ਬਲਾਕ ਸ਼ੇਰਪੁਰ ‘ਚ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਆਪ ਉਮੀਦਵਾਰਾਂ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ
ਸ਼ੇਰਪੁਰ/ਸੰਗਰੂਰ, 10 ਦਸੰਬਰ:
ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਅੱਜ ਬਲਾਕ ਸ਼ੇਰਪੁਰ ਵਿਖੇ ਉਮੀਦਵਾਰ ਸਰਬਜੀਤ ਕੌਰ ਬਾਜਵਾ ਤੇ ਜਗਰੂਪ ਸਿੰਘ ਬਾਦਸ਼ਾਹਪੁਰ ਦੇ ਹੱਕ ਵਿੱਚ ਪ੍ਰਚਾਰ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਕਰੀਬ ਚਾਰ ਸਾਲ ਵਿੱਚ ਪਿੰਡਾਂ ਅੰਦਰ ਸ਼ਹਿਰਾਂ ਵਰਗੀਆਂ ਸਹੂਲਤਾਂ ਉਪਲਬੱਧ ਕਰਵਾਈਆਂ ਹਨ। ਉਹਨਾਂ ਕਿਹਾ ਕਿ ਧੂਰੀ ਹਲਕੇ ਦੇ ਸਰਵਪੱਖੀ ਵਿਕਾਸ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ, ਤਾਂ ਜੋ ਇਸ ਹਲਕੇ ਨੂੰ ਵਿਕਾਸ ਪੱਖੋਂ ਨਮੂਨੇ ਦੇ ਹਲਕੇ ਵਜੋਂ ਵਿਕਸਤ ਕੀਤਾ ਜਾਵੇ।
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਿਕਾਸ ਦੇ ਏਜੰਡੇ ਉੱਤੇ ਲੜ ਰਹੀ ਹੈ ਤੇ ਲੋਕਾਂ ਵੱਲੋਂ ਦਿੱਤੇ ਜਾ ਰਹੇ ਜਨ ਸਮਰਥਨ ਤੋਂ ਲੱਗ ਰਿਹਾ ਹੈ ਕਿ ਆਮ ਆਦਮੀ ਪਾਰਟੀ ਇਨ੍ਹਾਂ ਚੋਣਾਂ ਨੂੰ ਵੱਡੀ ਲੀਡ ਨਾਲ ਜਿੱਤੇਗੀ।
ਸ਼ੇਰਪੁਰ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਸੰਬੋਧਨ ਕਰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਕਿਹਾ ਕਿ ਲੋਕ ਇਨ੍ਹਾਂ ਚੋਣਾਂ ਵਿੱਚ ਵੋਟ ਹੋਏ ਵਿਕਾਸ ਕਾਰਜਾਂ ਨੂੰ ਦੇਖਦ...








