Shadow

Tag: breaking news

ਮਾਲ ਵਿਭਾਗ ਵਿੱਚ ਡਿਜੀਟਲ ਬਦਲਾਅ ਨਾਲ ਪਾਰਦਰਸ਼ੀ, ਪ੍ਰਭਾਵੀ ਅਤੇ ਨਾਗਰਿਕ-ਕੇਂਦਰਿਤ ਸੇਵਾਵਾਂ ਹੋ ਰਹੀਆਂ ਹਨ ਯਕੀਨੀ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਮਾਲ ਵਿਭਾਗ ਵਿੱਚ ਡਿਜੀਟਲ ਬਦਲਾਅ ਨਾਲ ਪਾਰਦਰਸ਼ੀ, ਪ੍ਰਭਾਵੀ ਅਤੇ ਨਾਗਰਿਕ-ਕੇਂਦਰਿਤ ਸੇਵਾਵਾਂ ਹੋ ਰਹੀਆਂ ਹਨ ਯਕੀਨੀ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

haryana
ਚੰਡੀਗੜ੍ਹ, 19 ਜੁਲਾਈ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਹਰਿਆਣਾ ਨਿਵਾਸ, ਚੰਡੀਗੜ੍ਹ ਵਿਖੇ ਮਾਲ ਅਤੇ ਆਫ਼ਤ ਪ੍ਰਬੰਧਨ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਡਿਜੀਟਲ ਗਵਰਨੈਂਸ, ਜ਼ਮੀਨੀ ਰਿਕਾਰਡ ਦੇ ਆਧੁਨਿਕੀਕਰਨ ਅਤੇ ਨਾਗਰਿਕ-ਕੇਂਦਰਿਤ ਸੁਧਾਰਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਾਲ ਵਿਭਾਗ ਦੀ ਹਰੇਕ ਸੇਵਾ ਪਾਰਦਰਸ਼ੀ, ਤਕਨੀਕ ਅਧਾਰਤ ਅਤੇ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਉਪਲਬਧ ਕਰਵਾਈ ਜਾਵੇ ਤਾਂ ਜੋ ਨਾਗਰਿਕਾਂ ਨੂੰ ਬਿਨਾਂ ਕਿਸੇ ਬੇਲੋੜੀ ਦੇਰੀ ਦੇ ਸੁਚੱਜੀਆਂ ਸੇਵਾਵਾਂ ਮਿਲ ਸਕਣ। ਮੀਟਿੰਗ ਵਿੱਚ ਸੂਬੇ ਦੇ ਸਾਰੇ ਜ਼ਿਲ੍ਹਾ ਡਿਪਟੀ ਕਮਿਸ਼ਨਰ, ਡੀ.ਐਮ.ਸੀ. ਸਮੇਤ ਸੀਨੀਅਰ ਅਧਿਕਾਰੀ ਮੌਜ਼ੂਦ ਸਨ। ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ, ਮਾਲ ਅਤੇ ਆਫ਼ਤ ਪ੍ਰਬੰਧਨ ਵਿਭਾਗ ਡਾ. ਸੁਮਿਤਾ ਮਿਸ਼ਰਾ ਨੇ ਦੱਸਿਆ ਕਿ ਵਿਭਾਗ ਨੇ ਮਈ 2025 ਵਿੱਚ ਆਪਣਾ ਪਹਿਲਾ ਇਨ-ਹਾਊਸ ਸੂਚਨਾ ਤਕਨਾਲੋਜੀ ਡਿਵੀਜ਼ਨ ਸਥਾਪਿਤ ਕਰਕੇ ਵਿਆਪਕ ਡਿਜੀਟਲ ਤਬਦੀਲੀ ਵੱਲ ਮਹੱਤਵਪੂਰਨ ਕਦਮ ਚੁੱਕਿਆ ਹੈ। ਇਸ ਨਾਲ ਬਾਹਰੀ ਏਜੰਸੀਆਂ '...
ਯੁਵਾ ਆਪਦਾ ਮਿੱਤਰ ਯੋਜਨਾ ਤਹਿਤ 07 ਰੋਜ਼ਾ ਪ੍ਰੋਗਰਾਮ ਸਮਾਪਤ

ਯੁਵਾ ਆਪਦਾ ਮਿੱਤਰ ਯੋਜਨਾ ਤਹਿਤ 07 ਰੋਜ਼ਾ ਪ੍ਰੋਗਰਾਮ ਸਮਾਪਤ

local news
ਸੰਗਰੂਰ, 19 ਜੁਲਾਈ:ਅਕਾਲ ਕਾਲਜ ਆਫ਼ ਐਜੂਕੇਸ਼ਨ, ਸੰਗਰੂਰ ਵਿਖੇ ਕਰਵਾਏ ਸੱਤ ਦਿਨਾਂ ਦੇ ਯੁਵਾ ਆਪਦਾ ਮਿੱਤਰ ਯੋਜਨਾ (YAMS) ਸਿਖਲਾਈ ਪ੍ਰੋਗਰਾਮ ਦਾ ਸਫਲਤਾਪੂਰਵਕ ਸਮਾਪਨ ਹੋ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਨੌਜਵਾਨ ਵਲੰਟੀਅਰਾਂ ਨੂੰ ਆਫ਼ਤ ਤਿਆਰੀ ਤੇ ਐਮਰਜੈਂਸੀ ਜਵਾਬੀ ਕਾਰਵਾਈ ਲਈ ਤਿਆਰ ਕਰਨਾ ਸੀ। ਅੰਤਿਮ ਦਿਨ ਸੱਭਿਆਚਾਰਕ ਪ੍ਰੋਗਰਾਮਾਂ, ਵਿਸ਼ਾਲ ਮੌਕ ਡ੍ਰਿੱਲ, ਮੁਲਾਂਕਣ ਗਤੀਵਿਧੀਆਂ ਅਤੇ ਸਰਟੀਫਿਕੇਟ ਵੰਡ ਸਮਾਰੋਹ ਕਰਵਾਇਆ ਗਿਆ। ਸਮਾਪਨ ਦਿਵਸ ਦੀ ਸ਼ੁਰੂਆਤ ਐਨਐਸਐਸ ਵਲੰਟੀਅਰਾਂ ਵੱਲੋਂ ਪੇਸ਼ ਕੀਤੀਆਂ ਰੰਗਾਰੰਗ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਹੋਈ। ਇਨ੍ਹਾਂ ਪੇਸ਼ਕਾਰੀਆਂ ਵਿੱਚ ਸਮਾਜਿਕ ਜ਼ਿੰਮੇਵਾਰੀ, ਭਾਈਚਾਰਕ ਸੇਵਾ, ਆਫ਼ਤ ਤਿਆਰੀ ਅਤੇ ਨੌਜਵਾਨ ਲੀਡਰਸ਼ਿਪ ਵਰਗੇ ਵਿਸ਼ਿਆਂ ਨੂੰ ਦਰਸਾਇਆ ਗਿਆ। ਇਨ੍ਹਾਂ ਨੇ ਸੱਤ ਦਿਨਾਂ ਦੀ ਸਿਖਲਾਈ ਦੌਰਾਨ ਪ੍ਰਾਪਤ ਗਿਆਨ ਅਤੇ ਅਨੁਭਵ ਨੂੰ ਪ੍ਰਗਟ ਕੀਤਾ ਅਤੇ ਭਾਈਚਾਰਕ ਸੁਰੱਖਿਆ ਵਿੱਚ ਨੌਜਵਾਨਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕੀਤਾ। ਅੰਤਿਮ ਦਿਨ ਦਾ ਮੁੱਖ ਆਕਰਸ਼ਣ ਇੱਕ ਵਿਸਤ੍ਰਿਤ ਆਫ਼ਤ ਪ੍ਰਬੰਧਨ ਮੌਕ ਡ੍ਰਿੱਲ ਸੀ, ਜਿਸ ਵਿੱਚ ਸਿਖਲਾਈ ਪ੍ਰਾਪਤ ਵਲੰਟੀ...
ਵਿਧਾਇਕ ਦਲਬੀਰ ਸਿੰਘ ਟੌਂਗ ਨੇ 13 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ

ਵਿਧਾਇਕ ਦਲਬੀਰ ਸਿੰਘ ਟੌਂਗ ਨੇ 13 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ

local news
ਬਾਬਾ ਬਕਾਲਾ ਸਾਹਿਬ, 19 ਜੁਲਾਈ ( ) – ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ. ਦਲਬੀਰ ਸਿੰਘ ਟੌਂਗ ਨੇ ਅੱਜ ਆਪਣੇ ਕੈਂਪ ਦਫ਼ਤਰ ਵਿਖੇ ਮਿਸ਼ਨ ਪੋਸ਼ਣ 2.0 ਅਤੇ ਆਂਗਣਵਾੜੀ ਸਰਵਿਸਿਜ਼ ਸਕੀਮ ਅਧੀਨ ਹਲਕਾ ਬਾਬਾ ਬਕਾਲਾ ਸਾਹਿਬ ਨਾਲ ਸੰਬੰਧਿਤ ਵੱਖ-ਵੱਖ ਪਿੰਡਾਂ ਲਈ ਚੁਣੀਆਂ ਗਈਆਂ 13 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ. ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਯੋਗਤਾ ਅਤੇ ਮੈਰਿਟ ਦੇ ਆਧਾਰ 'ਤੇ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤਖੋਰੀ ਦੇ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੰਤਵ ਹਰ ਯੋਗ ਨੌਜਵਾਨ ਨੂੰ ਉਸਦੀ ਮਿਹਨਤ ਅਤੇ ਕਾਬਲੀਅਤ ਦੇ ਆਧਾਰ 'ਤੇ ਬਰਾਬਰ ਦਾ ਮੌਕਾ ਦੇਣਾ ਹੈ, ਜਿਸ ਨਾਲ ਸਰਕਾਰੀ ਭਰਤੀ ਪ੍ਰਕਿਰਿਆ ਵਿੱਚ ਲੋਕਾਂ ਦਾ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ। ਵਿਧਾਇਕ ਨੇ ਨਵ-...
ਫਾਜ਼ਿਲਕਾ ਦੇ ਵਿਧਾਇਕ ਨੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਭਰਤੀ ਆਂਗਣਵਾੜੀ ਵਰਕਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਫਾਜ਼ਿਲਕਾ ਦੇ ਵਿਧਾਇਕ ਨੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਭਰਤੀ ਆਂਗਣਵਾੜੀ ਵਰਕਰਾਂ ਨੂੰ ਦਿੱਤੇ ਨਿਯੁਕਤੀ ਪੱਤਰ

local news
ਫਾਜ਼ਿਲਕਾ 19 ਜੁਲਾਈ... ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕਾ ਫਾਜ਼ਿਲਕਾ ਵਿਖੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਨਵੀਆਂ ਭਰਤੀ ਕੀਤੀਆਂ ਆਂਗਣਵਾੜੀ ਵਰਕਰਾਂ ਨੂੰ ਪੰਜਾਬ ਸਰਕਾਰ ਵੱਲੋਂ ਆਏ ਨਿਯੁਕਤੀ ਪੱਤਰ ਦਿੱਤੇ ਅਤੇ ਵਧਾਈਆਂ ਦਿੱਤੀਆਂ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਸਰਕਾਰੀ ਨੌਕਰੀਆਂ ਕੱਢ ਕੇ ਨੌਜਵਾਨ ਭਰਤੀ ਕੀਤੇ ਜਾ ਰਹੇ ਹਨ ਤਾਂ ਜੋ ਬੇਰੂਜਗਾਰ ਨੌਜਵਾਨਾਂ ਨੂੰ ਰੁਜਗਾਰ ਮਿਲ ਸਕੇ! ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾ ਨੂੰ ਰੁਜ਼ਗਾਰ ਦੇ ਵਸੀਲੇ ਪ੍ਰਦਾਨ ਕਰਨ ਲਈ ਜਿਥੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਉਥੇ ਹੀ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਤੇ ਆਤਮ ਨਿਰਭਰ ਬਣਾਉਣ ਲਈ ਬੈਂਕਾਂ ਰਾਹੀਂ ਲੋਨ ਦਵਾ ਦਿਵਾਏ ਜਾ ਰਹੇ ਹਨ ਤਾਂ ਜੋ ਨੌਜਵਾਨ ਵਰਗ ਮਸ਼ੀਨਰੀ ਆਦਿ ਖਰੀਦ ਕੇ ਆਪਣਾ ਰੁਜ਼ਗਾਰ ਚਲਾ ਸਕੇ! ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨ ਕਰ ਰਹੀ ਹੈ ਤੇ ...
ਐਸ.ਆਈ.ਆਰ.-2026 ਤਹਿਤ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਲੱਗੇ ਵਿਸ਼ੇਸ਼ ਕੈਂਪਾਂ ਨੂੰ ਵੋਟਰਾਂ ਵੱਲੋਂ ਭਰ ਵਾਂ ਹੁੰਗਾਰਾ

ਐਸ.ਆਈ.ਆਰ.-2026 ਤਹਿਤ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਲੱਗੇ ਵਿਸ਼ੇਸ਼ ਕੈਂਪਾਂ ਨੂੰ ਵੋਟਰਾਂ ਵੱਲੋਂ ਭਰ ਵਾਂ ਹੁੰਗਾਰਾ

local news
ਮਾਲੇਰਕੋਟਲਾ, 19 ਜੁਲਾਈ:                 ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ, ਪਾਰਦਰਸ਼ੀ ਅਤੇ ਅੱਪਡੇਟ ਬਣਾਉਣ ਲਈ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਮੁਹਿੰਮ ਤਹਿਤ ਅੱਜ ਜ਼ਿਲ੍ਹਾ ਮਾਲੇਰਕੋਟਲਾ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਲਗਾਏ ਗਏ ਵਿਸ਼ੇਸ਼ ਕੈਂਪਾਂ ਨੂੰ ਵੋਟਰਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੇ ਇਨ੍ਹਾਂ ਕੈਂਪਾਂ ਦੌਰਾਨ ਵੱਡੀ ਗਿਣਤੀ ਵਿੱਚ ਵੋਟਰਾਂ ਨੇ ਐਨਿਊਮਰੇਸ਼ਨ ਫਾਰਮ ਜਮ੍ਹਾਂ ਕਰਵਾਉਣ ਦੇ ਨਾਲ-ਨਾਲ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਦੀ ਸਹਾਇਤਾ ਨਾਲ ਡਿਜੀਟਾਈਜ਼ੇਸ਼ਨ ਦੀ ਪ੍ਰਕਿਰਿਆ ਵੀ ਮੁਕੰਮਲ ਕਰਵਾਈ।                     ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਰਾਜ ਐਸ. ਤਿੜਕੇ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 3,25,433 ਐਨਿਊਮਰੇਸ਼ਨ ਫਾਰਮ ਵੰਡੇ ਗਏ ਹਨ। ਅੱਜ ਦੇ ਵਿਸ਼ੇਸ਼ ਕੈਂਪਾਂ ਦੌਰਾਨ 3936 ਹੋਰ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਕੀਤੀ ਗਈ, ਜਿਸ ਨਾਲ ਹੁਣ ਤੱਕ ਕੁੱਲ 2,91...
ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 100 ਫ਼ੀਸਦੀ ਵਧੀ: ਹਰਜੋਤ ਸਿੰਘ ਬੈਂਸ

ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 100 ਫ਼ੀਸਦੀ ਵਧੀ: ਹਰਜੋਤ ਸਿੰਘ ਬੈਂਸ

hot news
ਚੰਡੀਗੜ੍ਹ, 19 ਜੁਲਾਈ: ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੈਸ਼ਨਲ ਇਲਜੀਬਿਲਟੀ-ਕਮ-ਐਂਟਰੈਂਸ ਟੈਸਟ (ਨੀਟ-ਯੂਜੀ) 2026 ਪ੍ਰੀਖਿਆ ਪਾਸ ਕਰ ਲਈ ਹੈ। ਨੀਟ ਦਾ ਪੇਪਰ ਲੀਕ ਹੋਣ ਕਾਰਨ ਪਹਿਲਾ ਪ੍ਰੀਖਿਆ ਰੱਦ ਹੋ ਗਈ ਸੀ। ਇਸ ਤੋਂ ਬਾਅਦ ਦੇਸ਼ ਭਰ ਵਿੱਚ ਮੁੜ-ਪ੍ਰੀਖਿਆ ਲਈ ਗਈ ਸੀ ਜਿਸ ਦੇ ਨਤੀਜੇ ਐਲਾਨੇ ਗਏ ਹਨ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਨੀਟ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਮੈਡੀਕਲ ਖੇਤਰ ਵਿੱਚ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ, “ਇੱਕ ਵਾਰ ਫਿਰ, ਸਾਡੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਮਿਆਰੀ ਸਿੱਖਿਆ ਅਤੇ ਸਖ਼ਤ ਮਿਹਨਤ ਨਾਲ ਹਰ ਟੀਚਾ ਸਰ ਕੀਤਾ ਜਾ ਸਕਦਾ ਹੈ। ਇਸ ਸਾਲ, ਸਾਡੇ 882 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਹੈ ਜੋ ਕਿ “ਸਿੱਖਿਆ ਕ੍ਰਾਂਤੀ” ਦੇ ਪ੍ਰਭਾਵ ਅਤੇ ਸਾਡੇ ਅਧਿਆਪਕਾਂ ਦੇ ਸਮਰਪਣ ਨੂੰ ਦਰਸਾਉਂਦਾ ਹੈ।” ਸਿੱਖਿਆ...
ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨੌਜਵਾਨ ਬਾਲਗਾਂ ਨੇ ਕਰਵਾਇਆ ਸਭ ਤੋਂ ਵੱਧ ਕੈਸ਼ਲੈੱਸ ਦਿਲ ਸਬੰਧੀ ਬਿਮਾਰੀਆਂ ਦਾ ਇਲਾਜ; 135 ਮਰੀਜ਼ਾਂ ਨੂੰ 2.71 ਕਰੋੜ ਰੁਪਏ ਦੇ ਇਲਾਜ ਦਾ ਮਿਲਿਆ ਲਾਭ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨੌਜਵਾਨ ਬਾਲਗਾਂ ਨੇ ਕਰਵਾਇਆ ਸਭ ਤੋਂ ਵੱਧ ਕੈਸ਼ਲੈੱਸ ਦਿਲ ਸਬੰਧੀ ਬਿਮਾਰੀਆਂ ਦਾ ਇਲਾਜ; 135 ਮਰੀਜ਼ਾਂ ਨੂੰ 2.71 ਕਰੋੜ ਰੁਪਏ ਦੇ ਇਲਾਜ ਦਾ ਮਿਲਿਆ ਲਾਭ

hot news
ਚੰਡੀਗੜ੍ਹ, 19 ਜੁਲਾਈ:ਫਾਜ਼ਿਲਕਾ ਜ਼ਿਲ੍ਹੇ ਦੇ 58 ਸਾਲਾ ਮਨਜੀਤ ਸਿੰਘ ਕਈ ਹਫ਼ਤਿਆਂ ਤੱਕ ਛਾਤੀ ਵਿੱਚ ਹੋ ਰਹੀ ਤਕਲੀਫ਼ ਨੂੰ ਆਮ ਥਕਾਵਟ ਸਮਝ ਕੇ ਨਜ਼ਰਅੰਦਾਜ਼ ਕਰਦੇ ਰਹੇ। ਪਰ ਜਦੋਂ ਛਾਤੀ ਦਾ ਦਰਦ ਵਾਰ-ਵਾਰ ਹੋਣ ਲੱਗਾ ਅਤੇ ਥੋੜ੍ਹਾ ਜਿਹਾ ਤੁਰਨ ’ਤੇ ਵੀ ਬੇਚੈਨੀ ਮਹਿਸੂਸ ਹੋਣ ਲੱਗੀ ਫਿਰ ਉਨ੍ਹਾਂ ਨੇ ਡਾਕਟਰੀ ਜਾਂਚ ਕਰਵਾਈ। ਜਾਂਚ ਵਿੱਚ ਪਤਾ ਲੱਗਿਆ ਕਿ ਉਨ੍ਹਾਂ ਦੇ ਦਿਲ ਦੀ ਇੱਕ ਕੋਰੋਨਰੀ ਧਮਨੀ ਵਿੱਚ ਰੁਕਾਵਟ ਸੀ ਅਤੇ ਤੁਰੰਤ ਇਲਾਜ ਦੀ ਲੋੜ ਸੀ। ਕੁਝ ਹੀ ਘੰਟਿਆਂ ਵਿੱਚ ਉਨ੍ਹਾਂ ਨੂੰ ਕੈਥੇਟਰਾਈਜ਼ੇਸ਼ਨ ਲੈਬ ਵਿੱਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਐਂਜੀਓਪਲਾਸਟੀ ਕਰਕੇ ਸਟੈਂਟ ਪਾਇਆ ਅਤੇ ਉਨ੍ਹਾਂ ਦੇ ਦਿਲ ਵਿੱਚ ਖ਼ੂਨ ਦਾ ਪ੍ਰਵਾਹ ਮੁੜ ਬਹਾਲ ਕਰ ਦਿੱਤਾ। ਮਨਜੀਤ ਸਿੰਘ ਦਾ ਮਾਮਲਾ ਸਮੇਂ ਸਿਰ ਇਲਾਜ ਦੀ ਮਹੱਤਤਾ ਨੂੰ ਦਰਸਾਉਂਦਾ ਹੈ, ਜਦਕਿ ਸਰਕਾਰੀ ਅੰਕੜੇ ਇਹ ਵੀ ਦੱਸਦੇ ਹਨ ਕਿ ਦਿਲ ਦੀਆਂ ਬੀਮਾਰੀਆਂ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਵੀ ਪ੍ਰਭਾਵਿਤ ਕਰ ਰਹੀਆਂ ਹਨ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 17 ਤੋਂ 35 ਸਾਲ ਉਮਰ ਵਰਗ ਦੇ ਨੌਜਵਾਨ ਬਾਲਗਾਂ ਦੀ, ਕੈਸ਼ਲੈੱਸ ਦਿਲ ਦੇ ਇਲਾਜ ਕਰਵਾਉਣ ...
ਨਸ਼ੀਲੇ ਪਦਾਰਥਾਂ ਦੇ ਧੰਦੇ ਤੋਂ ਹਾਸਲ ਕੀਤੀ 319 ਕਰੋੜ ਰੁਪਏ ਦੀ ਸੰਪਤੀ ਜ਼ਬਤ, ‘ਯੁੱਧ ਨਸ਼ਿਆਂ ਵਿਰੁੱਧ’ ਦੇ ਪਹਿਲੇ 500 ਦਿਨਾਂ ਵਿੱਚ 68,850 ਤੋਂ ਵੱਧ ਤਸਕਰ ਗ੍ਰਿਫ਼ਤਾਰ

ਨਸ਼ੀਲੇ ਪਦਾਰਥਾਂ ਦੇ ਧੰਦੇ ਤੋਂ ਹਾਸਲ ਕੀਤੀ 319 ਕਰੋੜ ਰੁਪਏ ਦੀ ਸੰਪਤੀ ਜ਼ਬਤ, ‘ਯੁੱਧ ਨਸ਼ਿਆਂ ਵਿਰੁੱਧ’ ਦੇ ਪਹਿਲੇ 500 ਦਿਨਾਂ ਵਿੱਚ 68,850 ਤੋਂ ਵੱਧ ਤਸਕਰ ਗ੍ਰਿਫ਼ਤਾਰ

Crime, Punjab
ਚੰਡੀਗੜ੍ਹ, 19 ਜੁਲਾਈ 2026: ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ ਪ੍ਰਮੁੱਖ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਵਿਸ਼ੇਸ਼ ਪਛਾਣ ਬਣ ਕੇ ਉਭਰੀ ਹੈ। ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਬੀਤੇ 500 ਦਿਨਾਂ ਦੌਰਾਨ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ਨੂੰ ਵੱਡਾ ਝਟਕਾ ਦਿੱਤਾ ਹੈ। ਇਸ ਦੇ ਨਾਲ ਹੀ ਭਾਈਚਾਰਿਆਂ ਨੂੰ ਵੀ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਹੈ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ ਹੋਣ ’ਤੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਕਿਹਾ ਕਿ ਇਸ ਸਮੇਂ ਦੌਰਾਨ ਸੂਬੇ ਦੇ ਇਤਿਹਾਸ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਸਭ ਤੋਂ ਵਿਆਪਕ ਅਤੇ ਪ੍ਰਭਾਵਸ਼ਾਲੀ ਮੁਹਿੰਮਾਂ ਵਿੱਚੋਂ ਇੱਕ ਚਲਾਈ ਗਈ। ਇਹ ਸਫ਼ਲਤਾ ਸਖ਼ਤ ਕਾਨੂੰਨੀ ਕਾਰਵਾਈ, ਖ਼ੁਫ਼ੀਆ ਜਾਣਕਾਰੀ ਆਧਾਰਿਤ ਆਪ੍ਰੇਸ਼ਨਾਂ ਅਤੇ ਜਨਤਕ ਭਾਗੀਦਾਰੀ ਆਧਾਰਿਤ ਪੁਲਿਸਿੰਗ ਰਾਹੀਂ ਹਾਸਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਚਲਾਈ ਗਈ ਇਸ ਸਖ...
ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ 30 ਲੱਖ ਤੋਂ ਪਾਰ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ 30 ਲੱਖ ਤੋਂ ਪਾਰ

hot news
ਚੰਡੀਗੜ੍ਹ, 19 ਜੁਲਾਈ: ਪੰਜਾਬ ਸਰਕਾਰ ਨੇ ਲੋੜਵੰਦ ਪਰਿਵਾਰਾਂ ਲਈ ਪੋਸ਼ਣ ਸੁਰੱਖਿਆ ਯਕੀਨੀ ਬਣਾਉਣ ਦੇ ਮੱਦੇਨਜ਼ਰ ਆਪਣੀ ਚੱਲ ਰਹੀ ਰਾਸ਼ਨ ਕਿੱਟ ਵੰਡ ਮੁਹਿੰਮ ’ਮੇਰੀ ਰਸੋਈ’ ਵਿੱਚ ਹੋਰ ਤੇਜ਼ੀ ਲਿਆਂਦੀ ਹੈ, ਜਿਸ ਤਹਿਤ ਲਗਭਗ 30.48 ਲੱਖ ਪਰਿਵਾਰ ਪਹਿਲਾਂ ਹੀ ਲਾਭ ਲੈ ਰਹੇ ਹਨ। ਇਸ ਮੁਹਿੰਮ ਦਾ ਉਦੇਸ਼ ਹਰ ਤਿਮਾਹੀ (3 ਮਹੀਨਿਆਂ) ਬਾਅਦ ਪੰਜਾਬ ਭਰ ਵਿੱਚ ਕੁੱਲ 40.48 ਲੱਖ ਯੋਗ ਪਰਿਵਾਰਾਂ ਨੂੰ ਕਵਰ ਕਰਨਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਨਿਗਰਾਨੀ ਹੇਠ ਇਸ ਪ੍ਰਮੁੱਖ ਪਹਿਲਕਦਮੀ ਤਹਿਤ ਰਾਸ਼ਨ ਦੀ ਵੰਡ ਮਿਸ਼ਨ ਮੈਡਮ ਨਾਲ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਹਰੇਕ ਪਰਿਵਾਰ ਨੂੰ ਇੱਕ ਰਾਸ਼ਨ ਕਿੱਟ ਮਿਲੇਗੀ ਜੋ ਇੱਕ ਘਰ ਦੀਆਂ ਜ਼ਰੂਰੀ ਖੁਰਾਕੀ ਵਸਤਾਂ ਨੂੰ  ਧਿਆਨ ਵਿੱਚ ਰੱਖ ਕੇ ਤਿਆਰ ਕੀਤੀ ਗਈ ਹੈ। ਇਸ ਵਿੱਚ ਮਹੀਨਾਵਾਰ ਖਪਤ ਲਈ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲ ਲੂਣ, 200 ਗ੍ਰਾਮ ਹਲਦੀ ਪਾਊਡਰ, ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਹੈ। ਇਹ ਰਾਸ਼ਨ ਕਿੱਟਾਂ ਰਾਸ਼ਟਰੀ ਖੁ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

breaking news
ਜਲੰਧਰ, 19 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਾਲ ਦਸੰਬਰ ਮਹੀਨੇ ਜਲੰਧਰ ਦੇ ਇਤਿਹਾਸਕ ਰਾਏਜ਼ਾਦਾ ਹੰਸਰਾਜ ਸਟੇਡੀਅਮ ਵਿਖੇ ਹੋਣ ਵਾਲੀ ਸਬ-ਜੂਨੀਅਰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਆਪਣੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਇੱਕ ਅਤਿ-ਆਧੁਨਿਕ ਇੰਡੋਰ ਬੈਡਮਿੰਟਨ ਹਾਲ ਦੇ ਨਿਰਮਾਣ ਲਈ 2.14 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੇਣ ਦਾ ਐਲਾਨ ਕੀਤਾ, ਜਿਸ ਨਾਲ ਸੂਬੇ ਭਰ ਵਿੱਚ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਅਤੇ ਖੇਡਾਂ ਵਿੱਚ ਸਫ਼ਲਤਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਮੁੜ ਦੁਹਰਾਇਆ ਗਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਰੀਬ 44 ਸਾਲਾਂ ਬਾਅਦ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਇਤਿਹਾਸਕ ਰਾਏਜ਼ਾਦਾ ਹੰਸਰਾਜ ਸਟੇਡੀਅਮ ਵਿੱਚ ਵਾਪਸ ਆ ਰਹੀ ਹੈ। ਉਨ੍ਹਾਂ ਕਿਹਾ, "ਅੰਡਰ-13 ਕੈਟਾਗਰੀ ਦੀ ਇਹ ਚੈਂਪੀਅਨਸ਼ਿਪ ਪੰਜਾਬ ਵਿੱਚ ਬੈਡਮਿੰਟਨ ਨੂੰ ਵੱਡਾ ਹੁਲਾਰਾ ਦੇਵੇਗੀ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ​​ਕਰੇਗੀ। ਪੰਜਾਬ ਸਰਕਾਰ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤ...