Shadow

Tag: breaking news

ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਸੰਖੇਪ ਗੋਲੀਬਾਰੀ ਤੋਂ ਬਾਅਦ ਕਾਬੂ; ਦੋ ਪਿਸਤੌਲ ਬਰਾਮਦ

ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਸੰਖੇਪ ਗੋਲੀਬਾਰੀ ਤੋਂ ਬਾਅਦ ਕਾਬੂ; ਦੋ ਪਿਸਤੌਲ ਬਰਾਮਦ

Crime, National, Politics, Punjab
ਚੰਡੀਗੜ੍ਹ/ਐਸਏਐਸ ਨਗਰ, 12 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ `ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਐਸ.ਏ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਤਹਿਤ ਅੰਬਾਲਾ-ਡੇਰਾ ਬੱਸੀ ਹਾਈਵੇਅ ਦੇ ਘੱਗਰ ਪੁਲ `ਤੇ ਹੋਈ ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਵਿਦੇਸ਼ੀ ਗੈਂਗਸਟਰ ਗੋਲਡੀ ਢਿੱਲੋਂ ਨਾਲ ਜੁੜੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਗੈਂਗਸਟਰ ਸਾਜਿ਼ਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮੋਹਾਲੀ ਦੇ ਮੋਟੇਮਾਜਰਾ ਦੇ ਰਹਿਣ ਵਾਲੇ ਸ਼ਰਨਜੀਤ ਸਿੰਘ , ਜੋ ਮੌਜੂਦਾ ਸਮੇਂ ਟੰਗੋਰੀ (ਮੋਹਾਲੀ) ਵਿਚ ਰਹਿ ਰਿਹਾ ਹੈ ਅਤੇ ਅਮਨ ਕੁਮਾਰ ਵਾਸੀ ਖਿਜਰਗੜ੍ਹ, ਜ਼ੀਰਕਪੁਰ (ਮੋਹਾਲੀ) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਚੋਂ ਦੋ .32 ਬੋਰ ਪਿਸਤੌਲਾਂ ਸਮੇਤ 10 ਜਿੰਦਾ ਕਾਰਤੂਸ ਵੀ ...
ਵਿਧਾਇਕ ਕਾਕਾ ਬਰਾੜ ਨੇ ਵੱਖ-ਵੱਖ ਪਿੰਡਾਂ ’ਚ ਘਰਾਂ ਦੇ ਨੁਕਸਾਨ ਸਬੰਧੀ ਮੁਆਵਜੇ ਅਧੀਨ 270 ਲਾਭਪਾਤਰੀਆਂ ਨੂੰ ਜਾਰੀ ਕੀਤੇ ਸੈਕਸ਼ਨ ਲੈਟਰ

ਵਿਧਾਇਕ ਕਾਕਾ ਬਰਾੜ ਨੇ ਵੱਖ-ਵੱਖ ਪਿੰਡਾਂ ’ਚ ਘਰਾਂ ਦੇ ਨੁਕਸਾਨ ਸਬੰਧੀ ਮੁਆਵਜੇ ਅਧੀਨ 270 ਲਾਭਪਾਤਰੀਆਂ ਨੂੰ ਜਾਰੀ ਕੀਤੇ ਸੈਕਸ਼ਨ ਲੈਟਰ

National, Politics, Punjab
ਸ੍ਰੀ ਮੁਕਤਸਰ ਸਾਹਿਬ, 12 ਨਵੰਬਰ: ਪਿਛਲੀ ਦਿਨੀਂ ਭਾਰੀ ਬਾਰਿਸ਼ ਨਾਲ ਹੋਏ ਘਰਾਂ ਦੇ ਨੁਕਸਾਨ ਦੇ ਮੁਆਵਜੇ ਸਬੰਧੀ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਲਾਭਪਾਤਰੀਆਂ ਨੂੰ ਅੱਜ ਥਾਂਦੇਵਾਲਾ ਪਿੰਡ ਵਿਖੇ ਸੈਕਸ਼ਨ ਲੈਟਰ ਜਾਰੀ ਕੀਤੇ। ਉਨ੍ਹਾਂ ਵੱਲੋਂ ਹਲਕੇ ਦੇ ਪਿੰਡ ਅਟਾਰੀ, ਡੋਹਕ, ਝਬੇਲਵਾਲੀ, ਖੋਖਰ, ਕੋਟਲੀ ਸੰਘਰ, ਲੁਬਾਣਿਆਂਵਾਲੀ, ਮਰਾੜ ਕਲਾਂ, ਮਾਨ ਸਿੰਘ ਵਾਲਾ, ਮੁਕੰਦ ਸਿੰਘ ਵਾਲਾ, ਥਾਂਦੇਵਾਲਾ, ਉਦੇਕਰਨ ਅਤੇ ਵੰਗਲ ਪਿੰਡਾਂ ਦੇ 270 ਲਾਭਪਾਤਰੀਆਂ ਨੂੰ ਹੋਏ ਉਨ੍ਹਾਂ ਦੇ ਘਰਾਂ ਦੇ ਨੁਕਸਾਨ ਦੇ ਮੁਆਵਜੇ ਸਬੰਧੀ ਸੈਕਸ਼ਨ ਲੈਟਰ ਜਾਰੀ ਕੀਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਭਾਰੀ ਬਾਰਿਸ਼ ਦੌਰਾਨ ਜਿਨ੍ਹਾਂ ਪਿੰਡਾਂ ਵਿੱਚ ਫ਼ਸਲਾਂ ਦਾ ਜਾਂ ਮਕਾਨਾਂ ਦਾ ਜੋ ਨੁਕਸਾਨ ਹੋਇਆ ਸੀ ਉਨ੍ਹਾਂ ਨੂੰ ਮੁਆਵਾਜਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਹੜ੍ਹਾਂ ਕਾਰਨ ਜਾਂ ਭਾਰੀ ਬਾਰਿਸ਼ਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਜੋ ਵਾਅਦਾ ਕੀਤਾ ਗਿਆ ਸੀ, ਉਸ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ। ...
ਡਿਪਟੀ ਕਮਿਸ਼ਨਰ ਨੇ ਝੁਨੀਰ, ਭੰਮੇ ਕਲਾਂ ਅਤੇ ਸਾਹਨੇਵਾਲੀ ਦੇ ਅਗਾਂਹਵਧੂ ਕਿਸਾਨਾਂ ਦੇ ਖੇਤਾਂ ਦਾ ਕੀਤਾ ਦੌਰਾ

ਡਿਪਟੀ ਕਮਿਸ਼ਨਰ ਨੇ ਝੁਨੀਰ, ਭੰਮੇ ਕਲਾਂ ਅਤੇ ਸਾਹਨੇਵਾਲੀ ਦੇ ਅਗਾਂਹਵਧੂ ਕਿਸਾਨਾਂ ਦੇ ਖੇਤਾਂ ਦਾ ਕੀਤਾ ਦੌਰਾ

National, Politics, Punjab
ਮਾਨਸਾ, 12 ਨਵੰਬਰ ਜ਼ਿਲ੍ਹਾ ਮਾਨਸਾ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਨਵਜੋਤ ਕੌਰ ਵਲੋਂ ਲਗਾਤਾਰ ਵੱਖ ਵੱਖ ਪਿੰਡਾਂ ਦੇ ਦੌਰੇ ਕੀਤੇ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ.ਏ.ਐੱਸ ਨੇ ਅੱਜ ਝੁਨੀਰ, ਭੰਮੇ ਕਲਾਂ ਅਤੇ ਸਾਹਨੇਵਾਲੀ ਦੇ ਅਗਾਂਹਵਧੂ ਕਿਸਾਨਾਂ ਦੇ ਖੇਤਾਂ ਦਾ ਦੌਰਾ ਕਰਦਿਆਂ ਬੇਲਰ ਦੀ ਵਰਤੋਂ ਨਾਲ ਪਰਾਲੀ ਦਾ ਪ੍ਰਬੰਧਨ ਅਤੇ ਸੁਪਰ ਸੀਡਰ ਦੀ ਵਰਤੋਂ ਨਾਲ ਕਣਕ ਦੀ ਬਿਜਾਈ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਨੂੰ ਅਜਿਹਾ ਨਾ ਕਰਕੇ ਪਰਾਲੀ ਦਾ ਖੇਤੀ ਮਸ਼ੀਨਰੀ ਨਾਲ ਯੋਗ ਪ੍ਰਬੰਧਨ ਕਰਨ ਲਈ ਕਿਹਾ।  ਇਸ ਮੌਕੇ ਐੱਸ ਐੱਸ ਪੀ ਮਾਨਸਾ ਭਾਗੀਰਥ ਸਿੰਘ ਮੀਨਾ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਾਤਾਵਰਣ ਨੂੰ ਸ਼ੁੱਧ ਰੱਖਣ ਅਤੇ ਮਿੱਟੀ ਦੀ ਸਿਹਤ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਇ ਖੇਤ ਵਿੱਚ ਵਾਹ ਕੇ ਕਣਕ ਜਾਂ ਹੋਰ ਫਸਲਾਂ ਦੀ ਬਿਜਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ...
ਵਧੀਕ ਡਿਪਟੀ ਕਮਿਸ਼ਨਰ (ਜ) ਨੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਲਈ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ (ਜ) ਨੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਲਈ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ

National, Politics, Punjab
ਸ੍ਰੀ ਮੁਕਤਸਰ ਸਾਹਿਬ, 12 ਨਵੰਬਰ           ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਨੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਲਈ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਵੱਲੋਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਸਮੂਹ ਵਿਭਾਗਾਂ ਵੱਲੋਂ ਸੀਨੀਅਰ ਸਿਟੀਜ਼ਨ ਐਕਟ ਤਹਿਤ ਮਿਲਣ ਵਾਲੀਆਂ ਸਹੂਲਤਾਂ ਨੂੰ ਪਹਿਲ ਦੇ ਅਧਾਰ ਤੇ ਦਿੱਤਾ ਜਾਵੇ ਅਤੇ ਸੀਨੀਅਰ ਸਿਟੀਜਨਜ਼ ਨੂੰ ਆਪਣੇ ਦਫਤਰਾਂ ਵਿੱਚ ਬਣਦਾ ਮਾਣ—ਸਤਿਕਾਰ ਦਿੱਤਾ ਜਾਵੇ ।           ਉਨ੍ਹਾਂ ਪੁਲਿਸ ਵਿਭਾਗ ਨੂੰ ਕਿਹਾ ਕਿ ਸਾਂਝ ਅਧਿਕਾਰੀ/ਕਰਮਚਾਰੀਆਂ ਵੱਲੋਂ ਸੀਨੀਅਰ ਸਿਟੀਜ਼ਨਾਂ ਲਈ ਸਾਂਝ ਕੇਂਦਰਾਂ ਵਿੱਚ ਵਿਜ਼ਟਰ ਰਜਿਸਟਰ ਮੇਨਟੇਨ ਕਰਨ ਅਤੇ  ਡੋਰ ਟੂ ਡੋਰ ਵਿਜ਼ਿਟ ਕਰਨ। ਇਸ ਤੋਂ ਇਲਾਵਾ ਸਾਂਝ ਅਧਿਕਾਰੀ/ਕਰਮਚਾਰੀਆਂ ਵੱਲੋਂ ਸੀਨੀਅਰ ਸਿਟੀਜ਼ਨਾਂ ਨਾਲ ਰਾਬਤਾ ਕਾਇਮ ਕਰਕੇ ਲੋੜ ਅਨੁਸਾਰ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ ।  ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨਵੀਨ ਗਡਵਾਲ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਕਿ ਫਾਜ਼ਿਲਕਾ ਜਿਲ੍ਹੇ ਦੇ ਅਬੋਹਰ ਵਿਖੇ ਸਿਰਫ ਔਰਤਾਂ ਵਾਸਤੇ ਬਿਰਧ ਆਸ਼ਰਮ ਚੱਲ ਰਿਹਾ ਹੈ ਜਿ...
ਐਸ.ਸੀ. ਭਾਈਚਾਰੇ ਦੀ ਭਲਾਈ ਵੱਲ ਪੰਜਾਬ ਸਰਕਾਰ ਦੀ ਮਜ਼ਬੂਤ ਵਚਨਬੱਧਤਾ: ਡਾ. ਬਲਜੀਤ ਕੌਰ

ਐਸ.ਸੀ. ਭਾਈਚਾਰੇ ਦੀ ਭਲਾਈ ਵੱਲ ਪੰਜਾਬ ਸਰਕਾਰ ਦੀ ਮਜ਼ਬੂਤ ਵਚਨਬੱਧਤਾ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 12 ਨਵੰਬਰ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਹਾਸੀਏ ‘ਤੇ ਪਏ ਵਰਗਾਂ ਦੀ ਭਲਾਈ ਲਈ ਦ੍ਰਿੜ਼ ਵਚਨਬੱਧ ਹੈ। ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਸਮਾਜਿਕ ਨਿਆਂ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਐਸ.ਸੀ. ਸਬ ਪਲਾਨ ਅਧੀਨ ਹੋਏ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਨਿਰਦੇਸ਼ ਦਿੱਤੇ ਕਿ ਸਾਰੇ ਵਿਭਾਗਾਂ ਤੋਂ ਇਹ ਰਿਪੋਰਟ ਜਲਦੀ ਪ੍ਰਾਪਤ ਕੀਤੀ ਜਾਵੇ ਕਿ ਜਾਰੀ ਕੀਤੀ ਗਈ ਰਾਸ਼ੀ ਵਿੱਚੋਂ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਕਵਰ ਕਰਨ ਲਈ ਕਿਹੜੇ ਕਦਮ ਚੁੱਕੇ ਜਾ ਰਹੇ ਹਨ। ਮੰਤਰੀ ਨੇ ਸਪੱਸ਼ਟ ਕੀਤਾ ਕਿ ਜਾਰੀ ਐਸ. ਸੀ. ਐੱਸ. ਪੀ.  ਬਜਟ ਦੀ ਵਰਤੋਂ ਸਿਰਫ਼ ਐਸ.ਸੀ. ਭਾਈਚਾਰੇ ਦੀ ਭਲਾਈ ਲਈ ਹੀ ਕੀਤੀ ਜਾਵੇ ਅਤੇ ਵਿਭਾਗ ਦੇ ਅਧਿਕਾਰੀ ਇਸ ਬਜਟ ਅਧੀਨ ਹੋਏ ਕੰਮਾ ਦੀ ਮੋਨੀਟਰਿੰਗ ਕਰਨੀ ਸੁਨਿਸ਼ਚਿਤ ਕਰਨ । ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਜਿਕ ਨਿਆਂ ਵਿਭਾਗ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਅਤੇ ਹਾਸੀਏ ‘ਤ...
ਯੁੱਧ ਨਸ਼ਿਆਂ ਵਿਰੁੱਧ’: 256ਵੇਂ ਦਿਨ, ਪੰਜਾਬ ਪੁਲਿਸ ਵੱਲੋਂ 59 ਨਸ਼ਾ ਤਸਕਰ ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁੱਧ’: 256ਵੇਂ ਦਿਨ, ਪੰਜਾਬ ਪੁਲਿਸ ਵੱਲੋਂ 59 ਨਸ਼ਾ ਤਸਕਰ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ, 12 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 256ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 286 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 42 ਐਫਆਈਆਰਜ਼ ਦਰਜ ਕਰਕੇ 59 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ, 256 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 36,257 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 274 ਗ੍ਰਾਮ ਹੈਰੋਇਨ, 3 ਕਿਲੋ ਗਾਂਜਾ, 389 ਨਸ਼ੀਲੀਆਂ ਗੋਲੀਆਂ ਅਤੇ 1910 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿ...
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਲਈ ‘ਵ੍ਹਾਈਟ ਸਿਟੀ’ ਪ੍ਰੋਜੈਕਟ ਦੀ ਸ਼ੁਰੂਆਤ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਲਈ ‘ਵ੍ਹਾਈਟ ਸਿਟੀ’ ਪ੍ਰੋਜੈਕਟ ਦੀ ਸ਼ੁਰੂਆਤ

National, Politics, Punjab
ਚੰਡੀਗੜ੍ਹ/ ਸ੍ਰੀ ਅਨੰਦਪੁਰ ਸਾਹਿਬ, 12 ਨਵੰਬਰ: ਅਨੰਦਾਂ ਦੀ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਅਧਿਆਤਮਿਕ ਅਤੇ ਇਤਿਹਾਸਕ ਮਾਹੌਲ ਨੂੰ ਸਿਖਰ ‘ਤੇ ਲਿਜਾਣ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸ਼ਰਧਾਪੂਰਵਕ ਢੰਗ ਨਾਲ ਮਨਾਉਣ ਲਈ ਅੱਜ 'ਵ੍ਹਾਈਟ ਸਿਟੀ' ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਕਿਲ੍ਹਾ ਅਨੰਦਗੜ੍ਹ ਸਾਹਿਬ ਕਾਰ ਸੇਵਾ ਵਾਲੇ ਬਾਬਾ ਸਤਨਾਮ ਸਿੰਘ ਜੀ ਵੱਲੋਂ ਅਰਦਾਸ ਕੀਤੀ ਗਈ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਸਥਾਨਕ ਬੱਸ ਸਟੈਂਡ ਤੋਂ ਪੂਰੇ ਸ਼ਹਿਰ ਨੂੰ ਸਫੇਦ ਰੰਗ ਨਾਲ ਰੰਗਣ ਲਈ ਪੇਂਟ ਬੁਰਸ਼ ਨਾਲ ਇਸ ਅਹਿਮ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਪ੍ਰੋਜੈਕਟ ਦੇ ਦ੍ਰਿਸ਼ਟੀਕੋਣ ਬਾਰੇ ਜਾਣਕਾਰੀ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "ਅੱਜ, ਅਸੀਂ ਸ੍ਰੀ ਅਨੰਦਪੁਰ ਸਾਹਿਬ ਨੂੰ ਸੁੰਦਰਤਾ, ਸ਼ਾਂਤੀ ਅਤੇ ਸ਼ਰਧਾ ਦਾ ਚਾਨਣ ਮੁਨਾਰਾ ਬਣਾਉਣ ਦੇ ਰਾਹ 'ਤੇ ਨਿਕਲੇ ਹਾਂ। ਇਹ ਪ੍ਰੋਜੈਕਟ ਸਾਡੀ ਅਮੀਰ ਵਿਰਾਸਤ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨਾਲ ਇੱਕ ਵਾਅਦਾ ਹੈ। ਪ...
ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਅੰਮ੍ਰਿਤਸਰ, ਫਿਰੋਜ਼ਪੁਰ ਅਤੇ ਸੰਗਰੂਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਅੰਮ੍ਰਿਤਸਰ, ਫਿਰੋਜ਼ਪੁਰ ਅਤੇ ਸੰਗਰੂਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ

National, Politics, Punjab
ਚੰਡੀਗੜ੍ਹ, 11 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਮੰਗਲਵਾਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਅੰਮ੍ਰਿਤਸਰ, ਫਿਰੋਜ਼ਪੁਰ ਅਤੇ ਸੰਗਰੂਰ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਸੂਬੇ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਹੋਰਨਾਂ ਆਗੂਆਂ ਨੇ ਵੱਡੀ ਗਿਣਤੀ ਸੰਗਤ ਸਮੇਤ ਹਾਜ਼ਰੀ ਭਰੀ। ਇੱਕ ਬੁਲਾਰੇ ਨੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਰਸ ਮੇਲਾ ਗਰਾਊਂਡ ਵਿਖੇ ਕਰਵਾਏ ਗਏ ਲਾਈਟ ਐਂਡ ਸਾਊਂਡ ਸ਼ੋਅ ਵਿਚ ਵੱਡੀ ਗਿਣਤੀ ਸੰਗਤ ਸਮੇਤ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ,ਵਿਧਾਇਕ ਕੁਲਵੰਤ ਸਿੰਘ (ਮੋਹਾਲੀ) ਅਤੇ ਕੁਲਜੀਤ ਸਿੰਘ ਰੰਧਾਵਾ (ਡੇਰਾਬੱਸੀ), ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਓ.ਐਸ.ਡੀ. ਮੀਡੀਆ/ਮੁੱਖ ਮੰਤਰੀ ਪੰਜਾਬ, ਅਮਨਜੋਤ ਸਿੰਘ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਅਤੇ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਰਮਿੰਦਰ ਗੋਲਡੀ ਨੇ...
ਗੈਂਗਸਟਰ-ਅੱਤਵਾਦੀ ਨੈੱਟਵਰਕ ਨਾਲ ਜੁੜੇ ਦੋ ਹੋਰ ਕਾਰਕੁਨ ਗ੍ਰਿਫ਼ਤਾਰ; ਗਲੌਕ ਬਰਾਮਦ

ਗੈਂਗਸਟਰ-ਅੱਤਵਾਦੀ ਨੈੱਟਵਰਕ ਨਾਲ ਜੁੜੇ ਦੋ ਹੋਰ ਕਾਰਕੁਨ ਗ੍ਰਿਫ਼ਤਾਰ; ਗਲੌਕ ਬਰਾਮਦ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 11 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਨੇ ਕਾਊਂਟਰ ਇੰਟੈਲੀਜੈਂਸ (ਸੀਆਈ), ਪਠਾਨਕੋਟ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸਰਗਰਮ ਇੱਕ ਗੈਂਗਸਟਰ-ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਮੈਗਜ਼ੀਨਾਂ ਅਤੇ ਪੰਜ ਜ਼ਿੰਦਾ ਕਾਰਤੂਸਾਂ ਸਮੇਤ ਇੱਕ ਆਧੁਨਿਕ 9ਐਮਐਮ ਗਲੌਕ ਪਿਸਤੌਲ ਬਰਾਮਦ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਬਾਊਪੁਰ ਅਫਗਾਨਾ, ਗੁਰਦਾਸਪੁਰ ਅਤੇ ਨਵਪ੍ਰੀਤ ਸਿੰਘ ਵਾਸੀ ਪਿੰਡ ਮਾਛੀਵਾਲ, ਅੰਮ੍ਰਿਤਸਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਆਪਣੇ ਯੂ.ਕੇ. ਅਧਾਰਤ ਹੈਂਡਲਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ...
ਤਰਨ ਤਾਰਨ ਜ਼ਿਮਨੀ ਚੋਣ ਲਈ ਕਰੀਬ 60.95 ਫ਼ੀਸਦੀ ਵੋਟਿੰਗ ਦਰਜ : ਸਿਬਿਨ ਸੀ

ਤਰਨ ਤਾਰਨ ਜ਼ਿਮਨੀ ਚੋਣ ਲਈ ਕਰੀਬ 60.95 ਫ਼ੀਸਦੀ ਵੋਟਿੰਗ ਦਰਜ : ਸਿਬਿਨ ਸੀ

National, Politics, Punjab
ਚੰਡੀਗੜ੍ਹ, 11 ਨਵੰਬਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਵਿੱਚ ਸ਼ਾਮ 6 ਵਜੇ ਤੱਕ ਕਰੀਬ 60.95 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਸਿਬਿਨ ਸੀ ਨੇ ਦੱਸਿਆ ਕਿ ਵੋਟਿੰਗ ਫੀਸਦੀ ਦੇ ਸਟੀਕ ਅੰਕੜੇ ਭਲਕੇ ਸਵੇਰ ਤੱਕ ਹੀ ਅਪਡੇਟ ਕੀਤੇ ਜਾਣਗੇ ਜਦੋਂ ਪੋਲਿੰਗ ਪਾਰਟੀਆਂ ਵਾਪਿਸ ਕਲੈਕਸ਼ਨ ਸੈਂਟਰਾਂ 'ਤੇ ਪਹੁੰਚ ਜਾਣਗੀਆਂ ਅਤੇ ਅੰਤਿਮ ਡਾਟਾ ਦੀ ਐਂਟਰੀ ਹੋ ਜਾਵੇਗੀ। ਉਨ੍ਹਾਂ ਨੇ ਜ਼ਿਮਨੀ ਚੋਣ ਵਿੱਚ ਆਪਣੀ ਵੋਟ ਦੇ ਜਮਹੂਰੀ ਹੱਕ ਦੀ ਸੁਚੱਜੇ ਢੰਗ ਨਾਲ ਵਰਤੋਂ ਕਰਨ ਲਈ ਵੋਟਰਾਂ ਦਾ ਧੰਨਵਾਦ ਕੀਤਾ ਹੈ। ਮੁੱਖ ਚੋਣ ਅਧਿਕਾਰੀ ਨੇ ਚੋਣ ਪ੍ਰਕਿਰਿਆ ਦੇ ਸੁਚਾਰੂ ਪ੍ਰਬੰਧਨ ਅਤੇ ਮੁਕੰਮਲ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਧਿਕਾਰੀ ਅਤੇ ਰਿਟਰਨਿੰਗ ਅਧਿਕਾਰੀ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਸਿਬਿਨ ਸੀ ਨੇ ਪੋਲਿੰਗ ਸਟੇਸ਼ਨਾਂ 'ਤੇ ਵੋਟਰਾਂ ਲਈ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਅਤੇ ਚੋਣ ਪ੍ਰਬੰਧਾਂ ਨੂੰ ਸ਼ਾਂਤੀਪੂਰਨ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀ...