ਭਾਈਚਾਰਕ ਸਾਂਝ ਅਤੇ ਏਕਤਾ ਦਾ ਚਾਨਣ ਮੁਨਾਰਾ ਹੋ ਨਿੱਬੜਿਆ ਸਰਬ-ਧਰਮ ਸੰਮੇਲਨ
ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ:
ਇੱਥੇ ਬਾਬਾ ਬੁੱਢਾ ਦਲ ਛਾਉਣੀ ਦੇ ਮੁੱਖ ਪੰਡਾਲ ਵਿਖੇ ਅੱਜ ਇੱਕ ਇਤਿਹਾਸਕ ਸਰਬ-ਧਰਮ ਸੰਮੇਲਨ ਕਰਵਾਇਆ ਗਿਆ, ਜਿੱਥੇ ਸਿੱਖ ,ਹਿੰਦੂ , ਬੁੱਧ , ਜੈਨ , ਈਸਾਈ , ਇਸਲਾਮ ਅਤੇ ਯਹੂਦੀ ਧਰਮ ਦੇ ਪ੍ਰਸਿੱਧ ਅਧਿਆਤਮਿਕ ਅਤੇ ਧਾਰਮਿਕ ਆਗੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਇਕੱਤਰ ਹੋਏ।
ਇਸ ਇਤਿਹਾਸਕ ਸਮਾਗਮ ਦੌਰਾਨ ਸਮੁੱਚਾ ਮਾਹੌਲ ਸ਼ਰਧਾ ਭਾਵਨਾ ਵਾਲਾ ਸੀ ਕਿਉਂ ਜੋ ਧਾਰਮਿਕ ਅਤੇ ਅਧਿਆਤਮਿਕ ਆਗੂਆਂ ਨੇ ਆਪੋ-ਆਪਣੇ ਅੰਦਾਜ਼ ਵਿੱਚ ਨੌਵੇਂ ਸਿੱਖ ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਨੂੰ ਧਰਮ ਦੇ ਰਾਖੇ ਅਤੇ ਸੱਚ ਦੇ ਪੁੰਜ ਵਜੋਂ ਜਾਣਿਆ ਜਾਂਦਾ ਹੈ।
ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਸਰਬ-ਧਰਮ ਸੰਮੇਲਨ ਵਿੱਚ ਅਧਿਆਤਮਿਕ ਆਗੂਆਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਗੁਰੂ ਦੀ ਮਹਾਨ ਵਿਰਾਸਤ `ਤੇ ਡੂੰਘੀ ਵਿਚਾਰ-ਚਰਚਾ ਕਰਨ ਲਈ ਇਤਿਹਾਸਕ...








