‘ਯੁੱਧ ਨਸ਼ਿਆਂ ਵਿਰੁੱਧ’: 263ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.8 ਕਿਲੋਗ੍ਰਾਮ ਹੈਰੋਇਨ ਸਮੇਤ 110 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 19 ਨਵੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 263ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 298 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 92 ਐਫਆਈਆਰਜ਼ ਦਰਜ ਕਰਕੇ 110 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ, 263 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 37,392 ਹੋ ਗਈ ਹੈ।
ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.8 ਕਿਲੋ ਹੈਰੋਇਨ, 1928 ਨਸ਼ੀਲੀਆਂ ਗੋਲੀਆਂ ਅਤੇ 7650 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ...








