Shadow

Tag: breaking news

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਰੈੱਡ ਕਰਾਸ ਨਾਲ ਮਿਲਕੇ ਲਗਾਇਆ ਗਿਆ ਖੂਨਦਾਨ ਕੈਂਪ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਰੈੱਡ ਕਰਾਸ ਨਾਲ ਮਿਲਕੇ ਲਗਾਇਆ ਗਿਆ ਖੂਨਦਾਨ ਕੈਂਪ

National, Politics, Punjab
ਰੂਪਨਗਰ, 17 ਦਸੰਬਰ: ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਮਨਜੋਤ ਕੌਰ ਦੀ ਅਗਵਾਈ ਹੇਠ ਅੱਜ ਸ਼ਹੀਦੀ ਜ਼ੋੜ ਮੇਲਾ ਸ਼੍ਰੀ ਭੱਠਾ ਸਾਹਿਬ ਵਿੱਚ ਰੈੱਡ ਕਰਾਸ ਰੂਪਨਗਰ ਦੀ ਸਹਾਇਤਾ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਸੀ.ਜੇ.ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਅਮਦਨਦੀਪ ਕੌਰ ਵੱਲੋਂ ਦੱਸਿਆ ਗਿਆ ਕਿ ਇਸ ਮੌਕੇ ਸੰਗਤ ਵੱਲੋਂ ਤਾਂ ਖੂਨਦਾਨ ਕੀਤਾ ਹੀ ਗਿਆ, ਇਸਦੇ ਨਾਲ ਹੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਰਾ ਲੀਗਲ ਵਲੰਟੀਅਰ ਭੁਪਿੰਦਰ ਸਿੰਘ ਵੱਲੋਂ ਵੀ ਖੂਨਦਾਨ ਕੀਤਾ ਗਿਆ। ਇਸ ਮੌਕੇ ਤੇ ਚੀਫ ਲੀਗਲ ਏਡ ਡਿਫੈਂਸ ਕਾਉਂਸਲ ਰੂਪਨਗਰ ਸ਼੍ਰੀ ਰਾਜਵੀਰ ਸਿੰਘ ਰਾਏ, ਸ਼੍ਰੀ ਜੇ ਪੀ.ਐਸ ਢੇਰ ਸੀਨੀਅਰ ਵਕੀਲ ਰੂਪਨਗਰ ਵੱਲੋਂ ਵੀ ਇਸ ਕੈਂਪ ਵਿੱਚ ਭਾਗ ਲਿਆ।...
ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਨੇ ਆਪ ਸਰਕਾਰ ਦੀਆਂ ਨੀਤੀਆਂ ਤੇ ਕਾਰਗੁਜ਼ਾਰੀ ਉੱਤੇ ਲਾਈ ਮੋਹਰ: ਬਰਿੰਦਰ ਕੁਮਾਰ ਗੋਇਲ

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਨੇ ਆਪ ਸਰਕਾਰ ਦੀਆਂ ਨੀਤੀਆਂ ਤੇ ਕਾਰਗੁਜ਼ਾਰੀ ਉੱਤੇ ਲਾਈ ਮੋਹਰ: ਬਰਿੰਦਰ ਕੁਮਾਰ ਗੋਇਲ

Politics, Punjab
ਲਹਿਰਾਗਾਗਾ, 17 ਦਸੰਬਰ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਜਿੱਤ ‘ਤੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਨਤੀਜੇ ਲੋਕਾਂ ਦੇ ਭਰੋਸੇ ਅਤੇ ਸਰਕਾਰ ਦੀ ਕਾਰਗੁਜ਼ਾਰੀ ਦਾ ਸਪਸ਼ਟ ਪ੍ਰਮਾਣ ਹਨ। ਉਨ੍ਹਾਂ ਦੱਸਿਆ ਕਿ ਪੰਚਾਇਤ ਸੰਮਤੀ ਦੀਆਂ ਕੁੱਲ 15 ਵਿੱਚੋਂ 12 ਸੀਟਾਂ ‘ਤੇ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ, ਜਿਨ੍ਹਾਂ ਵਿੱਚੋਂ 02 ਸੀਟਾਂ ‘ਤੇ ਉਮੀਦਵਾਰ ਨਿਰਵਿਰੋਧ ਚੁਣੇ ਗਏ। ਉਨ੍ਹਾਂ ਨੇ ਕਿਹਾ ਕਿ ਇਸ ਦੇ ਨਾਲ ਨਾਲ ਜ਼ਿਲ੍ਹਾ ਪ੍ਰੀਸ਼ਦ ਦੀਆਂ ਸੀਟਾਂ ‘ਤੇ ਆਮ ਆਦਮੀ ਪਾਰਟੀ ਵੱਲੋਂ ਜਿੱਤ ਹਾਸਲ ਕਰਨਾ ਇਸ ਗੱਲ ਦਾ ਸਬੂਤ ਹੈ ਕਿ ਲੋਕਾਂ ਨੇ ਵਿਕਾਸ, ਇਮਾਨਦਾਰ ਪ੍ਰਸ਼ਾਸਨ ਅਤੇ ਲੋਕ-ਹਿਤੈਸ਼ੀ ਨੀਤੀਆਂ ਨੂੰ ਤਰਜੀਹ ਦਿੱਤੀ ਹੈ। ਇਸ ਇਤਿਹਾਸਕ ਜਿੱਤ ਤੋਂ ਬਾਅਦ ਇਲਾਕੇ ਭਰ ਵਿੱਚ ਲੋਕਾਂ ਵੱਲੋਂ ਵੱਡੇ ਪੱਧਰ ਉੱਤੇ ਜਸ਼ਨ ਮਨਾਏ ਜਾ ਰਹੇ ਹਨ ਅਤੇ ਪਾਰਟੀ ਵਰਕਰਾਂ ਸਮੇਤ ਆਮ ਨਾਗਰਿਕ ਵੀ ਖੁਸ਼ੀ ਦਾ ਇਜ਼ਹਾਰ ਕਰ ਰਹੇ ਹਨ। ਸ਼੍ਰੀ ਗੋਇਲ ਨੇ ਕਿਹਾ ਕਿ ਹਲਕੇ ਵਿਚ ਕਾਂਗਰਸ, ਅਕਾਲੀ ਦਲ ਪੁਨਰ ਸੁ...
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸੈਕਟਰ-32 ਵਿਖੇ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸੈਕਟਰ-32 ਵਿਖੇ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ

National, Politics, Punjab
ਲੁਧਿਆਣਾ, 17 ਦਸੰਬਰ (000) - ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋ ਜਾਰੀ ਹੁਕਮਾਂ ਅਤੇ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਰਸ਼ਮੀ ਦੀ ਅਗਵਾਈ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ। ਜ਼ਿਲ੍ਹਾ ਬਾਲ ਸੁਰੱਖਿਆ ਯੁਨਿਟ, ਸਿੱਖਿਆ ਵਿਭਾਗ, ਟ੍ਰੈਫਿਕ ਪੁਲਿਸ ਦੇ ਮੁਲਾਜਮਾਂ ਦੀ ਟੀਮ ਵੱਲੋ ਸਾਂਝੇ ਤੌਰ 'ਤੇ ਸਥਾਨਕ ਸੈਕਟਰ-32 ਵਿਖੇ ਬੀ.ਸੀ.ਐਮ. ਸਕੂਲ ਅਤੇ ਬੀ.ਵੀ.ਐਮ. ਸਕੂਲ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ। ਟੀਮ ਵੱਲੋਂ ਚੈਕਿੰਗ ਦੌਰਾਨ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਸਕੂਲੀ ਵਾਹਨਾਂ ਨੂੰ ਇਕ ਹਫਤੇ ਵਿੱਚ ਆਪਣੀ ਖਾਮੀਆਂ ਪੂਰੀਆਂ ਕਰਨ ਦੀ ਤਾਕੀਦ ਕੀਤੀ ਗਈ। ਇਸ ਮੌਕੇ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਰਸ਼ਮੀ ਨੇ ਕਿਹਾ ਕਿ ਆਉਣ ਵਾਲੇ ਸਮੇ...
ਸਿਹਤ ਪ੍ਰਣਾਲੀ ਨਾਲ ਨੌਜਵਾਨਾਂ ਦੀ ਜਾਣ-ਪਛਾਣ ਲਈ ਵਿਦਿਆਰਥੀਆਂ ਦਾ ਸੀ.ਐਚ.ਸੀ. ਭਰਤਗੜ੍ਹ ਸਿੱਖਿਆਤਮਕ ਦੌਰਾ

ਸਿਹਤ ਪ੍ਰਣਾਲੀ ਨਾਲ ਨੌਜਵਾਨਾਂ ਦੀ ਜਾਣ-ਪਛਾਣ ਲਈ ਵਿਦਿਆਰਥੀਆਂ ਦਾ ਸੀ.ਐਚ.ਸੀ. ਭਰਤਗੜ੍ਹ ਸਿੱਖਿਆਤਮਕ ਦੌਰਾ

National, Politics, Punjab
ਕੀਰਤਪੁਰ ਸਾਹਿਬ 15 ਦਸੰਬਰ: ਪੰਜਾਬ ਸਰਕਾਰ ਵੱਲੋਂ ਲੋਕਾਂ ਤੱਕ ਮਿਆਰੀ ਸਿਹਤ ਸੇਵਾਵਾਂ ਅਤੇ ਸਿਹਤ ਸਬੰਧੀ ਜਾਣਕਾਰੀ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਿਹਤ ਮੰਤਰੀ ਡਾ.ਬਲਬੀਰ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਨੌਜਵਾਨ ਪੀੜ੍ਹੀ ਨੂੰ ਸਿਹਤ ਪ੍ਰਣਾਲੀ ਨਾਲ ਜੋੜਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਹੀ ਉਪਰਾਲਿਆਂ ਦੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਲੋਦੀਮਾਜਰਾ ਦੇ ਵਿਦਿਆਰਥੀਆਂ ਵੱਲੋਂ ਕਮਿਊਨਿਟੀ ਹੈਲਥ ਸੈਂਟਰ ਭਰਤਗੜ੍ਹ ਦਾ ਸਿੱਖਿਆਤਮਕ ਦੌਰਾ ਕੀਤਾ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੂੰ ਹਸਪਤਾਲ ਦੀ ਕਾਰਜ ਪ੍ਰਣਾਲੀ ਅਤੇ ਵੱਖ-ਵੱਖ ਸਰਕਾਰੀ ਸਿਹਤ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਦੌਰੇ ਦੌਰਾਨ ਵਿਦਿਆਰਥੀਆਂ ਨੂੰ ਬੀ.ਈ.ਈ ਸਾਹਿਲ ਸੁਖੇਰਾ ਅਤੇ ਹੈਲਥ ਸੁਪਰਵਾਈਜ਼ਰ ਪਾਲ ਸਿੰਘ ਵੱਲੋਂ ਸਿਹਤ ਵਿਭਾਗ ਦੀਆਂ ਮੁੱਖ ਸਕੀਮਾਂ, ਰੋਕਥਾਮੀ ਸਿਹਤ ਸੇਵਾਵਾਂ, ਸਾਫ਼-ਸਫ਼ਾਈ, ਪੋਸ਼ਣ ਅਤੇ ਸਿਹਤ ਸਬੰਧੀ ਵਿਸਥਾਰ ਨਾਲ ਜਾਣਕਾਰੀ ਪ੍ਰਦਾਨ ਕੀਤੀ ਗਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਹ ਵੀ ਪ੍ਰੇਰਿਤ ਕੀਤਾ ਕਿ ਉਹ ਮਿਲੀ ਹੋਈ ਜਾਣਕਾਰੀ ਆਪਣੇ ਪਰਿਵਾ...
ਸ਼ਹੀਦ ਸੈਨਿਕਾਂ ਦੀ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ, ਵਿਕਟਰੀ ਪਰੇਡ ਇਕ ਅਨੋਖਾ ਅਹਿਸਾਸ -ਡਿਪਟੀ ਕਮਿਸ਼ਨਰ

ਸ਼ਹੀਦ ਸੈਨਿਕਾਂ ਦੀ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ, ਵਿਕਟਰੀ ਪਰੇਡ ਇਕ ਅਨੋਖਾ ਅਹਿਸਾਸ -ਡਿਪਟੀ ਕਮਿਸ਼ਨਰ

National, Politics, Punjab
ਫਾਜ਼ਿਲਕਾ 15 ਦਸੰਬਰ 1971 ਦੀ ਭਾਰਤ-ਪਾਕਿ ਜੰਗ ਵਿਚ ਦੇਸ਼ ਦੀ ਜਿਤ ਨੂੰ ਯਾਦ ਕਰਦਿਆਂ ਫਾਜ਼ਿਲਕਾ ਵਿਖੇ ਵਿਜੈ ਪਰੇਡ ਦਾ ਆਯੋਜਨ ਕੀਤਾ ਗਿਆ। ਸ਼ਹੀਦੀ ਸਮਾਰਕ ਕਮੇਟੀ ਆਸਫਵਾਲਾ ਵੱਲੋਂ ਵਿਜੈ ਦਿਵਸ ਨੂੰ ਸਮਰਪਿਤ ਵਿਕਟਰੀ ਪਰੇਡ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨੇੜੇ ਸ਼ਹੀਦ ਭਗਤ ਸਿੰਘ ਮਾਰਕੀਟ ਤੋਂ ਸ਼ੁਰੂ ਹੋ ਕਿ ਸੰਜੀਵ ਸਿਨੇਮਾ ਚੌਂਕ, ਗਊਸ਼ਾਲਾ ਰੋਡ, ਸਾਈਕਲ ਬਾਜ਼ਾਰ, ਸ਼ਾਸਤਰੀ ਚੌਂਕ ਤੋਂ ਹੁੰਦੀ ਹੋਈ ਘੰਟਾ ਘਰ ਵਿਖੇ ਸਮਾਪਤ ਹੋਈ। ਵਿਜੈ ਪਰੇਡ ਵਿਚ ਸ਼ਾਮਲ ਹੁੰਦਿਆਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਅਸੀਂ ਸਿਕ ਝੁਕਾ ਕੇ ਨਮਨ ਕਰਦੇ ਹਾਂ। ਉਨ੍ਹਾਂ ਕਿਹਾ ਕਿ 1971 ਦੀ ਭਾਰਤ-ਪਾਕਿ ਜੰਗ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਸ਼ਹੀਦਾਂ ਨੂੰ ਕਦੇ ਭੁਲਾਇਆ ਨਹੀ ਜਾ ਸਕਦਾ। ਉਨ੍ਹਾਂ ਕਿਹਾ ਕਿ ਵਿਜੈ ਦਿਵਸ ਦੇ ਮਦੇਨਜਰ ਵਿਕਟਰੀ ਪਰੇਡ ਵਿਚ ਭਾਗੀਦਾਰੀ ਬਣਾਉਣਾ ਇਕ ਅਨੋਖਾ ਅਹਿਸਾਸ ਦਿੰਦਾ ਹੈ। ਭਾਰਤ-ਪਾਕਿ ਜੰਗ ਦੌਰਾਨ ਸ਼ਹੀਦ ਹੋਏ ਸੈਨਿਕਾ ਨੂੰ ਪ੍ਰਣਾਮ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦ ਸਾਡੇ ਦੇਸ਼ ਅਤੇ ਕੌਮ ਦਾ ਸਰਮਾਇਆ ਹੁੰਦੇ ਹਨ। ਉਨ੍ਹਾਂ ਕਿਹ...
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਚੋਣਾਂ ਦੌਰਾਨ ਪਿੰਡ ਤੋਂ ਬਾਹਰੋਂ ਆਉਣ ਵਾਲੇ ਵਿਅਕਤੀਆਂ ’ਤੇ ਲਗਾਈ ਪੂਰਨ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਚੋਣਾਂ ਦੌਰਾਨ ਪਿੰਡ ਤੋਂ ਬਾਹਰੋਂ ਆਉਣ ਵਾਲੇ ਵਿਅਕਤੀਆਂ ’ਤੇ ਲਗਾਈ ਪੂਰਨ ਪਾਬੰਦੀ

Politics, Punjab
ਸ੍ਰੀ ਮੁਕਤਸਰ ਸਾਹਿਬ, 15 ਦਸੰਬਰ: ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਜੀਤ ਕਪਲਿਸ਼ ਵੱਲੋਂ ਮਾਡਲ ਕੋਡ ਆਫ਼ ਕੰਡਕਟ ਮੈਨੂਅਲ ਵਿੱਚ ਕੀਤੀ ਗਈ ਕਾਨੂੰਨੀ ਵਿਵਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਜ਼ੋਨ ਨੰਬਰ 07 ਗੁਰੂਸਰ ਵਿੱਚ ਪੈਂਦੇ ਪਿੰਡ ਮਧੀਰ (ਪੋਲਿੰਗ ਬੂਥ ਨੰ. 21 ਅਤੇ 22) ਅਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਨੰਬਰ 08 ਕੋਟਭਾਈ ਵਿੱਚ ਪੈਂਦੇ ਪਿੰਡ ਬੁਬਾਣੀਆਂ (ਪੋਲਿੰਗ ਬੂਥ ਨੰ. 63 ਅਤੇ 64) ਵਿਖੇ ਮਿਤੀ 16 ਦਸੰਬਰ 2025 ਨੂੰ ਕਰਵਾਈ ਜਾਣ ਵਾਲੀ ਦੁਬਾਰਾ ਚੋਣ (ਰੀ-ਪੋਲਿੰਗ) ਦੌਰਾਨ ਮਿਤੀ 16 ਦਸੰਬਰ 2025 (ਵੋਟਿੰਗ ਖ਼ਤਮ ਹੋਣ ਤੱਕ) ਨੂੰ ਅਮਨ ਅਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਉਕਤ ਪੋਲਿੰਗ ਬੂਥ ਨਾਲ ਸਬੰਧਤ ਵੋਟਰਾਂ ਤੋਂ ਇਲਾਵਾ ਪਿੰਡ ਵਿੱਚ ਬਾਹਰੀ ਵਿਅਕਤੀਆਂ ਦੇ ਆਉਣ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ, ਤਾਂ ਜੋ ਵੋਟਾਂ ਦਾ ਕੰਮ ਅਮਨ ਅਤੇ ਕਾਨੂੰਨ ਨਾਲ ਪੂਰਾ ਕੀਤਾ ਜਾ ਸਕੇ। ਹੁਕਮਾਂ ਦੀ ਉਲੰਘਣਾ ਕਰਨ ’ਤ...
ਜੰਗਲੀ ਜੀਵਾਂ ਦੇ ਅੰਗਾਂ ਦੀ ਤਸਕਰੀ ਕਰਦੇ ਤਿੰਨ ਮੁਲਜ਼ਮ ਕਾਬੂ

ਜੰਗਲੀ ਜੀਵਾਂ ਦੇ ਅੰਗਾਂ ਦੀ ਤਸਕਰੀ ਕਰਦੇ ਤਿੰਨ ਮੁਲਜ਼ਮ ਕਾਬੂ

Crime, National, Politics, Punjab
ਚੰਡੀਗੜ੍ਹ, ਦਸੰਬਰ 15: ਪੰਜਾਬ ਵਿੱਚ ਜੰਗਲੀ ਜੀਵਾਂ ਦੀ ਸੁਰੱਖਿਆ ਅਤੇ ਉਨਾਂ ਨਾਲ ਜੁੜੇ ਕਰਾਈਮ ਨੂੰ ਰੋਕਣ ਲਈ ਮੁੱਖ ਜੰਗਲੀ ਜੀਵ ਵਾਰਡਨ ਪੰਜਾਬ ਸ੍ਰੀ ਬਸੰਤਾ ਰਾਜ ਕੁਮਾਰ ਆਈ.ਐਫ.ਐਸ., ਸ੍ਰੀ ਸਤਿੰਦਰ ਕੁਮਾਰ ਸਾਗਰ ਆਈ.ਐਫ.ਐਸ.  (ਮੁੱਖ ਵਣ ਪਾਲ ਜੰਗਲੀ ਜੀਵ) ਅਤੇ ਸ੍ਰੀ ਵਿਸ਼ਾਲ ਚੌਹਾਨ ਆਈ.ਐਫ.ਐਸ. (ਵਣ ਪਾਲ ਪਾਰਕ ਅਤੇ ਪ੍ਰੋਟੈਕਟਿਡ ਸਰਕਲ) ਵੱਲੋਂ ਜਾਰੀ ਹਦਾਇਤਾਂ, ਜੰਗਲੀ ਜੀਵਾਂ ਦੇ ਨਾਲ ਸੰਬੰਧਿਤ ਕਰਾਈਮ ਲਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਵਣ ਮੰਡਲ ਅਫਸਰ ਜੰਗਲੀ ਜੀਵ ਮੰਡਲ ਫਿਲੋਰ ਸ਼੍ਰੀ ਵਿਕਰਮ ਸਿੰਘ ਕੁੰਦਰਾ ਆਈ.ਐਫ.ਐਸ. ਜੀ ਵੱਲੋਂ ਜੰਗਲੀ ਜੀਵਾਂ ਦੇ ਅੰਗਾਂ ਦੀ ਤਸਕਰੀ ਸਬੰਧੀ ਗੁਪਤ ਸੂਚਨਾ ਦੇ ਆਧਾਰ ਤੇ ਇੱਕ ਟੀਮ ਸ਼੍ਰੀ ਜਸਵੰਤ ਸਿੰਘ ਵਣ ਰੇਜ ਅਫਸਰ ਜਲੰਧਰ ਦੀ ਅਗਵਾਈ ਵਿੱਚ ਬਣਾਈ ਗਈ। ਇਸ ਵਿੱਚ ਜਲੰਧਰ ਰੇਂਜ ਤੋਂ ਨਿਰਮਲਜੀਤ ਸਿੰਘ ਬਲਾਕ ਅਫਸਰ, ਮਲਕੀਤ ਸਿੰਘ ਵਣ ਗਾਰਡ,ਨਵਤੇਜ ਸਿੰਘ ਬਾਠ ਅਤੇ ਕਪੂਰਥਲਾ ਰੇਂਜ ਤੋਂ ਰਣਜੀਤ ਸਿੰਘ ਬਲਾਕ ਅਫਸਰ, ਬੋਬਿੰਦਰ ਸਿੰਘ ਅਤੇ ਰਣਬੀਰ ਸਿੰਘ ਉੱਪਲ ਸ਼ਾਮਿਲ ਸਨ। ਟੀਮ ਵੱਲੋਂ ਨਕੋਦਰ ਵਿੱਚ ਇਕ ਟਰੈਪ ਲਗਾਇਆ ਗਿਆ, ਜਿਸ ਸਬੰਧੀ ਟੀਮ ਦੇ ਮੈਬਰ ਨੇ ਗਾਹਕ ...
‘ਯੁੱਧ ਨਸ਼ਿਆਂ ਵਿਰੁੱਧ’ ਦੇ 289ਵੇਂ ਦਿਨ ਪੰਜਾਬ ਪੁਲਿਸ ਵੱਲੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 11 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 289ਵੇਂ ਦਿਨ ਪੰਜਾਬ ਪੁਲਿਸ ਵੱਲੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 11 ਨਸ਼ਾ ਤਸਕਰ ਕਾਬੂ

Crime
ਚੰਡੀਗੜ੍ਹ, 15 ਦਸੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 289ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 132 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 7 ਐਫਆਈਆਰਜ਼ ਦਰਜ ਕਰਕੇ 11 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 289 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 40,236 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇਸ ਆਪ੍ਰੇਸ਼ਨ ਦੌਰਾਨ 32 ਗਜ਼ਟਿਡ ਅਧਿਕਾਰ...
ਪੰਜਾਬ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜ਼ਾਰੀ ਵਰਗ ਵਿਚ ਦੇਸ਼ ਭਰ ਵਿਚੋਂ ਦੂਜਾ ਸਥਾਨ ਕੀਤਾ ਹਾਸਲ

ਪੰਜਾਬ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜ਼ਾਰੀ ਵਰਗ ਵਿਚ ਦੇਸ਼ ਭਰ ਵਿਚੋਂ ਦੂਜਾ ਸਥਾਨ ਕੀਤਾ ਹਾਸਲ

National, Politics, Punjab
ਚੰਡੀਗੜ੍ਹ/ਨਵੀਂ ਦਿੱਲੀ, 14 ਦਸੰਬਰ:   ਊਰਜਾ ਸਮਰੱਥਾ ਵਾਧੇ ਅਤੇ ਸੰਭਾਲ ਦੇ ਖੇਤਰ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮਿਸਾਲੀ ਯਤਨਾਂ ਨੂੰ ਰਾਸ਼ਟਰੀ ਪੱਧਰ ‘ਤੇ ਮਾਨਤਾ ਪ੍ਰਾਪਤ ਹੋਈ ਹੈ। ਪੰਜਾਬ ਸੂਬੇ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜਾਰੀ ਵਰਗ ਵਿੱਚ ਦੇਸ਼ ਭਰ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਪੰਜਾਬ ਦੇ ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦਿੱਲੀ ਦੇ ਵਿਗਿਆਨ ਭਵਨ ਵਿਖੇ ਹੋਏ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰ 2025 ਸਮਾਰੋਹ ਵਿਚ ਰਾਸ਼ਟਰਪਤੀ ਸ਼੍ਰੀਮਤੀ ਦਰੋਪਦੀ ਮੁਰਮੂ ਪਾਸੋਂ ਇਹ ਅਹਿਮ ਪੁਰਸਕਾਰ ਪ੍ਰਾਪਤ ਕੀਤਾ। ਪੁਰਸਕਾਰ ਸਮਾਰੋਹ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਇਸ ਵੱਕਾਰੀ ਪੁਰਸਕਾਰ ਨੂੰ ਜਿੱਤਣ ਸਦਕਾ ਪੰਜਾਬ ਊਰਜਾ ਸਮਰੱਥਾ ਦੇ ਖੇਤਰ ਵਿਚ ਵਧੀਆ ਕਾਰਗੁਜ਼ਾਰੀ ਵਾਲੇ ਦੇਸ਼ ਦੇ ਚੋਟੀ ਦੇ ਸੂਬਿਆਂ ਵਿਚ ਸ਼ਾਮਲ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਇਸ ਖੇਤਰ ਦੇ ਬੁਨਿਆਦੀ ਢਾਂਚੇ ...
ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

Crime, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 14 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਵਿਦੇਸ਼ ਅਧਾਰਤ ਤਸਕਰਾਂ ਨਾਲ ਜੁੜੇ ਡਰੱਗ ਸਪਲਾਈ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ .32 ਬੋਰ ਪਿਸਤੌਲ, ਮੈਗਜ਼ੀਨ ਤੇ ਪੰਜ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਯੁਵਰਾਜ ਸਿੰਘ ਵਾਸੀ ਰੋੜੀਵਾਲ, ਅੰਮ੍ਰਿਤਸਰ; ਵਰਿੰਦਰ ਸਿੰਘ ਵਾਸੀ ਧੌਲ ਕਲਾਂ, ਅੰਮ੍ਰਿਤਸਰ; ਜਗਰੂਪ ਸਿੰਘ ਵਾਸੀ ਸੰਗਨਾ, ਅੰਮ੍ਰਿਤਸਰ ਅਤੇ ਜੁਗਰਾਜ ਸਿੰਘ ਵਾਸੀ ਸਰਕਾਰੀਆ ਐਨਕਲੇਵ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮ ਨੇ ਉਨ੍ਹਾਂ ਦਾ ਕਾਲੇ ਰੰਗ ਦਾ ਹੀਰੋ ਸਪਲੈਂਡਰ ਮੋਟਰਸਾਈਕਲ (ਪੀਬੀ-02-ਈਈ-0627) ਅਤੇ ਚਿੱਟੇ ਰੰਗ ਦੀ ਹੌਂਡਾ ਐਕਟਿਵਾ (ਪੀਬੀ-02-ਈਐਕਸ-2265) ...