Shadow

Tag: breaking news

ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦੀ ਇਜਾਰੇਦਾਰੀ ਖ਼ਤਮ ਕਰਨ ਲਈ ਮੁੱਖ ਮੰਤਰੀ ਦਾ ਵੱਡਾ ਕਦਮ, ‘ਰੋਜ਼ਗਾਰ ਕ੍ਰਾਂਤੀ ਯੋਜਨਾ’ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ

ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦੀ ਇਜਾਰੇਦਾਰੀ ਖ਼ਤਮ ਕਰਨ ਲਈ ਮੁੱਖ ਮੰਤਰੀ ਦਾ ਵੱਡਾ ਕਦਮ, ‘ਰੋਜ਼ਗਾਰ ਕ੍ਰਾਂਤੀ ਯੋਜਨਾ’ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ

National
ਚੰਡੀਗੜ੍ਹ, 19 ਦਸੰਬਰ: ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦਾ ਏਕਾਧਿਕਾਰ ਖ਼ਤਮ ਕਰਨ ਦੇ ਉਦੇਸ਼ ਨਾਲ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਰੋਜ਼ਗਾਰ ਕ੍ਰਾਂਤੀ ਸਕੀਮ’ ਤਹਿਤ ਸੂਬੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ। ਇੱਥੇ ਮਗਸੀਪਾ ਵਿਖੇ ਹੋਏ ਇੱਕ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਮੀਲ ਪੱਥਰ ਹੈ ਕਿਉਂਕਿ ਸੂਬਾ ਸਰਕਾਰ ਨੇ ਇਸ ਸਵੈ-ਰੋਜ਼ਗਾਰ ਪਹਿਲਕਦਮੀ ਨਾਲ ‘ਰੋਜ਼ਗਾਰ ਕ੍ਰਾਂਤੀ’ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਨੇ ਮਾਰਚ 2022 ਤੋਂ ਹੁਣ ਤੱਕ ਕੁੱਲ 1165 ‘ਸਮਾਲ ਸਟੇਜ ਕੈਰਿਜ ਪਰਮਿਟ’ ਮਨਜ਼ੂਰ ਕੀਤੇ ਹਨ ਅਤੇ ਅੱਜ ਇਸ ਯੋਜਨਾ ਤਹਿਤ 505 ਨੌਜਵਾਨਾਂ ਨੂੰ ਪਰਮਿਟ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਰਮਿਟ ਆਮ ਪਰਿਵਾਰਾਂ ਦੇ ਇਨ੍ਹਾਂ ਨੌਜਵਾਨਾਂ ਨੂੰ ਸਮਰੱਥ ਬਣਾਉਣ ਲਈ ਨਿਰਪੱਖ ਢੰਗ ਨਾਲ ਦਿੱਤੇ ਗਏ ਹਨ। ਪਰਮਿਟ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਪੈਟਰੋਲ ਪੰਪ ਅਪਰੇਟਰਾਂ, ਬੱਸ ਅਪਰੇਟਰਾਂ ਅਤੇ ਹੋਰ ਸਬੰਧਤ...
ਮੁੱਖ ਮੰਤਰੀ ਵੱਲੋਂ ਪਿੰਡਾਂ ਨੂੰ ਧੜੇਬੰਦੀ ਤੋਂ ਉਪਰ ਕੇ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਅਪੀਲ

ਮੁੱਖ ਮੰਤਰੀ ਵੱਲੋਂ ਪਿੰਡਾਂ ਨੂੰ ਧੜੇਬੰਦੀ ਤੋਂ ਉਪਰ ਕੇ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਅਪੀਲ

National
ਸਤੌਜ (ਸੰਗਰੂਰ), 19 ਦਸੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਜੱਦੀ ਪਿੰਡ ਸਤੌਜ ਪਹੁੰਚ ਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਪਿੰਡ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ। ਪਿੰਡ ਦੇ ਦੌਰੇ ਮੌਕੇ ਪੰਚਾਇਤ ਦੇ ਨੁਮਾਇੰਦਿਆਂ ਅਤੇ ਹੋਰ ਪਿੰਡ ਵਾਸੀਆਂ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਹਮੇਸ਼ਾ ਹੀ ਆਪਣੇ ਪਿੰਡ ’ਤੇ ਮਾਣ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਅੱਜ ਕੋਈ ਭਾਸ਼ਣ ਦੇਣ ਨਹੀਂ ਆਏ ਸਗੋਂ ਲੋਕਾਂ ਦੇ ਦੁੱਖ-ਸੁਖ ਵਿੱਚ ਸ਼ਰੀਕ ਹੋਣ ਲਈ ਪਹੁੰਚੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੇ ਜੱਦੀ ਪਿੰਡ ਵਿੱਚ ਬਿਤਾਏ ਪਲ ਉਨ੍ਹਾਂ ਨੂੰ ਬਹੁਤ ਖੁਸ਼ੀ ਦਿੰਦੇ ਹਨ ਅਤੇ ਉਹ ਹਮੇਸ਼ਾ ਇਸ ਗੱਲ ਦੇ ਰਿਣੀ ਰਹਿਣਗੇ ਕਿ ਪਿੰਡ ਨੇ ਉਨ੍ਹਾਂ ਨੂੰ ਬਹੁਤ ਪਿਆਰ ਦਿੱਤਾ ਹੈ। ਸਾਰੇ ਪਿੰਡਾਂ ਨੂੰ ਧੜੇਬੰਦੀ ਤੋਂ ਉਪਰ ਉਠ ਕੇ ਵਿਕਾਸ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਏਕੇ ਵਿੱਚ ਬਰਕਤ ਹੁੰਦੀ ਹੈ ਅਤੇ ਪਿੰਡਾਂ ਨੂੰ ਤਰੱਕੀ ਤੇ ਵਿਕਾਸ ਲਈ ਹਮੇਸ਼ਾ ਭਾਈਚਾਰਕ ਸਾਂਝ ਕਾਇਮ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੁਝ ਲੀਡਰ ਆਪਣੇ ਨਿੱਜੀ ਮੁਫਾਦ ਲਈ ਪਿੰਡਾਂ ਵਿੱਚ ...
ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ 40 ਸਕੂਲਾਂ ਵਿੱਚ “ਹੁਨਰ ਸਿੱਖਿਆ ਸਕੂਲ” ਪ੍ਰੋਗਰਾਮ ਲਾਗੂ: ਬੈਂਸ

ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ 40 ਸਕੂਲਾਂ ਵਿੱਚ “ਹੁਨਰ ਸਿੱਖਿਆ ਸਕੂਲ” ਪ੍ਰੋਗਰਾਮ ਲਾਗੂ: ਬੈਂਸ

National
ਚੰਡੀਗੜ੍ਹ, 19 ਦਸੰਬਰ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ 'ਆਪ' ਪੰਜਾਬ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਵੱਲੋਂ ਅੱਜ 'ਹੁਨਰ ਸਿੱਖਿਆ ਸਕੂਲ' ਹੈਂਡਬੁੱਕ ਲਾਂਚ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਅਕਾਦਮਿਕ ਸਾਲ 2025-26 ਲਈ 40 ਸਕੂਲਾਂ ਵਿੱਚ ਸ਼ੁਰੂ ਕੀਤੇ ਗਏ "ਹੁਨਰ ਸਿੱਖਿਆ ਸਕੂਲ" ਪ੍ਰੋਗਰਾਮ, ਜਿਸਦਾ ਉਦੇਸ਼ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਵੇਂ ਯੁੱਗ ਦੀਆਂ ਲੋੜਾਂ ਅਨੁਸਾਰ ਅਤਿ-ਆਧੁਨਿਕ ਹੁਨਰਾਂ ਨਾਲ ਲੈੱਸ ਕਰਨਾ ਹੈ, ਵਾਸਤੇ ਉਦਯੋਗ-ਕੇਂਦ੍ਰਿਤ ਪਾਠਕ੍ਰਮ ਤਿਆਰ ਕਰਨ ਵਿੱਚ ਸਹਿਯੋਗ ਦੇਣ ਵਾਲੇ ਅਧਿਆਪਕਾਂ, ਵਿਸ਼ਾ ਮਾਹਿਰਾਂ ਅਤੇ ਤਕਨੀਕੀ ਭਾਈਵਾਲਾਂ ਦਾ ਸਨਮਾਨ ਵੀ ਕੀਤਾ ਗਿਆ। ਇੱਥੇ ਐਮ.ਸੀ. ਭਵਨ ਵਿਖੇ ਕਰਵਾਏ ਗਏ ਸਮਾਰੋਹ ਦੌਰਾਨ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖਿਆ ਪ੍ਰਣਾਲੀ ਲੰਬੇ ਸਮੇਂ ਤੋਂ ਉਦਯੋਗ ਦੀਆਂ ਲੋੜਾਂ ਨੂੰ ਅੱਖੋਂ ਪਰੋਖੇ ਕਰਕੇ ਚੱਲੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ 2.8 ਲੱਖ ਵਿਦਿਆਰਥੀਆਂ ਨੂੰ ਲੈ ਕੇ ਸਾਡੇ ਵੱਲੋਂ ਕੀਤੇ ਗਏ ਸਰਵੇਖਣ ਅਤੇ ਰਾਸ਼ਟਰੀ ਅੰਕੜਿਆਂ ਨੇ ਇੱਕ ਕੌੜੀ ਹਕੀਕਤ ਪੇਸ਼ ਕੀਤੀ ਹੈ ਕਿ ਸਕੂਲੀ ਪੜ੍ਹਾਈ ਪ...
ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੇਤਰ ਨੂੰ ਵੱਡਾ ਹੁਲਾਰਾ

ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੇਤਰ ਨੂੰ ਵੱਡਾ ਹੁਲਾਰਾ

National
ਚੰਡੀਗੜ੍ਹ, 19 ਦਸੰਬਰ - ਸਹਿਕਾਰੀ ਖੇਤਰ ਦੀ ਮਜ਼ਬੂਤੀ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਵੀਆਂ ਖੇਤੀਬਾੜੀ, ਡੇਅਰੀ ਅਤੇ ਮੱਛੀ ਪਾਲਣ ਸਹਿਕਾਰੀ ਸਭਾਵਾਂ ਲਈ ਰਜਿਸਟ੍ਰੇਸ਼ਨ ਫੀਸ ਵਿੱਚ ਵੱਡੀ ਕਟੌਤੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਖੇਤੀਬਾੜੀ, ਡੇਅਰੀ ਅਤੇ ਮੱਛੀ ਪਾਲਣ ਸਹਿਕਾਰੀ ਸਭਾਵਾਂ ਲਈ ਰਜਿਸਟ੍ਰੇਸ਼ਨ ਫੀਸ, ਜੋ ਪਹਿਲਾਂ 10,000/- ਰੁਪਏ ਨਿਰਧਾਰਿਤ ਸੀ, ਨੂੰ ਘਟਾ ਕੇ ਹੁਣ ਸਿਰਫ਼ 1,000 ਰੁਪਏ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਪਹਿਲਕਦਮੀ ਨਾਲ ਰਾਜ ਭਰ ਦੇ ਉਤਪਾਦਕਾਂ ਲਈ ਸਹਿਕਾਰੀ ਸਭਾਵਾਂ ਦਾ ਗਠਨ ਕਰਨਾ ਕਾਫ਼ੀ ਆਸਾਨ ਹੋ ਜਾਵੇਗਾ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਕਿਸਾਨ-ਪੱਖੀ ਫੈਸਲੇ ਨਾਲ ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਵਿੱਚ ਮਦਦ ਮਿਲੇਗੀ, ਜਿਸ ਨਾਲ ਉਹ ਇਕੱਠੇ ਹੋ ਕੇ ਉੱਚ ਸ਼ੁਰੂਆਤੀ ਲਾਗਤਾਂ ਦੇ ਬੋਝ ਦਾ ਸਾਹਮਣਾ ਕੀਤੇ ਬਿਨਾਂ ਸਹਿਕਾਰੀ ਸਭਾਵਾਂ ਦਾ ਗਠਨ ਕਰ ਸਕਣਗੇ। ਸਹਿਕਾਰੀ ਖੇਤਰ ਦਾ ਵਿਸਥਾਰ ਕਰਨ ਵਾਲਾ ਇਹ...
ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

National
ਚੰਡੀਗੜ੍ਹ, 18 ਦਸੰਬਰ 2025: ਰਾਜ ਚੋਣ ਕਮਿਸ਼ਨ, ਪੰਜਾਬ ਨੇ ਅੱਜ 22 ਜ਼ਿਲ੍ਹਾ ਪ੍ਰੀਸ਼ਦਾਂ ਦੇ 346 ਜ਼ੋਨਾਂ ਅਤੇ 153 ਪੰਚਾਇਤ ਸੰਮਤੀਆਂ ਦੇ 2838 ਜ਼ੋਨਾਂ ਤੋਂ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਹਨ। ਇਸ ਸਬੰਧ ਵਿੱਚ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਆਪ ਨੇ 218 ਜ਼ੋਨਾਂ, ਕਾਂਗਰਸ ਨੇ 62 ਜ਼ੋਨਾਂ, ਸ਼੍ਰੋਮਣੀ ਅਕਾਲੀ ਦਲ ਨੇ 46 ਜ਼ੋਨਾਂ, ਬੀਜੇਪੀ ਨੇ 7 ਜ਼ੋਨਾਂ, ਬੀਐਸਪੀ ਨੇ 3 ਜ਼ੋਨ ਅਤੇ ਆਈਐਨਡੀ ਨੇ 10 ਜ਼ੋਨਾਂ ਤੋਂ ਜਿੱਤ ਪ੍ਰਾਪਤ ਕੀਤੀ ਹੈ। ਇਸੇ ਤਰ੍ਹਾਂ, ਪੰਚਾਇਤ ਸੰਮਤੀ ਚੋਣਾਂ ਵਿੱਚ ‘ਆਪ’ ਨੇ 1531 ਜ਼ੋਨਾਂ, ਆਈਐਨਸੀ ਨੇ 612 ਜ਼ੋਨ, ਸ੍ਰੋਮਣੀ ਅਕਾਲੀ ਦਲ ਨੇ 445 ਜ਼ੋਨ, ਬੀਜੇਪੀ ਨੇ 73 ਜ਼ੋਨ, ਬੀਐਸਪੀ ਨੇ 28 ਜ਼ੋਨ ਅਤੇ ਆਈਐਨਡੀ ਨੇ 144 ਜ਼ੋਨ ਤੋਂ ਜਿੱਤ ਹਾਸਲ ਕੀਤੀ ਹੈ। ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਜ਼ਿਲ੍ਹਾਵਾਰ ਨਤੀਜੇ ਨੱਥੀ ਹਨ।...
ਸਦੀਵੀ ਯਾਦਗਾਰ ਵੱਜੋਂ ਚੇਤਿਆਂ ‘ਚ ਵਸਿਆ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਸੌਂਦ

ਸਦੀਵੀ ਯਾਦਗਾਰ ਵੱਜੋਂ ਚੇਤਿਆਂ ‘ਚ ਵਸਿਆ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਸੌਂਦ

National
ਚੰਡੀਗੜ੍ਹ, 18 ਦਸੰਬਰ: ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਸਾਲ 2025 ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਨੂੰ ਮਨਾਉਣ ਲਈ ਨੋਡਲ ਵਿਭਾਗ ਵੱਜੋਂ ਜ਼ਿੰਮੇਵਾਰੀ ਸੌਂਪੀ ਗਈ ਸੀ। ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਸਮਾਗਮ ਸੰਗਤਾਂ ਦੇ ਚੇਤਿਆਂ ਵਿੱਚ ਸਦੀਵੀ ਵਸੇ ਰਹਿਣਗੇ। ਉਨ੍ਹਾਂ ਕਿਹਾ ਕਿ ਸਾਲ 2025 ਦੌਰਾਨ ਗੁਰੂ ਸਾਹਿਬ ਦੇ ਆਸ਼ੀਰਵਾਦ ਸਦਕਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਸਫਲ ਸਮਾਗਮਾਂ ਦੀ ਦੁਨੀਆਂ ਭਰ ਦੀ ਸੰਗਤ ਨੇ ਪ੍ਰਸੰਸ਼ਾ ਕੀਤੀ ਹੈ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੇ ਜੀਵਨ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਸਾਰੇ ਜ਼ਿਲ੍ਹਿਆਂ ਵਿੱਚ ਕਰਵਾਏ ਗਏ। ਇਸ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ ਵਿਖੇ 20 ਤੋਂ 29 ਨਵੰਬਰ ਤੱਕ ਡਰੋਨ ਸ਼ੋਅ ਨੇ ਦੁਨੀਆਂ ਭਰ ਦੀ ਸੰਗਤ ਦਾ ਧਿਆਨ ਖਿੱਚਿਆ। 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਉੱਤੇ ਦੁਨ...
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਕਾਰਟੈਲ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; 4.5 ਕਿਲੋ ਹੈਰੋਇਨ, ਇੱਕ ਪਿਸਤੌਲ ਸਮੇਤ ਤਿੰਨ ਗ੍ਰਿਫ਼ਤਾਰ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਕਾਰਟੈਲ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; 4.5 ਕਿਲੋ ਹੈਰੋਇਨ, ਇੱਕ ਪਿਸਤੌਲ ਸਮੇਤ ਤਿੰਨ ਗ੍ਰਿਫ਼ਤਾਰ

National
ਚੰਡੀਗੜ੍ਹ/ਅੰਮ੍ਰਿਤਸਰ, 18 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਵਿੱਚ ਸ਼ਾਮਲ ਤਿੰਨ ਨਸ਼ਾ ਤਸਕਰਾਂ ਨੂੰ 4.5 ਕਿਲੋ ਹੈਰੋਇਨ ਅਤੇ ਇੱਕ .30 ਬੋਰ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ  ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਵਿੰਦਰ ਸਿੰਘ ਉਰਫ਼ ਗੋਪੀ (23) ਵਾਸੀ ਪਿੰਡ ਸ਼ਾਹਵਾਲਾ (ਫਿਰੋਜ਼ਪੁਰ) , ਤਿਲਕ ਉਰਫ਼ ਸ਼ਿਬੂ (18) ਜੋ ਕਿ ਰਾਜੀਵ ਗਾਂਧੀ ਵਿਹਾਰ, ਜਲੰਧਰ ਦਾ ਵਸਨੀਕ ਹੈ ਪਰ ਮੌਜੂਦਾ ਸਮੇਂ ਦੌਰਾਨ ਅੰਮ੍ਰਿਤਸਰ ਦੇ ਮੁਸਤਫਾਬਾਦ ਵਿੱਚ ਰਹਿੰਦਾ ਹੈ ਅਤੇ ਦਲਜੀਤ ਸਿੰਘ ਉਰਫ਼ ਲਾਲਾ (20), ਜੋ ਕਿ ਪਿੰਡ ਨੌਸ਼ਹਿਰਾ ਢੱਲਾ ਦਾ ਰਹਿਣ ਵਾਲਾ ਹੈ ਅਤੇ ਮੌਜੂਦਾ ਸਮੇਂ ਦੌਰਾਨ ਅੰਮ੍ਰਿਤਸਰ ਦੇ ਪਿੰਡ ਮੁਸਤਫਾਬਾਦ ਵਿੱਚ ਰਹਿੰਦਾ ਹੈ, ਵਜੋਂ ਹੋਈ ਹੈ। ਡੀਜੀਪੀ...
8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

National
ਚੰਡੀਗੜ੍ਹ, 18 ਦਸੰਬਰ 2025: ਭ੍ਰਿਸ਼ਟਾਚਾਰ ਵਿਰੁੱਧ ਆਪਣੀ ਅਣਥੱਕ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਵਾਰ ਸਰਕਲ ਬਡਾਲਾ, ਤਹਿਸੀਲ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਰਾਮ ਸਿੰਘ ਪਟਵਾਰੀ ਨੂੰ ਸ਼ਿਕਾਇਤਕਰਤਾ ਤੋਂ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਮੁਲਜ਼ਮ ਵੱਲੋ ਇਹ ਰਿਸ਼ਵਤ ਬਡਾਲਾ ਪਿੰਡ ਵਿਖੇ ਸ਼ਿਕਾਇਤਕਰਤਾ ਦੀ ਜੱਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ ਮੰਗੀ ਗਈ ਸੀ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਾਸੀ ਚਿੰਤਪੁਰਨੀ ਰੋਡ ਹੁਸ਼ਿਆਰਪੁਰ ਦਾ ਵਸਨੀਕ ਹੈ ਤੇ ਉਸ ਵੱਲੋਂ ਉਸਦੇ ਪਿਤਾ ਦੀ ਮੌਤ ਤੋਂ ਬਾਅਦ, ਪਿੰਡ ਬਡਾਲਾ, ਤਹਿਸੀਲ ਦਸੂਹਾ ਵਿਖੇ ਸਥਿਤ ਜੱਦੀ ਜਾਇਦਾਦ ਦੇ ਇੰਤਕਾਲ ਸਬੰਧੀ ਅਰਜ਼ੀ ਸੇਵਾ ਕੇਂਦਰ, ਦਸੂਹਾ ਵਿਖੇ ਜਮ੍ਹਾਂ ਕਰਵਾਈ ਗਈ ਸੀ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਪਟਵਾਰੀ ਨੇ ਸ਼ਿਕਾਇਤਕਰਤਾ ਨੂੰ ਦੱਸਿਆ ਕਿ ਸਰਕਾਰੀ ਫੀਸ 1,200/- ਰੁਪਏ ਹੈ, ਜਿਸਦੇ ਬਾਵਜੂਦ ਵੀ ਉਸਨੇ ਸ਼ਿਕਾਇਤਕਰਤਾ ਦੀ ਜ਼ਮੀਨ ਦਾ ਇੰਤਕਾਲ ਕਰਨ...
ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 12.44 ਕਰੋੜ ਦੀ ਰਾਸ਼ੀ ਜਾਰੀ ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 12.44 ਕਰੋੜ ਦੀ ਰਾਸ਼ੀ ਜਾਰੀ ਡਾ. ਬਲਜੀਤ ਕੌਰ

National
ਚੰਡੀਗੜ੍ਹ, 18 ਦਸੰਬਰ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 2440 ਲਾਭਪਾਤਰੀਆਂ ਨੂੰ 12.44 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਲਈ ਅਸ਼ੀਰਵਾਦ ਸਕੀਮ ਅਧੀਨ ਜਿਲਾ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਿਰੋਜਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਮਾਨਸਾ, ਸ੍ਰੀ ਮੁਕਤਸਰ ਸਾਹਿਬ ਪਟਿਆਲਾ ਰੂਪਨਗਰ, ਐਸ.ਏ.ਐਸ.ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਕੁੱਲ 2440 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ 'ਤੇ ਪ੍ਰਾਪਤ ਹੋਈਆਂ ਸਨ। ਇਹਨਾਂ 2440 ਲਾਭਪਾਤਰੀਆਂ ਨੂੰ ਕਵਰ ਕਰਨ ਲਈ 12.44 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸ...
2900 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਨਾਲ ਪੰਜਾਬ ਵਿੱਚ ਜਲ ਅਤੇ ਸੈਨੀਟੇਸ਼ਨ ਢਾਂਚੇ ਨੂੰ ਹੁਲਾਰਾ ਮਿਲਿਆ: ਹਰਦੀਪ ਸਿੰਘ ਮੁੰਡੀਆਂ

2900 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਨਾਲ ਪੰਜਾਬ ਵਿੱਚ ਜਲ ਅਤੇ ਸੈਨੀਟੇਸ਼ਨ ਢਾਂਚੇ ਨੂੰ ਹੁਲਾਰਾ ਮਿਲਿਆ: ਹਰਦੀਪ ਸਿੰਘ ਮੁੰਡੀਆਂ

National, Politics, Punjab
*ਚੰਡੀਗੜ੍ਹ, 18 ਦਸੰਬਰ:* ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਭਰ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਦੇਣ ਲਈ 2,900 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਵੱਡੇ ਨਿਵੇਸ਼ ਨਾਲ ਪ੍ਰਮੁੱਖ ਪ੍ਰਾਜੈਕਟਾਂ ਨੂੰ ਜਲਦ ਮੁਕੰਮਲ ਕਰਨ, ਨਵੀਨ ਤਕਨਾਲੋਜੀ ਦੇ ਵਿਸਥਾਰ ਅਤੇ ਪਾਣੀ ਦੀ ਗੁਣਵੱਤਾ ਅਤੇ ਸੈਨੀਟੇਸ਼ਨ ਪ੍ਰਣਾਲੀਆਂ ਨੂੰ ਮਜ਼ਬੂਤੀ ਦੇਣ ਵਿੱਚ ਵੱਡੀ ਮਦਦ ਮਿਲੀ ਹੈ, ਜਿਸ ਦੇ ਨਤੀਜੇ ਵਜੋਂ ਪੇਂਡੂ ਅਤੇ ਅਰਧ-ਸ਼ਹਿਰੀ ਖੇਤਰਾਂ ਵਿੱਚ ਲੋਕਾਂ ਦੇ ਰੋਜ਼ਾਨਾ ਜੀਵਨ ਪੱਧਰ ਵਿੱਚ ਕਾਫ਼ੀ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ 100 ਫ਼ੀਸਦੀ ਕਵਰੇਜ ਨਾਲ ਇਸ ਸਮੇਂ ਸੂਬੇ ਵਿੱਚ 34 ਲੱਖ ਤੋਂ ਵੱਧ ਪਰਿਵਾਰਾਂ ਨੂੰ ਸੁਰੱਖਿਅਤ ਅਤੇ ਸਾਫ਼ ਪੀਣਯੋਗ ਪਾਣੀ ਮਿਲ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2025-26 ਲਈ ਪੇਂਡੂ ਵਿਕਾਸ ਵਾਸਤੇ ਸੈਨੀਟੇਸ਼ਨ ਖੇਤਰ ਹਿੱਤ 2,190.80 ਕਰੋੜ ਰੁਪਏ ਦੀ ...