ਮੁੱਖ ਮੰਤਰੀ ਵੱਲੋਂ ਨਿਰਮਾਣ ਅਧੀਨ ਸੜਕਾਂ ਦੀ ਅਚਨਚੇਤ ਜਾਂਚ, ਸੜਕ ਵਿੱਚ ਖਾਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਅਤੇ ਅਦਾਇਗੀ ਰੋਕਣ ਦੇ ਹੁਕਮ
ਪਟਿਆਲਾ/ਫਤਿਹਗੜ੍ਹ ਸਾਹਿਬ, 11 ਦਸੰਬਰ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਨਿਰਮਾਣ ਅਧੀਨ ਸੜਕ ਦਾ ਅਚਨਚੇਤ ਨਿਰੀਖਣ ਕਰਨ ਪੁੱਜੇ ਮੁੱਖ ਮੰਤਰੀ ਨੇ ਸੜਕ ਦੇ ਨਮੂਨੇ ਲੈਣ ਤੋਂ ਬਾਅਦ ਸੜਕ ਦੇ ਨਿਰਮਾਣ ਵਿੱਚ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਨਾ ਕਰਨ 'ਤੇ ਨਾਰਾਜ਼ਗੀ ਜ਼ਾਹਰ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਸੜਕ ਬਣਾਉਣ ਵਾਲੇ ਠੇਕੇਦਾਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਤੁਰੰਤ ਰੋਕਣ ਲਈ ਕਿਹਾ। ਭਗਵੰਤ ਸਿੰਘ ਮਾਨ ਨੇ ਪਟਿਆਲਾ ਜ਼ਿਲ੍ਹੇ ਵਿੱਚ ਨਿਰਮਾਣ ਅਧੀਨ ਪਟਿਆਲਾ ਸਰਹਿੰਦ ਸੜਕ ਦਾ ਵੀ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਸੜਕ ਦੇ ਨਮ...








