ਵਿੱਤ ਵਿਭਾਗ ਵੱਲੋਂ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਨੂੰ ਪ੍ਰਵਾਨਗੀ : ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 18 ਨਵੰਬਰ
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਵਿੱਤ ਵਿਭਾਗ ਨੇ ਪਸ਼ੂ ਪਾਲਣ ਵਿਭਾਗ ਵਿੱਚ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਸਬੰਧੀ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਇੱਥੋਂ ਜਾਰੀ ਪ੍ਰੈਸ ਬਿਆਨ ਵਿੱਚ ਇਹ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਵਿੱਚ ਇਸ ਸਮੇਂ ਵੈਟਰਨਰੀ ਇੰਸਪੈਕਟਰਾਂ ਲਈ ਕੁੱਲ 2010 ਪ੍ਰਵਾਨਿਤ ਅਸਾਮੀਆਂ ਹਨ ਅਤੇ ਇਨ੍ਹਾਂ ਅਸਾਮੀਆਂ ਵਿੱਚੋਂ 345 ਅਸਾਮੀਆਂ ਇਸ ਵੇਲੇ ਖਾਲੀ ਹਨ ਅਤੇ 1665 ਵੈਟਰਨਰੀ ਇੰਸਪੈਕਟਰ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਨੇ ਇਨ੍ਹਾਂ 345 ਖਾਲੀ ਅਸਾਮੀਆਂ ਨੂੰ ਪੜਾਅਵਾਰ ਢੰਗ ਨਾਲ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਵਿੱਚੋਂ 150 ਅਸਾਮੀਆਂ ਪਹਿਲੇ ਪੜਾਅ ਵਿੱਚ ਚਾਲੂ ਵਿੱਤੀ ਸਾਲ 2025-26 ਦੌਰਾਨ ਭਰੀਆਂ ਜਾਣਗੀਆਂ ਅਤੇ ਬਾਕੀ ਰਹਿੰਦੀਆਂ 195 ਅਸਾਮੀਆਂ ਅਗਲੇ ਵਿੱਤੀ ਸਾਲ 2026-27 ਦੌਰਾਨ ਦੂਜੇ ਪੜਾਅ ਵਿੱਚ ਭਰੀਆਂ ਜਾਣਗੀਆਂ।
ਵਿੱਤ ਮੰਤਰੀ, ਜੋ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਸਥਾਪਤ ...







