ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਵਿਕਸਿਤ ਭਾਰਤ – ਗ੍ਰਾਮ ਜੀ’ ਸਕੀਮ ਗਰੀਬਾਂ ਅਤੇ ਸੰਘੀ ਢਾਂਚੇ ‘ਤੇ ਹਮਲਾ ਕਰਾਰ
ਚੰਡੀਗੜ੍ਹ, 30 ਦਸੰਬਰ
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਉਹ ਯੋਜਨਾਬੱਧ ਤਰੀਕੇ ਨਾਲ ਮਨਰੇਗਾ ਸਕੀਮ ਨੂੰ ਖ਼ਤਮ ਕਰ ਰਹੀ ਹੈ ਅਤੇ ਗਰੀਬਾਂ ਤੋਂ ਉਨ੍ਹਾਂ ਦੀ ਰੋਜ਼ੀ-ਰੋਟੀ ਦਾ ਹੱਕ ਖੋਹ ਰਹੀ ਹੈ। ਵਿਧਾਨ ਸਭਾ ਵਿੱਚ ਮਨਰੇਗਾ ਸਕੀਮ ਵਿੱਚ ਹਾਲ ਹੀ ਵਿੱਚ ਕੀਤੀਆਂ ਤਬਦੀਲੀਆਂ ਅਤੇ ਇਸ ਦਾ ਨਾਮ ਬਦਲ ਕੇ 'ਵਿਕਸਿਤ ਭਾਰਤ - ਗ੍ਰਾਮ ਜੀ' ਰੱਖਣ ਵਿਰੁੱਧ ਪੇਸ਼ ਮਤੇ ਦੀ ਹਮਾਇਤ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਇਸ ਕਦਮ ਨੂੰ " ਹਾਸ਼ੀਏ 'ਤੇ ਧੱਕੇ ਗਏ ਲੋਕਾਂ ਦੇ ਪੇਟ 'ਤੇ ਹਮਲਾ" ਕਰਾਰ ਦਿੱਤਾ।
ਆਪਣੇ ਸੰਬੋਧਨ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਕ ਮਹਿਲਾ ਮਨਰੇਗਾ ਵਰਕਰ ਚਰਨਜੀਤ ਕੌਰ ਦੀ ਭਾਵੁਕ ਚਿੱਠੀ ਪੜ੍ਹੀ, ਜਿਸ ਵਿੱਚ ਹਜ਼ਾਰਾਂ ਪੇਂਡੂ ਮਜ਼ਦੂਰਾਂ ਦੇ ਡਰ ਨੂੰ ਉਜਾਗਰ ਕੀਤਾ ਗਿਆ ਸੀ। ਚਰਨਜੀਤ ਕੌਰ ਨੇ ਚਿੱਠੀ ਵਿੱਚ ਚਿੰਤਾ ਪ੍ਰਗਟਾਈ ਕਿ ਬਦਲਦੇ ਨਿਯਮਾਂ ਅਤੇ ਕੇਂਦਰੀਕ੍ਰਿਤ ਪਿੰਡਾਂ ਦੀਆਂ ਸੂਚੀਆਂ ਕਾਰਨ ਬੱਚੇ ਸਿੱਖਿਆ ਤੋਂ ਅਤੇ ਬਜ਼ੁਰਗ ਦਵਾਈਆਂ ਤੋਂ ਵਾਂਝੇ ਰਹਿ ਜਾਣਗੇ। ਵਿੱਤ ਮ...








