ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮਨੁੱਖੀ ਅਧਿਕਾਰਾਂ ਦੀ ਰਾਖੀ ਦੀ ਸਭ ਤੋਂ ਵੱਡੀ ਮਿਸਾਲ: ਪਦਮਸ਼੍ਰੀ ਡਾ. ਜਤਿੰਦਰ ਸਿੰਘ ਸ਼ੰਟੀ
ਸੰਗਰੂਰ, 08 ਦਸੰਬਰ
ਮਨੁੱਖੀ ਅਧਿਕਾਰ ਦਿਵਸ ਮੌਕੇ ਸਹਾਰਾ ਫਾਊਂਡੇਸ਼ਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਸਮਾਗਮ ਵਿੱਚ ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ, ਚੰਡੀਗੜ੍ਹ ਦੇ ਮੈਂਬਰ ਪਦਮਸ਼੍ਰੀ ਡਾ. ਜਤਿੰਦਰ ਸਿੰਘ ਸ਼ੰਟੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮਨੁੱਖੀ ਅਧਿਕਾਰਾਂ ਦੀ ਰਾਖੀ ਦੀ ਸਭ ਤੋਂ ਵੱਡੀ ਮਿਸਾਲ ਹਨ, ਜਿਨ੍ਹਾਂ ਨੇ ਕਿਸੇ ਹੋਰ ਧਰਮ ਦੀ ਰਾਖੀ ਲਈ ਸ਼ਹਾਦਤ ਦਿੱਤੀ।
ਡਾ. ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਵਜੋਂ ਜਿਹੜੀ ਜ਼ਿੰਮੇਵਾਰੀ ਉਹਨਾਂ ਨੂੰ ਮਿਲੀ ਹੈ, ਉਹ ਉਸ ਨੂੰ ਤਨਦੇਹੀ ਨਾਲ ਨਿਭਾਅ ਰਹੇ ਹਨ ਤੇ ਕਮਿਸ਼ਨ ਵੱਲੋਂ ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਮੁਤਾਬਕ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸੇ ਦੇ ਵੀ ਮਨੁੱਖੀ ਅਧਿਕਾਰਾਂ ਦਾ ਘਾਣ ਨਾ ਹੋਵੇ, ਜਿਸ ਤਹਿਤ ਇੱਕ ਸਲਾਹਕਾਰੀ ਜਾਰੀ ਕੀਤੀ ਜਾ ਰਹੀ ਹੈ ਕਿ ਜੇਕਰ ਕੋਈ ਵੀ ਲਾਵਾਰਿਸ ਲਾਸ਼ ਬਰਾਮਦ ਹੁੰਦੀ ਹੈ ਤਾਂ ਅੰਤਿਮ ਸੰਸਕਾਰ ਸਥਾਨਕ ਪ੍ਰਸ਼ਾਸਨ ਕਰਨਾ ਯਕੀਨੀ ਬਣਾਏਗਾ।
ਜੇਕਰ ਹਸਪਤਾਲ ਵ...








