Shadow

Tag: breaking news

ਲਾਲਜੀਤ ਸਿੰਘ ਭੁੱਲਰ ਨੇ ਸੜਕੀ ਆਵਾਜਾਈ ਪੀੜਤਾਂ ਲਈ ਵਿਸ਼ਵ ਯਾਦਗਾਰੀ ਦਿਵਸ ‘ਤੇ ਹਿੱਟ ਐਂਡ ਰਨ ਮੁਆਵਜ਼ਾ ਯੋਜਨਾ ਲਈ ਕਾਰਜ ਯੋਜਨਾ ਦੀ ਕੀਤੀ ਸ਼ੁਰੂਆਤ

ਲਾਲਜੀਤ ਸਿੰਘ ਭੁੱਲਰ ਨੇ ਸੜਕੀ ਆਵਾਜਾਈ ਪੀੜਤਾਂ ਲਈ ਵਿਸ਼ਵ ਯਾਦਗਾਰੀ ਦਿਵਸ ‘ਤੇ ਹਿੱਟ ਐਂਡ ਰਨ ਮੁਆਵਜ਼ਾ ਯੋਜਨਾ ਲਈ ਕਾਰਜ ਯੋਜਨਾ ਦੀ ਕੀਤੀ ਸ਼ੁਰੂਆਤ

National, Politics, Punjab
ਚੰਡੀਗੜ੍ਹ, 16 ਨਵੰਬਰ: ਨਵੰਬਰ ਦੇ ਤੀਜੇ ਐਤਵਾਰ ਨੂੰ ਵਿਸ਼ਵ ਪੱਧਰ 'ਤੇ ਮਨਾਏ ਜਾਣ ਵਾਲੇ ਸੜਕੀ ਆਵਾਜਾਈ ਪੀੜਤਾਂ ਲਈ ਵਿਸ਼ਵ ਯਾਦਗਾਰੀ ਦਿਵਸ ਦੇ ਮੌਕੇ 'ਤੇ, ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੜਕ ਸੁਰੱਖਿਆ ਸਬੰਧੀ ਲੀਡ ਏਜੰਸੀ ਦੇ ਅਧਿਕਾਰੀਆਂ ਅਤੇ ਸਿਵਲ ਸੁਸਾਇਟੀ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਬੁਲਾਈ। ਅੱਜ ਇੱਥੇ ਹੋਈ ਇਸ ਮੀਟਿੰਗ ਵਿੱਚ ਸੂਬੇ ਵਿੱਚ ਹਿੱਟ ਐਂਡ ਰਨ ਮੁਆਵਜ਼ਾ ਯੋਜਨਾ ਲਈ ਕਾਰਜ ਯੋਜਨਾ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਹ ਦਿਨ ਸੜਕ ਹਾਦਸੇ ਦੇ ਪੀੜਤਾਂ ਦੀ ਯਾਦ ਵਿੱਚ, ਉਨ੍ਹਾਂ ਦੇ ਸੋਗਮਈ ਪਰਿਵਾਰਾਂ ਦੇ ਸਮਰਥਨ ਵਿੱਚ ਅਤੇ ਭਵਿੱਖ ਵਿੱਚ ਅਜਿਹੀਆਂ ਦੁਖਾਂਤਾਂ ਨੂੰ ਰੋਕਣ ਲਈ ਸਮੂਹਿਕ ਯਤਨਾਂ ਨੂੰ ਮਜ਼ਬੂਤ ਕਰਨ ਲਈ ਮਨਾਇਆ ਜਾਂਦਾ ਹੈ। ਇਸ ਮੌਕੇ ਟਰਾਂਸਪੋਰਟ ਮੰਤਰੀ ਨੇ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਘਟਾਉਣ, ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਸਹਾਇਤਾ ਵਿਧੀਆਂ ਨੂੰ ਬਿਹਤਰ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਇਹ ਐਕਸ਼ਨ ਪਲਾਨ ਪੰਜਾਬ ਦੇ ਹਿੱਟ ਐਂਡ ਰਨ ਮੁਆਵਜ਼ਾ ਯੋਜਨਾ,...
ਅੰਮ੍ਰਿਤਸਰ ਵਿੱਚ ਪਾਕਿਸਤਾਨ ਅਧਾਰਤ ਹਥਿਆਰ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ ਸਮੇਤ ਪੰਜ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਪਾਕਿਸਤਾਨ ਅਧਾਰਤ ਹਥਿਆਰ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ ਸਮੇਤ ਪੰਜ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 16 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਵਿਅਕਤੀਆਂ ਨੂੰ 1.01 ਕਿਲੋਗ੍ਰਾਮ ਹੈਰੋਇਨ ਅਤੇ ਛੇ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਨਾਲ ਜੁੜੇ ਹਥਿਆਰ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਕਾਸ਼ ਮਸੀਹ ਅਤੇ ਪ੍ਰਿੰਸ ਦੋਵੇਂ ਵਾਸੀ ਪਿੰਡ ਪੰਡੋਰੀ, ਅੰਮ੍ਰਿਤਸਰ ਦਿਹਾਤੀ; ਕਰਨਬੀਰ ਸਿੰਘ ਉਰਫ਼ ਕਰਨ ਵਾਸੀ ਪਿੰਡ ਚੌਗਾਵਾਂ, ਅੰਮ੍ਰਿਤਸਰ ਦਿਹਾਤੀ; ਸੁਖਵਿੰਦਰ ਸਿੰਘ ਵਾਸੀ ਪਿੰਡ ਹੇਤਮਪੁਰਾ, ਅੰਮ੍ਰਿਤਸਰ ਦਿਹਾਤੀ ਅਤੇ ਗੁਰਭੇਜ ਸਿੰਘ ਉਰਫ਼ ਭੇਜਾ ਵਾਸੀ ਪਿੰਡ ਲਾਹੀਆਂ, ਤਰਨਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਪੰਜ .30 ਬੋਰ ਦੇ ਪਿਸਤੌਲ ਅਤੇ ਇੱਕ 9 ਐਮਐਮ ਗਲੋਕ ਪਿਸਤੌਲ ਸ਼ਾਮਲ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤ...
ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਕੈਬਨਿਟ ਦੇ ਵੱਡੇ ਫ਼ੈਸਲੇ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਕੈਬਨਿਟ ਦੇ ਵੱਡੇ ਫ਼ੈਸਲੇ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 16 ਨਵੰਬਰ: ਪੰਜਾਬ ਸਰਕਾਰ ਵੱਲੋਂ ਸਮਾਜਿਕ ਭਲਾਈ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਇੱਕ ਵੱਡੇ ਕਦਮ ਤਹਿਤ, ਰਾਜ ਦੀ ਸਮੁੱਚੀ ਕੈਬਨਿਟ ਨੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਨਾਲ ਸਬੰਧਤ ਕਈ ਅਹਿਮ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਮੁੱਚੀ ਕੈਬਨਿਟ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਫ਼ੈਸਲੇ ਰਾਜ ਦੇ ਕਮਜ਼ੋਰ ਤੇ ਲੋੜਵੰਦ ਵਰਗਾਂ ਲਈ ਵੱਡੀ ਰਾਹਤ ਸਾਬਤ ਹੋਣਗੇ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਕੈਬਨਿਟ ਨੇ ਬਾਲ ਵਿਕਾਸ ਪ੍ਰੋਜੈਕਟ ਅਧਿਕਾਰੀ ਦੀਆਂ 16 ਅਸਾਮੀਆਂ ਭਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਰਾਜ ਵਿੱਚ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਸਬੰਧੀ ਸਕੀਮਾਂ ਦੀ ਨਿਗਰਾਨੀ ਅਤੇ ਅਮਲ ਵਿੱਚ ਮਹੱਤਵਪੂਰਨ ਸੁਧਾਰ ਹੋਣਗੇ ਅਤੇ ਇਹਨਾਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤੀਆਂ ਜਾ ਸਕਣਗੀਆਂ। ਇਸ ਸੰਦਰਭ ਵਿੱਚ ਡਾ. ਬਲਜੀਤ ਕੌਰ ਨੇ ਹੋਰ...
ਸ੍ਰੀ ਅਨੰਦਪੁਰ ਸਾਹਿਬ ਨੂੰ ਜੁੜਦੀਆਂ 317 ਕਿਲੋਮੀਟਰ ਸੜਕਾਂ ਨੂੰ 100 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ- ਹਰਭਜਨ ਸਿੰਘ ਈ.ਟੀ.ਓ

ਸ੍ਰੀ ਅਨੰਦਪੁਰ ਸਾਹਿਬ ਨੂੰ ਜੁੜਦੀਆਂ 317 ਕਿਲੋਮੀਟਰ ਸੜਕਾਂ ਨੂੰ 100 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ- ਹਰਭਜਨ ਸਿੰਘ ਈ.ਟੀ.ਓ

National, Politics, Punjab
ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ 15 ਨਵੰਬਰ : ਪੰਜਾਬ ਸਰਕਾਰ ਵੱਲੋਂ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਮਾਰੋਹਾਂ ਦੀਆਂ ਤਿਆਰੀਆਂ ਦਾ ਕੰਮ ਤੇਜੀ ਨਾਲ ਚੱਲ ਰਿਹਾ ਹੈ। ਇਸ ਸੰਬੰਧੀ ਕੈਬਨਿਟ ਮੰਤਰੀ ਸ.ਹਰਭਜਨ ਸਿੰਘ ਈ.ਟੀ.ਓ ਨੇ ਜਾਇਜ਼ਾ ਲੈਂਦਿਆਂ ਜਾਣਕਾਰੀ ਦਿੱਤੀ ਕਿ ਇਲਾਕੇ ਵਿੱਚ ਕਦੇ ਨਾ ਹੋਏ ਇਸ ਪੱਧਰ ਦੇ ਵਿਕਾਸੀ ਕੰਮ ਹੁਣ ਜੰਗੀ ਤੌਰ 'ਤੇ ਜਾਰੀ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਨੂੰ ਜੋੜਦੀਆਂ 317 ਕਿਲੋਮੀਟਰ ਸੜਕਾਂ ਨੂੰ 100 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ, ਜਿਸ ਨਾਲ ਸ਼ਰਧਾਲੂਆਂ ਦੀ ਆਵਾਜਾਈ ਪੂਰੀ ਤਰ੍ਹਾਂ ਸੁਚਾਰੂ ਹੋਵੇਗੀ। ਇਸਦੇ ਨਾਲ ਹੀ ਸ਼ਹਿਰ ਦੇ ਅੰਦਰੂਨੀ 127 ਕਿਲੋਮੀਟਰ ਮਾਰਗਾਂ ਦੀ 49.32 ਕਰੋੜ ਰੁਪਏ ਨਾਲ ਨਵੀਨੀਕਰਨ ਪ੍ਰਕਿਰਿਆ ਜਾਰੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹਿਰ ਵਿੱਚ ਤਕਨਾਲੋਜੀ ਸੁਧਾਰਾਂ ਤੇ ਵੀ ਵੱਡਾ ਧਿਆਨ ਦਿੱਤਾ ਗਿਆ ਹੈ। ਊਰਜਾ ਕੁਸ਼ਲ ਤਕਨਾਲੋਜੀ ਨਾਲ 750 ਨਵੇਂ ਪੋਲ ਲਗਾਏ ਗਏ ਹਨ, ਜੋ ਘੱਟ ਬਿਜਲੀ ਖਪਤ ਨਾਲ ਵੱਧ ਰੋਸ਼ਨੀ ਪ੍...
ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਮਨਜ਼ੂਰੀ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਮਨਜ਼ੂਰੀ

National, Politics, Punjab
*ਚੰਡੀਗੜ੍ਹ, 15 ਨਵੰਬਰ*: ਸੂਬੇ ਭਰ ਵਿੱਚ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੇ ਮਿਸ਼ਨ ਤਹਿਤ ਮਹੱਤਵਪੂਰਨ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ 311 ਨਰਸਾਂ ਦੀ ਭਰਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫ਼ੈਸਲਾ ਅੱਜ ਇੱਥੇ ਮੰਤਰੀ ਪ੍ਰੀਸ਼ਦ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ ਇਹ ਫੈਸਲਾ ਮਰੀਜ਼ਾਂ ਦੀ ਦੇਖਭਾਲ ਸਬੰਧੀ ਸੇਵਾਵਾਂ ਵਿੱਚ ਸੁਧਾਰ ਲਿਆਉਣ ਅਤੇ ਜਨਤਕ ਸਿਹਤ ਸੰਸਥਾਵਾਂ ਦੀ ਸਮਰੱਥਾ ਵਧਾਉਣ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਫ਼ੈਸਲਾ ਹਸਪਤਾਲਾਂ ਅਤੇ ਮੈਡੀਕਲ ਸੰਸਥਾਵਾਂ ਵਿੱਚ ਮਨੁੱਖੀ ਸਰੋਤ ਦੇ ਮੁੱਖ ਪਾੜੇ ਨੂੰ ਪੂਰਨ ਲਈ ਵਿਆਪਕ ਯੋਜਨਾ ਦਾ ਹਿੱਸਾ ਹੈ। ਇਸ ਤੋਂ ਇਲਾਵਾ ਇਸ ਵੇਲੇ 400 ਤੋਂ ਵੱਧ ਹੋਰ ਨਰਸਾਂ ਦੀ ਭਰਤੀ ਚੱਲ ਰਹੀ ਹੈ ਜਿਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਹਰੇਕ ਸਿਹਤ ਸੰਭਾਲ ਸਹੂਲਤ ਵਿੱਚ ਮਿਆਰੀ ਨ...
ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ ਅਧਾਰਤ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ ਮਿੱਥ ਕੇ ਕਤਲ ਦੀ ਵਾਰਦਾਤ ਨੂੰ ਕੀਤਾ ਨਾਕਾਮ; 9 ਪਿਸਤੌਲਾਂ ਸਮੇਤ ਇੱਕ ਕਾਬੂ

ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ ਅਧਾਰਤ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ ਮਿੱਥ ਕੇ ਕਤਲ ਦੀ ਵਾਰਦਾਤ ਨੂੰ ਕੀਤਾ ਨਾਕਾਮ; 9 ਪਿਸਤੌਲਾਂ ਸਮੇਤ ਇੱਕ ਕਾਬੂ

Crime, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 15 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵਿਸ਼ੇਸ਼ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਮੱਧ ਪ੍ਰਦੇਸ਼ (ਐਮਪੀ) ਅਧਾਰਿਤ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਇੱਕ ਸੰਚਾਲਕ ਨੂੰ ਨੌਂ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਮਿੱਥ ਕੇ ਕਤਲ ਦੀ ਵਾਰਦਾਤ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਅਰੁਣ ਸਿੰਘ ਵਾਸੀ ਪਿੰਡ ਨੌਸ਼ਹਿਰਾ ਪੰਨੂਆਂ, ਤਰਨ ਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਸੱਤ .32 ਬੋਰ ਦੇ ਪਿਸਤੌਲਾਂ ਅਤੇ ਦੋ .30 ਬੋਰ ਪਿਸਤੌਲਾਂ ਸਮੇਤ ਮੈਗਜ਼ੀਨ ਅਤੇ ਪੰਜ ਜ਼ਿੰਦਾ ਕਾਰਤੂਸ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਹਥਿਆਰ ਖੇਤਰ ਵਿੱਚ ਅੰਤਰ...
ਪਿੰਡ ਪੱਖੋਂ ਕਲਾਂ ਅਤੇ ਕੋਠੇ ਚੂੰਘਾਂ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਗਏ

ਪਿੰਡ ਪੱਖੋਂ ਕਲਾਂ ਅਤੇ ਕੋਠੇ ਚੂੰਘਾਂ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਗਏ

National, Politics, Punjab
ਬਰਨਾਲਾ, 15 ਨਵੰਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬਾਨ ਦਾ 350ਵਾਂ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਜ਼ਿਲ੍ਹਾ ਬਰਨਾਲਾ ਦੇ ਪੱਖੋਂ ਕਲਾਂ ਅਤੇ ਕੋਠੇ ਚੂੰਘਾਂ ਵਿਖੇ ਸਥਿਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸਾਹਿਬ 'ਚ ਗੁਰਮਤਿ ਸਮਾਗਮ ਕਰਵਾਏ ਗਏ। ਸਮਾਗਮ ਮੌਕੇ ਸੰਗਤ ਨੇ ਗੁਰੂ ਘਰ ਵਿਖੇ ਨਤਮਸਤਕ ਹੁੰਦੀ ਹੋਈ ਗੁਰੂ ਇਤਿਹਾਸ ਨੂੰ ਸਰਵਣ ਕੀਤਾ। ਜ਼ਿਲ੍ਹਾ ਬਰਨਾਲਾ ਦੇ ਉੱਘੇ ਕਵੀਆਂ ਨੇ ਗੁਰੂ ਸਾਹਿਬਾਨ ਸਬੰਧੀ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ। ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਨੌਵੀਂ (ਪੱਖੋਂ ਕਲਾਂ) ਵਿਖੇ ਕਾਵਿ ਡਾ. ਅਮਨਦੀਪ ਸਿੰਘ ਟੱਲੇਵਾਲੀਆ ਅਤੇ ਡਾ.ਸੰਪੂਰਨ ਸਿੰਘ ਟੱਲੇਵਾਲੀਆ ਸਿੰਘ ਨੇ ਆਪਣੀਆਂ ਰਚਨਾਵਾਂ ਰਾਹੀਂ ਗੁਰੂ ਸਾਹਿਬਾਨ ਦੀ ਉਸਤਤ ਕੀਤੀ। ਇਸੇ ਤਰ੍ਹਾਂ ਗੁਰਦੁਆਰਾ ਅੜੀਸਰ ਸਾਹਿਬ ਪਾਤਸ਼ਾਹੀ ਨੌਵੀਂ ਕੋਠੇ ਚੂੰਘਾਂ ਵਿਖੇ ਕਾਵਿ ਸ਼੍ਰੀ ਦਰਸ਼ਨ ਸਿੰਘ ਗੁਰੂ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ। ਭਲਕੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਫਰਵਾਹੀ ਅਤੇ ਗੁਰਦੁਆਰਾ ਸ਼੍ਰੀ ਰਾਮਸਰ ਸਾਹਿਬ...
ਪੰਜਾਬ ਸਰਕਾਰ ਵੱਲੋਂ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਦਾ ਵਿਸਥਾਰਤ ਪ੍ਰੋਗਰਾਮ ਜਾਰੀ : ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਸਰਕਾਰ ਵੱਲੋਂ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਦਾ ਵਿਸਥਾਰਤ ਪ੍ਰੋਗਰਾਮ ਜਾਰੀ : ਤਰੁਨਪ੍ਰੀਤ ਸਿੰਘ ਸੌਂਦ

National
ਚੰਡੀਗੜ੍ਹ, 15 ਨਵੰਬਰ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 23, 24 ਅਤੇ 25 ਨਵੰਬਰ ਨੂੰ ਖਾਲਸੇ ਦੀ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦਾ ਵਿਸਥਾਰਤ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਇਨ੍ਹਾਂ ਸਮਾਗਮਾਂ ਦੀ ਕਾਮਯਾਬੀ ਅਤੇ ਵਿਉਂਤਬੰਦੀ ਲਈ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਸੂਬਾ ਸਰਕਾਰ ਨੇ ਨੋਡਲ ਵਿਭਾਗ ਨਿਯੁਕਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਸਮਾਗਮਾਂ ਦੀ ਸ਼ੁਰੂਆਤ 23 ਨਵੰਬਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਵੇਗੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਹਾਜ਼ਰ ਰਹਿਣਗੇ। ਦੁਪਿਹਰ 12 ਵਜੇ ਤੋਂ ਬਾਬਾ ਬੁੱਢਾ ਦਲ ਛਾਉਣੀ ਦੇ ਮੁੱਖ ਪੰਡਾਲ ਵਿਖੇ ਸਰਬ ਧਰਮ ਸੰਮੇਲਨ ਕਰਵਾਇਆ ਜਾਵੇਗਾ। ਸ਼ਾਮੀ 5 ਵਜੇ ਵਿਰਾਸਤ-ਏ-ਖਾਲਸਾ ਵਿਖੇ ਡਰੋਨ ਸ਼ੋਅ ਹੋਵੇਗਾ ਅਤੇ 6 ਵਜੇ ਮੁੱਖ ਪੰਡਾਲ ਵਿੱਚ ਕਥਾ ਅਤੇ ਕ...
ਕੈਬਨਿਟ ਮੰਤਰੀ ਨੇ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 6.70 ਕਰੋੜ ਦੇ ਚੈੱਕ ਕੀਤੇ ਤਕਸੀਮ

ਕੈਬਨਿਟ ਮੰਤਰੀ ਨੇ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 6.70 ਕਰੋੜ ਦੇ ਚੈੱਕ ਕੀਤੇ ਤਕਸੀਮ

National, Politics, Punjab
ਹੁਸ਼ਿਆਰਪੁਰ, 14 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰੇਕ ਪਿੰਡ ਤੇ ਕਸਬੇ ਵਿਚ ਵਿਕਾਸ ਕਰਵਾਉਣ ਲਈ ਵਚਨਬੱਧ ਹੈ ਅਤੇ ਇਸੇ ਕੜੀ ਤਹਿਤ ਅੱਜ ਵਿਧਾਨ ਸਭਾ ਹਲਕਾ ਸ਼ਾਮ ਚੁਰਾਸੀ ਦੇ ਵੱਖ-ਵੱਖ ਪਿੰਡਾਂ ਵਿਚ ਵਿਕਾਸ ਕਾਰਜਾਂ ਲਈ 6.70 ਕਰੋੜ ਰੁਪਏ ਦੀ ਰਾਸ਼ੀ ਦੇ ਫੰਡ ਜਾਰੀ ਕੀਤੇ ਗਏ ਹਨ।   ਇਹ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਬੀ.ਡੀ.ਪੀ.ਓ ਦਫਤਰ ਹੁਸ਼ਿਆਰਪੁਰ ਵਿਖੇ ਹਲਕਾ ਸ਼ਾਮ 84 ਦੀਆਂ ਪੰਚਾਇਤਾਂ ਨੂੰ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਰਾਸ਼ੀ ਦੇ ਚੈੱਕ ਤਕਸੀਮ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਅਪੀਲ ਕੀਤੀ ਕਿ ਵਿਕਾਸ ਲਈ ਜਾਰੀ ਕੀਤੇ ਗਏ ਇਹ ਫੰਡ ਪੂਰੇ ਪਾਰਦਰਸ਼ੀ ਤਰੀਕੇ ਨਾਲ ਖ਼ਰਚ ਕੀਤੇ ਜਾਣ ਅਤੇ  ਕੁਆਲਿਟੀ ਦੇ ਪੱਖ ਤੋਂ ਕੋਈ ਸਮਝੌਤਾ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਲਈ ਦਿਨ-ਰਾਤ ਮਿਹਨਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਾਮ ਚੁਰਾਸੀ ਹਲਕੇ ਦੇ ਸਾਰੇ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ ਅਤੇ ਵਿਕਾਸ ਕਾਰਜਾਂ ਵਿਚ ਕਿਸੇ...
ਜ਼ਿਲ੍ਹਾ ਭਾਸ਼ਾ ਦਫ਼ਤਰ ਨੇ ਕਰਵਾਇਆ ਸ਼ਾਨਦਾਰ ਤ੍ਰੈ – ਭਾਸ਼ਾ ਕਵੀ ਦਰਬਾਰ

ਜ਼ਿਲ੍ਹਾ ਭਾਸ਼ਾ ਦਫ਼ਤਰ ਨੇ ਕਰਵਾਇਆ ਸ਼ਾਨਦਾਰ ਤ੍ਰੈ – ਭਾਸ਼ਾ ਕਵੀ ਦਰਬਾਰ

National, Politics, Punjab
ਹੁਸ਼ਿਆਰਪੁਰ, 14 ਨਵੰਬਰ : ਪੰਜਾਬ ਸਰਕਾਰ, ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ, ਜਸਵੰਤ ਸਿੰਘ ਜ਼ਫ਼ਰ ਹੁਰਾਂ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਵੱਲੋਂ ਪੰਜਾਬੀ ਵਿਕਾਸ ਮੰਚ ਹਰਿਆਣਾ ਦੇ ਸਹਿਯੋਗ ਨਾਲ ਗੁਰੂ ਨਾਨਕ ਐਜ਼ੂਕੇਸ਼ਨਲ ਟਰੱਸਟ ਡੱਲੇਵਾਲ ਵਿਖੇ ਤ੍ਰੈ - ਭਾਸ਼ਾ ਕਵੀ ਦਰਬਾਰ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਿਰਕਤ ਕੀਤੀ। ਜੀ ਆਇਆਂ ਸ਼ਬਦ ਇੰਚਾਰਜ ਜ਼ਿਲ੍ਹਾ ਭਾਸ਼ਾ ਦਫ਼ਤਰ ਮੈਡਮ ਜਸਪ੍ਰੀਤ ਕੌਰ ਨੇ ਸਮਾਗਮ ਦੀ ਰੂਪ ਰੇਖਾ ਸਾਂਝੀ ਕਰਦਿਆਂ ਆਖੇ। ਆਪਣੇ ਸੰਬੋਧਨ ਵਿਚ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਪੰਜਾਬ ਸਰਕਾਰ ਵੱਲੋਂ ਅਰੰਭੇ ਅਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਪੰਜਾਬੀ ਭਾਸ਼ਾ, ਸਭਿਆਚਾਰ ਅਤੇ ਕਲਾ ਨਾਲ ਸਬੰਧਤ ਇਨ੍ਹਾਂ ਸਮਾਗਮਾਂ ਦੀ ਰੱਜ ਕੇ ਤਾਰੀਫ਼ ਕੀਤੀ। ਉਨ੍ਹਾਂ ਕਿਹਾ ਕਿ ਅੱਜ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੇ ਰਾਸ਼ਟਰੀ ਹੀ ਨਹੀਂ ਸਗੋਂ ਅੰਤਰਰਾਸ਼ਟਰੀ ਪੱਧਰ ‘ਤੇ ਆਪਣੀ ਸ਼ਾਨਦਾਰ ਪਹਿਚਾਣ ਬਣਾਈ ਹੈ। ਸਾਨੂੰ ਵੀ ਇਹ ਭਾਸ਼ਾ ਬੋਲ ਕੇ, ਪੜ੍ਹ ਕੇ ਅਤੇ ਲਿਖ ਕੇ ਮਾਣ ਮਹਿਸੂਸ ਹੋਣਾ ਚਾਹੀਦਾ ਹੈ।            ਸਮਾਗਮ ਬ...