ਗਾਂ ਲੋੜਵੰਦ ਪਰਿਵਾਰਾਂ ਲਈ ਬਣੇਗੀ ਰੁਜ਼ਗਾਰ ਦਾ ਸਾਧਨ -ਧਾਲੀਵਾਲ
ਅੰਮ੍ਰਿਤਸਰ,27 ਦਸੰਬਰ ()- ਅੱਜ ਅਜਨਾਲਾ ਖੇਤਰ ‘ਚ ਭਿਅੰਕਰ ਹੜ੍ਹਾਂ ਦੌਰਾਨ ਪਸ਼ੂ ਧਨ ਦੇ ਨੁਕਸਾਨ ਤੋਂ ਪ੍ਰਭਾਵਿਤ ਕਿਸਾਨਾਂ/ਪਸ਼ੂ ਪਾਲਕਾਂ ਨੂੰ ਰਾਹਤ ਦੇਣ ਲਈ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸ਼ਨ ਨੇ ਮਿਸ਼ਨ ਚੜ੍ਹਦੀ ਕਲਾ ਅਤੇ ਮਿਸ਼ਨ ਸਾਂਝਾ ਉਪਰਾਲਾ ਤਹਿਤ ਕੰਮ ਕਰਦੇ ਹੋਏ ਸ੍ਰੀ ਰਾਕੇਸ਼ ਹਾਂਡਾ ਦੀ ਮਦਦ ਨਾਲ 23 ਹੋਰ ਪਸ਼ੂ ਪਾਲਕਾਂ, ਜਿਨ੍ਹਾਂ ਦੇ ਪਸ਼ੂ ਹੜਾਂ ਦੀ ਭੇਟ ਚੜ ਗਏ ਸਨ, ਨੂੰ ਸਾਹੀਵਾਲ ਗਾਵਾਂ ਮੁਹੱਈਆ ਕਰਵਾਈਆਂ। ਦੱਸਣ ਯੋਗ ਹੈ ਕਿ ਇਸ ਤੋਂ ਪਹਿਲਾਂ ਵੀ 16 ਪਰਿਵਾਰਾਂ ਨੂੰ ਗਾਵਾਂ ਉਕਤ ਸ਼ਖਸ਼ੀਅਤਾਂ ਵੱਲੋਂ ਦਿੱਤੀਆਂ ਜਾ ਚੁੱਕੀਆਂ ਹਨ
ਇਸ ਮੌਕੇ ਹਲਕਾ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿਜਰ, ਡਿਪਟੀ ਕਮਿਸ਼ਨਰ ਸ੍ਰੀ ਦਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰੋਹਿਤ ਗੁਪਤਾ ਅਤੇ ਸ੍ਰੀ ਰਾਕੇਸ਼ ਹਾਂਡਾ, ਜ਼ਿਲਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸ੍ਰੀ ਸੈਮਸਨ ਮਸੀਹ ਅਤੇ ਹੋਰ ਸ਼ਖਸ਼ੀਅਤਾਂ ਹਾਜ਼ਰ ਸਨ। ਸ੍ਰੀ ਰਾਕੇਸ਼ ਹਾਂਡਾ ਦੀ ਸ਼ਮੂਲੀਅਤ ਨਾਲ 23 ਪ੍ਰਭਾਵਿਤ ਕਿਸਾਨਾਂ/ਪਸ਼...








