ਭਾਰਤ ਵਿੱਚ ਘਾਨਾ ਦੇ ਹਾਈ ਕਮਿਸ਼ਨਰ ਐਚ.ਈ. ਪ੍ਰੋ: ਕਵਾਸੀ ਓਬਿਰੀ-ਡਾਂਸੋ ਨੂੰ ਹਰਪ੍ਰੀਤ ਸੰਧੂ ਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੁਸਤਕ ਭੇਟ
ਚੰਡੀਗੜ੍ਹ/ਨਵੀਂ ਦਿੱਲੀ, 29 ਨਵੰਬਰ :
ਘਾਨਾ ਨਾਲ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤੀ ਸਬੰਧਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇੱਕ ਮਿਸਾਲੀ ਕਦਮ ਵਿੱਚ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ, ਹਰਪ੍ਰੀਤ ਸੰਧੂ ਨੇ ਭਾਰਤ ਵਿੱਚ ਘਾਨਾ ਦੇ ਨਵ-ਨਿਯੁਕਤ ਹਾਈ ਕਮਿਸ਼ਨਰ ਐੱਚ.ਈ. ਪ੍ਰੋ. ਕਵਾਸੀ ਓਬਰੀ-ਡਾਂਸੋ ਨਾਲ ਘਾਨਾ ਹਾਈ ਕਮਿਸ਼ਨ, ਨਵੀਂ ਦਿੱਲੀ ਵਿਖੇ ਇੱਕ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੁਸਤਕ, ਨੌਵੇਂ ਸਿੱਖ ਗੁਰੂ ਨਾਲ ਸਬੰਧਿਤ ਇਤਿਹਾਸਕ ਅਸਥਾਨਾਂ ਨੂੰ ਦਰਸਾਉਂਦੀ ਪਾਵਨ ਵਿਜ਼ੂਅਲ ਸਾਹਿਤ ਦਾ ਸੈੱਟ, ਪੰਜਾਬੀ ਵਰਣਮਾਲਾ ਨਾਲ ਸਜਾਈ ਇੱਕ ਰਵਾਇਤੀ ਸ਼ਾਲ ਅਤੇ ਪੰਜਾਬ ਦੇ ਅਮੀਰ ਸੱਭਿਆਚਾਰ ਨੂੰ ਦਰਸਾਉਂਦੀ ਵਿਰਾਸਤੀ ਤਲਵਾਰ ਭੇਟ ਕੀਤੀ, ਜੋ ਘਾਨਾ ਅਤੇ ਪੰਜਾਬ ਦਰਮਿਆਨ ਆਲਮੀ ਪੱਧਰ ‘ਤੇ ਸੱਭਿਆਚਾਰਕ ਸਬੰਧਾਂ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ।
ਭਾਰਤ ਵਿੱਚ ਘਾਨਾ ਦੇ ਹਾਈ ਕਮਿਸ਼ਨਰ ਐੱਚ.ਈ. ਪ੍ਰੋ. ਕਵਾਸੀ ਓਬਰੀ-ਡਾਂਸੋ ਨੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਵੱਲੋਂ ਘਾਨਾ ਹਾਈ ਕਮਿਸ਼...








