ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 2 ਨਵੰਬਰ:
ਵਿੱਤੀ ਲਚਕੀਲੇਪਨ ਅਤੇ ਪ੍ਰਸ਼ਾਸਨਿਕ ਕੁਸ਼ਲਤਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ, ਪੰਜਾਬ ਨੇ ਅਕਤੂਬਰ 2025 ਤੱਕ ਸ਼ੁੱਧ ਜੀ.ਐਸ.ਟੀ. ਕੁਲੈਕਸ਼ਨ ਵਿੱਚ 21.51 ਫੀਸਦੀ ਦਾ ਵਾਧਾ ਦਰਜ ਕੀਤਾ ਹੈ, ਜਦੋਂ ਕਿ ਇਕੱਲੇ ਅਕਤੂਬਰ ਮਹੀਨੇ ਵਿੱਚ 14.46 ਫੀਸਦੀ ਦਾ ਮਜ਼ਬੂਤ ਵਾਧਾ ਹੋਇਆ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿਆਪਕ ਹੜ੍ਹਾਂ ਅਤੇ ਜੀ.ਐਸ.ਟੀ. 2.0 ਤਹਿਤ ਹਾਲ ਹੀ ਵਿੱਚ ਟੈਕਸ ਦਰਾਂ ਦੇ ਤਰਕੀਕਰਨ ਦੇ ਬਾਵਜੂਦ ਸੂਬੇ ਦੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਾਧੇ ਦੇ ਵੇਰਵੇ ਦਿੰਦੇ ਹੋਏ ਦੱਸਿਆ ਕਿ ਸੂਬੇ ਨੇ ਅਪ੍ਰੈਲ ਤੋਂ ਅਕਤੂਬਰ 2025 ਤੱਕ ਸ਼ੁੱਧ ਜੀ.ਐਸ.ਟੀ. ਵਜੋਂ 15,683.59 ਕਰੋੜ ਰੁਪਏ ਪ੍ਰਾਪਤ ਕੀਤੇ, ਜਦੋਂ ਕਿ ਪਿਛਲੇ ਵਿੱਤੀ ਸਾਲ ਦੀ ਇਸੇ ਮਿਆਦ ਦੌਰਾਨ ਇਹ ਪ੍ਰਾਪਤੀ 12,907.31 ਕਰੋੜ ਰੁਪਏ ਸੀ, ਜਿਸ ਵਿੱਚ ਕਿ 2,776 ਕਰੋੜ ਰੁਪਏ ਦਾ ਸ਼ਾਨਦਾਰ ਵਾਧਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਦੇ ਉਲਟ, ਵਿੱਤੀ ਸਾਲ 2024...








