ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ
ਚੰਡੀਗੜ੍ਹ, 18 ਦਸੰਬਰ 2025:
ਪੰਜਾਬ ਅਤਿ-ਆਧੁਨਿਕ ਨਿਰਮਾਣ ਅਤੇ ਨਵੀਨਤਾ ਲਈ ਇੱਕ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ, ਅੰਬਰ ਗਰੁੱਪ ਆਫ਼ ਇੰਡਸਟਰੀਜ਼ ਨੇ ਰਾਜਪੁਰਾ ਵਿਖੇ 500 ਕਰੋੜ ਰੁਪਏ ਦੇ ਨਿਵੇਸ਼ ਨਾਲ ਅਤਿ-ਆਧੁਨਿਕ ਖੋਜ ਅਤੇ ਵਿਕਾਸ ਕੇਂਦਰ ਦੀ ਸਥਾਪਨਾ ਰਾਹੀਂ ਇੱਕ ਵੱਡੇ ਵਿਸਥਾਰ ਦਾ ਐਲਾਨ ਕੀਤਾ ਹੈ।
ਇਸ ਵੱਡੇ ਨਿਵੇਸ਼ ਦਾ ਸਵਾਗਤ ਕਰਦਿਆਂ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਰਾਜਪੁਰਾ ਵਿਖੇ 500 ਕਰੋੜ ਰੁਪਏ ਦੇ ਨਿਵੇਸ਼ ਨਾਲ ਇੱਕ ਵੱਡੇ ਪੱਧਰ ਦਾ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦਾ ਅੰਬਰ ਗਰੁੱਪ ਦਾ ਫੈਸਲਾ ਪੰਜਾਬ ਦੀਆਂ ਪ੍ਰਗਤੀਸ਼ੀਲ ਉਦਯੋਗਿਕ ਨੀਤੀਆਂ, ਹੁਨਰਮੰਦ ਕਿਰਤੀਆਂ ਅਤੇ ਨਿਵੇਸ਼ਕ-ਪੱਖੀ ਵਾਤਾਵਰਣ ਪ੍ਰਣਾਲੀ ਦਾ ਮਜ਼ਬੂਤ ਸਮਰਥਨ ਕਰਦਾ ਹੈ।
ਇਸ ਪ੍ਰੋਜੈਕਟ ਨਾਲ ਲਗਭਗ 1,000 ਉੱਚ-ਗੁਣਵੱਤਾ ਤੇ ਚੰਗੀ ਤਨਖਾਹ ਵਾਲੀਆਂ ਰੋਜ਼ਗਾਰ ਦੇ ਨਵੇਂ ਮੌਕੇ ਸਿਰਜੇ ਜਾ ਸਕਣਗੇ ਅਤੇ ਉੱਨਤ ਇੰਜੀਨੀਅਰਿੰਗ ਤੇ ਉਤਪਾਦ ਡਿਜ਼ਾਈਨ ਦੇ ਖੇਤਰ ਵਿੱਚ ਪੰਜਾਬ ਦੀ ਸਥਿਤੀ ਨੂੰ ਮਹੱਤਵਪੂਰਨ ਤੌਰ...








