ਪਿੰਡਾਂ ਦੇ ਵਿਕਾਸ ਨੂੰ ਗਤੀ ਦੇਣ ਲਈ ਮੁੱਖ ਮੰਤਰੀ ਵੱਲੋਂ ਜ਼ਮੀਨੀ ਪੱਧਰ ‘ਤੇ ਲੋਕਾਂ ‘ਚ ਵਿਚਰਨ ਦੀ ਮੁਹਿੰਮ ਜਾਰੀ
ਸੰਗਰੂਰ, 22 ਦਸੰਬਰ 2025:
ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਗੱਲਬਾਤ ਦੀ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਇਸ ਕਦਮ ਦਾ ਉਦੇਸ਼ ਪਿੰਡਾਂ ਲਈ ਸ਼ਹਿਰਾਂ ਦੇ ਬਰਾਬਰ ਵਿਸ਼ਵ ਪੱਧਰੀ ਨਾਗਰਿਕ ਸਹੂਲਤਾਂ ਯਕੀਨੀ ਬਣਾਉਣਾ ਹੈ।
ਤਾੜੀਆਂ ਦੀ ਗੂੰਜ ਵਿੱਚ ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿੰਡਾਂ ਦਾ ਸੰਪੂਰਨ ਵਿਕਾਸ ਸਮੇਂ ਦੀ ਲੋੜ ਹੈ ਤਾਂ ਜੋ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਹੋਰ ਹੁਲਾਰਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਪਹਿਲਾਂ ਹੀ ਜਨਤਕ ਭਲਾਈ ਨੂੰ ਯਕੀਨੀ ਬਣਾਉਣ ਅਤੇ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਵਿਸ਼ਾਲ ਕਾਰਜ ਆਮ ਲੋਕਾਂ ਦੇ ਸਰਗਰਮ ਸਮਰਥਨ ਅਤੇ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ ਹੋ ਸਕਦਾ।
ਲੋਕਾਂ ਨਾਲ ਭਾਵਨਾਤਮਕ ਸਾਂਝ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਅਤੇ ਉਨ੍ਹਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਰਾਜ ਵਿੱਚ ਚੱਲ ਰਹੇ ਵਿਕਾਸ ਕਾ...








