਆਪਕ ਪੱਧਰ ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਇਹਨਾਂ ਤਿਆਰੀਆਂ ਦੀ ਰੂਪ ਰੇਖਾ ਤਹਿ ਕਰਨ ਅਤੇ ਇਹਨਾਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜਿਲ੍ਹਾ ਰੂਪਨਗਰ ਦੇ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਆਈ.ਏ.ਐਸ.ਵੱਲੋਂ ਅੱਜ ਇੱਕ ਵਿਸ਼ੇਸ਼ ਮੀਟਿੰਗ ਐਸ.ਡੀ.ਐਮ. ਦਫਤਰ ਦੇ ਮੀਟਿੰਗਾਂ ਹਾਲ ਵਿੱਚ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਰੱਖੀ ਗਈ ।ਜਿਸ ਵਿੱਚ ਜਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ।
ਉਨ੍ਹਾਂ ਨੇ ਕਿਹਾ ਕੀ ਹੋਲੇ ਮਹੱਲੇ ਦਾ ਤਿਉਹਾਰ ਪੰਜਾਬ ਦਾ ਇੱਕ ਬਹੁਤ ਹੀ ਇਤਿਹਾਸਿਕ ਤਿਉਹਾਰ ਹੈ ਤੇ ਇਸ ਮੌਕੇ ਦੇਸ਼ ਵਿਦੇਸ਼ ਤੋਂ ਲੱਖਾਂ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਪਹੁੰਚਦੀਆਂ ਹਨ। ਡਿਪਟੀ ਕਮਿਸ਼ਨਰ ਨੇ ਐੱਸ ਡੀ ਐਮ ਸ੍ਰੀ ਅਨੰਦਪੁਰ ਸਾਹਿਬ ਨੂੰ ਮੇਲਾ ਅਫ਼ਸਰ, ਤਹਿਸੀਲਦਾਰ ਸ੍ਰੀ ਅਨੰਦਪੁਰ ਸਾਹਿਬ ਨੂੰ ਸਹਾਇਕ ਮੇਲਾ ਅਫਸਰ ਅਤੇ ਐਸ ਡੀ ਐਮ ਚਮਕੌਰ ਸਾਹਿਬ ਨੂੰ ਮੇਲਾ ਅਫਸਰ...








