ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ/ਮੋਹਾਲੀ, 3 ਜੂਨ: ਸੇਵਾਮੁਕਤ ਆਈਏਐਸ ਅਧਿਕਾਰੀ ਸ੍ਰੀ ਸੰਜੇ ਗੁਪਤਾ ਨੇ ਅੱਜ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀ.ਐਸ.ਈ.ਆਰ.ਸੀ.) ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ।
ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਵਿਕਾਸ ਭਵਨ, ਮੋਹਾਲੀ ਵਿਖੇ ਸ੍ਰੀ ਸੰਜੇ ਗੁਪਤਾ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਸ੍ਰੀ ਗੁਪਤਾ 1988 ਬੈਚ ਦੇ ਸੇਵਾਮੁਕਤ ਆਈਏਐਸ ਅਧਿਕਾਰੀ ਰਹੇ ਹਨ, ਜਿਨ੍ਹਾਂ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਸਕੱਤਰ ਅਤੇ ਕਈ ਹੋਰ ਪ੍ਰਮੁੱਖ ਅਹੁਦਿਆਂ 'ਤੇ ਵੀ ਸੇਵਾ ਨਿਭਾਈ ਹੈ।
ਸ੍ਰੀ ਗੁਪਤਾ ਨੂੰ ਵੱਕਾਰੀ ਜ਼ਿੰਮੇਵਾਰੀ ਸੰਭਾਲਣ 'ਤੇ ਵਧਾਈ ਦਿੰਦਿਆਂ ਬਿਜਲੀ ਮੰਤਰੀ ਸ. ਸੌਂਦ ਨੇ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦਾ ਵਿਸ਼ਾਲ ਪ੍ਰਸ਼ਾਸਕੀ ਤਜਰਬਾ ਅਤੇ ਸ਼ਾਸਨ ਦੀ ਡੂੰਘੀ ਸਮਝ ਪੰਜਾਬ ਵਿੱਚ ਬਿਜਲੀ ਸੈਕਟਰ ਦੇ ਰੈਗੂਲੇਟਰੀ ਢਾਂਚੇ ਨੂੰ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਪਾਰਦਰਸ਼ੀ, ਖਪਤਕਾਰ-ਅਨੁਕੂਲ ਅਤੇ ਕੁਸ਼ਲ ਢੰਗ ਨਾਲ ਬਿਜਲੀ ਰੈਗੂਲ...








