ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ ਚਰਨ ਗੰਗਾ ਸਟੇਡੀਅਮ ਵਿਚ ਹੋਵੇਗਾ- ਜਸਪ੍ਰੀਤ ਸਿੰਘ
ਸ੍ਰੀ ਅਨੰਦਪੁਰ ਸਾਹਿਬ 06 ਜਨਵਰੀ : ਉਪ ਮੰਡਲ ਪੱਧਰ ਦਾ ਗਣਤੰਤਰਤਾ ਦਿਵਸ ਸਮਾਰੋਹ ਸਬੰਧੀ ਸਮੂਹ ਵਿਭਾਗਾਂ/ਸਕੂਲ ਮੁੱਖੀਆਂ ਵੱਲੋਂ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਕਰਨ ਸਬੰਧੀ ਅੱਜ ਇੱਕ ਵਿਸ਼ੇਸ਼ ਮੀਟਿੰਗ ਐਸ.ਡੀ.ਐਮ ਦਫਤਰ ਸ੍ਰੀ ਅਨੰਦਪੁਰ ਸਾਹਿਬ ਦੇ ਮੀਟਿੰਗ ਹਾਲ ਵਿੱਚ ਹੋਈ। ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ/ਸਕੂਲ ਮੁੱਖੀ ਇਸ ਮੀਟਿੰਗ ਵਿੱਚ ਸ਼ਾਮਿਲ ਹੋਏ।
ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿਚ ਗਣਤੰਤਰ ਦਿਵਸ ਸਮਾਰੋਹ ਦੇ ਕੀਤੇ ਗਏ ਪ੍ਰਬੰਧਾ ਬਾਰੇ ਡਿਊਟੀਆਂ ਲਗਾਈਆ ਗਈਆ। ਇਸ ਮੌਕੇ ਜਾਣਕਾਰੀ ਦਿੰਦਿਆ ਐਸ.ਡੀ.ਐਮ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਚ ਉਪ ਮੰਡਲ ਪੱਧਰ ਦਾ ਗਣਤੰਤਰਤਾ ਦਿਵਸ ਸਮਾਰੋਹ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ 26 ਜਨਵਰੀ ਨੂੰ ਸਵੇਰੇ 10 ਵਜੇ ਕੌਮੀ ਝੰਡਾ ਲਹਿਰਾਇਆ ਜਾਵੇਗਾ। ਇਸੇ ਤਰ੍ਹਾਂ ਪਰੇਡ ਦਾ ਨਿਰੀਖਣ 10:02 ਵਜੇ ਹੋਵੇਗਾ, ਮੁੱਖ ਮਹਿਮਾਨ ਦਾ ਭਾਸ਼ਣ 10:10 ਵਜੇ ਅਤੇ ਮਾਰਚ ਪਾਸਟ 10:20 ਵਜੇ ਹੋਵੇਗਾ। ਉਨ੍...








